JPB NEWS 24

Headlines

August 5, 2022

ਰਾਧਾ ਸੁਆਮੀ ਸਤਿਸੰਗ ਘਰ ‘ਚ ਕਰੰਟ ਲੱਗਣ ਨਾਲ 2 ਸੇਵਾਦਾਰਾਂ ਦੀ ਮੌਤ ਹੋ ਗਈ

ਰਾਧਾ ਸੁਆਮੀ ਸਤਿਸੰਗ ਘਰ ‘ਚ ਕਰੰਟ ਲੱਗਣ ਨਾਲ 2 ਸੇਵਾਦਾਰਾਂ ਦੀ ਮੌਤ ਹੋ ਗਈ ਲੁਧਿਆਣਾ: ਜ਼ਿਲ੍ਹੇ ਦੇ ਰਾਧਾ ਸੁਆਮੀ ਸਤਿਸੰਗ ਘਰ ਤੋਂ ਦਰਦਨਾਕ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੇ ਮੁੱਲਾਂਪੁਰ ਕਸਬੇ ਦੇ ਭੱਟੀਆਂ ਇਲਾਕੇ ਵਿੱਚ ਅੱਜ ਬਿਜਲੀ ਦਾ ਕਰੰਟ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੋਵੇਂ ਵਿਅਕਤੀ ਰਾਧਾ ਸੁਆਮੀ ਸਤਿਸੰਗ ਘਰ ਵਿੱਚ ਸੇਵਾਦਾਰ ਸਨ। ਦੱਸਿਆ ਜਾ ਰਿਹਾ ਹੈ ਕਿ ਅੱਜ ਦੋਵੇਂ ਸੇਵਾਦਾਰ ਟੈਂਟ ‘ਚ ਬਣੇ ਸ਼ੈੱਡ ਦੀ ਸਫਾਈ ਕਰਨ ਜਾ ਰਹੇ ਸਨ। ਜਦੋਂ ਕੁਝ ਦੂਰੀ ‘ਤੇ ਜ਼ਮੀਨ ‘ਚ ਪਈ ਲੋਹੇ ਦੀ ਪੌੜੀ ਨੂੰ ਚੁੱਕਣ ਲੱਗਾ ਤਾਂ ਪੌੜੀ ਹਾਈ ਟੈਂਸ਼ਨ ਤਾਰਾਂ ‘ਚ ਫਸ ਗਈ, ਜਿਸ ਕਾਰਨ ਦੋਵੇਂ ਵਿਅਕਤੀ ਝੁਲਸ ਗਏ। ਇਸ ਹਾਦਸੇ ‘ਚ ਦੋਵੇਂ ਸੇਵਾਦਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਥੇ ਮੌਜੂਦ ਸੇਵਾਦਾਰਾਂ ਨੇ ਦੱਸਿਆ ਕਿ ਕਰੰਟ ਲੱਗਦੇ ਹੀ ਤਾਰਾਂ ਫਟ ਗਈਆਂ ਅਤੇ ਦੋਵੇਂ ਸੇਵਾਦਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਹਿੰਦਰ ਸਿੰਘ ਵਾਸੀ ਪ੍ਰਤਾਪ ਸਿੰਘ ਵਾਲਾ ਅਤੇ ਰਤਨ ਸਿੰਘ ਵਾਸੀ ਤਲਵੰਡੀ ਵਜੋਂ ਹੋਈ ਹੈ।

ਰਾਧਾ ਸੁਆਮੀ ਸਤਿਸੰਗ ਘਰ ‘ਚ ਕਰੰਟ ਲੱਗਣ ਨਾਲ 2 ਸੇਵਾਦਾਰਾਂ ਦੀ ਮੌਤ ਹੋ ਗਈ Read More »

ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕ ਹਾਉਸ ਬਣਾਏ ਜਾਣਗੇ ਫਲਾਂ ਅਤੇ ਸਬਜ਼ੀਆਂ ਦਾ ਮਿਆਰ ਅਤੇ ਪੈਦਾਵਰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਤ ਕੀਤਾ ਜਾਵੇਗਾ ਸੂਬੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਦੇਸ਼ ਅਤੇ ਦੁਨੀਆਂ ਦੇ ਮਾਹਿਰਾਂ ਨੂੰ ਸੁਝਾਅ ਦੇਣ ਅੱਗੇ ਆਉਣ ਦਾ ਸੱਦਾ ਚੰਡੀਗੜ੍ਹ  (ਜੇ ਪੀ ਬੀ ਨਿਊਜ਼ 24 ) : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਵਾਲੀ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ ਜਿੰਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਉੱਚ ਪੱਧਰ ਵਫਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਮੀਟਿੰਗ ਦੌਰਾਨ ਦuਨੀਆਂ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ ਜਿੰਨਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਸੁਹਿਰਦ ਯਤਨ ਕੀਤੇ ਜਾਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਰੋਡ ਮੈਪ ਤਿਅਰ ਕੀਤਾ ਜਾ ਰਿਹਾ ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਫਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ। ਸੂਬੇ ਤੋਂ ਦੂਰ ਦੁਰਾਡੇ ਦੇਸ਼ ਅਤੇ ਵਿਦੇਸ਼ਾਂ ਵਿਚ ਫਲ ਅਤੇ ਸਬਜੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ਵਿਚ ਕਈ ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੰੁਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ ਉਦੋਂ ਤੱਕ ਫਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰਾਂ ਹਵਾਈ ਜਹਾਜਾਂ ਰਾਹੀ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਪੈਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕਹਾਉਸ ਬਣਾਏ ਜਾਣਗੇ ਤਾਂ ਜੋ ਕਿਸਾਨ ਫਲਾਂ ਅਤੇ ਸਬਜੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ‘ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ।

ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ Read More »

ਸੁਰਜੀਤ ਹਾਕੀ ਸਟੇਡੀਅਮ ਦੀ ਨੁਹਾਰ ਜਲਦ ਬਦਲੇਗੀ : ਡੀ.ਸੀ. ਜਸਪ੍ਰੀਤ

ਫਾਈਵ ਏ ਸਾਈਡ ਹਾਕੀ ਗਰਾਊਂਡ ਲਈ 1.00 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਜਲੰਧਰ ( ਜੇ ਪੀ ਬੀ ਨਿਊਜ਼ 24)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਆਈ.ਏ.ਐਸ. ਕਿਹਾ ਗਿਆ ਹੈ ਕਿ ਸਥਾਨਕ ਬਾਲਟਨ ਪਾਰਕ ਵਿੱਚ ਸਥਿਤ ਸੁਰਜੀਤ ਐਸਟਰੋਟਰਫ ਹਾਕੀ ਸਟੇਡੀਅਮ ਦੀ ਨੁਹਾਰ ਜਲਦੀ ਹੀ ਬਦਲ ਦਿੱਤੀ ਜਾਵੇਗੀ। ਅਕਤੂਬਰ ਵਿੱਚ ਹੋਣ ਵਾਲੇ 39ਵੇਂ ਸੁਰਜੀਤ ਹਾਕੀ ਟੂਰਨਾਮੈਂਟ ਅਤੇ ਪੰਜਾਬ ਖੇਡ ਮੇਲਾ-2022 ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕਰਦਿਆਂ ਜਸਪ੍ਰੀਤ ਸਿੰਘ, ਆਈ.ਏ.ਐਸ., ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਨੇ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸੁਰਜੀਤ ਹਾਕੀ ਐਸਟਰੋਟਰਫ ਸਟੇਡੀਅਮ ਅਤੇ ਨਵੇਂ ਬਣੇ ਫਾਈਵ-ਏ-ਸਾਈਡ ਐਸਟ੍ਰੋਟਰਫ ਹਾਕੀ ਗਰਾਊਂਡ ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਸੁਰਜੀਤ ਹਾਕੀ ਸਟੇਡੀਅਮ ਦੀ ਮੁਰੰਮਤ ਦਾ ਕੰਮ ਜਲਦੀ ਹੀ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਆਦੇਸ਼ ਦਿੱਤੇ ਕਿ ਫਾਈਵ-ਏ-ਸਾਈਡ ਐਸਟਰੋਟਰਫ. ਹਾਕੀ ਦਾ ਮੈਦਾਨ ਇੱਕ ਹਫ਼ਤੇ ਦੇ ਅੰਦਰ ਮੁਕੰਮਲ ਕਰ ਲਿਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਰਜੀਤ ਹਾਕੀ ਸੁਸਾਇਟੀ ਦੇ ਇਕਬਾਲ ਸਿੰਘ ਸੰਧੂ ਵੱਲੋਂ ਫਾਈਵ-ਏ-ਸਾਈਡ ਐਸਟ੍ਰੋਟਰਫ ਹਾਕੀ ਗਰਾਊਂਡ ਲਈ ਰੀ-ਬਾਉਂਡ ਬੋਰਡ ਖਰੀਦਣ ਦੀ ਮੰਗ ਨੂੰ ਤੁਰੰਤ ਪ੍ਰਵਾਨ ਕਰਦਿਆਂ ਉਨ੍ਹਾਂ ਵੱਲੋਂ 1 ਲੱਖ ਰੁਪਏ ਦੀ ਗਰਾਂਟ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ। ਸੁਕੀਤ ਨੇ ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਸੁਸਾਇਟੀ ਦੇ ਸਕੱਤਰ ਸੁਰਿੰਦਰ ਸਿੰਘ ਭਾਪਾ, ਐੱਸ.ਡੀ.ਐੱਮ. ਜਲੰਧਰ-1 ਜੈ ਇੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਲਵਜੀਤ ਸਿੰਘ ਵੀ ਹਾਜ਼ਰ ਸਨ।  

ਸੁਰਜੀਤ ਹਾਕੀ ਸਟੇਡੀਅਮ ਦੀ ਨੁਹਾਰ ਜਲਦ ਬਦਲੇਗੀ : ਡੀ.ਸੀ. ਜਸਪ੍ਰੀਤ Read More »

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਵੱਲੋਂ ADC ਜਲੰਧਰ Amit Sareen ਨੂੰ NGO ਵੱਲੋ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਕਰਵਾਇਆ ਗਿਆ ਜਾਣੂ

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਵੱਲੋਂ ADC ਜਲੰਧਰ Amit Sareen ਨੂੰ NGO ਵੱਲੋ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਕਰਵਾਇਆ ਗਿਆ ਜਾਣੂ   ਜਲੰਧਰ (ਜੇ ਪੀ ਬੀ ਨਿਊਜ਼ 24 ) : ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦੀ ਸਮੁੱਚੀ ਟੀਮ ਵੱਲੋਂ ਅੱਜ ADC ਜਲੰਧਰ Amit Sareen ਜੀ ਨੂੰ NGO ਵੱਲੋ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਮਾਜ ਸੇਵਾ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ. ਜਿਸ ਵਿਚ ADC AMIT SAREEN ਜੀ ਵੱਲੋਂ ਸੰਸਥਾ ਨੂੰ ਹਰੇਕ ਤਰ੍ਹਾਂ ਦੀ ਬਣਦੀ ਮਦਦ ਪ੍ਰਸ਼ਾਸਨ ਵਲੋਂ ਦੇਣ ਦਾ ਆਸ਼ਵਸਤ ਦਿੱਤਾ ਗਿਆ ਅਤੇ ਸੇਵਾਵਾਂ ਨੂੰ ਪੰਜਾਬ ਪੱਧਰ ਤੇ ਲੈ ਕੇ ਜਾਣ ਲਈ ਕਿਹਾ ਗਿਆ ਇਸ ਮੌਕੇ ਤੇ ਪ੍ਰਧਾਨ ਜਤਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਖ਼ਾਲਸਾ, ਯਾਦਵਿੰਦਰ ਸਿੰਘ ਰਾਣਾ, ਹਰਮਿੰਦਰ ਸਿੰਘ, ਦੀਪਕ ਰਾਜਪਾਲ, ਸੰਤੋਸ਼ ਸ਼੍ਰਕੇ, ਅਮਿਤ ਕੁਮਾਰ, ਰਾਕੇਸ਼ ਕੁਮਾਰ, ਸੁਖਬੀਰ ਸਿੰਘ, ਗੁਰਚਰਨ ਸਿੰਘ, ਅਤੇ ਸਮੁੱਚੀ ਟੀਮ ਵੱਲੋਂ ਹਾਜ਼ਰੀ ਭਰੀ ਗਈ.

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਵੱਲੋਂ ADC ਜਲੰਧਰ Amit Sareen ਨੂੰ NGO ਵੱਲੋ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਕਰਵਾਇਆ ਗਿਆ ਜਾਣੂ Read More »