JPB NEWS 24

Headlines

June 24, 2022

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਰਾਜਨੀਤਿਕ ਹਸਤੀਆਂ ਅਤੇ ਪੰਜਾਬ ਦੇ ਉੱਘੇ ਗਾਇਕ, ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕਾਂ ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਦਨ ਨੇ ਆਜ਼ਾਦੀ ਘੁਲਾਟੀਆਂ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਦੌਰਾਨ ਸਦਨ ਨੇ ਪਰਬਤਾਰੋਹੀ ਗੁਰਚਰਨ ਸਿੰਘ ਭੰਗੂ ਅਰਜੁਨ ਐਵਾਰਡੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੇ, ਜਿਨ੍ਹਾਂ ਨੂੰ 1965 ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦੀ ਸਫਲਤਾਪੂਰਵਕ ਚੜ੍ਹਾਈ ਕੀਤੀ। ਇਸ ਦੌਰਾਨ ਅਥਲੈਟਿਕਸ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮਹਾਨ ਅਥਲੀਟ ਹਰੀ ਚੰਦ ਅਰਜੁਨ ਐਵਾਰਡੀ ਨੂੰ ਵੀ ਸਦਨ ਨੇ ਸ਼ਰਧਾਂਜਲੀ ਭੇਟ ਕੀਤੀ। ਸਦਨ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਸੰਗੀਤ ਅਤੇ ਮਨੋਰੰਜਨ ਦੇ ਖੇਤਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ। ਸਦਨ ਨੇ ਸ਼਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਉੱਘੀ ਸਿੱਖ ਸ਼ਖ਼ਸੀਅਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ Read More »

ਚੰਨਪ੍ਰੀਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਅਤੇ ਸ਼ਿਵ ਸ਼ਕਤੀ ਨੌਜਵਾਨ ਸਭਾ ਵੱਲੋਂ 3 ਜੁਲਾਈ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਡੀਕਲ ਕੈਂਪ : ਕਮਲਜੀਤ ਸਿੰਘ ਭਾਟੀਆ

ਚੰਨਪ੍ਰੀਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਅਤੇ ਸ਼ਿਵ ਸ਼ਕਤੀ ਨੌਜਵਾਨ ਸਭਾ ਵੱਲੋਂ 3 ਜੁਲਾਈ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਡੀਕਲ ਕੈਂਪ : ਕਮਲਜੀਤ ਸਿੰਘ ਭਾਟੀਆ ਜਲੰਧਰ ( ਜੇ ਪੀ ਬੀ ਨਿਊਜ਼ 24 ) : ਚੰਨਪ੍ਰੀਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਅਤੇ ਸ਼ਿਵ ਸ਼ਕਤੀ ਨੌਜਵਾਨ ਸਭਾ ਵੱਲੋਂ ਸਾਂਝੇ ਤੌਰ ‘ਤੇ ਮੁਫਤ ਮੈਡੀਕਲ ਕੈਂਪ 3 ਜੁਲਾਈ 2022 ਨੂੰ ਆਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਨੌ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਅਤੇ ਦੀਪਕ ਜੌੜਾ ਨੇ ਦੱਸਿਆ ਕਿ ਕੈਂਪ ਦੀ ਸ਼ੁਰੂਆਤ ਸਵੇਰੇ 8 ਵਜੇ ਤੋਂ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਜਾਵੇਗੀ। ਡਾ: ਸੰਜੀਵ ਗੋਇਲ (ਆਰਥੋ), ਡਾ: ਵਿਨੈ ਆਨੰਦ (ਆਈਜ਼), ਹੇਮੰਤ ਪੁਰੀ (ਐੱਮ. ਡੀ.), ਡਾ: ਰਵਿੰਦਰ ਕੌਰ ਬਾਗੜੀ (ਲੇਡੀਜ਼), ਡਾ: ਮਧੂਮਾ ਕਪੂਰ (ਡੈਂਟਲ), ਡਾ: ਡਾ: ਅਨੀਤਾ (ਬੀ.ਪੀ.ਟੀ.) ਜਾਂਚ ਕਰਨਗੇ | ਮਰੀਜ਼ਾਂ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਜਾਣਗੀਆਂ। ਦੰਦਾਂ ਅਤੇ ਅੱਖਾਂ ਦੇ ਮੁਫ਼ਤ ਅਪਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ। ਇਹ ਮੈਡੀਕਲ ਕੈਂਪ ਸਵੇਰੇ 10:00 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 1 ਵਜੇ ਤੱਕ ਚੱਲੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਮੌਕੇ ਦਾ ਭਰਪੂਰ ਲਾਭ ਉਠਾਉਣ ਦੀ ਅਪੀਲ ਕੀਤੀ।

ਚੰਨਪ੍ਰੀਤ ਮੈਮੋਰੀਅਲ ਚੈਰੀਟੇਬਲ ਹਸਪਤਾਲ ਅਤੇ ਸ਼ਿਵ ਸ਼ਕਤੀ ਨੌਜਵਾਨ ਸਭਾ ਵੱਲੋਂ 3 ਜੁਲਾਈ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਡੀਕਲ ਕੈਂਪ : ਕਮਲਜੀਤ ਸਿੰਘ ਭਾਟੀਆ Read More »

108 ਸੰਤ ਰਿਖੀ ਰਾਮ ਮਹਾਰਾਜ ਜੀ ਦੀ ਯਾਦ ਵਿਚ ਪਿੰਡ ਜੈਤੇਵਾਲੀ ਵਿਖੇ ਕਰਵਾਇਆ ਗਿਆ 12ਵਾਂ ਕਬੂਤਰਬਾਜ਼ੀ ਮੁਕਾਬਲਾ

ਪਿੰਡ ਜੈਤੇਵਾਲੀ ਵਿਖੇ ਕਰਵਾਇਆ ਗਿਆ 12ਵਾਂ ਕਬੂਤਰਬਾਜ਼ੀ ਮੁਕਾਬਲਾ ਜਲੰਧਰ ( ਜੇ ਪੀ ਬੀ ਨਿਊਜ਼ 24 ) : ਜੈਤੇਵਾਲੀ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਨੌਜਵਾਨ ਸਭਾ ਪਿੰਡ ਜੈਤੇਵਾਲੀ ਵੱਲੋਂ 108 ਸੰਤ ਰਿਖੀ ਰਾਮ ਮਹਾਰਾਜ ਜੀ ਦੀ ਯਾਦ ਵਿਚ ਸਵ. ਬਿੰਦਾ ਔਜਲਾ ਨੂੰ ਸਮਰਪਿਤ 12ਵਾਂ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ਗਿਆ । ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ 7 ਵਜੇ ਸ਼ੁਰੂ ਕੀਤੇ ਗਏ ਕਬੂਤਰਬਾਜ਼ੀ ਮੁਕਾਬਲਿਆਂ ਵਿੱਚ 106 ਕਬੂਤਰ ਉਡਾਏ ਗਏ । ਸ਼ਾਮ 6 ਵਜੇ ਤੱਕ ਚੱਲੇ ਮੁਕਾਬਲੇ ‘ਚ 12 ਕਬੂਤਰ ਮਾਲਕਾਂ ਨੂੰ ਇਨਾਮ ਤਕਸੀਮ ਕੀਤੇ ਗਏ । ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਕਾਕਾ ਸਾਂਧਰਾ, ਦੂਜਾ ਸਥਾਨ ਕਰਨੈਲ ਦਰਵੇਸ਼ ਪਿੰਡ ਅਤੇ ਤੀਜਾ ਸਥਾਨ ਅਜੇ ਸੱਤੋਵਾਲੀ ਦੇ ਕਬੂਤਰਾਂ ਨੇ ਹਾਸਲ ਕੀਤੇ । ਇਸ ਦੌਰਾਨ ਇਨਾਮਾਂ ਦੀ ਵੰਡ ਸਰਪੰਚ ਰਛਪਾਲ ਸਿੰਘ ਫੌਜੀ, ਪੰਚ ਸਤਪਾਲ ਸਿੰਘ ਔਜਲਾ, ਪੰਚ ਧਰਮਵੀਰ ਜੌਨੀ ਅਤੇ ਪ੍ਬੰਧਕ ਕਮੇਟੀ ਵਲੋਂ ਕੀਤੀ ਗਈ । ਇਸ ਦੌਰਾਨ ਗੱਲਬਾਤ ਕਰਦਿਆਂ ਸਰਪੰਚ ਰਛਪਾਲ ਸਿੰਘ ਫੌਜੀ ਨੇ ਜਿਥੇ ਕਬੂਤਰਬਾਜ਼ੀ ਮੁਕਾਬਲਿਆਂ ਦੇ ਸੁਚੱਜੇ ਆਯੋਜਨ ਲਈ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ ਉਥੇ ਹੀ ਉਹਨਾਂ ਨੇ ਮੁਕਾਬਲੇ ਵਿੱਚ ਹਿੱਸਾ ਲੈਣ ਆਈਆਂ ਸਾਰੀਆਂ ਟੀਮਾਂ ਅਨੁਸ਼ਾਸਨ ਬਣਾਈ ਰੱਖਣ ਲਈ ਧੰਨਵਾਦ ਕੀਤਾ । ਇਸ ਮੌਕੇ ਰਣਵੀਰ ਔਜਲਾ, ਅਮਰਜੀਤ ਪਵਾਰ, ਬਿੱਲਾ ਮਹਿਮੀ, ਸ਼ੁੱਗੀ, ਕਾਕਾ, ਛਿੰਦਾ ਬਾਬਾ, ਸਾਜਨ, ਅਮਨ, ਆਸ਼ੀ, ਅਰਮਾਨ, ਜੋਤੀ ਬੁਢਿਆਣਾ, ਗਿਆਨੀ ਬੁਢਿਆਣਾ ਅਤੇ ਹਰਮਨ ਫੌਜੀ ਆਦਿ ਨੇ ਸ਼ਮੂਲੀਅਤ ਕੀਤੀ ਅਤੇ ਮੁਕਾਬਲੇ ਦੀ ਕਾਮਯਾਬੀ ਲਈ ਯੋਗਦਾਨ ਪਾਇਆ।

108 ਸੰਤ ਰਿਖੀ ਰਾਮ ਮਹਾਰਾਜ ਜੀ ਦੀ ਯਾਦ ਵਿਚ ਪਿੰਡ ਜੈਤੇਵਾਲੀ ਵਿਖੇ ਕਰਵਾਇਆ ਗਿਆ 12ਵਾਂ ਕਬੂਤਰਬਾਜ਼ੀ ਮੁਕਾਬਲਾ Read More »

ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਅਕਾਲੀ ਦਲ ਨੂੰ ਦਿੱਤਾ ਕਰਾਰਾ ਝਟਕਾ

ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਅਕਾਲੀ ਦਲ ਨੂੰ ਦਿੱਤਾ ਕਰਾਰਾ ਝਟਕਾ ਅਕਾਲੀ ਆਗੂ ਵਿੱਕੀ ਤੁਲਸੀ ‘ਤੇ ਆਕਾਸ਼ ਗੁਪਤਾ ਨੂੰ ਸਿਰੋਪਾ ਪਾਕੇ ਦਿੱਤੀ ਵੱਡੀ ਜ਼ਿੰਮੇਵਾਰੀ ਜਲੰਧਰ ( ਜੇ ਪੀ ਬੀ ਨਿਊਜ਼ 24 ) : ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ‘ਤੇ ਆਮ ਆਦਮੀ ਪਾਰਟੀ ਦੇ ਆਗੂ ਰਮਨ ਅਰੋੜਾ ਅਤੇ “ਆਪ” ਦੇ ਸੇਵਾਦਾਰ ਰਾਜੂ ਮਦਾਨ ਨੇ ਕੇਂਦਰੀ ਹਲਕੇ ਵਿੱਚ ਅਕਾਲੀ ਦਲ ਦੇ ਗੜ੍ਹ ਵਿੱਚ ਵੱਡੀ ਸੱਟ ਮਾਰੀ ਹੈ। ਇੱਥੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਰੋਬਾਰੀ ਵਿੱਕੀ ਤੁਲਸੀ ਅਤੇ ਨੌਜਵਾਨ ਅਕਾਲੀ ਆਗੂ ਆਕਾਸ਼ ਗੁਪਤਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਵੀਰਵਾਰ ਨੂੰ ਰਾਮਾਮੰਡੀ ਮਾਰਕੀਟ ਐਸੋਸੀਏਸ਼ਨ ਦੇ ਗਠਨ ਮੌਕੇ ਅਕਾਲੀ ਦਲ ਦੇ ਆਗੂ ਵਿੱਕੀ ਤੁਲਸੀ ਅਤੇ ਨੌਜਵਾਨ ਆਗੂ ਆਕਾਸ਼ ਗੁਪਤਾ ਨੂੰ ਐਸੋਸੀਏਸ਼ਨ ਦੀ ਵਾਗਡੋਰ ਸੌਂਪੀ। ਇਸ ਕਾਰਨ ਇਹ ਚਰਚਾ ਤੇਜ਼ ਹੋ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵਿੱਕੀ ਤੁਲਸੀ ਅਤੇ ਆਕਾਸ਼ ਗੁਪਤਾ ਸਮੇਤ ਕਈ ਅਕਾਲੀ ਆਗੂ ‘ਤੇ ਵਰਕਰ “ਆਪ” ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਵਿੱਕੀ ਪ੍ਰਧਾਨ, ਆਕਾਸ਼ ਕੈਸ਼ੀਅਰ ਬਣੇ ਇਸ ਸਮੇਂ ਵਿਧਾਇਕ ਰਮਨ ਅਰੋੜਾ ਨੇ ਰਾਮਾਮੰਡੀ ਮਾਰਕੀਟ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਵਿੱਕੀ ਤੁਲਸੀ, ਜਨਰਲ ਸਕੱਤਰ ਸੁਰੇਸ਼ ਕੁਮਾਰ ਅਤੇ ਕੈਸ਼ੀਅਰ ਆਕਾਸ਼ ਗੁਪਤਾ ਨੂੰ ਸਿਰੋਪਾ ਪਾ ਕੇ ਜ਼ਿੰਮੇਵਾਰੀ ਸੌਂਪੀ। ਇਸ ਮੌਕੇ ਵਿੱਕੀ ਤੁਲਸੀ ਅਤੇ ਆਕਾਸ਼ ਗੁਪਤਾ ਨੇ ਵਿਧਾਇਕ ਰਮਨ ਅਰੋੜਾ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਰਾਮਾ ਮੰਡੀ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰ ਖੁਦ ਨਗਰ ਨਿਗਮ ਦੇ ਹੈੱਡਕੁਆਰਟਰ ਜਾਕੇ ਤਹਿਬਾਜ਼ਾਰੀ, ਬਿਲਡਿੰਗ ਬ੍ਰਾਂਚ ਅਤੇ ਨਗਰ ਨਿਗਮ ਦੀਆਂ ਹੋਰ ਸ਼ਾਖਾਵਾਂ ਨਾਲ ਸਬੰਧਤ ਕੰਮ ਕਰਵਾ ਸਕਦੇ ਹਨ। ਇਸ ਮੌਕੇ ਰਾਜੂ ਮਦਾਨ, ਗੌਰਵ ਅਰੋੜਾ, ਹਰਜਿੰਦਰ ਭੋਲਾ, ਸਾਹਿਲ ਅਰੋੜਾ, ਗਗਨ ਅਰੋੜਾ, ਮੋਨੂੰ ਅਰੋੜਾ, ਹਨੀ ਭਾਟੀਆ ‘ਤੇ ਹੋਰ ਹਾਜ਼ਰ ਸਨ।

ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੇ ਅਕਾਲੀ ਦਲ ਨੂੰ ਦਿੱਤਾ ਕਰਾਰਾ ਝਟਕਾ Read More »