JPB NEWS 24

Headlines

June 8, 2022

ਸਮਰਾਟ ਪ੍ਰਿਥਵੀਰਾਜ ਬਾਕਸ ਆਫਿਸ ਕਲੈਕਸ਼ਨ ਡੇ 5: ਜ਼ੀਰੋ ਆਕੂਪੈਂਸੀ ਕਾਰਨ ਰੱਦ ਹੋਏ ਸ਼ੋਅ, ਇਕ ਹੋਰ ਅਕਸ਼ੇ ਕੁਮਾਰ ਫਲਾਪ?

ਸਮਰਾਟ ਪ੍ਰਿਥਵੀਰਾਜ ਬਾਕਸ ਆਫਿਸ ਕਲੈਕਸ਼ਨ ਦਿਨ 5: ਇੱਕ ਨਵੀਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਕਸ਼ੇ ਕੁਮਾਰ ਦੇ ਪੀਰੀਅਡ ਐਪਿਕ ਲਈ ਸਵੇਰ ਦੇ ਸ਼ੋਅ ਘੱਟ ਫੁਟਫਾਲ ਕਾਰਨ ਰੱਦ ਕੀਤੇ ਜਾ ਰਹੇ ਹਨ, ਅਤੇ ਇਹ ਕਿ ਬਾਕਸ ਆਫਿਸ ‘ਤੇ ਫਿਲਮ ਦਾ ਹੇਠਾਂ ਵੱਲ ਰੁਝਾਨ ਜਾਰੀ ਰਹਿਣ ਦੀ ਉਮੀਦ ਹੈ। ਸਮਰਾਟ ਪ੍ਰਿਥਵੀਰਾਜ ਲਈ ਬਾਕਸ ਆਫਿਸ ‘ਤੇ ਚੀਜ਼ਾਂ ਬਹੁਤੀਆਂ ਚੰਗੀਆਂ ਨਹੀਂ ਲੱਗ ਰਹੀਆਂ ਹਨ, ਅਕਸ਼ੈ ਕੁਮਾਰ ਅਭਿਨੀਤ ਵੱਡੇ-ਬਜਟ ਪੀਰੀਅਡ ਐਪਿਕ। ਫਿਲਮ ਸੋਮਵਾਰ ਨੂੰ ਟੈਂਕ ਹੋਈ, ਅਤੇ ਮੰਗਲਵਾਰ ਲਈ ਸ਼ੁਰੂਆਤੀ ਅੰਦਾਜ਼ੇ ਦੱਸਦੇ ਹਨ ਕਿ ਹੇਠਾਂ ਵੱਲ ਰੁਝਾਨ ਜਾਰੀ ਰਹੇਗਾ। ਹਾਲਾਂਕਿ, ਅਜੇ ਤੱਕ ਕੋਈ ਵੀ ਇਸ ਨੂੰ ਲਿਖਣ ਲਈ ਤਿਆਰ ਨਹੀਂ ਹੈ। ਬਾਲੀਵੁੱਡ ਹੰਗਾਮਾ ਦੀ ਰਿਪੋਰਟ ਮੁਤਾਬਕ ਸਮਰਾਟ ਪ੍ਰਿਥਵੀਰਾਜ ਦੇ ਸਵੇਰ ਦੇ ਸ਼ੋਅ ਘੱਟ ਹਾਜ਼ਰੀ ਕਾਰਨ ਰੱਦ ਕੀਤੇ ਜਾ ਰਹੇ ਹਨ। ਉਹ ਸ਼ੋਅ ਜੋ ਰੱਦ ਨਹੀਂ ਕੀਤੇ ਗਏ ਹਨ, ਸਿਰਫ ਸਿੰਗਲ-ਅੰਕ ਵਿੱਚ ਫੁੱਟਫਾਲ ਦੇਖ ਰਹੇ ਹਨ। ਚੰਦਰਪ੍ਰਕਾਸ਼ ਦਿਵੇਦੀ ਦੁਆਰਾ ਨਿਰਦੇਸ਼ਤ, ਸਮਰਾਟ ਪ੍ਰਿਥਵੀਰਾਜ ਨੇ ਸ਼ੁੱਕਰਵਾਰ ਨੂੰ 10.70 ਕਰੋੜ ਰੁਪਏ ਦੀ ਕਮਾਈ ਕੀਤੀ, ਅਤੇ 10.70 ਕਰੋੜ ਰੁਪਏ ਦੀ ਛਾਲ ਮਾਰੀ। ਸ਼ਨੀਵਾਰ ਨੂੰ 12.60 ਕਰੋੜ ਐਤਵਾਰ ਨੂੰ ਫਿਲਮ ਨੇ ਰੁ. 16.10 ਕਰੋੜ, ਕੁੱਲ ਵੀਕਐਂਡ ਕਲੈਕਸ਼ਨ ਨੂੰ 39.40 ਕਰੋੜ ਰੁਪਏ ਲੈ ਗਿਆ, ਜੋ ਕਿ ਪਿਛਲੇ ਮਹੀਨੇ ਆਪਣੇ ਪਹਿਲੇ ਵੀਕਐਂਡ ਵਿੱਚ ਕੀਤੇ ਗਏ 55 ਕਰੋੜ ਰੁਪਏ ਦੇ ਮੁਕਾਬਲੇ ਘੱਟ ਹੈ। ਵਿਅੰਗਾਤਮਕ ਤੌਰ ‘ਤੇ, ਅਕਸ਼ੈ ਕੁਮਾਰ ਨੇ ਪਹਿਲੀ ਭੂਲ ਭੁਲਾਈਆ ਵਿੱਚ ਅਭਿਨੈ ਕੀਤਾ ਪਰ ਦੂਜੇ ਲਈ ਵਾਪਸ ਨਹੀਂ ਆਇਆ, ਜਿਸਦਾ ਉਸ ਸਮਰਾਟ ਪ੍ਰਿਥਵੀਰਾਜ ਨੂੰ ਬਣਾਉਣ ਲਈ ਬਹੁਤ ਘੱਟ ਖਰਚਾ ਆਇਆ। ਬਾਲੀਵੁੱਡ ਹੰਗਾਮਾ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਫਿਲਮ ਨੇ ਮੁੰਬਈ ਵਿੱਚ ਭੀੜ ਨੂੰ ਆਕਰਸ਼ਿਤ ਨਹੀਂ ਕੀਤਾ, ਪਰ ਸਵੇਰ ਵੇਲੇ ਜ਼ੀਰੋ ਟਿਕਟਾਂ ਦੀ ਵਿਕਰੀ ਕਾਰਨ ਕਿਸੇ ਨੂੰ ਵੀ ਸ਼ੋਅ ਦੇ ਰੱਦ ਹੋਣ ਦੀ ਉਮੀਦ ਨਹੀਂ ਸੀ। ਸਮਰਾਟ ਪ੍ਰਿਥਵੀਰਾਜ ਨੇ ਮੰਗਲਵਾਰ ਨੂੰ 4 ਅਤੇ 4.25 ਕਰੋੜ ਰੁਪਏ ਦੀ ਕਮਾਈ ਕਰਨ ਦੀ ਉਮੀਦ ਕੀਤੀ ਹੈ। ਇੱਕ ਹੋਰ ਸਰੋਤ ਨੇ ਕਿਹਾ ਕਿ ਫਿਲਮ ਦਿੱਲੀ ਅਤੇ ਹਿੰਦੀ ਬਾਜ਼ਾਰਾਂ ਵਿੱਚ ਮਾਮੂਲੀ ਤੌਰ ‘ਤੇ ਬਿਹਤਰ ਪ੍ਰਦਰਸ਼ਨ ਕਰ ਰਹੀ ਹੈ, ਪਰ ਇਸਦੇ ਵੱਡੇ ਪੱਧਰ ‘ਤੇ ਰਿਲੀਜ਼ ਹੋਣ ਕਾਰਨ – ਪ੍ਰਿਥਵੀਰਾਜ ਦੁਨੀਆ ਭਰ ਵਿੱਚ ਲਗਭਗ 5000 ਸਕ੍ਰੀਨਾਂ ਵਿੱਚ ਚੱਲ ਰਿਹਾ ਸੀ – ਹਫਤੇ ਦੇ ਦਿਨਾਂ ਵਿੱਚ ਇੱਕ ਗਿਰਾਵਟ ਦੀ ਉਮੀਦ ਕੀਤੀ ਜਾਣੀ ਸੀ। 200 ਕਰੋੜ ਰੁਪਏ ਦੇ ਬਜਟ ‘ਚ ਬਣੀ ਇਸ ਫਿਲਮ ਨੂੰ ਆਪਣੀ ਲਾਗਤ ਦੀ ਭਰਪਾਈ ਕਰਨ ਦੀ ਲੋੜ ਹੈ। ਇਹ ਬੱਚਨ ਪਾਂਡੇ ਤੋਂ ਬਾਅਦ, ਅਕਸ਼ੇ ਦੇ ਲਗਾਤਾਰ ਦੂਜੇ ਬਾਕਸ ਆਫਿਸ ‘ਤੇ ਕੰਮ ਕਰ ਰਿਹਾ ਹੈ, ਜੋ ਦਿ ਕਸ਼ਮੀਰ ਫਾਈਲਜ਼ ਦੀ ਬਲਾਕਬਸਟਰ ਰਨ ਦੇ ਮੱਦੇਨਜ਼ਰ ਰਿਲੀਜ਼ ਹੋਈ ਸੀ। ਹਾਲਾਂਕਿ, ਇਹ ਤੱਥ ਕਿ ਜੁਗਜੁਗ ਜੀਓ ਡ੍ਰੌਪ ਤੱਕ ਟਿਕਟ ਵਿੰਡੋਜ਼ ‘ਤੇ ਲਗਭਗ 3 ਹਫ਼ਤੇ ਹਨ, ਇਸਦੇ ਹੱਕ ਵਿੱਚ ਕੰਮ ਕਰਦਾ ਹੈ। ਸਮਰਾਟ ਪ੍ਰਿਥਵੀਰਾਜ ਦੀ ਉਮੀਦ ਤੋਂ ਘੱਟ ਪ੍ਰਦਰਸ਼ਨ ਕਰਨ ਬਾਰੇ ਬੋਲਦੇ ਹੋਏ, ਸੋਨੂੰ ਸੂਦ ਨੇ ਹਿੰਦੁਸਤਾਨ ਟਾਈਮਜ਼ ਨੂੰ ਕਿਹਾ, “ਮੈਂ ਦਰਸ਼ਕਾਂ ਦਾ ਬਹੁਤ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਸਾਨੂੰ ਪਿਆਰ ਦਿੱਤਾ। ਇਸ ਨੂੰ ਸ਼ਾਇਦ ਓਨਾ ਕਾਰੋਬਾਰ ਨਹੀਂ ਮਿਲਿਆ ਜਿੰਨਾ ਉਮੀਦ ਕੀਤੀ ਜਾਂਦੀ ਹੈ, ਪਰ ਸਾਨੂੰ ਇਹ ਸਵੀਕਾਰ ਕਰਨਾ ਪਏਗਾ ਕਿ ਮਹਾਂਮਾਰੀ ਤੋਂ ਬਾਅਦ ਚੀਜ਼ਾਂ ਕੁਝ ਵੱਖਰੀਆਂ ਹਨ। ਇਹ ਕਹਿਣ ਤੋਂ ਬਾਅਦ, ਮੈਂ ਕਹਾਂਗਾ ਕਿ ਮੈਂ ਇਸ ਤੋਂ ਬਹੁਤ ਖੁਸ਼ ਹਾਂ ਅਤੇ ਲੋਕਾਂ ਨੇ ਇਸ ਨੂੰ ਕਿੰਨਾ ਪਿਆਰ ਦਿਖਾਇਆ ਹੈ।

ਸਮਰਾਟ ਪ੍ਰਿਥਵੀਰਾਜ ਬਾਕਸ ਆਫਿਸ ਕਲੈਕਸ਼ਨ ਡੇ 5: ਜ਼ੀਰੋ ਆਕੂਪੈਂਸੀ ਕਾਰਨ ਰੱਦ ਹੋਏ ਸ਼ੋਅ, ਇਕ ਹੋਰ ਅਕਸ਼ੇ ਕੁਮਾਰ ਫਲਾਪ? Read More »

ਮੰਤਰੀ ਮੰਡਲ ਵੱਲੋਂ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸਿਫਾਰਸ਼

ਮੰਤਰੀ ਮੰਡਲ ਵੱਲੋਂ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸਿਫਾਰਸ਼ ਗਰਮ ਰੁੱਤ ਦੀ ਮੂੰਗੀ ਖਰੀਦਣ ਲਈ ਗੈਪ ਫਡਿੰਗ ਵਜੋਂ ਮਾਰਕਫੈੱਡ ਲਈ 66.56 ਕਰੋੜ ਰੁਪਏ ਪ੍ਰਵਾਨ ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਨੂੰ ਹਰੀ ਝੰਡੀ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦੀ ਸਿਫਾਰਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਰ ਦਿੱਤੀ ਜੋ ਭਾਰਤੀ ਸੰਵਿਧਾਨ ਦੀ ਧਾਰਾ-174 ਦੀ ਕਲਾਜ਼ (1) ਦੇ ਅਨੁਸਾਰ ਵਿਧਾਨ ਸਭਾ ਦਾ ਇਜਲਾਸ ਸੱਦਣ ਲਈ ਅਧਿਕਾਰਤ ਹਨ। ਇਹ ਫੈਸਲਾ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਤਰੀ ਮੰਡਲ ਨੇ 24 ਜੂਨ ਨੂੰ ਇਜਲਾਸ ਸੱਦਣ ਅਤੇ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਉਸੇ ਦਿਨ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਦਾ ਪ੍ਰਸਤਾਵ ਪੇਸ਼ ਕਰਨ ਅਤੇ ਇਸ ਉਤੇ ਬਹਿਸ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਹੈ। ਵਿੱਤ ਮੰਤਰੀ 27 ਜੂਨ ਨੂੰ ਸੋਮਵਾਰ ਵਾਲੇ ਦਿਨ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਆਮ ਬਜਟ ਉਤੇ ਬਹਿਸ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਸੈਸ਼ਨ ਦੌਰਾਨ ਸਾਲ 2018-19 ਅਤੇ 2019-20 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਲੇਖਾ ਰਿਪੋਰਟਾਂ ਅਤੇ ਸਾਲ 2019-20 ਅਤੇ ਸਾਲ 2020-21 ਲਈ ਵਿੱਤੀ ਤੇ ਨਮਿੱਤਣ ਲੇਖੇ ਸਦਨ ਵਿਚ ਪੇਸ਼ ਕੀਤੇ ਜਾਣਗੇ। ਗਰਮ ਰੁੱਤ ਦੀ ਮੂੰਗੀ ਖਰੀਦਣ ਲਈ ਗੈਪ ਫਡਿੰਗ ਵਜੋਂ ਮਾਰਕਫੈੱਡ ਲਈ 66.56 ਕਰੋੜ ਰੁਪਏ ਦੀ ਪ੍ਰਵਾਨਗੀ ਧਰਤੀ ਹੇਠਲੇ ਪਾਣੀ ਵਰਗੇ ਬਹੁਮੱਲੇ ਕੁਦਰਤੀ ਵਸੀਲਿਆਂ ਨੂੰ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਾਰਕਫੈੱਡ ਵੱਲੋਂ ਸਾਲ 2022-23 ਲਈ ਗਰਮ ਰੁੱਤ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਉਤੇ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਰਕਫੈੱਡ ਨੂੰ ਇਹ ਫਸਲ ਖਰੀਦਣ ਲਈ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਗੈਪ ਫਡਿੰਗ ਵਜੋਂ 1875 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਕਫੈੱਡ ਨੂੰ ਲਗਪਗ 66.65 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਮੌਜੂਦਾ ਗਰਮ ਰੁੱਤ ਦੀ ਮੂੰਗੀ ਦੇ ਸੀਜ਼ਨ ਦੌਰਾਨ 95,000 ਏਕੜ ਰਕਬੇ ਵਿਚ ਮੂੰਗੀ ਦੀ ਬਿਜਾਈ ਹੋਈ ਹੈ ਅਤੇ ਪ੍ਰਤੀ ਏਕੜ ਪੰਜ ਕੁਇੰਟਲ ਉਤਪਾਦਨ ਹੋਣ ਦੀ ਆਸ ਹੈ। ਇਸ ਉਪਰਾਲੇ ਨਾਲ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10 ਤੋਂ 20 ਫੀਸਦੀ ਬੱਚਤ ਹੋਣ ਦੀ ਸੰਭਾਵਨਾ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਵਿਚ ਸਹਾਈ ਹੋਵੇਗਾ। ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਨੂੰ ਮਨਜ਼ੂਰੀ ਸੂਬੇ ਵਿਚ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ ਐਕਟ-1987 ਦੀ ਧਾਰਾ-7 ਵਿਚ ਸੋਧ ਕਰਕੇ ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਵਿਧਾਨ ਸਭਾ ਦੇ ਅਗਾਮੀ ਸੈਸ਼ਨ ਵਿਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਕਾਨੂੰਨੀ ਰੂਪ ਲੈਣ ਨਾਲ ਪੇਂਡੂ ਵਿਕਾਸ ਫੰਡ ਨੂੰ ਵੱਖ-ਵੱਖ ਉਦੇਸ਼ਾਂ/ਗਤੀਵਿਧੀਆਂ ਲਈ ਖਰਚ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਮੰਡੀਆਂ/ਖਰੀਦ ਕੇਂਦਰਾਂ ਤੱਕ ਪਹੁੰਚ ਸੜਕਾਂ ਦਾ ਨਿਰਮਾਣ ਜਾਂ ਮੁਰੰਮਤ ਅਤੇ ਸਟਰੀਟ ਲਾਈਟਾਂ ਲਾਉਣਾ ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਢੋਆ-ਢੁਆਈ ਦੇ ਯੋਗ ਬਣਾਇਆ ਜਾ ਸਕੇਗਾ, ਨਵੀਆਂ ਮੰਡੀਆਂ/ਖਰੀਦ ਕੇਂਦਰਾਂ ਦਾ ਨਿਰਮਾਣ/ਵਿਕਾਸ ਅਤੇ ਪੁਰਾਣੀਆਂ ਮੰਡੀਆਂ/ਕੱਚੇ ਫੜ੍ਹਾਂ/ਖਰੀਦ ਕੇਂਦਰਾਂ ਦਾ ਵਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ ਦੀ ਵਿਵਸਥਾ ਅਤੇ ਮੰਡੀਆਂ/ਖਰੀਦ ਕੇਂਦਰਾਂ ਵਿੱਚ ਸਾਫ-ਸਫਾਈ ਵਿੱਚ ਸੁਧਾਰ ਕਰਨਾ, ਖਰੀਦ ਕਾਰਜਾਂ ਨਾਲ ਜੁੜੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਚੰਗੀਆਂ ਸਹੂਲਤਾਂ ਨਾਲ ਲੈਸ ਰੈਸਟ ਹਾਊਸ/ਰੈਣ ਬਸੇਰੇ/ਸ਼ੈੱਡ ਮੁਹੱਈਆ ਕਰਵਾਉਣਾ ਸ਼ਾਮਲ ਹੈ। ਇਸੇ ਤਰ੍ਹਾਂ ਪੇਂਡੂ ਵਿਕਾਸ ਫੰਡ ਖਰੀਦੇ ਗਏ ਸਟਾਕ ਨੂੰ ਭੰਡਾਰ ਕਰਨ ਲਈ ਮੰਡੀਆਂ ਵਿੱਚ ਸਟੋਰੇਜ ਸਹੂਲਤਾਂ ਵਧਾਉਣ ਲਈ ਖਰਚਿਆ ਜਾਵੇਗਾ ਤਾਂ ਜੋ ਸੂਬੇ ਵਿੱਚ ਖਰੀਦ ਅਤੇ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ, ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ਦੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨਾ ਤਾਂ ਜੋ ਦਬਾਅ ਹੇਠ ਵਿਕਰੀ ਦੀ ਕਿਸੇ ਵੀ ਸੰਭਾਵਨਾ ਨੂੰ ਖਤਮ ਕੀਤਾ ਜਾ ਸਕੇ। ਮੰਡੀ ਜਾਂ ਸੂਬਾ ਪੱਧਰ ਉਤੇ ਫਸਲ ਦੀ ਖਰੀਦ ਜਾਂ ਜ਼ਮੀਨੀ ਰਿਕਾਰਡ, ਫਸਲ ਦੇ ਸਰਵੇਖਣ, ਕਿਸਾਨਾਂ ਦੀ ਕੰਪਿਊਟ੍ਰੀਕਿਤ ਪਛਾਣ ਨਾਲ ਸਬੰਧਤ ਹਾਰਡਵੇਅਰ/ਸਾਫਟਵੇਅਰ ਦਾ ਵਿਕਾਸ ਕਰਨਾ ਜੋ ਪਾਰਦਰਸ਼ਤਾ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਖਰੀਦ ਗਤੀਵਿਧੀਆਂ ਨੂੰ ਵੀ ਸੁਖਾਲਾ ਬਣਾ ਸਕਦਾ ਹੈ। ਇਸੇ ਤਰ੍ਹਾਂ ਕੰਪਿਊਟਰਾਈਜ਼ਡ ਇਲੈਕਟ੍ਰਾਨਿਕ ਕੰਡਾ, ਤੋਲ ਨਾਲ ਸਬੰਧਤ ਸਹੂਲਤਾਂ, ਗੁਣਵੱਤਾ ਜਾਂਚ ਉਪਕਰਨ, ਮੰਡੀ/ਖਰੀਦ ਕੇਂਦਰਾਂ ਵਿੱਚ ਸੁਵਿਧਾਵਾਂ ਨੂੰ ਘੋਖਣਾ ਅਤੇ ਇਸ ਦਾ ਈ-ਖਰੀਦ ਵਿਧੀ ਨਾਲ ਏਕੀਕਰਣ ਤੋਂ ਇਲਾਵਾ ਸਫਾਈ, ਛਾਂਟੀ, ਸੁਕਾਉਣ, ਅਨਾਜ ਦੀ ਗੁਣਵੱਤਾ ਦਾ ਅਧਿਐਨ, ਛੋਟੇ ਸ਼ਿਪਿੰਗ ਸਾਇਲੋਜ਼, ਬਾਰਦਾਨਾ ਅਤੇ ਸਿਲਾਈ ਦੀਆਂ ਸਹੂਲਤਾਂ ਸਮੇਤ ਮੰਡੀਆਂ ਨੂੰ ਸਵੈ-ਚਲਿਤ ਅਤੇ ਮਸ਼ੀਨੀਕਰਨ ਨਾਲ ਲੈਸ ਕਰਨਾ ਸ਼ਾਮਲ ਹੈ। ਇਸ ਕਦਮ ਨਾਲ ਮੰਡੀਆਂ/ਖਰੀਦ ਕਾਰਜਾਂ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਕੈਬਨਿਟ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਉਤੇ ਲਗਦੀ ਸਟੈਂਪ ਡਿਊਟੀ ਤੋਂ ਛੋਟ ਕੋਵਿਡ-19 ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਰੇਹੜੀ-ਫੜ੍ਹੀ ਵਾਲਿਆਂ ਨੂੰ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਅਧੀਨ ਰੇਹੜੀ-ਫੜ੍ਹੀ ਵਾਲਿਆਂ ਦੇ 50 ਹਜ਼ਾਰ (ਥਰਡ ਟਰਾਂਚ ਲੋਨ) ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲੱਗਦੀ ਅਸ਼ਟਾਮ ਡਿਊਟੀ ਤੋਂ ਛੋਟ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰੇਹੜੀ-ਫੜ੍ਹੀ ਵਾਲਿਆਂ ਦੇ ਕੰਮਕਾਜ ਨੂੰ ਕੋਵਿਡ ਮਹਾਂਮਾਰੀ ਕਾਰਨ ਵੱਡੀ ਸੱਟ ਵੱਜੀ, ਇਸ ਲਈ ਉਨ੍ਹਾਂ ਦਾ ਕੰਮਕਾਜ ਦੁਬਾਰਾ ਸ਼ੁਰੂ ਕਰਨ ਲਈ ਵਿਸ਼ੇਸ਼ ਮਦਦ ਦੀ ਲੋੜ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਰੇਹੜੀ-ਫੜ੍ਹੀ ਵਾਲਿਆਂ ਲਈ 50 ਹਜ਼ਾਰ ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲਗਦੀ 127 ਰੁਪਏ ਦੀ ਅਸ਼ਟਾਮ ਡਿਊਟੀ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਇਕ ਵਿਧਾਇਕ, ਇਕ ਪੈਨਸ਼ਨ ਲਈ ‘ਦੀ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਫੈਸਿਲਟੀਜ਼ ਰੈਗੂਲੇਸ਼ਨ) ਐਕਟ-1977’ ਵਿਚ ਸੋਧ ਨੂੰ ਹਰੀ ਝੰਡੀ ਮੰਤਰੀ ਮੰਡਲ ਨੇ ਦੀ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਫੈਸਿਲਟੀਜ਼ ਰੈਗੂਲੇਸ਼ਨ) ਐਕਟ-1977 ਦੀ ਧਾਰਾ 3 (1) ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਇਕ ਪੈਨਸ਼ਨ (ਟਰਮਾਂ ਦੀ ਗਿਣਤੀ ਕੀਤੇ ਬਗੈਰ) ਨਵੀਂ ਦਰ ਅਨੁਸਾਰ (60,000 ਰੁਪਏ ਪ੍ਰਤੀ ਮਹੀਨਾ+ਮਹਿੰਗਾਈ ਭੱਤਾ ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਦੇ ਮੁਤਾਬਕ ਦਿੱਤੀ ਜਾਵੇਗੀ। ਇਹ ਮੌਜੂਦਾ ਵਿਵਸਥਾ ਨੂੰ ਬਦਲ ਦੇਵੇਗੀ ਜਿਸ ਅਨੁਸਾਰ ਪਹਿਲੀ ਟਰਮ ਲਈ 15,000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਅਤੇ ਹਰੇਕ ਬਾਅਦ ਵਾਲੀ ਟਰਮ ਲਈ 10,000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਸੀ। ਇਸ ਸੋਧ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਲਗਪਗ 19.53 ਕਰੋੜ ਰੁਪਏ ਦੀ ਬੱਚਤ ਹੋਵੇਗੀ। ਜੇਲ੍ਹ ਵਿਭਾਗ ਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀਆਂ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ ਪੰਜਾਬ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ ਦੀਆਂ ਸਾਲ 2015-16, 2016-17 ਤੇ

ਮੰਤਰੀ ਮੰਡਲ ਵੱਲੋਂ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸਿਫਾਰਸ਼ Read More »

ਸਿੱਧੂ ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਮੇਤ ਅੱਠ ਗ੍ਰਿਫਤਾਰ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ – ਸਿੱਧੂ ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਮੇਤ ਅੱਠ ਗ੍ਰਿਫਤਾਰ – ਪ੍ਰਸ਼ੰਸਕ ਵਜੋਂ ਸਿੱਧੂ ਮੂਸੇਵਾਲਾ ਨਾਲ ਸੈਲਫੀ ਲੈਣ ਅਤੇ ਸ਼ੂਟਰਾਂ ਨਾਲ ਜਾਣਕਾਰੀ ਸਾਂਝੀ ਕਰਨ ਵਾਲਾ ਵਿਅਕਤੀ ਕੀਤਾ ਕਾਬੂ – ਐਸ.ਆਈ.ਟੀ. ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਪਛਾਣ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਤੋਂ ਬਾਅਦ, ਪੰਜਾਬ ਪੁਲਿਸ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ, ਜਿਸ ਦੀ 29 ਮਈ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਕਤਲ ਕਾਂਡ ਨੂੰ ਅੰਜਾਮ ਦੇਣ ਲਈ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ, ਰੇਕੀ ਕਰਨ ਅਤੇ ਪਨਾਹ ਦੇਣ ਲਈ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੂਸੇਵਾਲਾ, ਜੋ ਕਿ 29 ਮਈ ਨੂੰ ਸ਼ਾਮ 4.30 ਵਜੇ ਦੇ ਕਰੀਬ ਦੋ ਵਿਅਕਤੀਆਂ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਦਾ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਸ ਸਮੇਂ ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ ਕੇਕੜਾ ਵਾਸੀ ਸਿਰਸਾ, ਹਰਿਆਣਾ; ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਤਲਵੰਡੀ ਸਾਬੋ, ਬਠਿੰਡਾ; ਮਨਪ੍ਰੀਤ ਭਾਊ ਵਾਸੀ ਢੈਪਈ, ਫਰੀਦਕੋਟ; ਸਾਰਜ ਮਿੰਟੂ ਵਾਸੀ ਪਿੰਡ ਦੋਦੇ ਕਲਸੀਆ, ਅੰਮ੍ਰਿਤਸਰ; ਪ੍ਰਭਦੀਪ ਸਿੱਧੂ ਉਰਫ਼ ਪੱਬੀ ਵਾਸੀ ਤਖ਼ਤ-ਮੱਲ ਹਰਿਆਣਾ; ਮੋਨੂੰ ਡਾਗਰ ਵਾਸੀ ਪਿੰਡ ਰੇਵਲੀ, ਸੋਨੀਪਤ ਹਰਿਆਣਾ; ਪਵਨ ਬਿਸ਼ਨੋਈ ਅਤੇ ਨਸੀਬ ਦੋਵੇਂ ਵਾਸੀ ਫਤਿਹਾਬਾਦ, ਹਰਿਆਣਾ ਵਜੋਂ ਹੋਈ ਹੈ। ਪੁਲੀਸ ਨੇ ਇਸ ਵਾਰਦਾਤ ਵਿੱਚ ਸ਼ਾਮਲ ਚਾਰ ਸ਼ੂਟਰਾਂ ਦੀ ਵੀ ਪਛਾਣ ਕਰ ਲਈ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀਆਂ ਭੂਮਿਕਾਵਾਂ ਦਾ ਖੁਲਾਸਾ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪਰਮੋਦ ਬਾਨ ਨੇ ਅੱਜ ਕਿਹਾ ਕਿ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਿਰਦੇਸ਼ਾਂ ‘ਤੇ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਮੂਸੇਵਾਲਾ ਦੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਉਸ ‘ਤੇ ਨਜ਼ਰ ਰੱਖੀ ਹੋਈ ਸੀ। ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਜਦੋਂ ਗਾਇਕ ਆਪਣੇ ਘਰ ਤੋਂ ਜਾ ਰਿਹਾ ਸੀ, ਉਸ ਸਮੇਂ ਕੇਕੜਾ ਨੇ ਗਾਇਕ ਨਾਲ ਸੈਲਫੀ ਵੀ ਖਿੱਚੀ ਸੀ। ਏਡੀਜੀਪੀ ਬਾਨ ਨੇ ਕਿਹਾ, “ਕੇਕੜਾ ਨੇ ਸ਼ੂਟਰਾਂ ਅਤੇ ਵਿਦੇਸ਼ੀ ਸੰਚਾਲਕਾਂ ਨਾਲ ਸਾਰੀ ਜਾਣਕਾਰੀ ਜਿਵੇਂ ਗਾਇਕ ਨਾਲ ਉਸ ਦੇ ਸੁਰੱਖਿਆ ਕਰਮੀ ਨਹੀਂ ਸਨ, ਵਾਹਨ ਵਿੱਚ ਸਵਾਰਾਂ ਦੀ ਗਿਣਤੀ, ਵਾਹਨ ਸਬੰਧੀ ਵੇਰਵੇ ਅਤੇ ਉਹ ਗੈਰ-ਬੁਲਟ-ਪਰੂਫ ਵਾਹਨ ਮਹਿੰਦਰਾ ਥਾਰ ਵਿੱਚ ਸਫ਼ਰ ਕਰ ਰਿਹਾ ਸੀ, ਆਦਿ ਸਾਂਝੀ ਕੀਤੀ।” ਉਹਨਾਂ ਕਿਹਾ ਕਿ ਮਨਪ੍ਰੀਤ ਮੰਨਾ ਨੇ ਗੋਲਡੀ ਬਰਾੜ ਅਤੇ ਸਚਿਨ ਥਾਪਨ ਦੇ ਨਜ਼ਦੀਕੀ ਸਾਥੀ ਸਾਰਜ ਮਿੰਟੂ ਦੇ ਨਿਰਦੇਸ਼ਾਂ ‘ਤੇ ਮਨਪ੍ਰੀਤ ਭਾਊ ਨੂੰ ਟੋਇਟਾ ਕੋਰੋਲਾ ਕਾਰ ਮੁਹੱਈਆ ਕਰਵਾਈ ਸੀ, ਜਿਸ ਨੇ ਅੱਗੇ ਇਹ ਕਾਰ ਦੋ ਵਿਅਕਤੀਆਂ, ਜੋ ਸ਼ੱਕੀ ਸ਼ੂਟਰ ਹਨ, ਨੂੰ ਸੌਂਪੀ ਸੀ। ਏਡੀਜੀਪੀ ਨੇ ਦੱਸਿਆ ਕਿ ਪੰਜਵੇਂ ਮੁਲਜ਼ਮ ਪ੍ਰਭਦੀਪ ਸਿੱਧੂ ਉਰਫ਼ ਪੱਬੀ ਨੇ ਜਨਵਰੀ 2022 ਵਿੱਚ ਹਰਿਆਣਾ ਤੋਂ ਆਏ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪਨਾਹ ਦਿੱਤੀ ਸੀ ਅਤੇ ਉਨ੍ਹਾਂ ਰਾਹੀਂ ਸਿੱਧੂ ਮੂਸੇਵਾਲਾ ਦੇ ਘਰ ਅਤੇ ਆਸਪਾਸ ਦੇ ਇਲਾਕਿਆਂ ਦੀ ਰੇਕੀ ਵੀ ਕਰਵਾਈ ਸੀ, ਜਦੋਂਕਿ ਮੋਨੂੰ ਡਾਗਰ ਨੇ ਗੋਲਡੀ ਬਰਾੜ ਦੇ ਨਿਰਦੇਸ਼ਾਂ ‘ਤੇ ਇਸ ਕਤਲ ਨੂੰ ਅੰਜਾਮ ਦੇਣ ਲਈ ਸ਼ੂਟਰਾਂ ਦੀ ਟੀਮ ਬਣਾਉਣ ਵਾਸਤੇ ਦੋ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਪਵਨ ਬਿਸ਼ਨੋਈ ਅਤੇ ਨਸੀਬ ਨੇ ਬਲੇਰੋ ਗੱਡੀ ਸ਼ੂਟਰਾਂ ਨੂੰ ਸੌਂਪੀ ਸੀ ਅਤੇ ਉਨ੍ਹਾਂ ਨੂੰ ਛੁਪਣਗਾਹ ਵੀ ਦਿੱਤੀ ਸੀ। ਏਡੀਜੀਪੀ ਪਰਮੋਦ ਬਾਨ ਨੇ ਇਹ ਵੀ ਦੱਸਿਆ ਕਿ ਆਈਜੀਪੀ ਪੀਏਪੀ ਜਸਕਰਨ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਰਣਨੀਤਕ ਤੌਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਪਛਾਣੇ ਗਏ ਸ਼ੂਟਰਾਂ ਅਤੇ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਠੋਸ ਯਤਨ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਮੇਤ ਅੱਠ ਗ੍ਰਿਫਤਾਰ Read More »

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

16 ਰਾਜਾਂ ਦੇ 250 ਤੋਂ ਵੱਧ ਗੱਤਕੇਬਾਜਾਂ ਨੇ 64 ਤਗਮਿਆਂ ਲਈ ਕੀਤੀ ਜੋਰ-ਅਜਮਾਈ ਪਹਿਲੀ ਵਾਰ ਦਰਸ਼ਕਾਂ ਲਈ ਗੱਤਕਾ ਮੈਚਾਂ ਦੇ ਨਤੀਜੇ ਸਕੋਰਬੋਰਡ ‘ਤੇ ਸਿੱਧੇ ਪ੍ਰਸਾਰਿਤ ਹੋਏ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਭਾਰਤੀ ਖੇਡ ਮੰਤਰਾਲੇ ਵੱਲੋਂ ਪੰਚਕੂਲਾ, ਹਰਿਆਣਾ ਵਿਖੇ ਆਯੋਜਿਤ ਚੌਥੀਆਂ ਖੇਲੋ ਇੰਡੀਆ ਯੂਥ ਗੇਮਜ਼ ਦੌਰਾਨ ਹੋਏ ਗੱਤਕੇ ਦੇ ਨੈਸ਼ਨਲ ਮੁਕਾਬਲਿਆਂ ਦੌਰਾਨ ਲੜਕਿਆਂ ਦੇ ਵਰਗ ਵਿੱਚੋਂ ਪੰਜਾਬ ਨੇ ਸਮੁੱਚੀ ਚੈਂਪੀਅਨਸ਼ਿਪ ਜਿੱਤੀ ਜਦਕਿ ਹਰਿਆਣਾ ਦੂਜੇ ਅਤੇ ਨਵੀਂ ਦਿੱਲੀ ਦੀ ਟੀਮ ਤੀਜੇ ਸਥਾਨ ਉਤੇ ਰਹੀ। ਇਸੇ ਦੌਰਾਨ ਲੜਕੀਆਂ ਦੇ ਮੁਕਾਬਲਿਆਂ ਵਿੱਚੋਂ ਚੰਡੀਗੜ੍ਹ ਨੇ ਸਮੁੱਚੀ ਚੈਂਪੀਅਨਸ਼ਿਪ ਉਤੇ ਕਬਜ਼ਾ ਕੀਤਾ ਜਦਕਿ ਪੰਜਾਬ ਦੂਜੇ ਨੰਬਰ ਉੱਤੇ ਅਤੇ ਨਵੀਂ ਦਿੱਲੀ ਦੀਆਂ ਲੜਕੀਆਂ ਤੀਜੇ ਸਥਾਨ ‘ਤੇ ਰਹੀਆਂ। ਭਾਰਤ ਦੀ ਸਭ ਤੋਂ ਪੁਰਾਤਨ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਦੇਖ-ਰੇਖ ਹੇਠ ਹੋਏ ਇਨ੍ਹਾਂ ਕੌਮੀ ਗੱਤਕਾ ਮੁਕਾਬਲਿਆਂ ਵਿੱਚ ਦੇਸ਼ ਦੇ ਵੱਖ-ਵੱਖ 16 ਰਾਜਾਂ ਦੀਆਂ ਗੱਤਕਾ ਟੀਮਾਂ ਵਿੱਚ ਸ਼ਾਮਲ 250 ਤੋਂ ਵੱਧ ਖਿਡਾਰੀਆਂ ਤੇ ਖਿਡਾਰਨਾਂ ਨੇ 64 ਤਗਮਿਆਂ ਲਈ ਸਵੈ-ਰੱਖਿਆ ਦੀ ਇਸ ਖੇਡ ਵਿੱਚ ਪੂਰੇ ਜੋਸ਼ ਨਾਲ ਜੋਰ-ਅਜਮਾਈ ਕੀਤੀ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਸਾਂਝੀ ਕਰਦਿਆਂ ਖੇਲੋ ਇੰਡੀਆ ਖੇਡਾਂ ਦੇ ਗੱਤਕਾ ਕੰਪੀਟੀਸ਼ਨ ਮੈਨੇਜਰ ਡਾ. ਪ੍ਰੀਤਮ ਸਿੰਘ ਡਾਇਰੈਕਟਰ ਖੇਡਾਂ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਮੁਹਾਲੀ ਨੇ ਦੱਸਿਆ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਦੀ ਸਰਪ੍ਰਸਤੀ ਹੇਠ ਸਮਾਪਤ ਹੋਏ ਇਨ੍ਹਾਂ ਤਿੰਨ ਰੋਜਾ ਗੱਤਕਾ ਮੁਕਾਬਲਿਆਂ ਦੌਰਾਨ ਵੱਖ-ਵੱਖ ਰਾਜਾਂ ਦੇ ਗੱਤਕਾ ਖਿਡਾਰੀਆਂ ਅਤੇ ਖਿਡਾਰਨਾਂ ਵਿਚ ਬਹੁਤ ਜੋਸ਼ ਦੇਖਣ ਨੂੰ ਮਿਲਿਆ ਅਤੇ ਗੱਤਕਾ ਐਸੋਸੀਏਸ਼ਨ ਦੀ ਜੱਜਮੈਂਟ ਟੀਮ ਸਮੇਤ ਸਮੂਹ ਰੈਫਰੀਆਂ ਨੇ ਨਿਯਮਾਂਵਲੀ ਮੁਤਾਬਿਕ ਬਾਖ਼ੂਬੀ ਡਿਊਟੀਆਂ ਨਿਭਾਈਆਂ। ਉਨ੍ਹਾਂ ਦੱਸਿਆ ਕਿ ਗੱਤਕਾ ਖੇਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਡਿਜ਼ੀਟਲ ਸਕੋਰਬੋਰਡ ਉੱਤੇ ਮੈਚਾਂ ਦੇ ਨਤੀਜੇ ਨਾਲੋ-ਨਾਲ ਪ੍ਰਦਰਸ਼ਤ ਹੁੰਦੇ ਰਹੇ ਕਿਉਂਕਿ ਅਜਿਹੀ ਆਨਲਾਈਨ ਸਕੋਰਿੰਗ ਅਤੇ ਨਤੀਜੇ ਦੇਣ ਲਈ ਗੱਤਕਾ ਕੰਪਿਊਟਰੀਕ੍ਰਿਤ ਪ੍ਰੋਗਰਾਮ ਪਹਿਲੀ ਵਾਰ ਲਾਗੂ ਹੋਇਆ ਹੈ ਜਿਸ ਦਾ ਸਮੁੱਚਾ ਸਿਹਰਾ ਸਮੁੱਚੀ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇਸ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੂੰ ਜਾਂਦਾ ਹੈ ਜਿਨ੍ਹਾਂ ਨੇ ਜੀਅ-ਤੋੜ ਮਿਹਨਤ ਕਰਕੇ ਗੱਤਕਾ ਟੂਰਨਾਮੈਂਟਾਂ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਸਕੋਰਿੰਗ ਨੂੰ ਨਾਲ-ਨਾਲ ਦਿਖਾਉਣ ਕਰਨ ਲਈ 5.50 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਗਰਾਮ ਨੂੰ ਤਿਆਰ ਤੇ ਲਾਗੂ ਕਰਵਾਇਆ ਹੈ। ਖੇਲੋ ਇੰਡੀਆ ਖੇਡਾਂ ਦੌਰਾਨ ਗੱਤਕਾ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ : ਗੱਤਕਾ ਸਿੰਗਲ ਸੋਟੀ ਵਿਅਕਤੀਗਤ ਈਵੈਂਟ (ਲੜਕੇ) : ਪੰਜਾਬ ਦਾ ਗੁਰਸਾਗਰ ਸਿੰਘ ਜੇਤੂ, ਹਰਿਆਣਾ ਦੇ ਪਾਰਸਪ੍ਰੀਤ ਸਿੰਘ ਨੇ ਦੂਜਾ ਸਥਾਨ, ਜੰਮੂ ਕਸ਼ਮੀਰ ਦੇ ਇਕਮੀਤ ਸਿੰਘ ਅਤੇ ਚੰਡੀਗੜ੍ਹ ਦੇ ਤੇਜਪ੍ਰਤਾਪ ਸਿੰਘ ਜੱਸੜ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਗੱਤਕਾ ਫੱਰੀ ਸੋਟੀ ਵਿਅਕਤੀਗਤ ਈਵੈਂਟ (ਲੜਕੇ) : ਪੰਜਾਬ ਦੇ ਵੀਰੂ ਸਿੰਘ ਨੇ ਪਹਿਲਾ ਸਥਾਨ, ਛੱਤੀਸਗੜ ਦੇ ਰਣਬੀਰ ਸਿੰਘ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਤੋਂ ਮਨਜੋਤ ਸਿੰਘ ਅਤੇ ਗੁਜਰਾਤ ਤੋਂ ਯੁਵਰਾਜ ਸਿੰਘ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਗੱਤਕਾ ਸੋਟੀ ਟੀਮ ਈਵੈਂਟ (ਲੜਕੇ) : ਹਰਿਆਣਾ ਦੇ ਇੰਦਰਜੀਤ ਸਿੰਘ, ਕ੍ਰਿਸ਼ ਅਤੇ ਜਸ਼ਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਚੰਡੀਗੜ੍ਹ ਦੇ ਗੁਰਚਰਨ ਸਿੰਘ, ਜੀਵਨਜੋਤ ਸਿੰਘ ਤੇ ਤੇਜਪ੍ਰਤਾਪ ਸਿੰਘ ਜੱਸੜ ਨੇ ਦੂਜਾ ਸਥਾਨ ਜਦਕਿ ਆਂਧਰਾ ਪ੍ਰਦੇਸ ਦੇ ਮੇਰੁਗੂ ਮਾਹੇਂਦਰਾ, ਮੁਪਲਨਾ ਵੈਂਕਟੇਸ਼ ਤੇ ਦੁਰਗਾ ਪ੍ਰਸਾਦ ਅਤੇ ਨਵੀਂ ਦਿੱਲੀ ਦੇ ਅਮਰਜੀਤ ਸਿੰਘ, ਨਵਜੋਤ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਗੱਤਕਾ ਫੱਰੀ ਸੋਟੀ ਟੀਮ ਈਵੈਂਟ (ਲੜਕੇ) : ਪੰਜਾਬ ਦੇ ਅਰਸ਼ਦੀਪ ਸਿੰਘ, ਅਮਰਦੀਪ ਸਿੰਘ ਅਤੇ ਭੁਪਿੰਦਰਪਾਲ ਸਿੰਘ ਨੇ ਪਹਿਲਾ ਸਥਾਨ, ਨਵੀਂ ਦਿੱਲੀ ਦੇ ਮਗਨਜੋਤ ਸਿੰਘ, ਤਰਨਜੀਤ ਸਿੰਘ ਅਤੇ ਹਰਨੇਕ ਸਿੰਘ ਨੇ ਦੂਜਾ ਸਥਾਨ, ਜੰਮੂ ਕਸ਼ਮੀਰ ਦੇ ਪ੍ਰਭਜੋਤ ਸਿੰਘ, ਗੁਰਲੀਨ ਸਿੰਘ ਅਤੇ ਮਨਅੰਮ੍ਰਿਤ ਸਿੰਘ ਜਦਕਿ ਛੱਤੀਸਗੜ੍ਹ ਦੇ ਰਣਵੀਰ ਸਿੰਘ, ਗੁਰਕੀਰਤ ਸਿੰਘ ਅਤੇ ਅੰਸ਼ਦੀਪ ਸਿੰਘ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ : ਗੱਤਕਾ ਸੋਟੀ ਵਿਅਕਤੀਗਤ ਈਵੈਂਟ ਵਿੱਚ ਚੰਡੀਗੜ੍ਹ ਦੀ ਰਵਲੀਨ ਕੌਰ ਨੇ ਪਹਿਲਾ ਸਥਾਨ, ਹਰਿਆਣਾ ਦੀ ਅਜਮੀਤ ਕੌਰ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਦੀ ਪਾਇਲ ਕੌਰ ਅਤੇ ਮਹਾਰਾਸ਼ਟਰ ਦੀ ਵਿਜੇ ਲਕਸ਼ਮੀ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਗੱਤਕਾ ਫੱਰੀ ਸੋਟੀ ਵਿਅਕਤੀਗਤ ਈਵੈਂਟ ਵਿੱਚ ਪੰਜਾਬ ਦੀ ਸੁਮਨਦੀਪ ਕੌਰ ਨੇ ਪਹਿਲਾ ਸਥਾਨ, ਚੰਡੀਗਡ਼੍ਹ ਦੀ ਅਰਸ਼ਦੀਪ ਕੌਰ ਨੇ ਦੂਜਾ ਸਥਾਨ ਜਦਕਿ ਰਾਜਸਥਾਨ ਦੀ ਭਾਵਿਕਾ ਅਤੇ ਨਵੀਂ ਦਿੱਲੀ ਦੀ ਮਨਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਗੱਤਕਾ ਸੋਟੀ ਟੀਮ ਈਵੈਂਟ ਵਿੱਚ ਚੰਡੀਗੜ੍ਹ ਦੀ ਰਵਲੀਨ ਕੌਰ, ਗੁਰਨੂਰ ਕੌਰ ਅਤੇ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ, ਹਰਿਆਣਾ ਦੀ ਜਸਕੀਰਤ ਕੌਰ, ਹਰਪ੍ਰੀਤ ਕੌਰ ਅਤੇ ਭਾਨੂੰ ਨੇ ਦੂਜਾ ਸਥਾਨ ਜਦਕਿ ਨਵੀਂ ਦਿੱਲੀ ਦੀ ਗੁਰਮੀਤ ਕੌਰ, ਜਸ਼ਨਪ੍ਰੀਤ ਕੌਰ, ਇੱਕਜੋਤ ਕੌਰ ਅਤੇ ਪੰਜਾਬ ਦੀ ਕਮਲਪ੍ਰੀਤ ਕੌਰ, ਜਸਪ੍ਰੀਤ ਕੌਰ ਅਤੇ ਪ੍ਰਨੀਤ ਕੌਰ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਗੱਤਕਾ ਫੱਰੀ ਸੋਟੀ ਟੀਮ ਈਵੈਂਟ ਵਿੱਚ ਪੰਜਾਬ ਦੀ ਹਰਮੀਤ ਕੌਰ, ਰਣਦੀਪ ਕੌਰ ਅਤੇ ਬੀਰਪਾਲ ਕੌਰ ਨੇ ਪਹਿਲਾ ਸਥਾਨ, ਨਵੀਂ ਦਿੱਲੀ ਦੀ ਹਰਸ਼ਦੀਪ ਕੌਰ, ਖੁਸ਼ੀ ਕੌਰ ਅਤੇ ਹਰਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਜਦਕਿ ਉਤਰਾਖੰਡ ਦੀ ਸ੍ਰਿਸ਼ਟੀ ਖੰਨਾ, ਸਿਮਰਦੀਪ ਕੌਰ, ਹਰਲੀਨ ਕੌਰ ਅਤੇ ਮਹਾਰਾਸ਼ਟਰ ਦੀ ਜਾਨ੍ਹਵੀ ਖਿਸ਼ਤੇ, ਨੰਦਨੀ ਨਾਰਾਇਣ ਪਾਰਦੇ ਤੇ ਸ਼ੁਭਾਂਗੀ ਅੰਬੁਰੇ ਦੀ ਟੀਮ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ Read More »

ਮੋਹਾਲੀ ਵਿੱਚ ਕਾਰ ‘ਚੋਂ ਮਿਲੀ ਵਿਅਕਤੀ ਦੀ ਲਾਸ਼; ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ: ਐੱਸ.ਐੱਸ.ਪੀ., ਮੋਹਾਲੀ

ਮੋਹਾਲੀ ਵਿੱਚ ਕਾਰ ‘ਚੋਂ ਮਿਲੀ ਵਿਅਕਤੀ ਦੀ ਲਾਸ਼; ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ: ਐੱਸ.ਐੱਸ.ਪੀ., ਮੋਹਾਲੀ   ਚੰਡੀਗੜ੍ਹ/ਮੋਹਾਲੀ ( ਜੇ ਪੀ ਬੀ ਨਿਊਜ਼) : ਮੋਹਾਲੀ ਵਿੱਚ ਕਾਰ ‘ਚ ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਲਾਸ਼ ਮਿਲਣ ਤੋਂ ਕੁਝ ਘੰਟੇ ਬਾਅਦ, ਮੋਹਾਲੀ ਦੇ ਸੀਨੀਅਰ ਸੁਪਰਡੰਟ ਆਫ਼ ਪੁਲਿਸ (ਐੱਸ.ਐੱਸ.ਪੀ.) ਵਿਵੇਕ ਸ਼ੀਲ ਸੋਨੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ। ਮੋਹਾਲੀ ਦੇ ਜਲ ਵਾਯੂ ਵਿਹਾਰ ਦੇ ਰਹਿਣ ਵਾਲੇ ਕਰਨਪਾਲ ਸ਼ਰਮਾ ਦੀ ਲਾਸ਼ ਉਸ ਦੀ ਹੁੰਡਈ ਕ੍ਰੇਟਾ ਕਾਰ ਵਿੱਚੋਂ ਅੱਜ ਸਵੇਰੇ ਕਰੀਬ 6 ਵਜੇ ਉਸ ਦੀ ਰਿਹਾਇਸ਼ ਨੇੜੇ ਮਿਲੀ। ਐਸਐਸਪੀ ਨੇ ਕਿਹਾ ਕਿ ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਅਤੇ ਜਾਂਚ ਦੌਰਾਨ ਪਾਇਆ ਗਿਆ ਕਿ ਉਸ ਦੇ ਸਿਰ ਦੇ ਸੱਜੇ ਪਾਸੇ ਗੋਲੀ ਲੱਗਣ ਦਾ ਜ਼ਖ਼ਮ ਹੈ। ਜਿਸ ਪਿਸਤੌਲ ਤੋਂ ਗੋਲੀ ਚਲੀ ਸੀ, ਉਹ ਉਸਦੇ ਸੱਜੇ ਹੱਥ ਤੋਂ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਦੀ ਮੁਢਲੀ ਜਾਂਚ ਦੌਰਾਨ ਇਹ ਪਤਾ ਲੱਗਿਆ ਹੈ ਕਿ ਗੋਲੀ ਪੁਆਇੰਟ ਬਲੈਂਕ ਰੇਂਜ ਤੋਂ ਚੱਲੀ ਹੈ ਅਤੇ ਜਿਸ ਸੱਜੇ ਹੱਥ ਨਾਲ ਹਥਿਆਰ ਫੜਿਆ ਹੋਇਆ ਸੀ, ਉਸ ਵਿੱਚ ਗੋਲੀ ਚੱਲਣ ਨਾਲ ਪੈਦਾ ਹੋਈ ਰਹਿੰਦ-ਖੂੰਹਦ ਵੀ ਪਾਈ ਗਈ ਜਿਸ ਤੋਂ ਇਹ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ।   ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਸੱਜੀ ਜੇਬ ਵਿੱਚੋਂ 9 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਪਿਤਾ ਸੁਰਿੰਦਰ ਕੁਮਾਰ ਦੇ ਬਿਆਨਾਂ ’ਤੇ ਥਾਣਾ ਫੇਜ਼ 11 ਮੁਹਾਲੀ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 306 ਤਹਿਤ ਐਫ.ਆਈ.ਆਰ ਨੰ. 71 ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੋਹਾਲੀ ਵਿੱਚ ਕਾਰ ‘ਚੋਂ ਮਿਲੀ ਵਿਅਕਤੀ ਦੀ ਲਾਸ਼; ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ: ਐੱਸ.ਐੱਸ.ਪੀ., ਮੋਹਾਲੀ Read More »