JPB NEWS 24

Headlines

June 11, 2022

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 30 ਜੂਨ ਤੱਕ 4.68 ਕਰੋੜ ਦੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 30 ਜੂਨ ਤੱਕ 4.68 ਕਰੋੜ ਦੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਪੰਚਾਇਤ ਵਿਭਾਗ ਨੂੰ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਕਿਹਾ ਜਲੰਧਰ (ਜੇ ਪੀ ਬੀ ਨਿਊਜ਼ 24 ) : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ 4.68 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਦੇ ਨਾਲ-ਨਾਲ ਕਰਵਾਏ ਜਾ ਰਹੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ 30 ਜੂਨ ਤੱਕ ਮੁਕੰਮਲ ਕਰ ਲਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸਮਾਈਲਪੁਰ, ਭਾਨੇਵਾਲ, ਤਲਵਣ ਡਰੇਨ, ਕੋਟ ਬਾਦਲ ਕਲਾਂ ਡਰੇਨ, ਤੇਹੰਗ ਡਰੇਨ, ਦਾਨੇਵਾਲ ਅਤੇ ਜ਼ਿਲ੍ਹੇ ਦੇ ਹੋਰ ਖੇਤਰਾਂ ਵਿੱਚ ਸਤਲੁਜ ਦਰਿਆ ਦੇ ਨਾਲ-ਨਾਲ ਸੁਰੱਖਿਆ ਦੇ ਇਹ ਕੰਮ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫਗਵਾੜਾ ਡਰੇਨੇਜ ਡਵੀਜ਼ਨ (ਜਲੰਧਰ) ਅਧੀਨ 3.04 ਕਰੋੜ ਦੇ ਕੰਮ ਚੱਲ ਰਹੇ ਹਨ ਅਤੇ ਜਲੰਧਰ ਡਰੇਨੇਜ ਡਵੀਜ਼ਨ ਵਿੱਚ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ 1.68 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਅਮਿਤ ਸਰੀਨ ਨੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮਜ਼) ਨੂੰ ਸਾਰੀਆਂ ਨਾਜ਼ੁਕ ਥਾਵਾਂ ਵਿਖੇ ਉਸਾਰੀ, ਸਫਾਈ ਅਤੇ ਮਜ਼ਬੂਤੀਕਰਨ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਜ਼ੁਕ ਥਾਵਾਂ ਨੂੰ ਮਜ਼ਬੂਤ ਕਰਨ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਲੋਕਾਂ ਨੂੰ ਆਉਣ ਵਾਲੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੱਲ ਰਹੇ ਕੰਮਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 30 ਜੂਨ ਤੱਕ ਸਾਰੇ ਕੰਮ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੰਚਾਇਤ ਵਿਭਾਗ ਨੂੰ ਛੱਪੜਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਇੱਥੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ ਅਤੇ 1 ਜੁਲਾਈ, 2022 ਤੋਂ ਇਸ ਕੰਟਰੋਲ ਰੂਮ ਦੇ ਸੰਚਾਲਨ ਲਈ ਸਟਾਫ਼ ਦਾ ਇੱਕ ਡਿਊਟੀ ਰੋਸਟਰ ਵੀ ਤਿਆਰ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਪਛਾਣ ਵੀ ਕਰ ਲਈ ਗਈ ਹੈ, ਜਿਥੇ ਲੋੜ ਪੈਣ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ।   ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ ਬੈਂਸ, ਰਨਦੀਪ ਸਿੰਘ ਹੀਰ, ਕਾਰਜਕਾਰੀ ਇੰਜੀਨੀਅਰ ਹਰਜੋਤ ਸਿੰਘ ਵਾਲੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 30 ਜੂਨ ਤੱਕ 4.68 ਕਰੋੜ ਦੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ Read More »

ਵਧੀਕ ਡਿਪਟੀ ਕਮਿਸ਼ਨਰ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਵਧੀਕ ਡਿਪਟੀ ਕਮਿਸ਼ਨਰ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਲੰਧਰ (ਜੇ ਪੀ ਬੀ ਨਿਊਜ਼ 24 ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਇਸ ਸਮਾਗਮ ਨੂੰ ਨਿਰਵਿਘਨ ਅਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਲਈ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਤਿਆਰ ਤੋਂ ਇਲਾਵਾ ਵਿਆਪਕ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਸਤਿਗੁਰੂ ਕਬੀਰ ਜੀ ਮੰਦਰ ਭਾਰਗੋ ਕੈਂਪ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ.ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ), ਬਸਤੀ ਅੱਡਾ ਚੌਕ, ਫੁੱਟਬਾਲ ਚੌਕ, ਵੀਰ ਬਬਰੀਕ ਚੌਕ, ਮਾਡਲ ਹਾਊਸ, ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਮੁੜ ਸਤਿਗੁਰੂ ਕਬੀਰ ਜੀ ਮੰਦਰ ਭਾਰਗੋ ਕੈਂਪ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ਤੋਂ ਇਲਾਵਾ ਵਿਸ਼ੇਸ਼ ਥਾਵਾਂ ਦੀ ਸਫਾਈ, ਸੁੰਦਰੀਕਰਨ ਅਤੇ ਸਜਾਵਟ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ । ਅਮਿਤ ਸਰੀਨ ਨੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਲਟਕਦੀਆਂ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਇਸ ਮੌਕੇ ਸਿਹਤ ਵਿਭਾਗ ਨੂੰ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਵੀ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਿਗੁਰੂ ਕਬੀਰ ਜੀ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਨੂੰ ਲੈ ਕੇ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਸੀ.ਪੀ. ਅਦਿੱਤਿਆ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਰਾਜਨ ਅੰਗੂਰਾਲ ਅਤੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਕੈਪਸ਼ਨ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਸਬੰਧੀ 13 ਜੂਨ ਨੂੰ ਸਜਾਈ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

ਵਧੀਕ ਡਿਪਟੀ ਕਮਿਸ਼ਨਰ ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ Read More »

ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ ਰੋਜ਼ਾਨਾ ਸੱਤ ਬੱਸਾਂ ਚੱਲਣਗੀਆਂ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਜਲੰਧਰ ਜਲੰਧਰ ਤੋਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ 15 ਜੂਨ ਤੋਂ ਸ਼ੁਰੂ ਹੋਵੇਗੀ ਲਗਜ਼ਰੀ ਬੱਸ ਸੇਵਾ, ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ ਮੁੱਖ ਮੰਤਰੀ ਭਗਵੰਤ ਮਾਨ ਟਰਾਂਸਪੋਰਟ ਦੇ ਵਿਸ਼ੇਸ਼ ਸਕੱਤਰ ਵੱਲੋਂ ਬੱਸ ਸਟੈਂਡ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ ਰੋਜ਼ਾਨਾ ਸੱਤ ਬੱਸਾਂ ਚੱਲਣਗੀਆਂ ਜਲੰਧਰ ( ਜੇ ਪੀ ਬੀ ਨਿਊਜ਼ 24 ) : ਜਲੰਧਰ ਤੋਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ, ਨਵੀਂ ਦਿੱਲੀ ਤੱਕ ਲਗਜ਼ਰੀ ਬੱਸ ਸੇਵਾ ਸ਼ੁਰੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ 15 ਜੂਨ ਨੂੰ ਪੰਜਾਬ ਸਰਕਾਰ ਦੀ ਮਲਕੀਅਤ ਵਾਲੀਆਂ ਲਗਜ਼ਰੀ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ ਜਿਸ ਲਈ ਸਥਾਨਕ ਸ਼ਹੀਦ ਭਗਤ ਸਿੰਘ ਅੰਤਰਰਾਜੀ ਬੱਸ ਟਰਮੀਨਲ ਵਿਖੇ ਤਿਆਰੀਆਂ ਅਤੇ ਪ੍ਰਬੰਧ ਕੀਤੇ ਜਾ ਰਹੇ ਹਨ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਟੀਮ ਜਿਸ ਵਿੱਚ ਵਿਸ਼ੇਸ਼ ਸਕੱਤਰ ਟਰਾਂਸਪੋਰਟ ਪਰਦੀਪ ਕੁਮਾਰ ਸੱਭਰਵਾਲ, ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ ਸ਼ਾਮਲ ਹਨ, ਨੇ ਅੱਜ ਬੱਸ ਸਟੈਂਡ ਦਾ ਦੌਰਾ ਕਰਕੇ 15 ਜੂਨ ਨੂੰ ਹੋਣ ਵਾਲੇ ਮੈਗਾ ਈਵੈਂਟ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਟਰਾਂਸਪੋਰਟ ਵਿਭਾਗ ਨੇ ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਚੰਡੀਗੜ੍ਹ, ਹੁਸ਼ਿਆਰਪੁਰ, ਕਪੂਰਥਲਾ ਅਤੇ ਪਟਿਆਲਾ ਦੇ ਲੋਕਾਂ ਦੇ ਸੁਖਾਵੇਂ ਸਫ਼ਰ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਇੱਕ ਵਿਸਥਾਰਤ ਪ੍ਰੋਗਰਾਮ ਬਣਾਇਆ ਹੈ। ਬੱਸ ਸਟੈਂਡ, ਜਿੱਥੋਂ ਮੁੱਖ ਮੰਤਰੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ, ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪਰਦੀਪ ਸੱਭਰਵਾਲ ਨੇ ਕਿਹਾ ਕਿ ਲੋਕ ਪੰਜਾਬ ਰੋਡਵੇਜ਼ ਅਤੇ ਪਨਬਸ ਦੀਆਂ ਵੈੱਬਸਾਈਟਾਂ ਰਾਹੀਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ, ਨਵੀਂ ਦਿੱਲੀ ਲਈ ਆਪਣੀਆਂ ਸੀਟਾਂ ਬੁੱਕ ਕਰਵਾ ਸਕਦੇ ਹਨ। ਇਹ ਵੀ ਦੱਸਿਆ ਗਿਆ ਕਿ ਯਾਤਰੀ ਆਪਣੀ ਯਾਤਰਾ ਤੋਂ ਛੇ ਮਹੀਨੇ ਪਹਿਲਾਂ ਆਨਲਾਈਨ ਟਿਕਟਾਂ ਬੁੱਕ ਕਰ ਸਕਦੇ ਹਨ ਅਤੇ ਆਪਣੀ ਯਾਤਰਾ ਦੀ ਮਿਤੀ ਤੋਂ ਤਿੰਨ ਮਹੀਨੇ ਪਹਿਲਾਂ ਸਬੰਧਤ ਬੱਸ ਸਟੈਂਡ ਦੇ ਕਾਊਂਟਰਾਂ ਤੋਂ ਦਸਤੀ ਟਿਕਟਾਂ ਪ੍ਰਾਪਤ ਕਰ ਸਕਦੇ ਹਨ। ਯਾਤਰੀ ਹੋਰ ਪ੍ਰਾਈਵੇਟ ਟਰਾਂਸਪੋਰਟਾਂ ਦੇ ਮੁਕਾਬਲੇ ਵਾਜਬ ਖਰਚਾ ਅਦਾ ਕਰਕੇ ਆਪਣੀ ਮੰਜ਼ਿਲ ‘ਤੇ ਜਾਣਗੇ। ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਰੋਜ਼ਾਨਾ ਸੱਤ ਵੋਲਵੋ ਬੱਸਾਂ ਸਵੇਰੇ 7:40 ਤੇ 11:00 ਵਜੇ,  ਦੁਪਹਿਰ 1:15 ਤੇ 3:30 ਵਜੇ, ਸ਼ਾਮ 7:00 ਵਜੇ  ਅਤੇ ਰਾਤ 8 : 30 ਤੇ 11:00 ਵਜੇ ਵੱਖ-ਵੱਖ ਸਮੇਂ ‘ਤੇ ਜਲੰਧਰ ਤੋਂ ਦਿੱਲੀ ਹਵਾਈ ਅੱਡੇ ਲਈ ਚੱਲਣਗੀਆਂ।  ਸੱਭਰਵਾਲ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕੀਤੇ ਜਾਣ। ਇਸ ਦੌਰਾਨ, ਵਿਸ਼ੇਸ਼ ਸਕੱਤਰ ਅਤੇ ਡਾਇਰੈਕਟਰ ਟਰਾਂਸਪੋਰਟ ਨੇ ਏਡੀਸੀ (ਜੀ) ਮੇਜਰ ਅਮਿਤ ਸਰੀਨ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀਆਂ ਨਾਲ ਡੀਏਸੀ ਵਿਖੇ 15 ਜੂਨ ਨੂੰ ਹੋਣ ਵਾਲੇ ਸਮਾਗਮ ਦੀ ਲੜੀ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਕੀਤੀ। ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਾਸਤੇ 14 ਜੂਨ ਤੱਕ ਪ੍ਰਬੰਧ ਮੁਕੰਮਲ ਕਰਨ ਲਈ ਵਿਭਾਗਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਅਧਿਕਾਰੀਆਂ ਵੱਲੋਂ ਗੇਟ ਨੰਬਰ-5 ਨੇੜੇ ਬੱਸ ਸਟੈਂਡ ਦੇ ਅਹਾਤੇ ਵਿੱਚ ਸਾਂਝੇ ਤੌਰ ’ਤੇ ਇੱਕ ਬੂਟਾ ਵੀ ਲਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਡੀ) ਵਰਿੰਦਰਪਾਲ ਸਿੰਘ ਬਾਜਵਾ, ਡੀਸੀਪੀ ਜਗਮੋਹਨ ਸਿੰਘ, ਡਿਪਟੀ ਡਾਇਰੈਕਟਰ ਪ੍ਰਨੀਤ ਸਿੰਘ ਮਿਨਹਾਸ, ਐਸਡੀਐਮ ਬਲਬੀਰ ਰਾਜ ਸਿੰਘ, ਜੀਐਮ ਰੋਡਵੇਜ਼ ਮਨਿੰਦਰ ਪਾਲ ਸਿੰਘ, ਜੀਐਸ ਰਾਜਪਾਲ ਅਤੇ ਹੋਰ ਹਾਜ਼ਰ ਸਨ।

ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਲਈ ਰੋਜ਼ਾਨਾ ਸੱਤ ਬੱਸਾਂ ਚੱਲਣਗੀਆਂ Read More »

ਘਨਸ਼ਿਆਮ ਥੋਰੀ ਵੱਲੋਂ ਓ.ਯੂ.ਵੀ.ਜੀ.ਐਲ. ਸਕੀਮ ਅਧੀਨ ਅੰਮ੍ਰਿਤਸਰ ਵਿਕਾਸ ਅਥਾਰਟੀ ਦੀਆਂ ਵੱਖ-ਵੱਖ ਰਿਹਾਇਸ਼ੀ ਤੇ ਵਪਾਰਕ ਸਾਈਟਾਂ ਦਾ ਦੌਰਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਘਨਸ਼ਿਆਮ ਥੋਰੀ ਵੱਲੋਂ ਓ.ਯੂ.ਵੀ.ਜੀ.ਐਲ. ਸਕੀਮ ਅਧੀਨ ਅੰਮ੍ਰਿਤਸਰ ਵਿਕਾਸ ਅਥਾਰਟੀ ਦੀਆਂ ਵੱਖ-ਵੱਖ ਰਿਹਾਇਸ਼ੀ ਤੇ ਵਪਾਰਕ ਸਾਈਟਾਂ ਦਾ ਦੌਰਾ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਅੰਮ੍ਰਿਤਸਰ (ਜੇ ਪੀ ਬੀ ਨਿਊਜ਼ 24 ) : ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਜਿਨ੍ਹਾਂ ਨੂੰ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਵੱਲੋਂ ਸ਼ੁੱਕਰਵਾਰ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਦੀ ਖਾਲੀ ਸਰਕਾਰੀ ਜ਼ਮੀਨਾਂ ਦੀ ਸਰਬੋਤਮ ਵਰਤੋਂ (ਓ.ਯੂ.ਵੀ.ਜੀ.ਐਲ.) ਸਕੀਮ ਅਧੀਨ ਵੱਖ-ਵੱਖ ਰਿਹਾਇਸ਼ੀ ਅਤੇ ਵਪਾਰਕ ਸਾਈਟਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਧੀਕ ਮੁੱਖ ਪ੍ਰਸ਼ਾਸਕ ਲਵਜੀਤ ਕਲਸੀ ਵੱਲੋਂ ਮੁੱਖ ਪ੍ਰਸ਼ਾਸਕ ਘਨਸ਼ਿਆਮ ਥੋਰੀ ਦਾ ਏ.ਡੀ.ਏ. ਦਫ਼ਤਰ ਵਿਖੇ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਟ੍ਰਿਲੀਅਮ ਮਾਲ ਨੇੜੇ ਮੈਂਟਲ ਹਸਪਤਾਲ, ਸ੍ਰੀ ਗੁਰੂ ਰਾਮ ਦਾਸ ਅਰਬਨ ਇਸਟੇਟ (ਓਲਡ ਜੇਲ ਸਾਈਟ), ਪੁੱਡਾ ਐਵੇਨਿਊ, ਰਣਜੀਤ ਐਵੀਨਿਊ ਸੈਕਟਰ-4 ਵਿਖੇ ਕਮਰਸ਼ੀਅਲ ਜਗ੍ਹਾ, ਕੈਨਾਲ ਕਲੋਨੀ, ਇਰੀਗੇਸ਼ਨ ਅਤੇ ਮਿਲਕਫੈੱਡ ਵੇਰਕਾ, ਸਿਵਲ ਹਸਪਤਾਲ ਬਟਾਲਾ ਸਮੇਤ ਹੋਰਨਾਂ ਥਾਵਾਂ ਵਿਖੇ ਗਰੁੱਪ ਹਾਊਸਿੰਗ, ਐਸ.ਸੀ.ਓ., ਸਕੂਲ ਸਾਈਟਸ, ਦੁਕਾਨਾਂ, ਪਲਾਟ, ਬੂਥਾਂ ਸਮੇਤ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦਾ ਦੌਰਾ ਕੀਤਾ ਗਿਆ। ਘਨਸ਼ਿਆਮ ਥੋਰੀ ਨੇ ਕਰੋੜਾਂ ਰੁਪਏ ਦੀ ਲੰਬਿਤ ਬਕਾਇਆ ਰਾਸ਼ੀ ਦਾ ਨੋਟਿਸ ਲੈਂਦਿਆਂ ਲਾਇਸੰਸਸ਼ੁਦਾ ਅਤੇ ਅਣ-ਅਧਿਕਾਰਤ ਕਾਲੋਨਾਈਜ਼ਰਾਂ ਵਿਰੁੱਧ ਲੰਬਿਤ ਬਕਾਏ ਦੇ ਕੇਸ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਮੋਟੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਈ ਜਾ ਸਕੇ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਕੈਨਾਲ ਕਲੋਨੀ ਅੰਮ੍ਰਿਤਸਰ 24.24 ਏਕੜ ਰਕਬੇ ਵਿੱਚ ਫੈਲੀ ਹੋਈ ਹੈ, ਜਿਸ ਵਿੱਚ 86 ਰਿਹਾਇਸ਼ੀ ਪਲਾਟ ਹਨ, ਜਿਨ੍ਹਾਂ ਵਿੱਚੋਂ ਇੱਕ ਮਲਟੀਯੂਜ਼ ਸਾਈਟ ਤੋਂ ਇਲਾਵਾ 76 ਵਿਕ ਚੁੱਕੇ ਹਨ ਅਤੇ 54 ਐਸ.ਸੀ.ਓ. ਸਾਈਟਾਂ ਵਿੱਚੋਂ 12 ਵਿਕ ਚੁੱਕੀਆਂ ਹਨ ਅਤੇ ਇੱਕ ਪੈਟਰੋਲ ਪੰਪ ਲਈ ਸਾਈਟ ਹੈ। ਇਸੇ ਤਰ੍ਹਾਂ ਗੁਰੂ ਰਾਮ ਦਾਸ ਅਰਬਨ ਅਸਟੇਟ (109 ਏਕੜ) ਵਿੱਚ ਸਕੂਲ ਲਈ ਇੱਕ ਰਾਖਵੀਂ ਜਗ੍ਹਾ, 499 ਰਿਹਾਇਸ਼ੀ ਪਲਾਟਾਂ ਵਿੱਚੋਂ 226 ਵਿਕ ਚੁੱਕੇ ਹਨ ਅਤੇ 273 ਖਾਲੀ ਪਏ ਹਨ ਅਤੇ 36 ਐਸ.ਸੀ.ਓ. ਸਾਈਟਾਂ ਵਿੱਚੋਂ 15 ਵੇਚੀਆਂ ਗਈਆਂ ਹਨ। ਇਸੇ ਤਰ੍ਹਾਂ ਮੈਂਟਲ ਹਸਪਤਾਲ ਦੀ ਸਾਈਟ (31.58 ਏਕੜ) ਵਿੱਚ ਇੱਕ ਚੰਕ ਸਾਈਟ, 35 ਐਸ.ਸੀ.ਓ. ਸਾਈਟਾਂ, 23 ਬੂਥ ਅਤੇ 38 ਰਿਹਾਇਸ਼ੀ ਪਲਾਟ ਹਨ। ਮਿਲਕ ਯੂਨੀਅਨ ਸਾਈਟ ਵਿੱਚ 31 ਐਸ.ਸੀ.ਓ. ਸਾਈਟਾਂ ਵਿੱਚੋਂ 19 ਅਤੇ ਸੱਤ ਦੁਕਾਨਾਂ ਦੀਆਂ ਸਾਈਟਾਂ ਵਿੱਚੋਂ ਪੰਜ ਵਿਕ ਚੁੱਕੀਆਂ ਹਨ ਅਤੇ ਇੱਕ ਮਲਟੀਯੂਜ਼ ਸਾਈਟ ਖਾਲੀ ਪਈ ਹੈ।ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਪੁੱਡਾ ਐਵੇਨਿਊ ਵਿੱਚ 43 ਦੁਕਾਨਾਂ ਹਨ, ਜਿਨ੍ਹਾਂ ਵਿੱਚੋਂ ਛੇ ਖਾਲੀ ਪਈਆਂ ਹਨ, 214 ਰਿਹਾਇਸ਼ੀ ਪਲਾਟਾ ਵਿੱਚੋਂ 193 ਵੇਚੇ ਗਏ ਹਨ ਅਤੇ ਇੱਕ ਸਕੂਲ ਦੀ ਸਾਈਟ ਹੈ। ਸਿਵਲ ਹਸਪਤਾਲ ਬਟਾਲਾ ਵਿਖੇ 9 ਐਸ.ਸੀ.ਓ. ਸਾਈਟਾਂ ਵਿੱਚੋਂ 7 ਵਿਕ ਚੁੱਕੀਆਂ ਹਨ ਅਤੇ 27 ਦੁਕਾਨਾਂ ਦੀਆਂ 12 ਸਾਈਟਾਂ ਵਿੱਚੋਂ 12 ਖਾਲੀ ਪਈਆਂ ਹਨ। ਮੁੱਖ ਪ੍ਰਸ਼ਾਸਕ ਨੇ ਉਨ੍ਹਾਂ ਨੂੰ ਢੁੱਕਵੀਆਂ ਥਾਵਾਂ ‘ਤੇ ਨਿਲਾਮੀ ਲਈ ਪ੍ਰਕਿਰਿਆ ਸ਼ੁਰੂ ਕਰਨ ਦੇ ਵੀ ਨਿਰਦੇਸ਼ ਦਿੱਤੇ। ਘਨਸ਼ਿਆਮ ਥੋਰੀ ਨੇ ਅੱਗੇ ਕਿਹਾ ਕਿ ਪੁੱਡਾ ਵੱਲੋਂ ਮਾਨਤਾ ਪ੍ਰਾਪਤ ਸਾਈਟਾਂ ਵਿਖੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨਿਰਧਾਰਤ ਸਮੇਂ ਵਿੱਚ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਘਨਸ਼ਿਆਮ ਥੋਰੀ ਨੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਏ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

ਘਨਸ਼ਿਆਮ ਥੋਰੀ ਵੱਲੋਂ ਓ.ਯੂ.ਵੀ.ਜੀ.ਐਲ. ਸਕੀਮ ਅਧੀਨ ਅੰਮ੍ਰਿਤਸਰ ਵਿਕਾਸ ਅਥਾਰਟੀ ਦੀਆਂ ਵੱਖ-ਵੱਖ ਰਿਹਾਇਸ਼ੀ ਤੇ ਵਪਾਰਕ ਸਾਈਟਾਂ ਦਾ ਦੌਰਾ Read More »