ਡੀਏਵੀ ਫਲਾਈਓਵਰ ‘ਤੇ ਦਰਦਨਾਕ ਹਾਦਸਾ, 12ਵੀਂ ਦੇ ਵਿਦਿਆਰਥੀ ਦੀ ਦਰਦਨਾਕ ਮੌਤ
ਡੀਏਵੀ ਕਾਲਜ ਫਲਾਈਓਵਰ ਨੇੜੇ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ 12ਵੀਂ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਰਵਿੰਦਰ ਰਵਿਦਾਸ ਨਗਰ ਦਾ ਰਹਿਣ ਵਾਲਾ ਸੀ। ਸੂਚਨਾ ਮਿਲਣ ‘ਤੇ ਥਾਣਾ ਡਵੀਜ਼ਨ ਨੰਬਰ 1 ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਪਤਾ ਲੱਗਾ ਹੈ ਕਿ ਰਵਿੰਦਰ ਟਿਊਸ਼ਨ ਪੜ੍ਹਨ ਲਈ ਘਰੋਂ ਨਿਕਲਿਆ ਸੀ ਕਿ ਡੀਏਵੀ ਕਾਲਜ ਫਲਾਈਓਵਰ ਪਾਰ ਕਰਦੇ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।