JPB NEWS 24

Headlines

July 15, 2022

ਹਸਪਤਾਲ ਦੇ Emergency ਵਾਰਡ ‘ਚ ਚੱਲੀ ਖੂਨੀ ਖੇਡ, ਵਿਅਕਤੀ ‘ਤੇ ਤੇਜ਼ਧਾਰ ਹਥੀਆਰਾਂ ਨਾਲ ਹਮਲਾ

ਹਸਪਤਾਲ ਦੇ Emergency ਵਾਰਡ ‘ਚ ਚੱਲੀ ਖੂਨੀ ਖੇਡ, ਵਿਅਕਤੀ ‘ਤੇ ਤੇਜ਼ਧਾਰ ਹਥੀਆਰਾਂ ਨਾਲ ਹਮਲਾ ਲੁਧਿਆਣਾ (ਬਿਊਰੋ) : ਸ਼ਹਿਰ ’ਚ ਸ਼ਰਾਰਤੀ ਅਨਸਰਾਂ ਦੇ ਹੌਸਲੇ ਵਧਦੇ ਜਾ ਰਹੇ ਹਨ। ਦੇਰ ਰਾਤ ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਆਏ ਇਕ ਵਿਅਕਤੀ ‘ਤੇ ਐਮਰਜੈਂਸੀ ਵਾਰਡ ਦੇ ਅੰਦਰ ਹੀ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਦੌਰਾਨ ਐਮਰਜੈਂਸੀ ਵਿੱਚ ਡਾਕਟਰ ਅਤੇ ਹੋਰ ਸਟਾਫ਼ ਮੌਜੂਦ ਸੀ। ਜਿਹੜੇ ਡਰ ਦੇ ਕਾਰਨ ਇਧਰ-ਉਧਰ ਲੁਕ ਗਏ ਅਤੇ ਕੁਝ ਉਥੋਂ ਭੱਜ ਗਏ।ਹਮਲਾਵਰਾਂ ਨੇ ਐਮਰਜੈਂਸੀ ਦਾ ਸਾਰਾ ਸਮਾਨ ਅੰਦਰ ਸੁੱਟ ਦਿੱਤਾ ਤੇ ਖਿੜਕੀਆਂ , ਦਰਵਾਜ਼ਿਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ। ਹਮਲਾਵਰ ਨੌਜਵਾਨ ਨੂੰ ਗੰਭੀਰ ਰੂਪ ‘ਚ ਜ਼ਖਮੀ ਕਰਨ ਤੋਂ ਬਾਅਦ ਆਸਾਨੀ ਨਾਲ ਉਥੋਂ ਫਰਾਰ ਹੋ ਗਏ। ਇਸ ਦੌਰਾਨ ਜ਼ਖਮੀ ਨੌਜਵਾਨ ਦੇ ਰਿਸ਼ਤੇਦਾਰ ਵੀ ਪਹੁੰਚ ਗਏ।ਜੋ ਉਸ ਨੂੰ ਸੀਐਮਸੀ ਹਸਪਤਾਲ ਲੈ ਗਏ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਘਟਨਾ ਦੇਰ ਰਾਤ ਕਰੀਬ 12:45 ਦੀ ਹੈ। ਜਾਣਕਾਰੀ ਅਨੁਸਾਰ ਸ਼ਰਵਣ ਕੁਮਾਰ ਵਾਸੀ ਈ.ਡਬਲਿਊ.ਐਸ. ਕਲੋਨੀ ਵਿੱਚ ਕੁਝ ਨੌਜਵਾਨਾਂ ਨਾਲ ਲੜਾਈ ਹੋ ਗਈ। ਉਹ ਆਪਣੇ ਦੋਸਤ ਨਾਲ ਸਿਵਲ ਹਸਪਤਾਲ ਵਿੱਚ ਇਲਾਜ ਲਈ ਆਇਆ ਹੋਇਆ ਸੀ। ਜਦੋਂ ਕਿ ਉਹ ਐਮਰਜੈਂਸੀ ਦੇ ਬਾਹਰ ਆਪਣੀ ਵਾਰੀ ਦੀ ਉਡੀਕ ਕਰ ਰਿਹਾ ਸੀ।ਫਿਰ ਉਸ ਨਾਲ ਕੁੱਟਮਾਰ ਕਰਨ ਵਾਲੇ ਅੱਧੀ ਦਰਜਨ ਦੇ ਕਰੀਬ ਨੌਜਵਾਨ ਉਥੇ ਪਹੁੰਚ ਗਏ। ਉਨ੍ਹਾਂ ਨੂੰ ਦੇਖ ਕੇ ਸ਼ਰਵਨ ਦਾ ਦੋਸਤ ਬਾਹਰ ਭੱਜਿਆ ਅਤੇ ਸ਼ਰਵਨ ਐਮਰਜੈਂਸੀ ਦੇ ਅੰਦਰ ਜਾ ਕੇ ਲੁਕਣ ਲੱਗਾ। ਹਮਲਾਵਰ ਵੀ ਉਸਦਾ ਪਿੱਛਾ ਕਰਦੇ ਹੋਏ ਅੰਦਰ ਪਹੁੰਚ ਗਏ।ਜਿੱਥੇ ਉਨ੍ਹਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਉਨ੍ਹਾਂ ਨੇ ਐਮਰਜੈਂਸੀ ਦਾ ਸਾਮਾਨ ਚੁੱਕਿਆ ਅਤੇ ਉਸ ਤੇ ਵਾਰ ਕਰਨਾ ਸ਼ੁਰੂ ਕਰ ਦਿੱਤਾ। ਹਮਲਾਵਰਾਂ ਵੱਲੋਂ ਸ਼ਰਵਣ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ।ਘਟਨਾ ਤੋਂ ਬਾਅਦ ਸਾਰੇ ਦੋਸ਼ੀ ਫਰਾਰ ਹੋ ਗਏ। ਪੁਲਿਸ ਵਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਸਪਤਾਲ ਦੇ Emergency ਵਾਰਡ ‘ਚ ਚੱਲੀ ਖੂਨੀ ਖੇਡ, ਵਿਅਕਤੀ ‘ਤੇ ਤੇਜ਼ਧਾਰ ਹਥੀਆਰਾਂ ਨਾਲ ਹਮਲਾ Read More »

ਡੀ.ਐੱਮ.ਏ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ ਸਵਾਗਤ

ਪੱਤਰਕਾਰਾਂ ਦੀ ਮੰਨੀ-ਪ੍ਰਮੰਨੀ ਸੰਸਥਾ ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ ਸਵਾਗਤ ਡੀਸੀ ਜਸਪ੍ਰੀਤ ਸਿੰਘ ਨੇ ਕਿਹਾ- ਪੱਤਰਕਾਰਾਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਨਗੇ। ਜਲੰਧਰ (ਜੇ ਪੀ ਬੀ ਨਿਊਜ਼ 24 ) : ਪੱਤਰਕਾਰਾਂ ਦੀ ਮੰਨੀ-ਪ੍ਰਮੰਨੀ ਸੰਸਥਾ ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੀ ਤਰਫੋਂ ਐਸੋਸੀਏਸ਼ਨ ਦੇ ਚੇਅਰਮੈਨ ਅਮਨ ਬੱਗਾ ਅਤੇ ਪ੍ਰਧਾਨ ਸ਼ਿੰਦਰਪਾਲ ਸਿੰਘ ਦੀ ਅਗਵਾਈ ਹੇਠ ਸੀਨੀਅਰ ਪੱਤਰਕਾਰਾਂ ਦੀ ਟੀਮ ਨੇ ਅੱਜ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਡੀ.ਐਮ.ਏ ਦੇ ਚੇਅਰਮੈਨ ਅਮਨ ਬੱਗਾ, ਪ੍ਰਧਾਨ ਸ਼ਿੰਦਰਪਾਲ ਸਿੰਘ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ, ਵਾਈਸ ਚੇਅਰਮੈਨ ਪ੍ਰਦੀਪ ਵਰਮਾ, ਚੀਫ਼ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਅਮਰਪ੍ਰੀਤ ਸਿੰਘ, ਸਕੱਤਰ ਨਰਿੰਦਰ ਗੁਪਤਾ, ਮੀਤ ਪ੍ਰਧਾਨ ਸੰਦੀਪ ਵਰਮਾ, ਸੰਯੁਕਤ ਸਕੱਤਰ ਵਿਸ਼ਾਲ ਸ਼ਰਮਾ ਨੂੰ ਨਿਯੁਕਤ ਕੀਤਾ ਗਿਆ | ਜਲੰਧਰ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਡੀਸੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਡਿਜੀਟਲ ਮੀਡੀਆ ਐਸੋਸੀਏਸ਼ਨ ਨੂੰ ਭਰੋਸਾ ਦਿੰਦੇ ਹਾਂ ਕਿ ਪੱਤਰਕਾਰਾਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ। ਸਾਰੇ ਪੱਤਰਕਾਰਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਚੇਅਰਮੈਨ ਅਮਨ ਬੱਗਾ ਸ਼ਿੰਦਰਪਾਲ ਸਿੰਘ ਅਜੀਤ ਸਿੰਘ ਬੁਲੰਦ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਡਿਜੀਟਲ ਮੀਡੀਆ ਐਸੋਸੀਏਸ਼ਨ (ਰਜਿ.) ਪਿਛਲੇ ਲੰਮੇ ਸਮੇਂ ਤੋਂ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੀ ਹੈ। ਕਰੋਨਾ ਦੇ ਸਮੇਂ ਵੀ ਡੀਐਮਏ ਦੇ ਪੱਤਰਕਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਸੁਸਾਇਟੀ ਨੂੰ ਪੂਰਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਡੀ.ਐਮ.ਏ ਆਪਣੀਆਂ ਸਾਕਾਰਾਤਮਕ ਖ਼ਬਰਾਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਦੀ ਰਹੇਗੀ। ਇਸੇ ਤਰ੍ਹਾਂ ਸਮਾਜਿਕ ਹਿੱਤਾਂ ਦੇ ਮੁੱਦਿਆਂ ‘ਤੇ ਕੰਮ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸਹਿਯੋਗ ਦੇਣਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪ੍ਰਦੀਪ ਵਰਮਾ ਗੁਰਪ੍ਰੀਤ ਸਿੰਘ ਸੰਧੂ ਅਮਰਪ੍ਰੀਤ ਸਿੰਘ ਨਰਿੰਦਰ ਗੁਪਤਾ ਸੰਦੀਪ ਵਰਮਾ ਅਤੇ ਵਿਸ਼ਾਲ ਸ਼ਰਮਾ ਨੇ ਦੱਸਿਆ ਕਿ ਡੀ.ਐਮ.ਏ ਸੰਸਥਾ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਹਮੇਸ਼ਾ ਹੀ ਡਟ ਕੇ ਖੜੀ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕਿਸੇ ਪੱਤਰਕਾਰ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਡੀ.ਸੀ.ਸੀ.ਪੀ.ਐਸ.ਐਸ.ਪੀ, ਜਲੰਧਰ ਸਮੇਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਸਾਰੇ ਪੱਤਰਕਾਰ ਪੱਤਰਕਾਰਾਂ ਦੇ ਮਾਣ-ਸਨਮਾਨ ਦੀ ਰਾਖੀ ਲਈ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ।

ਡੀ.ਐੱਮ.ਏ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ ਸਵਾਗਤ Read More »

ਗੁਰਦੁਆਰਾ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ 16 ਜੁਲਾਈ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਸ਼ਸਤਰ ਮਾਰਚ ਸਬੰਧੀ ਹੋਈ ਇਕੱਤਰਤਾ

ਵਰਲਡ ਸਿੱਖ ਤਾਲਮੇਲ ਕਮੇਟੀ ਵੱਲੋਂ 16 ਜੁਲਾਈ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਸ਼ਸਤਰ ਮਾਰਚ ਸਬੰਧੀ ਗੁਰਦੁਆਰਾ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਹੋਈ ਇਕੱਤਰਤਾ ਵੱਖ-ਵੱਖ ਧਾਰਮਿਕ ਜੱਥੇਬੰਦੀਆਂ ਸੇਵਾ ਸੁਸਾਇਟੀਆਂ ਅਤੇ ਐਨਜੀਓ ਨੇ ਲਿਆ ਭਾਰੀ ਗਿਣਤੀ ਵਿੱਚ ਹਿੱਸਾ ਜਲੰਧਰ  (ਜੇ ਪੀ ਬੀ ਨਿਊਜ਼ 24 ) : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 16 ਜੁਲਾਈ ਦਿਨ ਸ਼ਨੀਵਾਰ ਨੂੰ ਪੁਰਾਣੀ ਦਾਣਾ ਮੰਡੀ ਤੋਂ ਸਿੱਖ ਤਾਲਮੇਲ ਕਮੇਟੀ ਵੱਲੋਂ ਕਰਵਾਏ ਜਾ ਰਹੇ ਸ਼ਸਤਰ ਮਾਰਚ ਸਬੰਧੀ ਅੱਜ ਗੁਰਦੁਆਰਾ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਸਰਦਾਰ ਕੰਵਲਜੀਤ ਸਿੰਘ ਭਾਟੀਆ ਦੀ ਅਗੁਵਾਈ ਵਿੱਚ ਇੱਕਤਰਤਾ ਹੋਈ ਜਿਸ ਵਿੱਚ ਧਾਰਮਿਕ ਜਥੇਬੰਦੀਆਂ ਬਸਤੀਆਂ ਦੀਆਂ ਸਿੰਘ ਸਭਾਵਾਂ ਆਖ਼ਰੀ ਉਮੀਦ ਸੇਵਾ ਸੁਸਾਇਟੀ ਉਦੋਂ ਸਿਰ ਤਾਲਮੇਲ ਕਮੇਟੀ ਅਗਾਜ ਸੰਸਥਾ ਮੀਰੀ ਪੀਰੀ ਸੇਵਾ ਸੁਸਾਇਟੀ ਅਤੇ ਧਾਰਮਕ ਜਥੇਬੰਦੀਆਂ ਸ਼ਾਮਲ ਹੋਈਆਂ ਸਾਰਿਆਂ ਨੇ ਭਰੋਸਾ ਦਵਾਇਆ ਕਿ ਉਸ ਦੇ ਨਿਕਲਣ ਵਾਲੇ ਸ਼ਾਸਤਰ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ ਅਤੇ ਪੂਰਨ ਸਹਿਯੋਗ ਦੇਣਗੇ ਸਦਾ ਕਮਲਜੀਤ ਭਾਟੀਆ ਨੇ ਦੱਸਿਆ ਇਸ ਮੀਟਿੰਗ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋਂ ਹਰਪਾਲ ਸਿੰਘ ਚੱਢਾ ਤਜਿੰਦਰ ਸਿੰਘ ਪ੍ਰਦੇਸੀ ਹਰਪ੍ਰੀਤ ਸਿੰਘ ਨੀਟੂ, ਗੁਰਦੇਵ ਸਿੰਘ ਗੋਲਡੀ ਭੱਟੀਆਂ, ਰਾਜਵੰਤ ਸਿੰਘ ਸੂਖਾ, ਅਵਤਾਰ ਸਿੰਘ,ਰਾਜਦੀਪ ਸਿੰਘ ਬਾਜਵਾ,ਸੁਰਜੀਤ ਸਿੰਘ ਰਾਜੂ, ਸੁਰਜੀਤ ਸਿੰਘ ਭੁਲਰ,ਗਗਨਦੀਪ ਸਿੰਘ,ਸੁਰਿੰਦਰ ਸਿੰਘ,ਰਮਨ ਦੀਪ ਸਿੰਘ ਲੱਕੀ, ਦਮਨਪ੍ਰੀਤ ਸਿੰਘ ਬੰਗਾ,ਅਮਰਦੀਪ ਸਿੰਘ ਟਿੰਕੂ, ਬਲਜਿੰਦਰ ਸਿੰਘ,ਜਤਿੰਦਰਪਾਲ ਸਿੰਘ ਗੋਲਡੀ, ਪਰਮਪ੍ਰੀਤ ਸਿੰਘ ਵਿੱਟੀ, ਵਿੱਕੀ ਸਿੰਘ, ਜਸਪ੍ਰੀਤ ਸਿੰਘ ਭਾਟੀਆ,ਅਮਰਜੀਤ ਸਿੰਘ ਧਮੀਜਾ, ਇੰਦਰਬੀਰ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ ਨੱਗੀ, ਗੁਰਵਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਸਿੱਧੂ,ਅੰਮ੍ਰਿਤਪਾਲ ਸਿੰਘ ਭਾਟੀਆ, ਅਮਰਦੀਪ ਸਿੰਘ ਬੱਗਾ, ਗੁਲਜ਼ਾਰ ਸਿੰਘ, ਨਰਿੰਦਰ ਸਿੰਘ ਚੀਮਾ, ਜਤਿੰਦਰ ਬਾਂਸਲ, ਹਰਜਿੰਦਰ ਸਿੰਘ, ਵਿੱਕੀ ਖਾਲਸਾ,ਪਰਮਿੰਦਰ ਸਿੰਘ, ਲਵਲੀਨ ਸਿੰਘ, ਨਵਦੀਪ ਸਿੰਘ ਆਸ਼ੂ ਤੋਂ ਇਲਾਵਾ ਭਾਰੀ ਗਿਣਤੀ ਵਿਚ ਵੱਖ ਵੱਖ ਜਥੇਬੰਦੀਆਂ ਦੇ ਸੱਜਣ ਸ਼ਾਮਲ ਹੋਏ।

ਗੁਰਦੁਆਰਾ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ 16 ਜੁਲਾਈ ਦਿਨ ਸ਼ਨੀਵਾਰ ਨੂੰ ਕਰਵਾਏ ਜਾ ਰਹੇ ਸ਼ਸਤਰ ਮਾਰਚ ਸਬੰਧੀ ਹੋਈ ਇਕੱਤਰਤਾ Read More »