JPB NEWS 24

Headlines

August 28, 2022

ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਪੰਜਾਬ ਨੇ ਬਾਜ਼ੀ ਮਾਰੀ

ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਪੰਜਾਬ ਨੇ ਬਾਜ਼ੀ ਮਾਰੀ, ਮੁੱਖ ਮੰਤਰੀ ਵੱਲੋਂ 9.30 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ 23 ਖਿਡਾਰੀ ਸਨਮਾਨਿਤ ਮੁੱਖ ਮੰਤਰੀ ਵੱਲੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਕਰਵਾਉਣ ਉਤੇ ਜ਼ੋਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਮਿੰਘਮ ਵਿਖੇ ਹਾਲ ਹੀ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ ਅੱਜ 9.30 ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨਾਲ ਪੰਜਾਬ, ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ ਮਿਊਂਸਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਸਾਡੀ ਸਰਕਾਰ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਤੁਹਾਡੇ ਵੱਲੋਂ ਕੀਤੀ ਗਈ ਕਰੜੀ ਮਿਹਨਤ ਦੇ ਸਤਿਕਾਰ ਵਿਚ ਇਕ ਨਿਮਾਣਾ ਜਿਹਾ ਉਪਰਾਲਾ ਹੈ।” ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਬਾਰੇ ਸੂਬੇ ਵੱਲੋਂ ਪਹਿਲਾਂ ਹੀ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਅਤੇ ਹੋਰ ਉਭਰਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਹੁਣ ਇਨ੍ਹਾਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਲਈ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਸਖ਼ਤ ਲੋੜ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰਤਿਭਾ ਕੁਦਰਤੀ ਤੌਰ ਉਤੇ ਵਿਰਾਸਤ ਵਿੱਚ ਮਿਲੀ ਹੈ ਅਤੇ ਜੇਕਰ ਮੌਕਾ ਦਿੱਤਾ ਗਿਆ ਤਾਂ ਇਹ ਖਿਡਾਰੀ ਪੂਰੀ ਦੁਨੀਆ ਵਿਚ ਹਿੰਮਤ ਨਾਲ ਜੇਤੂ ਇਰਾਦਾ ਲੈ ਕੇ ਮੁਕਾਬਲੇ ਵਿਚ ਉਤਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਲਈ ਪੇਸ਼ੇਵਰ ਕੋਚਾਂ ਦੇ ਨਾਲ-ਨਾਲ ਖੁਰਾਕ ਅਤੇ ਹੋਰ ਸਹੂਲਤਾਂ ਦੀ ਲੋੜ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡ ਪੱਧਰ ‘ਤੇ ਨਵੇਂ ਸਟੇਡੀਅਮ ਬਣਾਉਣ ਲਈ ਪਹਿਲਾਂ ਹੀ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਹੈ, ਜਿੱਥੋਂ ਕੁਦਰਤੀ ਤੌਰ ਉਤੇ ਪ੍ਰਤਿਭਾ ਪੈਦਾ ਹੁੰਦੀ ਹੈ ਪਰ ਦੁੱਖ ਇਸ ਗੱਲ ਦਾ ਹੈ ਕਿ ਹੁਣ ਤੱਕ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। 29 ਅਗਸਤ ਤੋਂ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਖੇਡਾਂ ਖਿਡਾਰੀਆਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾ ਕੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਠੋਸ ਉਪਰਾਲੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਪ੍ਰਸਿੱਧੀ ਹਾਸਲ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਕੂਲਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਡੀ.ਪੀ. ਅਤੇ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਜੰਗੀ ਪੱਧਰ ‘ਤੇ ਕਰ ਰਹੀ ਹੈ। ਖਿਡਾਰੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਭਗਵੰਤ ਮਾਨ ਨੇ ਖੇਡਾਂ ਪ੍ਰਤੀ ਪਿਆਰ ਦਾ ਵੀ ਖੁਲਾਸਾ ਕੀਤਾ ਅਤੇ ਦੱਸਿਆ ਕਿ ਹਾਕੀ ਨਾਲ ਪਿਆਰ ਉਨ੍ਹਾਂ ਨੂੰ ਆਪਣੇ ਪਿਤਾ ਤੋਂ ਵਿਰਸੇ ਵਿੱਚ ਮਿਲਿਆ ਹੈ। ਮੁੱਖ ਮੰਤਰੀ ਨੇ ਹਾਕੀ ਦੇ ਮਹਾਨ ਖਿਡਾਰੀਆਂ ਜਿਵੇਂ ਕਿ ਬਲਬੀਰ ਸਿੰਘ ਸੀਨੀਅਰ, ਸੁਰਜੀਤ ਸਿੰਘ, ਧਨਰਾਜ ਪਿੱਲੇ, ਗਗਨ ਅਜੀਤ ਸਿੰਘ ਅਤੇ ਹੋਰਾਂ ਖਿਡਾਰੀਆਂ ਨੂੰ ਵੀ ਯਾਦ ਕੀਤਾ ਜਿਨ੍ਹਾਂ ਨੇ ਹਾਕੀ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਨੇ ਗੁਰਜੰਟ, ਮਨਪ੍ਰੀਤ, ਅਕਾਸ਼ਦੀਪ ਅਤੇ ਹੋਰਨਾਂ ਨੂੰ ਅਜੋਕੇ ਸਮੇਂ ਦੇ ਚਮਕਦੇ ਸਿਤਾਰੇ ਦੱਸਦਿਆਂ ਆਸ ਪ੍ਰਗਟਾਈ ਕਿ ਦੇਸ਼ ਇਨ੍ਹਾਂ ਮਹਾਨ ਖਿਡਾਰੀਆਂ ਦੇ ਸਹਾਰੇ ਇੱਕ ਵਾਰ ਫਿਰ ਤੋਂ ਵਿਸ਼ਵ ਪੱਧਰ ਉਤੇ ਸਫਲਤਾ ਦੀ ਇਬਾਰਤ ਲਿਖੇਗਾ। ਹਾਲੈਂਡ ਦੇ ਪ੍ਰਸਿੱਧ ਡਰੈਗ ਫਲਿੱਕਰ ਫਲੋਰਿਸ ਜਾਨ ਬੋਲਲੈਂਡਰ, ਟੈਨਿਸ ਖਿਡਾਰਨਾਂ ਮਾਰਟੀਨਾ ਨਵਰਾਤੀਲੋਵਾ ਅਤੇ ਬੋਰਿਸ ਬੇਕਰ ਨੂੰ ਯਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਡਾਂ ਦੇ ਨਿਯਮ ਬਹੁਤ ਬਦਲ ਰਹੇ ਹਨ, ਇਸ ਲਈ ਸਾਨੂੰ ਇਨ੍ਹਾਂ ਨਿਯਮਾਂ ਮੁਤਾਬਕ ਤੇਜ਼ੀ ਨਾਲ ਢਲਣਾ ਹੋਵੇਗਾ। ਮੁੱਖ ਮੰਤਰੀ ਨੇ ਖ਼ਾਸ ਤੌਰ ਉਤੇ ਕ੍ਰਿਕਟ ਖਿਡਾਰੀ ਹਰਲੀਨ ਦਿਓਲ ਦੇ ਇੰਗਲੈਂਡ ਖ਼ਿਲਾਫ਼ ਕੀਤੇ ਬੇਮਿਸਾਲ ਕੈਚ ਨੂੰ ਚੇਤੇ ਕੀਤਾ ਅਤੇ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਦੇ ਇਨ੍ਹਾਂ ਚਮਕਦੇ ਸਿਤਾਰਿਆਂ ਦੀ ਹਾਜ਼ਰੀ ਮਾਨਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਭਗਵੰਤ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਪੰਜਾਬ ਪੁਲਿਸ ਦੀ ਹਾਕੀ ਟੀਮ, ਜੇ.ਸੀ.ਟੀ. ਫਗਵਾੜਾ ਤੇ ਰੇਲ ਕੋਚ ਫੈਕਟਰੀ ਦੀਆਂ ਫੁਟਬਾਲ ਟੀਮਾਂ ਨੂੰ ਸੁਰਜੀਤ ਕਰਨ ਲਈ ਜੰਗੀ ਪੱਧਰ ਉਤੇ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਰਮਿੰਘਮ ਖੇਡਾਂ ਵਿੱਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ 19 ਖਿਡਾਰੀਆਂ ਨੇ ਚਾਂਦੀ ਅਤੇ ਚਾਰ ਕਾਂਸੀ ਦੇ ਤਗਮੇ ਜਿੱਤੇ। ਉਨ੍ਹਾਂ ਵੇਟਲਿਫਟਰ ਵਿਕਾਸ ਠਾਕੁਰ, ਹਾਕੀ ਖਿਡਾਰੀਆਂ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਨ ਕੁਮਾਰ, ਕ੍ਰਿਸ਼ਨ ਪਾਠਕ, ਸਮਸ਼ੇਰ ਸਿੰਘ। ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ ਅਤੇ ਮਹਿਲਾ ਕ੍ਰਿਕਟਰਾਂ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ, ਵੇਟ ਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ, ਮਹਿਲਾ ਹਾਕੀ ਖਿਡਾਰੀ ਗੁਰਜੀਤ ਕੌਰ ਨੂੰ ਨਕਦ ਇਨਾਮ ਦਿੱਤੇ। ਇਸ ਤੋਂ ਇਲਾਵਾ ਜੂਡੋ ਖਿਡਾਰੀ ਜਸਲੀਨ ਸੈਣੀ, ਅਥਲੀਟ ਨਵਜੀਤ ਕੌਰ ਢਿੱਲੋਂ, ਸਾਈਕਲਿਸਟ ਨਮਨ ਕਪਿਲ ਤੇ ਵਿਸਵਾਜੀਤ ਸਿੰਘ ਦਾ ਵੀ ਨਕਦ ਇਨਾਮ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਦਾ ਬਜਟ 56 ਫੀਸਦੀ ਵਧਾਇਆ ਗਿਆ ਹੈ ਅਤੇ ਖਿਡਾਰੀਆਂ ਲਈ ਹੋਰ ਸਹਾਇਕ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਵਿਖੇ ਵਾਲੀਬਾਲ ਖੇਡ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕਰਨਗੇ। ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡਾਂ ਰਾਜੇਸ਼ ਧੀਮਾਨ, ਪਦਮ ਸ੍ਰੀ ਅਥਲੀਟ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਤੇ ਗਗਨ ਅਜੀਤ ਸਿੰਘ, ਉਲੰਪੀਅਨ ਜਗਦੀਸ਼ ਬਿਸ਼ਨੋਈ, ਏਸ਼ੀਅਨ ਮੈਡਲਿਸਟ ਭਲਵਾਨ ਗੁਰਮੁੱਖ ਸਿੰਘ, ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਜੂਡੋ ਖਿਡਾਰੀ ਭੁਪਿੰਦਰ ਸਿੰਘ ਹਾਜ਼ਰ ਸਨ।

ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਪੰਜਾਬ ਨੇ ਬਾਜ਼ੀ ਮਾਰੀ Read More »

ਕਪੂਰਥਲਾ ਰੋਡ ਨੂੰ ਬਣਾਉਣ ਲਈ ਇਲਾਕਾ ਨਿਵਾਸੀਆਂ ਵੱਲੋਂ ਕੀਤਾ ਰੋਡ ਜਾਮ

ਕਪੂਰਥਲਾ ਰੋਡ ਨੂੰ ਬਣਾਉਣ ਲਈ ਇਲਾਕਾ ਨਿਵਾਸੀਆਂ ਵੱਲੋਂ ਕੀਤਾ ਰੋਡ ਜਾਮ ਨਗਰ ਨਿਗਮ ਅਧਿਕਾਰੀਆਂ ਦੇ ਭਰੋਸੇ ਉਪਰੰਤ ਖਤਮ ਹੋਇਆ ਧਰਨਾ ਪਿਛਲੇ ਲੰਬੇ ਸਮੇਂ ਤੋਂ ਕਪੂਰਥਲਾ ਰੋਡ ਜੋ ਕਿ ਸਮਾਰਟ ਸਿਟੀ ਪ੍ਰਾਜੈਕਟ ਦੇ ਅਧੀਨ ਆਉਂਦਾ ਹੈ। ਜਿਸ ਦੀ ਖ਼ਸਤਾ ਹਾਲਤ ਕਾਰਨ ਇਲਾਕਾ ਨਿਵਾਸੀ ਅਤੇ ਉਥੋਂ ਲੰਘਣ ਵਾਲੇ ਰਾਹਗੀਰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਹਨ। ਨਗਰ ਨਿਗਮ ਅਧਿਕਾਰੀਆਂ ਨੂੰ ਵਾਰ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਨਿਗਮ ਅਧਿਕਾਰੀਆਂ ਵੱਲੋਂ ਇਸ ਰਸਤੇ ਨੂੰ ਨਹੀਂ ਬਣਾਇਆ ਗਿਆ। ਜਿਸ ਕਾਰਨ ਅੱਜ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਕਪੂਰਥਲਾ ਰੋਡ ਸਿਵਲ ਸੋਸਾਇਟੀ ਅਧੀਨ ਕਪੂਰਥਲਾ ਰੋਡ ਤੇ ਧਰਨਾ ਦਿੱਤਾ ਗਿਆ। ਧਰਨਾ ਦੇਣ ਉਪਰੰਤ ਵੀ ਜਦੋਂ ਨਿਗਮ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰੀ ਮੰਗ ਪੱਤਰ ਲੈਣ ਵੀ ਨਹੀਂ ਪੁੱਜਿਆ ਤਾਂ ਇਲਾਕਾ ਨਿਵਾਸੀਆਂ ਵੱਲੋਂ ਕਪੂਰਥਲਾ ਰੋਡ ਨੂੰ ਮੁਕੰਮਲ ਤੌਰ ਤੇ ਚਾਰ ਘੰਟੇ ਲਈ ਬੰਦ ਕਰ ਦਿੱਤਾ। ਜਿਸ ਉਪਰੰਤ ਨਗਰ ਨਿਗਮ ਵੱਲੋਂ ਰਜਨੀਸ਼ ਡੋਗਰਾ ਨਿਗਰਾਨ ਇੰਜਨੀਅਰ ਅਤੇ ਐਕਸੀਅਨ ਜਸਪਾਲ ਸਿੰਘ ਆਏ। ਉਨ੍ਹਾਂ ਨਾਲ ਗੱਲਬਾਤ ਹੋਣ ਉਪਰੰਤ ਸਿਵਲ ਸੁਸਾਇਟੀ ਦੇ ਮੈਂਬਰਾਂ ਵਲੋਂ ਧਰਨਾ ਖ਼ਤਮ ਕੀਤਾ ਗਿਆ।ਇਸ ਮੌਕੇ ਸ੍ਰੀ ਪਰਮਜੀਤ ਸਿੰਘ ਬਰਾਰ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਜਲਦ ਹੀ ਨਿਗਮ ਅਧਿਕਾਰੀਆਂ ਦੀ ਸਿਵਲ ਸੁਸਾਇਟੀ ਨਾਲ ਮੀਟਿੰਗ ਹੋਵੇਗੀ। ਜਿਸ ਵਿਚ ਕਪੂਰਥਲਾ ਰੋਡ ਨੂੰ ਬਣਾਉਣ ਸਬੰਧੀ ਮਿਤੀ ਬੱਧ ਫ਼ੈਸਲਾ ਹੋਵੇਗਾ। ਸ੍ਰੀ ਸੁਖਜੀਤ ਸਿੰਘ ਨੇ ਦੱਸਿਆ ਕਿ ਜੇਕਰ ਨਿਗਮ ਅਧਿਕਾਰੀਆਂ ਵੱਲੋਂ ਨੀਯਤ ਕੀਤੀ ਮਿਤੀ ਤੱਕ ਕਪੂਰਥਲਾ ਰੋਡ ਨਹੀਂ ਬਣਾਈ ਜਾਂਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕੇ ਲੋਕ ਚਾਰ ਘੰਟੇ ਤੋਂ ਵੱਧ ਧੁੱਪ ਵਿੱਚ ਸੜਕ ਉੱਤੇ ਬੈਠੇ ਹੋਣ ਅਤੇ ਚਾਰ ਘੰਟੇ ਬਾਅਦ ਨਗਰ ਨਿਗਮ ਦੇ ਅਧਿਕਾਰੀ ਗੱਲਬਾਤ ਦੇ ਲਈ ਧਰਨੇ ਵਾਲੀ ਜਗ੍ਹਾ ਤੇ ਆਏ। ਇਸ ਮੌਕੇ ਤੇ ਜਤਿੰਦਰ ਸਿੰਘ ਰਾਜਪਾਲ, ਅਵਤਾਰ ਸਿੰਘ, ਸਤਨਾਮ ਸਿੰਘ ਸੈਣੀ, ਗੋਬਿੰਦ ਸਿੰਘ, ਡਾ ਸੁਰਿੰਦਰਪਾਲ ਜੌਹਲ, ਬਲਵਿੰਦਰ ਕੁਮਾਰ ਵਿਕੀ, ਰਣਬੀਰ ਸਿੰਘ, ਰਾਜਪਾਲ ਸਿੰਘ ਚੱਢਾ, ਪਵਨ ਕੁਮਾਰ, ਰਾਜ ਕੁਮਾਰ ਸੇਤੀਆ, ਪਰਮਿੰਦਰ ਸਿੰਘ, ਕੁਲਦੀਪ ਸਿੰਘ, ਰਾਜਾ ਸਿੰਘ, ਗੁਰਵਿੰਦਰ ਸਿੰਘ ਸੋਢੀ, ਰਿੰਕੂ, ਰਣਜੀਤ ਸਿੰਘ ਢਿੱਲੋਂ, ਰਾਜਿੰਦਰ ਕੁਮਾਰ ਪਟਵਾਰੀ, ਪਰਦੀਪ ਕੁਮਾਰ ਭਿੰਦਾ, ਅਸ਼ੋਕ ਕੁਮਾਰ ਮੱਕਡ਼, ਵਿਰਦੀ, ਚੰਦਰ ਕੁਮਾਰ ਆਦਿ ਮੌਜੂਦ ਸਨ

ਕਪੂਰਥਲਾ ਰੋਡ ਨੂੰ ਬਣਾਉਣ ਲਈ ਇਲਾਕਾ ਨਿਵਾਸੀਆਂ ਵੱਲੋਂ ਕੀਤਾ ਰੋਡ ਜਾਮ Read More »

संविधान चौक (बी.एम.सी. चौक) में लगी सरदार बेअंत सिंह की प्रतिमा पर लिखे गए ‘खालिस्तान जिंदाबाद’ के नारे

संविधान चौक (बी.एम.सी. चौक) में लगी सरदार बेअंत सिंह की प्रतिमा पर लिखे गए खालिस्तान जिंदाबाद के नारे जालंधर (जे पी बी न्यूज़ 24 ) :कमिश्नरेट पुलिस के सुरक्षा व्यवस्था के दावे खोखले साबित हो रहे हैं।महानगर के बीचों बीच प्रमुख संविधान चौक (बी.एम.सी. चौक) में लगी सरदार बेअंत सिंह की प्रतिमा पर खालिस्तान जिंदाबाद के नारे लिखे गए हैं। पंजाब के मुख्यमंत्री भगवंत मान के जालंधर आने से पहले इस घटना ने कमिश्नरेट पुलिस की कार्यशैली पर निशान लगा दिया है।बता दें कि कल दोपहर के बाद मुख्यमंत्री भगवंत मान जालंधर आएंगे और गुरू गोबिंद सिंह स्टेडियम में खेल मेलों का उद्घाटन करेंगे। इसके लिए पिछले कई दिन से पुलिस प्रशासन लगातार तैयारियों में जुटा हुआ है।शहर में सुरक्षा और अधिक बढ़ाई गई है। लेकिन इसके बावजूद शहर के बीचो बीच प्रमुख संविधान चौक में लगी पूर्व मुख्यमंत्री बेअंत सिंह की प्रतिमा पर खालिस्तान जिंदाबाद के नारे लिखे गए। सरदार बेअतं सिंह की प्रतिमा के साथ ही लगे भगवंत मान के जालंधर आने संबंधी बोर्ड पर भी खालिस्तान जिंदाबाद के नारे लिखे गए हैं। दिन निकलते ही ये मामला सामने आते ही कमिश्नरेट पुलिस में हड़कंप मच गया। व इस घटना की सूचना मिलते ही थाना प्रभारी पुलिस फोर्स सहित मौके पर पहुंचे।पुलिस कर्मचारियों द्वारा स्प्रे के ज़रिए खालिस्तान जिंदाबाद के नारे मिटाए गए साथ ही अधिकारियों द्वारा घटनास्थल के आसपास के सीसीटीवी फुटेज चैक करवाई जा रही हैं।

संविधान चौक (बी.एम.सी. चौक) में लगी सरदार बेअंत सिंह की प्रतिमा पर लिखे गए ‘खालिस्तान जिंदाबाद’ के नारे Read More »

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਿਆਰੀਆਂ ਦਾ ਜਾਇਜ਼ਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਿਆਰੀਆਂ ਦਾ ਜਾਇਜ਼ਾ 29 ਅਗਸਤ ਨੂੰ ਖੇਡਾਂ ਦੀ ਸ਼ੁਰੂਆਤ ਮੌਕੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਰਗਰਮੀਆਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਗਾਜ਼ ਜਲੰਧਰ ( ਜੇ ਪੀ ਬੀ ਨਿਊਜ਼ 24 ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਾਮ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ 29 ਅਗਸਤ ਨੂੰ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਖੇਡ ਅਤੇ ਸਭਿਆਚਾਰਕ ਸਰਗਰਮੀਆਂ ਦੀ ਸਮੀਖਿਆ ਕੀਤੀ। ਖੇਡਾਂ ਵਤਨ ਪੰਜਾਬ ਦੀਆਂ ਬਾਰੇ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਖੇਡਾਂ ਦੀ ਜਲੰਧਰ ਤੋਂ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਜਿਸ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਇਕ ਅਹਿਮ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿੱਚ ਖੇਡਾਂ ਨੂੰ ਪੂਰਨ ਤਵੱਜੋਂ ਦੇ ਕੇ ਮਜ਼ਬੂਤ ਖੇਡ ਸਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਪੰਜਾਬੀ ਨੌਜਵਾਨ ਰਾਜ ਪੱਧਰ ਤੋਂ ਬਾਅਦ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਨਾਮ ਰੁਸ਼ਨਾਉਣਗੇ। ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੇ ਖੇਡ ਜਜ਼ਬੇ ਸਦਕਾ ਪੰਜਾਬ ਨੂੰ ਦੁਨੀਆਂ ਦੇ ਖੇਡ ਨਕਸ਼ੇ ’ਤੇ ਮੋਹਰਲੀ ਕਤਾਰ ਵਿੱਚ ਲਿਆਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਇਨ੍ਹਾਂ ਖੇਡਾਂ ਵਿੱਚ ਸ਼ਮੂਲੀਅਤ ਲਈ ਰਜਿਸਟਰੇਸ਼ਨ ਦੀ ਮਿਤੀ ਵਧਾ ਕੇ 30 ਅਗਸਤ ਕਰ ਦਿੱਤੀ ਗਈ ਹੈ ਜਿਸ ਲਈ ਚਾਹਵਾਨ ਨੌਜਵਾਨ ਵਿਸ਼ੇਸ਼ ਪੋਰਟਲ www.punjabkhedmela2022.in ਰਾਹੀਂ ਰਜਿਸਟਰੇਸ਼ਨ ਕਰਵਾ ਸਕਦੇ ਹਨ। ਖੇਡ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡਾਂ ਰਾਜੇਸ਼ ਧੀਮਾਨ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫ.ਜਨਰਲ (ਰਿਟਾ.) ਡਾ. ਜੇ.ਐਸ. ਚੀਮਾ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸਟੇਡੀਅਮ ਪਹੁੰਚੇ ਗੁਰਮੀਤ ਸਿੰਘ ਮੀਤ ਹੇਅਰ ਨੇ ਸਭ ਤੋਂ ਪਹਿਲਾਂ ਵੱਖ-ਵੱਖ ਜਿਲਿ੍ਹਆਂ ਨਾਲ ਸਬੰਧਿਤ ਖਿਡਾਰੀਆਂ ਵਲੋਂ ਕੱਢੇ ਜਾਣ ਵਾਲੇ ਮਾਰਚ ਪਾਸਟ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਨੇ ਮਸ਼ਾਲ ਰਿਲੇਅ ਦੀ ਸਮੀਖਿਆ ਕਰਨ ਤੋਂ ਬਾਅਦ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾਣ ਵਾਲਾ ਗਤਕਾ ਅਤੇ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦੇਖੀ। ਖੇਡ ਮੰਤਰੀ ਨੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੀਤੀਆਂ ਜਾਣ ਵਾਲੀਆਂ ਖੇਡ ਸਰਗਰਮੀਆਂ ਦੇਖਣ ਉਪਰੰਤ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਉਪਰੰਤ ਖੇਡ ਮੰਤਰੀ ਨੇ ਅਧਿਕਾਰੀਆਂ ਸਮੇਤ ਸਟੇਡੀਅਮ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਨੂਰਾਂ ਸਿਸਟਰਜ਼, ਰਣਜੀਤ ਬਾਵਾ ਤੇ ਅੰਮ੍ਰਿਤ ਮਾਨ ਕਰਨਗੇ ਦਰਸ਼ਕਾਂ ਦਾ ਮਨੋਰੰਜਨ : ਕੌਮੀ ਖੇਡ ਦਿਵਸ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੇ ਅਗਾਜ਼ ਮੌਕੇ ਪੰਜਾਬ ਦੇ ਨਾਮੀ ਗਾਇਕ ਨੂਰਾਂ ਸਿਸਟਰਜ਼, ਰਣਜੀਤ ਬਾਵਾ ਅਤੇ ਅੰਮ੍ਰਿਤ ਮਾਨ ਆਪਣੇ ਗੀਤਾਂ ਰਾਹੀਂ ਹਾਜ਼ਰੀਨ ਦਾ ਮਨੋਰੰਜਨ ਕਰਨਗੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਿਆਰੀਆਂ ਦਾ ਜਾਇਜ਼ਾ Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਤੇ ਹੋਈ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਦੀ ਸਜਾਵਟ ਅੱਜ ਸ਼ਾਮ ਨੂੰ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਜਾਵੇਗੀ ਅੰਮ੍ਰਿਤਸਰ (ਜੇ ਪੀ ਬੀ ਨਿਊਜ਼ 24 ) : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਅੱਜ ਦੇ ਦਿਨ 1604 ਈਸਵੀ ਨੂੰ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਇਸ ਦਿਨ ਸਵੇਰੇ ਹਰਿਮੰਦਰ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਜਾਵੇਗਾ।ਸ਼੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨੂੰ ਸਜਾਇਆ ਗਿਆ ਹੈ।ਇਸ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਅੱਜ ਪੂਰੇ ਹਰਿਮੰਦਰ ਸਾਹਿਬ ਨੂੰ ਸੁਗੰਧਿਤ ਫੁੱਲਾਂ ਨਾਲ ਸਜਾਇਆ ਗਿਆ ਹੈ। ਸਜਾਵਟ ਲਈ 115 ਕਿਸਮਾਂ ਦੇ 110 ਟਨ ਫੁੱਲ ਲਗਾਏ ਗਏ ਹਨ। ਸੁੰਦਰ ਫੁੱਲਾਂ ਅਤੇ ਲਾਈਟਾਂ ਨਾਲ ਸਜੇ ਸ੍ਰੀ ਹਰਿਮੰਦਰ ਸਾਹਿਬ ਦੀ ਸੁੰਦਰਤਾ ਦੇਖਿਆਂ ਹੀ ਬਣਦੀ ਹੈ। ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਵਿੱਚ ਦੀਪਮਾਲਾ ਵੀ ਕੀਤੀ ਜਾਵੇਗੀ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ, ਜਿਸ ਨੂੰ ਦੇਖਣ ਲਈ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਸ਼ਨੀਵਾਰ ਨੂੰ ਵੀ 2 ਲੱਖ ਤੋਂ ਵੱਧ ਲੋਕਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਤੇ ਹੋਈ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ Read More »

ਪੰਜਾਬ ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਿਆਰ

ਪੰਜਾਬ ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਿਆਰ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਅਤੇ ਰੋਡ ਟੈਕਸ ‘ਚ ਮਿਲੇਗੀ ਛੁਟ, ਕੈਸ਼ ਡਿਸਕਾਊਂਟ ਵੀ ਮਿਲੇਗਾ ਚੰਡੀਗੜ੍ਹ (ਜੇ ਪੀ ਬੀ ਨਿਊਜ਼ 24 ) : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਿਆਰ ਹੋ ਗਈ ਹੈ। ਸਰਕਾਰ ਇਲੈਕਟ੍ਰਿਕ ਵਾਹਨਾਂ ‘ਤੇ ਰਜਿਸਟ੍ਰੇਸ਼ਨ ਅਤੇ ਰੋਡ ਟੈਕਸ ‘ਚ ਛੋਟ ਦੇਵੇਗੀ। ਇਸ ਦੇ ਨਾਲ ਹੀ ਇਲੈਕਟ੍ਰਿਕ ਵਾਹਨ ਖਰੀਦਣ ਵਾਲਿਆਂ ਨੂੰ ਕੈਸ਼ ਡਿਸਕਾਊਂਟ ਵੀ ਮਿਲੇਗਾ। ਸਰਕਾਰ ਦਾ ਫੋਕਸ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ‘ਤੇ ਹੋਵੇਗਾ। ਇਨ੍ਹਾਂ 5 ਸ਼ਹਿਰਾਂ ਵਿੱਚ ਰਾਜ ਦੇ 50% ਵਾਹਨ ਹਨ। ਸਰਕਾਰ ਨੇ ਸ਼ਹਿਰਾਂ ਵਿੱਚ ਕੁੱਲ ਵਾਹਨਾਂ ਵਿੱਚੋਂ 25% ਨੂੰ ਇਲੈਕਟ੍ਰਿਕ ਵਾਹਨਾਂ ਵਿੱਚ ਲਿਆਉਣ ਦੀ ਯੋਜਨਾ ਬਣਾਈ ਹੈ। ਇਸ ਦੇ ਲਈ ਜਲਦੀ ਹੀ ਲੋਕਾਂ ਤੋਂ ਸੁਝਾਅ ਵੀ ਲਏ ਜਾਣਗੇ।ਨੀਤੀ ਦਾ ਖਰੜਾ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਲਈ ਬੁਨਿਆਦੀ ਢਾਂਚਾ ਵਿਕਸਤ ਕਰਨਗੇ। ਜਿਸ ਵਿੱਚ ਇਲੈਕਟ੍ਰਿਕ ਚਾਰਜਿੰਗ ਪੁਆਇੰਟ ਬਣਾਏ ਜਾਣਗੇ। ਰਾਜ ਵਿੱਚ ਉਨ੍ਹਾਂ ਦੇ ਪਾਰਟਸ ਅਤੇ ਬੈਟਰੀਆਂ ਦੇ ਨਾਲ-ਨਾਲ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ‘ਤੇ ਧਿਆਨ ਦੇਣਗੇ। ਇਲੈਕਟ੍ਰਿਕ ਵਾਹਨਾਂ ਦੀ ਖੋਜ ਅਤੇ ਵਿਕਾਸ ਲਈ ਉੱਤਮਤਾ ਕੇਂਦਰ ਸਥਾਪਿਤ ਕੀਤਾ ਜਾਵੇਗਾ। ਨੌਕਰੀਆਂ ਦੇ ਨਵੇਂ ਮੌਕਿਆਂ ਲਈ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਨਾਲ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਮਦਦ ਮਿਲੇਗੀ।

ਪੰਜਾਬ ਸਰਕਾਰ ਦੀ ਨਵੀਂ ‘ਇਲੈਕਟ੍ਰਿਕ ਵਹੀਕਲ ਪਾਲਿਸੀ’ ਤਿਆਰ Read More »

ਏਸ਼ੀਆ ਕੱਪ: ਭਾਰਤ ਅਤੇ ਪਾਕਿਸਤਾਨ ਵਿੱਚ ਮਹਾਂ ਮੁਕਾਬਲਾ ਅੱਜ

ਏਸ਼ੀਆ ਕੱਪ: ਭਾਰਤ ਅਤੇ ਪਾਕਿਸਤਾਨ ਵਿੱਚ ਮਹਾਂ ਮੁਕਾਬਲਾ ਅੱਜ ਦੁਬਈ : ਏਸ਼ੀਆ ਕੱਪ ਦਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹਾਂ ਮੁਕਾਬਲਾ ਅੱਜ ਦੁਬਈ ਵਿਖੇ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੁਕਾਬਲਾ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਐਤਵਾਰ ਨੂੰ ਹੋਣ ਵਾਲੇ ਏਸ਼ੀਆ ਕੱਪ ਮੁਕਾਬਲੇ ‘ਚ ਕ੍ਰਿਕਟ ਦੀ ਦੁਨੀਆ ‘ਚ ‘ਸਭ ਤੋਂ ਵੱਡੀ ਮੁਕਾਬਲੇਬਾਜ਼ੀ’ ਮੁੜ ਸ਼ੁਰੂ ਹੋਵੇਗੀ, ਜਦੋਂ ਭਾਰਤ ਅਤੇ ਪਾਕਿਸਤਾਨ ਗਰੁੱਪ-ਏ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਹ ਕੋਹਲੀ ਦਾ 100ਵਾਂ ਟੀ-20 ਮੈਚ ਵੀ ਹੋਵੇਗਾ ਅਤੇ 17 ਜੁਲਾਈ ਨੂੰ ਇੰਗਲੈਂਡ ਦੇ ਖਿਲਾਫ ਤੀਜੇ ਵਨਡੇ ਵਿੱਚ ਖੇਡਣ ਤੋਂ ਬਾਅਦ ਉਸਦਾ ਪਹਿਲਾ ਅੰਤਰਰਾਸ਼ਟਰੀ ਮੈਚ ਹੋਵੇਗਾ।

ਏਸ਼ੀਆ ਕੱਪ: ਭਾਰਤ ਅਤੇ ਪਾਕਿਸਤਾਨ ਵਿੱਚ ਮਹਾਂ ਮੁਕਾਬਲਾ ਅੱਜ Read More »