ਆਦਮਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ’ਚ 14 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਆਦਮਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ’ਚ 14 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਜਲੰਧਰ (ਜੇ ਪੀ ਬੀ ਨਿਊਜ਼) : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਲੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਆਦਮਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 14 ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਬਿਊਰੋ ਵੱਲੋਂ ਐਸ.ਆਈ.ਐਸ. ਸਕਿਓਰਿਟੀ ਤੇ ਇੰਟੈਲੀਜੈਂਸ ਸਰਵਿਸਿਜ਼ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ 27 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 14 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਗਲਾ ਪਲੇਸਮੈਂਟ ਕੈਂਪ 10 ਜੂਨ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਭੋਗਪੁਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 21 ਤੋਂ 37 ਸਾਲ ਉਮਰ, ਕੱਦ 168 ਸੈਂਟੀ ਮੀਟਰ, ਛਾਤੀ 80 ਤੋਂ 85 ਸੈਂਟੀ ਮੀਟਰ, ਘੱਟੋ-ਘੱਟ 10ਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਪੁਰਸ਼ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਕੈਂਪ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਆਦਮਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ’ਚ 14 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ Read More »