ਡੀਸੀ ਨੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਦਾਨ ਕੀਤਾ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਡੀਸੀ ਨੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਦਾਨ ਕੀਤਾ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿੱਚ ਸਵੱਛਤਾ ਅਤੇ ਸਫਾਈ ਅਭਿਆਸ ਵਿੱਚ ਉੱਤਮਤਾ ਨੂੰ ਪਛਾਣਨਾ, ਪ੍ਰੇਰਿਤ ਕਰਨਾ ਅਤੇ ਮਨਾਉਣਾ ਹੈ- ਘਨਸ਼ੈਮ ਥੋਰੀ ਜਲੰਧਰ ( ਜੇ ਪੀ ਬੀ ਨਿਊਜ਼ 24 ) :- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ 34 ਸਰਕਾਰੀ ਅਤੇ ਚਾਰ ਪ੍ਰਾਈਵੇਟ ਸਕੂਲਾਂ ਨੂੰ ਵਧੀਆ ਪਾਣੀ ਅਤੇ ਸੈਨੀਟੇਸ਼ਨ ਪ੍ਰਬੰਧਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਵੱਛ ਵਿਦਿਆਲਿਆ ਪੁਰਸਕਾਰ 2021-2022 ਨਾਲ ਸਨਮਾਨਿਤ ਕੀਤਾ। ਸਕੂਲਾਂ ਨੂੰ ਇਨਾਮ ਵੰਡਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸਵੱਛ ਵਿਦਿਆਲਿਆ ਪੁਰਸਕਾਰ, ਸਿੱਖਿਆ ਮੰਤਰਾਲੇ ਵੱਲੋਂ ਇੱਕ ਪਹਿਲਕਦਮੀ, ਸਕੂਲਾਂ ਵਿੱਚ ਉੱਤਮ ਸਵੱਛਤਾ ਅਤੇ ਸਫਾਈ ਅਭਿਆਸ ਨੂੰ ਮਾਨਤਾ ਦੇਣ, ਪ੍ਰੇਰਿਤ ਕਰਨ ਅਤੇ ਮਨਾਉਣ ਲਈ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਨੇ ਸਵੱਛ ਵਿਦਿਆਲਿਆ ਪੁਰਸਕਾਰ ਲਈ ਸਕੂਲਾਂ ਤੋਂ ਐਂਟਰੀਆਂ ਮੰਗੀਆਂ ਸਨ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ 764 ਸਕੂਲ ਯੋਗ ਸਨ ਅਤੇ ਜਲੰਧਰ ਵਿੱਚ 83 ਮੁਲਾਂਕਣਕਰਤਾਵਾਂ ਵੱਲੋਂ ਸਰਵੇਖਣ ਕੀਤਾ ਗਿਆ ਸੀ, ਜਿਸ ਵਿੱਚ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 34 ਸਰਕਾਰੀ ਅਤੇ ਚਾਰ ਪ੍ਰਾਈਵੇਟ ਸਕੂਲਾਂ ਸਮੇਤ 38 ਸਕੂਲਾਂ ਦੀ ਚੋਣ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਇਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਨੂੰ ਬੱਚਿਆਂ ਵਿੱਚ ਸੁਰੱਖਿਅਤ ਅਤੇ ਸਵੱਛਤਾ ਸਬੰਧੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਹਾਤੇ ਵਿੱਚ ਪਾਣੀ ਅਤੇ ਸੈਨੀਟੇਸ਼ਨ ਸੁਵਿਧਾਵਾਂ ਵਿੱਚ ਮਹੱਤਵਪੂਰਨ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਛੇ ਉਪ-ਸ਼੍ਰੇਣੀਆਂ ਵਿੱਚ ਕੀਤਾ ਗਿਆ ਹੈ ਜਿਸ ਵਿੱਚ ਪੀਣ ਵਾਲਾ ਪਾਣੀ, ਪਖਾਨੇ, ਸਾਬਣ ਨਾਲ ਹੱਥ ਧੋਣਾ, ਸੰਚਾਲਨ ਅਤੇ ਰੱਖ-ਰਖਾਅ, ਸਮਰੱਥਾ ਨਿਰਮਾਣ ਅਤੇ ਕੋਵਿਡ-19 ਦੀ ਤਿਆਰੀ ਅਤੇ ਜਵਾਬ ਸ਼ਾਮਲ ਹਨ। ਸਕੂਲਾਂ ਦੇ ਪ੍ਰਬੰਧਕਾਂ ਨੂੰ ਵੱਕਾਰੀ ਪੁਰਸਕਾਰ ਮਿਲਣ ‘ਤੇ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਵਧੀਆ ਪਾਣੀ ਅਤੇ ਸੈਨੀਟੇਸ਼ਨ ਪ੍ਰਬੰਧਨ ਪ੍ਰਤੀ ਸ਼ਲਾਘਾਯੋਗ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਡਿਪਟੀ ਡੀਈਓ ਰਾਜੀਵ ਜੋਸ਼ੀ, ਜੀ.ਐਸ ਮੁਲਤਾਨੀ ਆਦਿ ਹਾਜ਼ਰ ਸਨ।
ਡੀਸੀ ਨੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਦਾਨ ਕੀਤਾ Read More »