JPB NEWS 24

Headlines

August 9, 2022

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਸਾਬਕਾ ਵਿਧਾਇਕ ਰਿੰਕੂ ਦੀ ਦੇਖ-ਰੇਖ ਹੇਠ ਤਿਰੰਗਾ ਯਾਤਰਾ ਕੱਢੀ ਗਈ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਸਾਬਕਾ ਵਿਧਾਇਕ ਰਿੰਕੂ ਦੀ ਦੇਖ-ਰੇਖ ਹੇਠ ਤਿਰੰਗਾ ਯਾਤਰਾ ਕੱਢੀ ਗਈ ਜਲੰਧਰ (ਜੇ ਪੀ ਬੀ ਨਿਊਜ਼ 24 ) : ਦੇਸ਼ ਦੀ ਆਜ਼ਾਦੀ ਦੇ ਦਿਹਾੜੇ ‘ਤੇ ਜਲੰਧਰ ਪੱਛਮੀ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਅਗਵਾਈ ‘ਚ ਤਿਰੰਗਾ ਯਾਤਰਾ ਕੱਢੀ ਗਈ | ਜਿਸ ਵਿੱਚ ਸੈਂਕੜੇ ਲੋਕਾਂ ਨੇ ਵੀ ਇਸ ਯਾਤਰਾ ਵਿੱਚ ਸਹਿਯੋਗ ਦਿੱਤਾ। ਇਹ ਯਾਤਰਾ ਬਸਤੀ ਦਾਨਿਸ਼ਮੰਡਾ ਤੋਂ ਸ਼ੁਰੂ ਹੋ ਕੇ ਸਾਰੇ ਪੱਛਮ ਖੇਤਰ ਦੀ ਯਾਤਰਾ ਕੀਤੀ। ਅਤੇ ਲੋਕਾਂ ਨੇ ਦੇਸ਼ ਲਈ ਸ਼ਹੀਦ ਹੋਏ ਸਾਰੇ ਸ਼ਹੀਦਾਂ ਨੂੰ ਯਾਦ ਕੀਤਾ। ਜਾਣਕਾਰੀ ਦਿੰਦਿਆਂ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਇਹ ਯਾਤਰਾ ਉਨ੍ਹਾਂ ਸ਼ਹੀਦਾਂ ਦੇ ਨਾਂ ‘ਤੇ ਹੈ, ਜਿਨ੍ਹਾਂ ਨੇ ਇਸ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ | ਅਸੀਂ ਇਸ ਆਜ਼ਾਦੀ ਦਿਵਸ ‘ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵਰਗੇ ਮਹਾਨ ਯੋਧਿਆਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ। ਜਿਨ੍ਹਾਂ ਨੇ ਆਪਣੀ ਜਾਨ ਗੁਆ ​​ਕੇ ਇਸ ਦੇਸ਼ ਨੂੰ ਆਜ਼ਾਦ ਕਰਵਾਇਆ। ਮਹਾਤਮਾ ਗਾਂਧੀ ਵੀ ਜਿਨ੍ਹਾਂ ਨੇ ਦੇਸ਼ ਲਈ ਸੱਤਿਆਗ੍ਰਹਿ ਚਲਾ ਕੇ ਸਾਡੇ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦ ਕਰਵਾਇਆ ਸੀ। ਅੱਜ ਪੂਰੇ ਦੇਸ਼ ਵਿੱਚ ਕਾਂਗਰਸ ਪਾਰਟੀ ਵੱਲੋਂ ਇਹ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ।

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਸਾਬਕਾ ਵਿਧਾਇਕ ਰਿੰਕੂ ਦੀ ਦੇਖ-ਰੇਖ ਹੇਠ ਤਿਰੰਗਾ ਯਾਤਰਾ ਕੱਢੀ ਗਈ Read More »

ਲੋਕ-ਵਿਰੋਧੀ ਬਿਜਲੀ ਸੋਧ ਬਿੱਲ 2022 ਨੂੰ ਦੇਸ਼ ਦੀ ਪਾਰਲੀਮੈਂਟ ਵਿੱਚ ਪਾਸ ਹੋਣ ਤੋਂ ਰੁਕਵਾਉਣ ਲਈ ਮੋਦੀ ਹਕੂਮਤ ਦੇ ਅਰਥੀ-ਫੂਕ ਮੁਜਾਹਰੇ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਹੰਗਾਮੀ ਮੀਟਿੰਗ ਸੱਦੀ, ਮੋਦੀ ਹਕੂਮਤ ਨੇ ਜੇਕਰ ਇਹ ਕਾਨੂੰਨ ਪਾਸ ਕੀਤਾ ਤਾਂ ਰੇਲਾਂ ਜਾਮ ਕੀਤੀਆਂ ਜਾਣਗੀਆਂ ਜੰਡਿਆਲਾ ਗੁਰੂ ( ਜੇ ਪੀ ਬੀ ਨਿਊਜ਼ 24) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਲੋਕ ਵਿਰੋਧੀ ਬਿਜਲੀ ਬਿਲ-2022 ਵਾਪਸ ਕਰਵਾਉਣ ਲਈ ਗੋਲਡਨ ਗੇਟ ਸਵੇਰੇ, ਕੱਥੂ ਨੰਗਲ ਟੌਲ ਪਲਾਜ਼ਾ ‘ਤੇ ਸ਼ਾਮ ਚਾਰ ਵਜੇ ਮੋਦੀ ਸਰਕਾਰ ਦੇ ਅਰਥੀ-ਫੂਕ ਮੁਜਾਹਰੇ ਕੀਤੇ ਗਏ | ਆਗੂਆਂ ਨੇ ਕਿਹਾ ਕਿ ਇਹ ਬਿਲ ਪਾਸ ਹੋਣ ਨਾਲ ਜਨਤਕ ਖੇਤਰ ਦਾ ਅਦਾਰਾ ਕੌਡੀਆਂ ਦੇ ਭਾਅ ਕਾਰਪੋਰੇਟਾਂ ਨੂੰ ਵੇਚਿਆ ਜਾਵੇਗਾ | ਇਸ ਕਾਲੇ ਕਾਨੂੰਨ ਨਾਲ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋਵੇਗੀ | ਇਸ ਬਿੱਲ ਵਿੱਚ ਇਹ ਵਿਵਸਥਾ ਰੱਖੀ ਗਈ ਹੈ ਕਿ ਖਪਤਕਾਰਾਂ ਨੂੰ ਕੋਈ ਸਬਸਿਡੀ ਸਿੱਧੀ ਨਹੀਂ ਮਿਲੇਗੀ | ਕਿਸਾਨਾਂ ਦੀਆਂ ਮੋਟਰਾਂ ਨੂੰ ਮੀਟਰ ਲਾ ਕੇ ਬਿਲ ਲਏ ਜਾਣਗੇ | ਇਸ ਨਾਲ ਪ੍ਰਾਈਵੇਟ ਕੰਪਨੀਆਂ ਨੂੰ ਬਿਜਲੀ ਆਪਣੇ ਰੇਟ ਮੁਤਾਬਕ ਵੇਚਣ ਦਾ ਅਧਿਕਾਰ ਮਿਲੇਗਾ | ਪਾਵਰ ਸੈਕਟਰ ਕੇਂਦਰ ਅਤੇ ਰਾਜਾਂ ਦਾ ਸਾਂਝਾ ਖੇਤਰ ਹੈ, ਸੂਬਿਆਂ ਦੀ ਰਾਏ ਲਏ ਬਗੈਰ ਇਹ ਬਿੱਲ ਲਿਆਂਦਾ ਜਾ ਰਿਹਾ ਹੈ, ਇਸ ਤਰ੍ਹਾਂ ਇਹ ਦੇਸ਼ ਦੇ ਫੈਡਰਲ ਢਾਂਚੇ ‘ਤੇ ਵੱਡਾ ਹਮਲਾ ਹੈ | ਇਸ ਮੌਕੇ ਹਾਜ਼ਰ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਇਹ ਦੇਸ਼ ਦੇ ਲੋਕਾਂ ਨਾਲ ਧਰੋਹ ਹੈ, ਜੋ ਦੇਸ਼ ਦਾ ਕਿਸਾਨ ਮਜ਼ਦੂਰ ਅਤੇ ਹਰ ਵਰਗ ਕਦੇ ਬਰਦਾਸ਼ਤ ਨਹੀਂ ਕਰੇਗਾ, ਆਉਣ ਵਾਲੇ ਦਿਨਾਂ ਵਿੱਚ ਵੱਡੇ ਅਤੇ ਵਿਆਪਕ ਪੱਧਰ ‘ਤੇ ਸੰਘਰਸ਼ ਵਿੱਢੇ ਜਾਣਗੇ ਅਤੇ ਰੇਲਾਂ ਦਾ ਚੱਕਾ ਵੀ ਜਾਮ ਕੀਤਾ ਜਾਵੇਗਾ | ਇਸ ਮੌਕੇ ਬਲਦੇਵ ਸਿੰਘ ਬੱਗਾ, ਡਾ. ਕਵਰਦਲੀਪ ਸਿੰਘ ਸੈਦੋ ਲੇਹਲ, ਗੁਰਲਾਲ ਸਿੰਘ ਮਾਨ, ਕੰਵਲਜੀਤ ਸਿੰਘ ਵਨਚਿੜੀ, ਕੁਲਜੀਤ ਸਿੰਘ ਘਨੂਪੁਰ, ਕੰਧਾਰ ਸਿੰਘ ਭੋਏਵਾਲ, ਮਨਰਾਜ ਸਿੰਘ ਵੱਲਾ, ਰਵਿੰਦਰਬੀਰ ਵੱਲਾ, ਮੰਗਜੀਤ ਸਿੱਧਵਾਂ, ਮੰਗਵਿੰਦਰ ਸਿੰਘ ਮੰਡਿਆਲਾ, ਹਰਦੇਵ ਸਿੰਘ ਸਾਂਘਣਾ, ਰਾਜਵਿੰਦਰ ਸਿੰਘ ਬੋਧ, ਬਲਵਿੰਦਰ ਸਿੰਘ ਚੱਬਾ ਅਤੇ ਸ਼ਮਸ਼ੇਰ ਸਿੰਘ ਛੇਹਰਟਾ ਆਦਿ ਆਗੂ ਹਾਜ਼ਰ ਸਨ |

ਲੋਕ-ਵਿਰੋਧੀ ਬਿਜਲੀ ਸੋਧ ਬਿੱਲ 2022 ਨੂੰ ਦੇਸ਼ ਦੀ ਪਾਰਲੀਮੈਂਟ ਵਿੱਚ ਪਾਸ ਹੋਣ ਤੋਂ ਰੁਕਵਾਉਣ ਲਈ ਮੋਦੀ ਹਕੂਮਤ ਦੇ ਅਰਥੀ-ਫੂਕ ਮੁਜਾਹਰੇ Read More »

ਬੱਸ ਅੱਡਾ ਮੁਕੰਮਲ ਬੰਦ ਹੋਇਆ ਬੰਦ, ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਕੀਤਾ ਚੱਕਾ ਜਾਮ

ਬੱਸ ਅੱਡਾ ਮੁਕੰਮਲ ਬੰਦ ਹੋਇਆ ਬੰਦ, ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਕੀਤਾ ਚੱਕਾ ਜਾਮ ਜਲੰਧਰ (ਜੇ ਪੀ ਬੀ ਨਿਊਜ਼ 24 ) :  ਪੰਜਾਬ ਵਿੱਚ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਧਰਨੇ ਪ੍ਰਦਰਸਨ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿਛਲੀ ਸਰਕਾਰ ਵੱਲੋਂ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦਿੱਤੇ ਜਾਣ ਤੋਂ ਬਾਅਦ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋ ਜਾਣ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਖ਼ਿਲਾਫ਼ ਹੁਣ ਸਮੁੱਚੇ ਪੰਜਾਬ ਦੇ ਪ੍ਰਾਈਵੇਟ ਟਰਾਂਸਪੋਰਟਰਜ਼ ਵੱਲੋਂ ਅੱਜ 9 ਅਗਸਤ ਨੂੰ ਆਪਣੀਆਂ ਬੱਸਾਂ ਬੰਦ ਕਰਕੇ ਮੁਕੰਮਲ ਚੱਕਾ ਜਾਮ ਕੀਤਾ ਗਿਆ ਅਤੇ ਬੱਸ ਮਾਲਕਾਂ ਵਲੋਂ ਜਲੰਧਰ ਬੱਸ ਸਟੈਂਡ ਦੇ ਸਾਰੇ ਰਸਤੇ ਬੰਦ ਕਰ ਦਿਤੇ ਗਏ ਹਨ। ਬੱਸ ਸਟੈਂਡ ਦੇ ਮੁੱਖ ਗੇਟ ਦੇ ਬਾਹਰ ਬੱਸਾਂ ਲਗਾ ਕੇ ਰਾਹ ਬੰਦ ਕਰ ਦਿੱਤੇ ਗਏ ਜਿਸ ਨੂੰ ਲੈ ਕੇ ਲੋਕ ਖੱਜਲ ਖੁਆਰ ਹੋ ਰਹੇ ਹਨ।ਪ੍ਰਾਈਵੇਟ ਬੱਸ ਚਾਲਕਾਂ ਦਾ ਕਹਿਣਾ ਹੈ ਕਿ ਆਧਾਰ ਕਾਰਡ ਦੀ ਸਹੂਲਤ ਜਾਂ ਫਿਰ ਪ੍ਰਾਈਵੇਟ ਬੱਸ ਚਾਲਕਾਂ ਲਈ ਵੀ ਸ਼ੁਰੂ ਕੀਤੀ ਜਾਵੇ। ਟੈਕਸ ਵਿੱਚ ਛੋਟ ਦਿੱਤੀ ਜਾਵੇ ਪ੍ਰਾਇਵੇਟ ਬੱਸ ਐਸੋਸੀਏਸ਼ਨ ਦੀ ਐਕਸ਼ਨ ਕਮੇਟੀ ਦੇ ਅਹੁਦੇਦਾਰ ਸੰਦੀਪ ਸ਼ਰਮਾ ਅਤੇ ਮਿੰਨੀ ਬੱਸ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਗੜ੍ਹਦੀਵਾਲ ਨੇ ਸਾਂਝੇ ਤੌਰ ਤੇ ਦਸਿਆ ਕਿ ਨੇ ਕਿਹਾ ਕਿ ਸਰਕਾਰ ਵੱਲੋਂ ਬੀਬੀਆਂ ਭੈਣਾਂ ਨੂੰ ਮੁਫ਼ਤ ਬੱਸ ਸਫ਼ਰ ਦਿੱਤੀ ਗਈ ਸਹੂਲਤ ਪ੍ਰਾਈਵੇਟ ਟਰਾਂਸਪੋਰਟਰ ਵੱਡੇ ਆਰਥਿਕ ਨੁਕਸਾਨ ਵਿੱਚ ਚਲੇ ਗਏ ਹਨ ਪੰਜਾਬ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਪ੍ਰਾਈਵੇਟ ਟਰਾਂਸਪੋਰਟਰਜ਼ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਨਾ ਹੀ ਟਰਾਂਸਪੋਰਟ ਮੰਤਰੀ ਵੱਲੋਂ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇੱਕ ਦਿਨ ਲਈ ਆਪਣੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ , ਉਨ੍ਹਾਂ ਕਿਹਾ ਕਿ ਜੇ ਫਿਰ ਵੀ ਗੂੰਗੀ ਬੋਲੀ ਸਰਕਾਰ ਦੇ ਕਨ੍ਹਾ ਤੇ ਜੂੰ ਨਾ ਸਰਕੀ ਤਾ ਪੰਜਾਬ ਭਰ ਚ 14 ਅਗਸਤ ਹਰ ਜਿਲੇ ਵਿਚ ਬੱਸ ਸਾੜਕੇ ਭਗਵੰਤ ਮਾਨ ਸਰਕਾਰ ਖਿਲਾਫਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਬੱਸ ਅੱਡਾ ਮੁਕੰਮਲ ਬੰਦ ਹੋਇਆ ਬੰਦ, ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਕੀਤਾ ਚੱਕਾ ਜਾਮ Read More »