JPB NEWS 24

Headlines

June 10, 2022

ਪੰਜਾਬ ‘ਚ ਨਹੀਂ ਰੁਕ ਰਿਹਾ ਅਪਰਾਧ: ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਤੋਂ ਲੁੱਟੇ 1 ਕਰੋੜ

ਪੰਜਾਬ ‘ਚ ਨਹੀਂ ਰੁਕ ਰਿਹਾ ਅਪਰਾਧ: ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਤੋਂ ਲੁੱਟੇ 1 ਕਰੋੜ ਮੋਹਾਲੀ (ਬਿਊਰੋ) : ਮੋਹਾਲੀ ਦੇ ਡੇਰਾਬੱਸੀ ‘ਚ 1 ਕਰੋੜ ਰੁਪਏ ਦੀ ਲੁੱਟ ਦੀ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ‘ਤੇ ਸਥਿਤ ਇਕ ਪ੍ਰਾਪਰਟੀ ਡੀਲਰ ਦੇ ਦਫਤਰ ਤੋਂ ਚਾਰ ਬੰਦੂਕਧਾਰੀ ਇਕ ਕਰੋੜ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਸ਼ਿਕਾਇਤਕਰਤਾ ਪ੍ਰਾਪਰਟੀ ਡੀਲਰ ਹਰਜੀਤ ਨਾਗਪਾਲ ਵਾਸੀ ਸਾਧੂ ਨਗਰ ਨੇ ਦੱਸਿਆ ਕਿ ਉਸ ਨੇ ਆਪਣੀ ਜੱਦੀ ਜ਼ਮੀਨ ਵੇਚ ਦਿੱਤੀ ਹੈ। ਇਸ ਦੇ ਬਦਲੇ ਉਸ ਨੂੰ ਇਕ ਕਰੋੜ ਰੁਪਏ ਮਿਲੇ ਸਨ। ਉਸ ਨੇ ਇਸ ਪੈਸਿਆਂ ਦਾ ਸੌਦਾ ਕਰਨ ਲਈ ਕੁਝ ਲੋਕਾਂ ਨੂੰ ਆਪਣੇ ਦਫ਼ਤਰ ਬੁਲਾਇਆ ਸੀ ਪਰ ਉਹ ਲੋਕ ਹੀ ਲੁਟੇਰੇ ਨਿਕਲੇ। ਇਹ ਚਾਰ ਵਿਅਕਤੀ ਸਨ ਜੋ ਵੱਖ-ਵੱਖ ਵਾਹਨਾਂ ਵਿੱਚ ਆਏ ਸਨ, ਜਿਨ੍ਹਾਂ ਵਿੱਚੋਂ ਚਾਰ ਵਿਅਕਤੀਆਂ ਨੇ ਬੰਦੂਕ ਦਿਖਾ ਕੇ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਫ਼ਰਾਰ ਹੋ ਗਏ। ਮੁਲਜ਼ਮ ਪ੍ਰਾਪਰਟੀ ਡੀਲਰ ਦੇ ਜਾਣਕਾਰ ਦੱਸੇ ਜਾਂਦੇ ਹਨ। ਡੀਐਸਪੀ ਡੇਰਾਬਸੀ ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ ਪੁਲੀਸ ਲੁਟੇਰਿਆਂ ਦਾ ਪਿੱਛਾ ਕਰ ਰਹੀ ਹੈ। ਪੁਲਿਸ ਦੀਆਂ ਟੀਮਾਂ ਵੱਖ-ਵੱਖ ਦਿਸ਼ਾਵਾਂ ਵਿੱਚ ਭੇਜੀਆਂ ਗਈਆਂ ਹਨ। ਜਲਦ ਹੀ ਦੋਸ਼ੀ ਫੜੇ ਜਾਣਗੇ।

ਪੰਜਾਬ ‘ਚ ਨਹੀਂ ਰੁਕ ਰਿਹਾ ਅਪਰਾਧ: ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਤੋਂ ਲੁੱਟੇ 1 ਕਰੋੜ Read More »

ਡੀਏਵੀ ਫਲਾਈਓਵਰ ‘ਤੇ ਦਰਦਨਾਕ ਹਾਦਸਾ, 12ਵੀਂ ਦੇ ਵਿਦਿਆਰਥੀ ਦੀ ਦਰਦਨਾਕ ਮੌਤ

ਡੀਏਵੀ ਫਲਾਈਓਵਰ ‘ਤੇ ਦਰਦਨਾਕ ਹਾਦਸਾ, 12ਵੀਂ ਦੇ ਵਿਦਿਆਰਥੀ ਦੀ ਦਰਦਨਾਕ ਮੌਤ ਡੀਏਵੀ ਕਾਲਜ ਫਲਾਈਓਵਰ ਨੇੜੇ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਇੱਥੇ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ 12ਵੀਂ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਰਵਿੰਦਰ ਰਵਿਦਾਸ ਨਗਰ ਦਾ ਰਹਿਣ ਵਾਲਾ ਸੀ। ਸੂਚਨਾ ਮਿਲਣ ‘ਤੇ ਥਾਣਾ ਡਵੀਜ਼ਨ ਨੰਬਰ 1 ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਪਤਾ ਲੱਗਾ ਹੈ ਕਿ ਰਵਿੰਦਰ ਟਿਊਸ਼ਨ ਪੜ੍ਹਨ ਲਈ ਘਰੋਂ ਨਿਕਲਿਆ ਸੀ ਕਿ ਡੀਏਵੀ ਕਾਲਜ ਫਲਾਈਓਵਰ ਪਾਰ ਕਰਦੇ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਡੀਏਵੀ ਫਲਾਈਓਵਰ ‘ਤੇ ਦਰਦਨਾਕ ਹਾਦਸਾ, 12ਵੀਂ ਦੇ ਵਿਦਿਆਰਥੀ ਦੀ ਦਰਦਨਾਕ ਮੌਤ Read More »

ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ ਕਿਹਾ, ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟੀ ਗਈ ਸੂਬੇ ਦੇ ਸ਼ਾਨਾਮੱਤੇ ਵਿਰਸੇ ਨੂੰ ਬਹਾਲ ਕਰਨ ਦਾ ਲਿਆ ਅਹਿਦ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਇਹ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਨੂੰ ਲੋਕਾਂ ਨੇ ਮਾਫ਼ੀਆ ਦੇ ਖ਼ਾਤਮੇ ਲਈ ਸੂਬੇ ਵਿੱਚ ਸੇਵਾ ਕਰਨ ਲਈ ਫਤਵਾ ਦਿੱਤਾ ਹੈ। ਸਾਡੀ ਸਰਕਾਰ ਨੇ ਪਹਿਲਾਂ ਹੀ ਨਵੀਂ ਆਬਕਾਰੀ ਨੀਤੀ ਰਾਹੀਂ ਸ਼ਰਾਬ ਮਾਫ਼ੀਆ ਉਤੇ ਕਾਬੂ ਪਾਇਆ ਹੈ ਅਤੇ ਅੱਜ ਮੈਨੂੰ ਇਹ ਐਲਾਨ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਹੁਣ ਟਰਾਂਸਪੋਰਟ ਮਾਫ਼ੀਆ ਵੀ ਬੀਤੇ ਦੀ ਗੱਲ ਬਣ ਜਾਵੇਗਾ।” ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਕੇ ਪੰਜਾਬ ਦੀ ਲੋਕ ਪੱਖੀ ਸਰਕਾਰ ਇਹ ਸੁਪਰ ਲਗਜ਼ਰੀ ਬੱਸਾਂ ਚਲਾਏਗੀ ਜੋ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਅੱਧੇ ਤੋਂ ਵੀ ਘੱਟ ਕਿਰਾਇਆ ਵਸੂਲੇਗੀ ਅਤੇ ਉਨ੍ਹਾਂ ਨਾਲੋਂ ਮੁਸਾਫਰਾਂ ਨੂੰ ਦੁੱਗਣੀਆਂ ਸਹੂਲਤਾਂ ਦੇਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗਾ। ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਬੀਤ ਗਏ ਜਦੋਂ ਕਰਦਾਤਿਆਂ ਦਾ ਪੈਸਾ ਲੀਡਰਾਂ ਵੱਲੋਂ ਲੁੱਟ ਕੇ ਬੈਂਕਾਂ ਵਿੱਚ ਜਮ੍ਹਾਂ ਕਰਵਾਇਆ ਜਾਂਦਾ ਸੀ ਪਰ ਹੁਣ ਇਹ ਪੈਸਾ ਆਮ ਲੋਕਾਂ ਦੀ ਭਲਾਈ ਲਈ ਸੋਚ ਸਮਝ ਕੇ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਅਤੇ ਸਮਰਥਨ ਦੀ ਮੰਗ ਕੀਤੀ।

ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ Read More »

ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟਾ ਪ੍ਰਾਜੈਕਟਾਂ ਵਿੱਚ ਨਿਵੇਸ਼ ਕਰਨ ਲਈ ਪ੍ਰਾਈਵੇਟ ਨਿਵੇਸ਼ਕਾਂ ਨੂੰ ਸੱਦਾ ਦੇਣ ਵਾਸਤੇ ਨਵੀਂ ਦਿੱਲੀ ਵਿੱਚ ਨਿਵੇਸ਼ਕ ਸੰਮੇਲਨ ਦਾ ਆਯੋਜਨ ਚੰਡੀਗੜ੍ਹ ( ਜੇ ਪੀ ਬੀ ਨਿਊਜ਼24 ) : ਪੰਜਾਬ ਨੂੰ ਆਲਮੀ ਨਕਸ਼ੇ ‘ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਨਿਵੇਸ਼ਕ ਸੰਮੇਲਨ ਦਾ ਆਯੋਜਨ ਕੀਤਾ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਅਤੇ ਹੋਰ ਖੇਤਰਾਂ ਵਿੱਚ ਪ੍ਰਾਈਵੇਟ ਸੈਕਟਰ ਨੂੰ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਾ ਸਕੇ। ਸੰਮੇਲਨ ਦੌਰਾਨ ਜਿੱਥੇ ਰਣਜੀਤ ਸਾਗਰ ਝੀਲ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਉਥੇ ਹੀ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤੇ ਜਾਣ ਦੀ ਸੰਭਾਵਨਾ ਵਾਲੇ ਕਈ ਹੋਰ ਪ੍ਰਾਜੈਕਟ ਵੀ ਪ੍ਰਦਰਸ਼ਿਤ ਕੀਤੇ ਗਏ। ਹੋਰ ਪ੍ਰਾਜੈਕਟਾਂ ਵਿੱਚ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ, ਸੰਗਰੂਰ ਵਿੱਚ ਸੰਗਰੂਰ ਕੋਠੀ, ਅੰਮ੍ਰਿਤਸਰ ਅਤੇ ਮੋਹਾਲੀ ਵਿਚ ਕਨਵੈਨਸ਼ਨ ਸੈਂਟਰ, ਸ਼ਾਹਪੁਰ ਕੰਢੀ ਦਾ ਕਿਲ੍ਹਾ ਆਦਿ ਸ਼ਾਮਲ ਹਨ। ਹਰਿਆਲੀ ਅਤੇ ਪਹਾੜੀਆਂ ਨਾਲ ਘਿਰੀ, ਰਣਜੀਤ ਸਾਗਰ ਝੀਲ ਨਾਲ 74.76 ਏਕੜ ਵਿੱਚ ਫੈਲੀ ਇਸ ਸਾਈਟ ਵਿੱਚ ਸੈਰ-ਸਪਾਟੇ ਦੀ ਬਹੁਤ ਸੰਭਾਵਨਾ ਹੈ ਕਿਉਂਕਿ ਇਹ ਡਲਹੌਜ਼ੀ ਦੇ ਰਸਤੇ ਵਿੱਚ ਸਥਿਤ ਹੈ ਅਤੇ ਮਸ਼ਹੂਰ ਸੈਰ ਸਪਾਟਾ ਸਥਾਨਾਂ ਧਰਮਸ਼ਾਲਾ, ਪਾਲਮਪੁਰ, ਚੰਬਾ ਅਤੇ ਵੈਸ਼ਨੋ ਦੇਵੀ, ਕਟੜਾ ਦੇ ਨੇੜੇ ਹੈ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਤਹਿਤ ਅਤਿ-ਆਧੁਨਿਕ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਾਤਾਵਰਣ ਅਤੇ ਜੰਗਲਾਤ ਪੜਾਅ-1 ਸਬੰਧੀ ਮਨਜ਼ੂਰੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭੂਗੋਲਿਕ ਪੱਖੋਂ ਦਿਲਕਸ਼ ਅਤੇ ਵੰਨ-ਸੁਵੰਨਾ ਕੁਦਰਤੀ ਸੁਹੱਪਣ ਹੋਣ ਕਰਕੇ ਇਸ ਸੰਭਾਵਨਾ ਨੂੰ ਨਾਗਰਿਕਾਂ ਲਈ ਖੋਲ੍ਹਣ ਦੀ ਕਲਪਨਾ ਕੀਤੀ ਗਈ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਨਾ ਸਿਰਫ਼ ਕੁਦਰਤੀ ਵਿਰਾਸਤ ਨੂੰ ਸੰਭਾਲਿਆ ਜਾ ਸਕੇਗਾ, ਸਗੋਂ ਸਥਾਨਕ ਭਾਈਚਾਰੇ ਲਈ ਰੋਜ਼ਗਾਰ ਦੇ ਮੌਕੇ ਵੀ ਸਿਰਜੇ ਜਾ ਸਕਣਗੇ। ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਸਰਕਾਰ ਸਥਾਈ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪਹਿਲਕਦਮੀ ਨਾਲ ਮਜ਼ਬੂਤ ਆਰਥਿਕ ਆਧਾਰ ਵਿਕਸਤ ਕਰਨ ਦਾ ਇਰਾਦਾ ਰੱਖਦੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸੈਰ-ਸਪਾਟਾ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਅਤੇ ਸੂਬੇ ਭਰ ਵਿੱਚ ਵੱਖ-ਵੱਖ ਸੈਰ-ਸਪਾਟਾ ਪ੍ਰਾਜੈਕਟਾਂ ਦੀ ਪਛਾਣ ਕਰਨ ਅਤੇ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ, ਸਰਕਾਰ ਨੇ ਇਹ ਨਿਵੇਸ਼ਕ ਸੰਮੇਲਨ ਕਰਵਾਇਆ ਹੈ।” ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਅਨਿਰੁੱਧ ਤਿਵਾੜੀ ਨੇ ਉਨ੍ਹਾਂ ਨੂੰ ਸੂਬੇ ਦੁਆਰਾ ਅਪਣਾਈ ਗਈ ‘ਈਜ਼ ਆਫ਼ ਡੂਇੰਗ ਬਿਜ਼ਨਸ’ ਨੀਤੀ ਬਾਰੇ ਵੀ ਜਾਣੂ ਕਰਵਾਇਆ ਜੋ ਨਿਵੇਸ਼ਕਾਂ ਨੂੰ ਇੱਕੋ ਥਾਂ ‘ਤੇ ਮੁਸ਼ਕਲ ਰਹਿਤ ਮਨਜ਼ੂਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਨਿਵੇਸ਼ ਲਈ ਹੋਰ ਰਿਆਇਤਾਂ ਪ੍ਰਦਾਨ ਕਰਦੀ ਹੈ। ਇਸ ਸੰਮੇਲਨ ਵਿੱਚ ਸੈਰ-ਸਪਾਟਾ ਖੇਤਰ ਦੀਆਂ ਨਾਮਵਰ ਸੰਸਥਾਵਾਂ ਜਿਨ੍ਹਾਂ ਵਿੱਚ ਆਈਟੀਸੀ ਹਾਸਪਿਟੈਲਿਟੀ, ਤਾਜ, ਮਹਿੰਦਰਾ ਹੋਲੀਡੇਜ਼, ਮੈਰੀਅਟ, ਹਯਾਤ, ਪਾਰਕ, ਸੀਜੀਐਚ ਅਰਥ ਅਤੇ ਹੋਰ ਬਹੁਤ ਸਾਰੀਆਂ ਸੰਸਥਾਵਾਂ ਨੇ ਹਿੱਸਾ ਲਿਆ। ਸੈਰ ਸਪਾਟਾ ਖੇਤਰ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸੂਬੇ ਵਿੱਚ ‘ਰਿਸਪਾਂਸੀਬਲ ਟੂਰਿਜ਼ਮ’ ਨੂੰ ਸਰਗਰਮੀ ਨਾਲ ਸਮਰਥਨ ਦੇ ਕੇ ਵਾਤਾਵਰਣ ਸਬੰਧੀ ਸੰਵੇਦਨਸ਼ੀਲ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨਾ ਹੈ। ਰਣਜੀਤ ਸਾਗਰ ਝੀਲ ਦੀ ਸ਼ਾਨਦਾਰ ਸੁੰਦਰਤਾ ਸੈਰ-ਸਪਾਟੇ ਅਤੇ ਈਕੋ-ਰਿਜ਼ੋਰਟ, ਐਡਵੈਂਚਰ ਤੇ ਵਾਟਰ ਸਪੋਰਟਸ ਅਤੇ ਹੋਰ ਗਤੀਵਿਧੀਆਂ ਲਈ ਅਪਾਰ ਸੰਭਾਵਨਾਵਾਂ ਰੱਖਦੀ ਹੈ ਜੋ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੋਵੇਗੀ। ਇਸ ਮੌਕੇ ਸੈਰ ਸਪਾਟਾ ਮੰਤਰਾਲੇ (ਭਾਰਤ ਸਰਕਾਰ) ਦੇ ਵਧੀਕ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵਰਮਾ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੇ ਕੁਮਾਰ ਸਿਨਹਾ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮੁਹੰਮਦ ਤਇਅਬ, ਪੀ.ਆਈ.ਡੀ.ਬੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਸ੍ਰੀ ਯਸ਼ਨਜੀਤ ਸਿੰਘ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਸੈਰ ਸਪਾਟਾ ਪੰਜਾਬ ਵਿਭਾਗ ਦੇ ਸਲਾਹਕਾਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਹਾਜ਼ਰ ਸਨ।

ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ Read More »

ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ – ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਰੂਪਨਗਰ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਮੋਹਾਲੀ ਦੀਆਂ ਤਿੰਨ ਸੁਸਾਇਟੀਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਕੀਤੀ – ਪੁਲਿਸ ਟੀਮਾਂ ਨੇ 18 ਗ੍ਰਾਮ ਅਫੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ ਬਰਾਮਦ ਕਰਨ ਸਮੇਤ 20 ਸ਼ੱਕੀ ਵਿਅਕਤੀਆਂ ਨੂੰ ਫੜਿਆ  ਚੰਡੀਗੜ੍ਹ/ਮੋਹਾਲੀ ( ਜੇ ਪੀ ਬੀ ਨਿਊਜ਼ 24 ) : ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਰੋਪੜ ਰੇਂਜ ਪੁਲਿਸ ਨੇ ਅੱਜ ਮੋਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਇਸ ਮੁਹਿੰਮ ਦੀ ਅਗਵਾਈ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਸ ਨੂੰ ਤਿੰਨ ਜ਼ਿਲ੍ਹਿਆਂ ਦੇ ਪੁਲਿਸ ਬਲਾਂ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਗਿਆ ਜਿਸ ਵਿੱਚ ਮੁਹਾਲੀ ਪੁਲਿਸ ਦੀ ਅਗਵਾਈ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਅਗਵਾਈ ਐਸ.ਐਸ.ਪੀ. ਰਵਜੋਤ ਗਰੇਵਾਲ ਅਤੇ ਰੂਪਨਗਰ ਪੁਲਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਗਰਗ ਵੱਲੋਂ ਕੀਤੀ ਗਈ। ਪੁਲੀਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਵਿੱਚ ਕਾਰਵਾਈ ਕਰਕੇ ਘੱਟੋ-ਘੱਟ 20 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਫੜਿਆ ਹੈ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ 10 ਵਾਹਨਾਂ ਨੂੰ ਵੀ ਜ਼ਬਤ ਕੀਤਾ ਹੈ ਅਤੇ 18 ਗ੍ਰਾਮ ਅਫੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ (ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਗਿਆ) ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉਥੇ ਰਹਿ ਰਹੇ ਹਨ ਅਤੇ ਕਈਆਂ ਨੇ ਤਾਂ ਫਲੈਟਾਂ ਨੂੰ ਕਿਰਾਏ ‘ਤੇ ਲੈ ਕੇ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਸੁਸਾਇਟੀ ਦੀ ਐਸ.ਐਸ.ਪੀ. ਦੀ ਅਗਵਾਈ ਹੇਠ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਤਿੰਨ ਸੁਸਾਇਟੀਆਂ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਨੂੰ ਜਾਰੀ ਰੱਖਿਆ ਜਾਵੇਗਾ। ਡੀਆਈਜੀ ਨੇ ਕਿਹਾ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਜ਼ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਕਦੀ ਬਾਰੇ ਹੋਰ ਜਾਂਚ ਕਰਨ ਲਈ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ Read More »

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼ ਭੱਠਿਆਂ ਉਤੇ ਜ਼ਿਗ-ਜ਼ੈਗ ਤਕਨੀਕ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ): ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾਣ। ਇੱਥੇ ਸਰਕਾਰੀ ਗ੍ਰਹਿ ਵਿਖੇ ਵੀਰਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾਈ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਗਾਮੀ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕੰਮ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ। ਇਕ ਹੋਰ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਨੂੰ ਸੂਬੇ ਭਰ ਵਿੱਚ ਭੱਠਿਆਂ ਉਤੇ ਪ੍ਰਦੂਸ਼ਣ ਮੁਕਤ ਜ਼ਿਗ-ਜ਼ੈਗ ਤਕਨਾਲੋਜੀ ਲਾਗੂ ਕਰਨ ਲਈ ਫੌਰੀ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭੱਠਾ ਮਾਲਕਾਂ ਨੂੰ ਪ੍ਰਦੂਸ਼ਣ ਨੂੰ ਬਿਲਕੁੱਲ ਖ਼ਤਮ ਕਰਨ ਲਈ ਨਵੀਂ ਤਕਨੀਕ ਅਪਨਾਉਣ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਲੰਘਣਾ ਕਰਨ ਵਾਲੇ ਭੱਠਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੀ.ਪੀ.ਸੀ.ਬੀ. ਦੀ ਇਹ ਕਾਰਵਾਈ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਹੋਵੇ। ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਅਧਿਕਾਰੀਆਂ ਨੂੰ ਵੱਡੇ ਸਨਅਤਕਾਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਇਕਾਈਆਂ ਵਿੱਚ ਪ੍ਰਦੂਸ਼ਣ ਖ਼ਤਮ ਕਰਨ ਲਈ ਇਹ ਪ੍ਰਦੂਸ਼ਣ ਮੁਕਤ ਤਕਨਾਲੋਜੀ ਅਪਨਾਉਣ ਲਈ ਪ੍ਰੇਰਨ ਵਾਸਤੇ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਉਦੇਸ਼ ਪ੍ਰਦੂਸ਼ਣ ਰੋਕਣ ਦੀ ਇਸ ਮੁਹਿੰਮ ਵਿੱਚ ਸਨਅਤਕਾਰਾਂ ਨੂੰ ਭਾਈਵਾਲ ਬਣਾਉਣ ਉਤੇ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਪੀ.ਪੀ.ਸੀ.ਬੀ. ਨੂੰ ਪ੍ਰਦੂਸ਼ਣ ਖ਼ਿਲਾਫ਼ ਇਸ ਮੁਹਿੰਮ ਵਿੱਚ ਪੂਰੇ ਸਹਿਯੋਗ ਤੇ ਸਮਰਥਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਡਾ. ਆਦਰਸ਼ ਪਾਲ ਵਿੱਗ ਅਤੇ ਮੈਂਬਰ ਸਕੱਤਰ ਇੰਜਨੀਅਰ ਕਰੁਨੇਸ਼ ਗਰਗ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼ Read More »