You are currently viewing ਕਮਿਸ਼ਨਰ ਆਫ਼ ਪੁਲਿਸ ਜਲੰਧਰ ਧਨਪ੍ਰੀਤ ਕੌਰ ਦਾ ਪੰਜਾਬ ਪ੍ਰੈੱਸ ਕਲੱਬ ਦੌਰਾ

ਕਮਿਸ਼ਨਰ ਆਫ਼ ਪੁਲਿਸ ਜਲੰਧਰ ਧਨਪ੍ਰੀਤ ਕੌਰ ਦਾ ਪੰਜਾਬ ਪ੍ਰੈੱਸ ਕਲੱਬ ਦੌਰਾ

ਕਮਿਸ਼ਨਰ ਆਫ਼ ਪੁਲਿਸ ਜਲੰਧਰ ਧਨਪ੍ਰੀਤ ਕੌਰ ਦਾ ਪੰਜਾਬ ਪ੍ਰੈੱਸ ਕਲੱਬ ਦੌਰਾ

ਜਲੰਧਰ 23 ਦਸੰਬਰ : ਕਮਿਸ਼ਨਰ ਆਫ਼ ਪੁਲਿਸ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਅੱਜ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਪੰਜਾਬ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਵੱਲੋਂ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਦੀ ਅਗਵਾਈ ਹੇਠ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਕਮਿਸ਼ਨਰ ਪੁਲਿਸ ਨੇ ਪੱਤਰਕਾਰ ਭਾਈਚਾਰੇ ਨਾਲ ਸੰਵਾਦ ਕੀਤਾ ਅਤੇ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ-ਪ੍ਰੈੱਸ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨਾਲ ਜੁੜੀ ਸਹੀ ਅਤੇ ਜ਼ਿੰਮੇਵਾਰ ਪੱਤਰਕਾਰਤਾ ਸਮਾਜ ਵਿੱਚ ਭਰੋਸਾ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ।

ਇਸ ਮੌਕੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਕਮਿਸ਼ਨਰ ਪੁਲਿਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪ੍ਰੈੱਸ ਕਲੱਬ ਹਮੇਸ਼ਾ ਪ੍ਰਸ਼ਾਸਨ ਨਾਲ ਸਕਾਰਾਤਮਕ ਸਹਿਯੋਗ ਲਈ ਤਿਆਰ ਹੈ। ਗਵਰਨਿੰਗ ਕੌਂਸਲ ਦੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੁਲਿਸ-ਮੀਡੀਆ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਗੱਲਬਾਤ ਕੀਤੀ।

ਅੰਤ ਵਿੱਚ ਕਮਿਸ਼ਨਰ ਪੁਲਿਸ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਥਾਪਾ, ਜਨਰਲ ਸਕੱਤਰ ਪੁਨੀਤ ਸਹਿਗਲ, ਮੀਤ ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ ਤੇ ਮਨਦੀਪ ਸ਼ਰਮਾ, ਸਕੱਤਰ ਰਾਜੇਸ਼ ਯੋਗੀ, ਸੰਯੁਕਤ ਸਕੱਤਰ ਸੁਕਰਾਂਤ ਸਫਰੀ, ਖਜ਼ਾਨਚੀ ਸ਼ਿਵ ਸ਼ਰਮ, ਮਦਨ ਭਾਰਦਵਾਜ ਤੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਹਾਜ਼ਰ ਸਨ।

ਤਸਵੀਰ: ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦਾ ਸਵਾਗਤ ਕਰਦੇ ਹੋਏ ਪ੍ਰੈੱਸ ਕਲੱਬ ਦੀ ਗਵਰਨਿੰਗ ਕੌਂਸਲ ਦੇ ਮੈਂਬਰ।

Leave a Reply