JPB NEWS 24

Headlines

August 2022

ਨਹਿਰ ਚੋਂ ਮਿਲੀ ਬੱਚੇ ਸਹਿਜਪ੍ਰੀਤ ਦੀ ਲਾਸ਼, ਤਾਇਆ ਨਿਕਲਿਆ ਕਾਤਲ

ਨਹਿਰ ‘ਚੋਂ ਮਿਲੀ ਬੱਚੇ ਸਹਿਜਪ੍ਰੀਤ ਦੀ ਲਾਸ਼, ਤਾਇਆ ਹੀ ਨਿਕਲਿਆ ਕਾਤਲ ਲੁਧਿਆਣਾ: ਬੀਤੇ ਦਿਨ ਤੋਂ ਲਾਪਤਾ 8 ਸਾਲ ਦੇ ਸਹਿਜਪ੍ਰੀਤ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ ਹੈ। ਉਸ ਦੇ ਰਿਸ਼ਤੇਦਾਰ ਵੱਲੋਂ ਹੀ ਇਸ ਨੂੰ ਨਹਿਰ ਵਿੱਚ ਸੁੱਟਣ ਦਾ ਖੁਲਾਸਾ ਹੋਇਆ ਹੈ। ਬੀਤੇ ਦੋ ਦਿਨ ਤੋਂ ਸਹਿਜ ਲਾਪਤਾ ਸੀ ਤੇ ਉਸ ਦਾ ਪਰਿਵਾਰ ਉਸ ਨੂੰ ਲੱਭਣ ਲਈ ਲਗਾਤਾਰ ਯਤਨ ਤੇ ਸੋਸ਼ਲ ਮੀਡੀਆ ‘ਤੇ ਵੀ ਅਪੀਲ ਕਰ ਰਿਹਾ ਸੀ। ਪੁਲਿਸ ਵੱਲੋਂ ਸਹਿਜ ਦੇ ਰਿਸ਼ਤੇਦਾਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਆਖਰਕਾਰ ਉਸ ਨੇ ਆਪਣਾ ਜੁਰਮ ਕਬੂਲ ਕਰਦੇ ਹੋਏ ਮੰਨ ਲਿਆ ਕਿ ਉਸ ਨੇ ਹੀ ਨਹਿਰ ਵਿੱਚ ਸਹਿਜ ਦੀ ਲਾਸ਼ ਨੂੰ ਸੁੱਟਿਆ ਹੈ। ਪੁਲਿਸ ਨੇ ਗੋਤਖੋਰਾਂ ਦੀ ਮਦਦ ਨਾਲ ਸਹਿਜ ਦੀ ਲਾਸ਼ ਨੂੰ ਬਾਹਰ ਕੱਢਵਾ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਧਰ, ਸਹਿਜ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਮਾਮਲੇ ਤੇ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਖੁਲਾਸਾ ਕਰ ਸਕਦੀ ਹੈ। ਮਾਮਲੇ ਸਬੰਧੀ ਚਮਸ਼ਦੀਦਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਨਹਿਰ ਨੇੜੇ ਬੱਚੇ ਨੂੰ ਲੱਭ ਰਹੀ ਸੀ ਤੇ ਸਫੈਦੇ ਕੋਲੋਂ ਉਸ ਦੀ ਲਾਸ਼ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਜ਼ਮ ਨੂੰ ਵੀ ਆਪਣੇ ਨਾਲ ਲੈ ਕੇ ਆਈ ਸੀ ਤੇ ਉਸ ਦੀ ਨਿਸ਼ਾਨਦੇਹੀ ‘ਤੇ ਹੀ ਪੁਲਿਸ ਨੇ ਬੱਚੇ ਦੀ ਲਾਸ਼ ਬਰਾਮਦ ਕੀਤੀ ਹੈ। ਸਹਿਜ ਬੀਤੇ ਦੋ ਦਿਨ ਤੋਂ ਲਾਪਤਾ ਸੀ। ਉਸ ਦੇ ਪਰਿਵਾਰ ਨੂੰ ਪਹਿਲਾਂ ਤੋਂ ਹੀ ਉਸ ਦੇ ਰਿਸ਼ਤੇਦਾਰ ਤੇ ਸ਼ੱਕ ਸੀ। ਇਸ ਮਾਮਲੇ ਵਿੱਚ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਪੂਰੇ ਮਾਮਲੇ ਦਾ ਅੱਜ ਖੁਲਾਸਾ ਕਰ ਸਕਦੀ ਹੈ।

ਨਹਿਰ ਚੋਂ ਮਿਲੀ ਬੱਚੇ ਸਹਿਜਪ੍ਰੀਤ ਦੀ ਲਾਸ਼, ਤਾਇਆ ਨਿਕਲਿਆ ਕਾਤਲ Read More »

PM ਮੋਦੀ ਦੇ ਪੰਜਾਬ ਦੌਰੇ ਤੇ ਪਹਿਲਾਂ ਅੱਤਵਾਦੀਆ ਦੇ ਨਿਸ਼ਾਨੇ ‘ਤੇ ਚੰਡੀਗੜ੍ਹ ਤੇ ਮੋਹਾਲੀ

PM ਮੋਦੀ ਦੇ ਪੰਜਾਬ ਦੌਰੇ ‘ਤੇ ਪਹਿਲਾਂ ਅੱਤਵਾਦੀਆ ਦੇ ਨਿਸ਼ਾਨੇ ‘ਤੇ ਚੰਡੀਗੜ੍ਹ ਤੇ ਮੋਹਾਲੀ ਜਲੰਧਰ (ਜੇ ਪੀ ਬੀ ਨਿਊਜ਼ 24 ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੋਹਾਲੀ ਦੌਰੇ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਤਵਾਦੀ ਕਿਸੇ ਵੀ ਬੱਸ ਸਟੈਂਡ ਨੂੰ ਨਿਸ਼ਾਨਾ ਬਣਾ ਸਕਦੇ ਹਨ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਇਨਪੁਟ ਭੇਜ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ। ਇੱਥੇ ਉਹ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ। ਉਸ ਨੇ ਕਿਹਾ, “ਪਹਿਲਾਂ ਵੀ ਅਸੀਂ ਪੰਜਾਬ ਤੋਂ ਪ੍ਰਧਾਨ ਮੰਤਰੀ ਨੂੰ ਵਾਪਸ ਮੋੜਿਆ ਸੀ, ਇਸ ਵਾਰ ਵੀ ਪ੍ਰਧਾਨ ਮੰਤਰੀ ਨੂੰ ਵਾਪਸ ਕਰਾਂਗੇ।

PM ਮੋਦੀ ਦੇ ਪੰਜਾਬ ਦੌਰੇ ਤੇ ਪਹਿਲਾਂ ਅੱਤਵਾਦੀਆ ਦੇ ਨਿਸ਼ਾਨੇ ‘ਤੇ ਚੰਡੀਗੜ੍ਹ ਤੇ ਮੋਹਾਲੀ Read More »

ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ 

ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ    ਕੌਮੀ ਖੇਡਾਂ ਲਈ ਪੰਜਾਬ ਓਲੰਪਿਕ ਐਸੋਸੀਏਸ਼ਨ ਨੂੰ ਪੰਜਾਬ ਦੇ ਖੇਡ ਦਲ ਲਈ 50 ਲੱਖ ਰੁਪਏ ਦਾ ਚੈੱਕ ਸੌਂਪਿਆ    ਖੇਡ ਮੰਤਰੀ ਮੀਤ ਹੇਅਰ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪੈਟਰਨ ਬਣੇ   ‘*ਖੇਡਾਂ ਵਤਨ ਪੰਜਾਬ ਦੀਆਂ’ ਲਈ ਸਾਰੀਆਂ ਐਸੋਸੀਏਸ਼ਨਾਂ ਨੂੰ ਸੱਦਾ ਦਿੱਤਾ *   ਚੰਡੀਗੜ੍ਹ/ ਐਸ.ਏ.ਐਸ. ਨਗਰ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ। ਇਹ ਗੱਲ ਉਨ੍ਹਾਂ ਅੱਜ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਕਹੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨਿੱਜੀ ਤੌਰ ਉੱਤੇ ਖੇਡਾਂ ਨੂੰ ਤਰਜੀਹ ਦੇ ਰਹੇ ਹਨ ਅਤੇ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਗੁਜਰਾਤ ਵਿਖੇ ਅਗਲੇ ਮਹੀਨੇ ਹੋਣ ਵਾਲੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਖੇਡ ਮੰਤਰੀ ਮੀਤ ਹੇਅਰ ਨੇ ਸੂਬਾ ਸਰਕਾਰ ਵੱਲੋਂ ਐਸੋਸੀਏਸ਼ਨ ਨੂੰ ਖੇਡ ਦਲ ਲਈ 50 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਹੋਰ ਸਹਾਇਤਾ ਲਈ ਮੁੱਖ ਮੰਤਰੀ ਨਾਲ ਗੱਲ ਕਰਨ ਦਾ ਵਿਸ਼ਵਾਸ ਦਿਵਾਇਆ। ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ ਜਿਸ ਵਿੱਚ ਖਿਡਾਰੀਆਂ ਲਈ ਨਗਦ ਇਨਾਮ, ਨੌਕਰੀ ਦੇਣੀ, ਛੋਟੀ ਉਮਰ ਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਉੱਤੇ ਜ਼ੋਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਜਿਸ ਦਾ 29 ਅਗਸਤ ਨੂੰ ਮੁੱਖ ਮੰਤਰੀ ਜਲੰਧਰ ਵਿਖੇ ਉਦਘਾਟਨ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ ਜਿਸ ਤੋਂ ਬਾਅਦ ਸੂਬਾ ਪੱਧਰੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਦਾ ਪੂਲ ਬਣ ਜਾਵੇਗਾ ਜੋ ਅਗਾਂਹ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੱਲਾਂ ਮਾਰਨਗੇ।ਇਸ ਟੂਰਨਾਮੈਂਟ ਦਾ ਮਕਸਦ ਪੰਜਾਬ ਵਿੱਚ ਖਿਡਾਰੀਆਂ ਵਿਚਲੀ ਪ੍ਰਤਿਭਾ ਤੇ ਹੁਨਰ ਦੀ ਤਲਾਸ਼ ਕਰਨਾ ਹੈ।ਉਨ੍ਹਾਂ ਪੰਜਾਬ ਓਲੰਪਿਕ ਐਸੋਸੀਏਸ਼ਨ ਅਤੇ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਸੱਦਾ ਪੱਤਰ ਵੀ ਦਿੱਤਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ 2001 ਵਿੱਚ ਕੌਮੀ ਖੇਡਾਂ ਵਿੱਚ ਪਹਿਲੇ ਨੰਬਰ ਉੱਤੇ ਸੀ ਪਰ ਫੇਰ ਸੂਬਾ ਲਗਾਤਾਰ ਪਛੜਦਾ ਗਿਆ।ਸੂਬਾ ਸਰਕਾਰ ਹੁਣ ਦੂਜੇ ਸੂਬਿਆਂ ਦੀਆਂ ਖੇਡ ਨੀਤੀਆਂ ਦਾ ਅਧਿਐਨ ਕਰਨ ਦੇ ਨਾਲ ਖੇਡ ਮਾਹਿਰਾਂ ਦੀ ਕਮੇਟੀ ਬਣਾਉਣ ਜਾ ਰਹੀ ਹੈ। ਇਸ ਦੇ ਨਾਲ ਹੀ 220 ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕੋਚਾਂ ਦੀਆਂ ਪੋਸਟਾਂ ਪੈਦਾ ਕਰਕੇ ਪਿੰਡ, ਬਲਾਕ ਤੇ ਤਹਿਸੀਲ ਪੱਧਰ ਉੱਤੇ ਤਾਇਨਾਤੀ ਕੀਤੀ ਜਾਵੇਗੀ।ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਸਿਰਫ ਹੁਨਰ ਤਲਾਸ਼ ਕਰਕੇ ਨਿਖਾਰਨ ਦੀ ਲੋੜ ਹੈ। ਖੇਡ ਬਜਟ ਵਧਾਇਆ ਜਾ ਰਿਹਾ ਹੈ।ਖੇਡ ਸਮਾਨ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਜ਼ਮੀਨੀ ਪੱਧਰ ਉੱਤੇ ਖੇਡ ਢਾਂਚਾ ਦੇਖਣ ਲਈ ਜਾਇਜ਼ਾ ਲਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਦਾ ਹੱਲ ਸਿਰਫ ਖੇਡ ਮਾਹੌਲ ਸਿਰਜਣ ਨਾਲ ਹੀ ਹੋਵੇਗੀ। ਨੌਜਵਾਨਾਂ ਦੀ ਊਰਜਾ ਖੇਡਾਂ ਵੱਲ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਪੱਕਾ ਰੋਜ਼ਗਾਰ ਦਿੱਤਾ ਜਾਵੇਗਾ।ਡਾਈਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਲੋੜ ਪੈਣ ਉੱਤੇ ਖੇਡ ਵਿਭਾਗ ਵਿਦੇਸ਼ੀ ਕੋਚਾਂ ਦੀਆਂ ਸੇਵਾਵਾਂ ਲਵੇਗਾ। ਇਸ ਤੋਂ ਪਹਿਲਾਂ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਵੱਲੋਂ ਖੇਡ ਮੰਤਰੀ ਮੀਤ ਹੇਅਰ ਨੂੰ ਐਸੋਸੀਏਸ਼ਨ ਦਾ ਪੈਟਰਨ ਬਣਾਉਣ ਦਾ ਐਲਾਨ ਕੀਤਾ ਗਿਆ ਜਿਸ ਉਪਰੰਤ ਐਸੋਸੀਏਸ਼ਨ ਵੱਲੋਂ ਖੇਡ ਮੰਤਰੀ ਦਾ ਸਨਮਾਨ ਕੀਤਾ ਗਿਆ ਇਸ ਤੋਂ ਪਹਿਲਾ ਬ੍ਰਹਮ ਮਹਿੰਦਰਾ ਵੱਲੋਂ ਮੀਤ ਹੇਅਰ ਨੂੰ ਪੈਟਰਨ ਬਣਾਉਣ ਲਈ ਮਤਾ ਪਾਇਆ ਗਿਆ ਜਿਸ ਉੱਤੇ ਐਸੋਸੀਏਸ਼ਨ ਦੀ ਕਾਰਜਕਾਰਨੀ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ।   ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ ਨੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਖਿਡਾਰੀਆਂ ਨੂੰ ਨਿੱਜੀ ਤੌਰ ਉੱਤੇ ਹੱਲਾਸ਼ੇਰੀ ਦੇਣ ਅਤੇ ਖੇਡਾਂ ਵਿੱਚ ਦਿਲਚਸਪੀ ਦਿਖਾਉਣ ਦੀ ਸ਼ਲਾਘਾ ਕਰਦਿਆਂ ਪੰਜਾਬ ਨੂੰ ਖੇਡਾਂ ਵਿੱਚ ਅੱਗੇ ਲਿਜਾਣ ਲਈ ਖੇਡ ਵਿਭਾਗ ਤੇ ਐਸੋਸੀਏਸ਼ਨ ਨਾਲ ਮਿਲ ਕੇ ਉਪਰਾਲੇ ਕਰਨ ਦੀ ਗੱਲ ਕੀਤੀ।   ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ ਨੇ ਖੇਡ ਮੰਤਰੀ ਦਾ ਓਲੰਪਿਕ ਭਵਨ ਪਹੁੰਚਣ ਉੱਤੇ ਧੰਨਵਾਦ ਕਰਦਿਆਂ ਸਵਾਗਤ ਕੀਤਾ।   ਇਸ ਮੌਕੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਖ਼ਜ਼ਾਨਚੀ ਕਰਮਵੀਰ ਸਿੰਘ ਸਿੱਧੂ, ਕਾਰਜਕਾਰਨੀ ਮੈਂਬਰ ਤੇਜਾ ਸਿੰਘ ਧਾਲੀਵਾਲ, ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਕੁਸ਼ਲਦੀਪ ਸਿੰਘਕਿੱਲੀ ਢਿੱਲੋਂ, ਕੇ.ਪੀ.ਐਸ. ਬਰਾੜ, ਸੰਤੋਸ਼ ਦੱਤਾ, ਪ੍ਰਭਜੋਤ ਸਿੰਘ, ਮਨਿੰਦਰ ਕੌਰ ਵਿਰਕ, ਅਸ਼ੋਕ ਰੌਣੀ, ਆਰ.ਕੇ.ਬਾਲੀ, ਅਰਜੁਨਾ ਐਵਾਰਡੀ ਜਗਜੀਤ ਸਿੰਘ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ ਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ  Read More »

ਥਾਣਾ ਰਾਮਾਮੰਡੀ ਪੁਲਿਸ ਨੇ ਨਸ਼ੀਲੇ ਪਾਉਡਰ ਤੇ ਗੋਲੀਆਂ ਸਣੇ 2 ਨਸ਼ਾ ਤਸਕਰ ਕੀਤੇ ਕਾਬੂ

ਜਲੰਧਰ (ਜੇ ਪੀ ਬੀ ਨਿਊਜ਼ 24 ) :  ਮਾਨਯੋਗ ਕਮਿਸ਼ਨਰ ਪੁਲਿਸ ਸਾਹਿਬ ਜਲੰਧਰ ਸ੍ਰੀ ਗੁਰਸ਼ਰਨ ਸਿੰਘ ਸੰਧੂ , IPS , ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸਾਹਿਬ ਜਲੰਧਰ ਜੋਨ -1 , ਬਲਵਿੰਦਰ ਸਿੰਘ ਰੰਧਾਵਾ PPS ਤੇ ਏ.ਸੀ.ਪੀ , ਸੈਂਟਰਲ ਸ੍ਰੀ ਅਸਵਨੀ ਕੁਮਾਰ , PPS ਵੱਲੋਂ ਸਮੇਂ ਸਮੇਂ ਸਿਰ ਮਿਲ ਰਹੀਆ ਹਦਾਇਤਾਂ ਅਨੁਸਾਰ ਜੋ ਮਾੜੇ ਅਨਸਰਾਂ , ਨਸ਼ਾ ਸਮੱਗਲਰਾ ਨਸ਼ਿਆ ਦੀ ਰੋਕਥਾਮ ਖਿਲਾਫ ਪੁਲਿਸ ਵੱਲੋਂ ਚਲਾਈ ਹੋਈ ਮੁਹਿੰਮ ਤਹਿਤ ਥਾਣਾ ਰਾਮਾਮੰਡੀ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਪੁਲਿਸ ਨੂੰ ਵੱਡੀ ਸਫਲਤਾ ਪ੍ਰਾਪਤ ਹੋਈ ਹੈ । ਮੀਡੀਆ ਨੁੰ ਜਾਣਕਾਰੀ ਦਿੰਦਿਆਂ INSP ਨਵਦੀਪ ਸਿੰਘ, ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਨੇ ਦੱਸਿਆ ਕਿ ਥਾਣਾ ਰਾਮਾਮੰਡੀ ਜਲੰਧਰ ਦੇ ASI ਬਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆ ਨਾਲ ਮਿਤੀ 19-08-2022 ਨੂੰ ਇਲਾਕਾ ਗਸ਼ਤ ਤੇ ਭੈੜੇ ਪੁਰਸ਼ਾਂ ਦੇ ਸੰਬੰਧੀ T Point ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਮੰਦਿਰ ਗੁਰਦੁਆਰਾ ਜਲੰਧਰ ਵਿੱਚ ਮੌਜੂਦ ਸੀ ਤਾ ਕਾਜੀ ਮੰਡੀ ਸਾਇਡ ਤੋ ਇਕ ਮੋਨਾ ਵਿਅਕਤੀ ਬਲਦੇਵ ਸਿੰਘ ਉਰਫ ਚਾਚਾ ਪੁੱਤਰ ਬਲਵੀਰ ਸਿੰਘ ਵਾਸੀ ਮਕਾਨ ਨੰਬਰ R – 78 ਉਪਕਾਰ ਨਗਰ ਜਲੰਧਰ ਪੈਦਲ ਆਉਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗੇ ਨੂੰ ਕਾਬੂ ਕਰਕੇ ਸ਼ੱਕ ਹੋਣ ਤੇ ਇਸਦੀ ਤਲਾਸ਼ੀ ਲੈਣ ਤੇ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿੱਚੋਂ ਛੋਟਾ ਮੋਮੀ ਲਿਫਾਫੇ ਵਿੱਚੋ 20 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 237 ਮਿਤੀ 19-08-2022 ਅ / ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਰਾਮਾਮੰਡੀ ਕਮਿਸ਼ਨਰੇਟ ਜਲੰਧਰ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ ।ਜੋ ਇਸ ਪਾਸੋ ਮੁੱਕਦਮਾ ਸੰਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ । INSP ਨਵਦੀਪ ਸਿੰਘ , ਮੁੱਖ ਅਫਸਰ ਥਾਣਾ ਰਾਮਾਮੰਡੀ ਜਲੰਧਰ ਨੇ ਦੱਸਿਆ ਮਿਤੀ 19-08-2022 ਨੂੰ ਇੱਕ ਹੋਰ ਮਾਮਲੇ ਚ ASI ਮੁਨੀਸ਼ ਭਰਦਵਾਜ ਚੌਕੀ ਇੰਚਾਰਜ ਦਕੋਹਾ ਦੇ ASI ਹਰਭਜਨ ਲਾਲ ਸਮੇਤ ਸਾਥੀ ਕਰਮਚਾਰੀ ਬ੍ਰਾਏ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਨੇੜੇ ਝੁੱਗੀਆ ਢਿੱਲਵਾ ਰੋਡ ਰਾਮਾਮੰਡੀ ਜਲੰਧਰ ਮੌਜੂਦ ਸੀ ਤਾ ਇਕ ਮੋਨਾ ਨੋਜਵਾਨ ਸੰਜੇ ਕੁਮਾਰ ਉਰਫ ਗਾਂਧੀ ਪੁੱਤਰ ਰਾਮਧਨ ਵਾਸੀ ਪਲਾਟ ਨੰਬਰ 198 ਪਾਰਕ ਐਵਿਨਿਊ ਲੱਧੇਵਾਲੀ ਜਲੰਧਰ ਢਿੱਲਵਾ ਪਿੰਡ ਵਾਲੀ ਸਾਈਡ ਤੋ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗੇ ਨੂੰ ਕਾਬੂ ਕਰਕੇ ਸ਼ੱਕ ਹੋਣ ਤੇ ਇਸਦੀ ਤਲਾਸ਼ੀ ਲੈਣ ਤੇ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿੱਚੋਂ ਛੋਟਾ ਮੋਮੀ ਪਾਰਦਰਸੀ ਲਿਫਾਫੇ ਵਿੱਚੋ 105 ਨਸ਼ੀਲੀਆ ਗੋਲੀਆ ਅਤੇ 01 ਨਸ਼ੀਲਾ ਟੀਕਾ ਬਿਨਾ ਲੇਬਲ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 238 ਮਿਤੀ 19-08-2022 ਅ / ਧ 22-61-85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ ।ਜੋ ਇਸਦੇ ਖਿਲਾਫ ਪਹਿਲਾ ਵੀ ਵੱਖ ਵੱਖ ਥਾਣਿਆ ਵਿੱਚ ( 02 NDPS ACT ਤਹਿਤ ਅਤੇ 01 IPC ਤਹਿਤ ਕੁੱਲ ( 03 ਮੁੱਕਦਮੇ ਦਰਜ ਹੋਏ ਹਨ ।ਇਸ ਪਾਸੋਂ ਮੁੱਕਦਮਾ ਸੰਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਥਾਣਾ ਰਾਮਾਮੰਡੀ ਪੁਲਿਸ ਨੇ ਨਸ਼ੀਲੇ ਪਾਉਡਰ ਤੇ ਗੋਲੀਆਂ ਸਣੇ 2 ਨਸ਼ਾ ਤਸਕਰ ਕੀਤੇ ਕਾਬੂ Read More »

ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਦੀ ਚਾਦੀੰ ਕੀਤੀ ਚੋਰੀ, ਕੰਧ ਪਾੜ ਕੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਦੀ ਚਾਦੀੰ ਕੀਤੀ ਚੋਰੀ, ਕੰਧ ਪਾੜ ਕੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ ਜਲੰਧਰ (ਜੇ ਪੀ ਬੀ ਨਿਊਜ਼ 24 ) : ਜਲੰਧਰ ਦਿਹਾਤੀ ਪੁਲਿਸ ਥਾਣਾ ਆਦਮਪੁਰ ਅਧੀਨ ਆਉਂਦੀ ਪੁਲਿਸ ਚੌਕੀ ਜੰਡੂ ਸਿੰਘਾ ‘ਚ ਚੋਰੀ ਦੀਆਂ ਵਾਰਦਾਤਾਂ ‘ਚ ਵਾਧਾ ਹੋ ਰਿਹਾ ਹੈ। ਬੀਤੀ ਰਾਤ ਚੋਰਾਂ ਨੇ ਜੰਡੂ ਸਿੰਘਾ ‘ਚ ਹੁਸ਼ਿਆਰਪੁਰ ਰੋਡ ‘ਤੇ ਇਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਤੇ ਕੰਧ ਪਾੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੁਕਾਨ ਮਾਲਕ ਵਿਜੈ ਕੁਮਾਰ ਵਾਸੀ ਪੁੱਤਰ ਸੋਮ ਦੱਤ ਵਾਸੀ ਚਰਨਜੀਤ ਪੁਰਾ ਜਲੰਧਰ ਨੇ ਦੱਸਿਆ ਕਿ ਉਹ ਕਰੀਬ 25 ਸਾਲ ਤੋਂ ਜੰਡੂ ਸਿੰਘਾ ਵਿਖੇ ਸੁਨਾਰ ਦੀ ਦੁਕਾਨ ਕਰਦਾ ਹੈ। ਸ਼ੁੱਕਰਵਾਰ ਸਵੇਰੇ 5.30 ਵਜੇ ਉਸਨੂੰ ਪਿੰਡ ਵਾਸੀ ਦਾ ਫੋਨ ਅਇਆ ਕਿ ਉਸਦੀ ਦੁਕਾਨ ਦੀ ਕੰਧ ਪਾੜੀ ਹੋਈ ਹੈ ਤੇ ਚੋਰੀ ਹੋਈ ਲੱਗਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਤੁਰੰਤ ਜੰਡੂ ਸਿੰਘਾ ਪੁੱਜੇ ਤੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਮੱਲ੍ਹੀ ਤੇ ਜੰਡੂ ਸਿੰਘਾ ਪੁਲਿਸ ਨੂੰ ਸੂਚਿਤ ਕੀਤਾ। ਜੰਡੂ ਸਿੰਘਾ ਪੁਲਿਸ ਨੇ ਘਟਨਾ ਸਥਾਨ ‘ਤੇ ਪੁੱਜ ਕੇ ਜਾਂਚ ਸ਼ੁਰੂ ਕੀਤੀ। ਵਿਜੈ ਕੁਮਾਰ ਸੁਨਿਆਰੇ ਨੇ ਕਿਹਾ ਕਿ ਉਸਦੀ ਦੁਕਾਨ ‘ਚੋਂ 4 ਤੋਂ 6 ਕਿੱਲੋ ਚਾਂਦੀ ਦੇ ਗਹਿਣੇ ਤੇ ਚਾਂਦੀ ਚੋਰੀ ਹੋਈ ਹੈ ਤੇ ਉਸਦਾ ਕਰੀਬ ਢਾਈ ਤੋਂ ਤਿੰਨ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਵਿਜੈ ਕੁਮਾਰ ਨੇ ਜੰਡੂ ਸਿੰਘਾ ਪੁਲਿਸ ਨੂੰ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਅਪੀਲ ਕੀਤੀ ਹੈ। ਜਦ ਚੌਕੀ ਇੰਚਾਰਜ ਜੰਡੂ ਸਿੰਘਾ ਏਐਸਆਈ ਲਾਭ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਚੱਲ ਰਹੀ ਹੈ ਤੇ ਚੋਰ ਜਲਦ ਕਾਬੂ ਕੀਤੇ ਜਾਣਗੇ। ਉਨ੍ਹਾਂ ਕਿਹਾ ਫਿਲਹਾਲ ਨੁਕਸਾਨ ਬਾਰੇ ਅਜੇ ਪਤਾ ਨਹੀਂ ਚੱਲਿਆ।

ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਦੀ ਚਾਦੀੰ ਕੀਤੀ ਚੋਰੀ, ਕੰਧ ਪਾੜ ਕੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ Read More »

ਕਾਂਗਰਸ ਸਰਕਾਰ ‘ਚ ਦਲਿਤਾਂ ‘ਤੇ ਹੋ ਰਹੇ ਅੱਤਿਆਚਾਰ ਸ਼ਰਮਨਾਕ: ਮਹਿੰਦਰ ਭਗਤ

ਕਾਂਗਰਸ ਸਰਕਾਰ ‘ਚ ਦਲਿਤਾਂ ‘ਤੇ ਹੋ ਰਹੇ ਅੱਤਿਆਚਾਰ ਸ਼ਰਮਨਾਕ: ਮਹਿੰਦਰ ਭਗਤ ਜਲੰਧਰ (ਜੇ ਪੀ ਬੀ ਨਿਊਜ਼ 24 ) :  ਪ੍ਰਦੇਸ਼ ਭਾਜਪਾ ਦੇ ਬੁਲਾਰੇ ਮਹਿੰਦਰ ਭਗਤ ਨੇ ਦੱਸਿਆ ਕਿ ਰਾਜਸਥਾਨ ਦੇ ਜਲੌਰ ‘ਚ 9 ਸਾਲਾ ਬੱਚੇ ਇੰਦਰਾ ਮੇਘਵਾਲ ਨੂੰ ਅਧਿਆਪਕ ਨੇ ਇਸ ਲਈ ਕੁੱਟ-ਕੁੱਟ ਕੇ ਮਾਰ ਦਿੱਤਾ ਕਿਉਂਕਿ ਉਹ ਦਲਿਤ ਸੀ ਅਤੇ ਬੱਚੇ ਨੂੰ ਅਧਿਆਪਕ ਦੇ ਪੀਣ ਵਾਲੇ ਪਾਣੀ ਦੇ ਘੜੇ ਨੂੰ ਛੂਹਣ ‘ਤੇ ਬੁਰੀ ਤਰ੍ਹਾਂ ਕੁੱਟਿਆ ਗਿਆ। ਸ਼ਰਮਨਾਕ ਘਟਨਾ. ਵਿਦਿਆਰਥੀ ਦੀ ਮੌਤ ਇੱਕ ਹੈਰਾਨ ਕਰਨ ਵਾਲੀ ਘਟਨਾ ਹੈ। ਇਸ ਭਿਆਨਕ ਘਟਨਾ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਘੱਟ ਹੈ। ਮਹਿੰਦਰ ਭਗਤ ਨੇ ਰਾਜਸਥਾਨ ਦੀ ਕਾਂਗਰਸ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਰਾਜਸਥਾਨ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀ ਅਤੇ ਜਨਜਾਤੀ ਦੇ ਲੋਕ ਸੁਰੱਖਿਅਤ ਨਹੀਂ ਹਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਪੀੜਤ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਸ਼ਰਮ ਦੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਹੁਣ ਤੱਕ ਕੋਈ ਸਖ਼ਤ ਕਦਮ ਨਹੀਂ ਚੁੱਕਿਆ। ਇਸ ਮੌਕੇ ਕਮਲ ਲੋਚ ਜਨਰਲ ਸਕੱਤਰ ਸੋਨੂੰ ਚੌਹਾਨ ਮੰਡਲ ਮੀਤ ਪ੍ਰਧਾਨ ਪਵਨ ਕੁਮਾਰ ਚੌਹਾਨ ਹਾਜ਼ਰ ਸਨ।

ਕਾਂਗਰਸ ਸਰਕਾਰ ‘ਚ ਦਲਿਤਾਂ ‘ਤੇ ਹੋ ਰਹੇ ਅੱਤਿਆਚਾਰ ਸ਼ਰਮਨਾਕ: ਮਹਿੰਦਰ ਭਗਤ Read More »

ਲਾਲੀ ਇਨਫੋਸਿਸ ਅਤੇ ਐਨਜੀਓ ਫ਼ਿਕਰ ਏ ਹੋਂਦ ਨੇ ਕੀਤੀ ਟਰੀ ਪਲਾਂਟੇਸ਼ਨ

ਜਲੰਧਰ (ਜੇ ਪੀ ਬੀ ਨਿਊਜ਼ 24 ) :  ਲਾਲੀ ਇਨਫੋਸਿਸ ਅਤੇ ਐਨਜੀਓ ਫ਼ਿਕਰ ਏ ਹੋਂਦ ਦੋ ਹਜਾਰ ਸੱਤ ਤੋਂ ਹਰ ਸਾਲ ਟਰੀ ਪਲਾਂਟੇਸ਼ਨ ਕਰਦੇ ਆ ਰਹੇ ਹੈ ਅਤੇ ਇਸੇ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਇਸ ਸਾਲ ਵੀ ਇਸ ਦੀ ਸ਼ੁਰੂਆਤ ਹੋ ਚੁੱਕੀ ਹੈ ਹੁਣ ਤਕ 1000 ਤੋਂ ਵੱਧ ਪੌਦੇ ਲਗਾ ਦਿੱਤੇ ਗਏ ਹਨ ਲਾਲੀ ਇਨਫੋਸਿਸ ਦੇ ਐੱਮਡੀ ਅਤੇ ਐਨਜੀਓ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਲਾਲੀ ਨੇ ਕਿਹਾ ਕਿ ਸਾਨੂੰ ਸਭ ਨੂੰ ਇਸ ਮੌਸਮ ਵਿੱਚ ਦਰੱਖਤ ਲਗਾਉਣੇ ਚਾਹੀਦੇ ਹਨ ਕਿਉਂ ਕੀ ਇਕ ਰੁੱਖ ਹੀ ਸਾਨੂੰ ਬਹੁਤ ਕੁੱਝ ਦੇ ਜਾਂਦਾ ਹੈ ਜਿਵੇਂ ਕਿ ਇੱਕ ਰੁੱਖ ਇੱਕ ਸਾਲ ਵਿੱਚ ਲਗਭਗ 20 ਕਿਲੋ ਧੂੜ ਨੂੰ ਸੋਖ ਲੈਂਦਾ ਹੈ। ਇਹ ਹਰ ਸਾਲ ਲਗਭਗ 700 ਕਿਲੋ ਆਕਸੀਜਨ ਛੱਡਦਾ ਹੈ। ਪ੍ਰਤੀ ਸਾਲ 20 ਟਨ ਕਾਰਬਨ ਡਾਈਆਕਸਾਈਡ ਨੂੰ ਸੋਖ ਲੈਂਦਾ ਹੈ। ਗਰਮੀਆਂ ਵਿੱਚ ਇੱਕ ਵੱਡੇ ਰੁੱਖ ਦੇ ਹੇਠਾਂ ਔਸਤ ਤਾਪਮਾਨ ਚਾਰ ਡਿਗਰੀ ਤੱਕ ਘੱਟ ਹੁੰਦਾ ਹੈ।ਪਾਰਾ, ਲਿਥੀਅਮ, ਲੀਡ ਆਦਿ ਵਰਗੀਆਂ ਜ਼ਹਿਰੀਲੀਆਂ ਧਾਤਾਂ ਦੇ ਮਿਸ਼ਰਣ ਨੂੰ 80 ਕਿਲੋਗ੍ਰਾਮ ਤੱਕ ਸੋਖਣ ਦੇ ਸਮਰੱਥ। ਹਰ ਸਾਲ ਲਗਭਗ 1 ਲੱਖ ਵਰਗ ਮੀਟਰ ਪ੍ਰਦੂਸ਼ਿਤ ਹਵਾ ਨੂੰ ਫਿਲਟਰ ਕਰਦਾ ਹੈ। ਘਰ ਦੇ ਨੇੜੇ ਇੱਕ ਰੁੱਖ ਇੱਕ ਧੁਨੀ ਕੰਧ ਦਾ ਕੰਮ ਕਰਦਾ ਹੈ. ਭਾਵ ਸ਼ੋਰ ਨੂੰ ਸੋਖ ਲੈਂਦਾ ਹੈ। ਦਰੱਖਤ ਲਗਾਉਣਾ ਅੱਜ ਦੇ ਯੁੱਗ ਦੀ ਲੋੜ ਹੈ ਇਹ ਅਸੀਂ ਸਭ ਜਾਣਦੇ ਹਾਂ ਪਰ ਸਾਨੂੰ ਥੋੜ੍ਹਾ ਸਮਾਂ ਕੱਢ ਕੇ ਅੱਗੇ ਆਉਣਾ ਪਵੇਗਾ ਅਤੇ ਇਸ ਵਿਚ ਯੋਗਦਾਨ ਦੇਣਾ ਪਵੇਗਾ ਤੇ ਵੱਧ ਤੋਂ ਵੱਧ ਪੌਦੇ ਲਗਾਉਣੇ ਪੈਣਗੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੇ ਜੋ ਸ਼ੂਗਰ ਮਿੱਲ ਚੌਕ ਵਿੱਚ ਧਰਨਾ ਲਗਾਇਆ ਸੀ ਉਸ ਨੂੰ ਖੋਲ੍ਹਣ ਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਥੇ 52 ਪੌਦੇ ਵੰਡੇ ਗਏ

ਲਾਲੀ ਇਨਫੋਸਿਸ ਅਤੇ ਐਨਜੀਓ ਫ਼ਿਕਰ ਏ ਹੋਂਦ ਨੇ ਕੀਤੀ ਟਰੀ ਪਲਾਂਟੇਸ਼ਨ Read More »

AAP ਵਿਧਾਇਕ ਸ਼ੀਤਲ ਅੰਗੂਰਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

ਆਮ ਆਦਮੀ ਪਾਰਟੀ ਵਿਧਾਇਕ ਸ਼ੀਤਲ ਅੰਗੂਰਾਲ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ , ਪਰ ਹੁਣ ਤੱਕ ਕਿਤੇ ਵੀ ਐਫ ਆਈ ਆਰ ਦਰਜ ਨਹੀਂ ਕੀਤੀ ਗਈ ਜਲੰਧਰ (ਜੇ ਪੀ ਬੀ ਨਿਊਜ਼ 24 ) :  ਜਦੋਂ ਥਾਣਾ ਨੰਬਰ 5 ਦੇ ਐਸ ਐਚ ਓ ਰਵਿੰਦਰ  ਨੂੰ ਫੋਨ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਅਜੇ ਤੱਕ ਅਸੀਂ ਕੋਈ ਐਫ ਆਈ ਆਰ ਦਰਜ ਨਹੀਂ ਕਰਵਾਈ ਹੈ। ਗੈਂਗਸਟਰਾਂ ਵੱਲੋਂ ਮਹਾਨਗਰ ਵਿਚ ਵੀ.ਆਈ.ਪੀਜ਼ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਰ ਰੋਜ਼ ਗੈਂਗਸਟਰਾਂ ਨੂੰ ਵੀਆਈਪੀਜ਼ ਤੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਫੋਨ ਆ ਰਹੇ ਹਨ ।ਇਸ ਦੇ ਨਾਲ ਹੀ ਜਲੰਧਰ ਵੈਸਟ ਹਲਕੇ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਸਾਥੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਪਰ ਸਭ ਤੋਂ ਵੱਡੀ ਗੱਲ ਇਹ ਹੈ ਕਿ ਵਿਧਾਇਕ ਸ਼ੀਤਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਵੀ ਕਿਤੇ ਵੀ ਐਫਆਈਆਰ ਦਰਜ ਨਹੀਂ ਹੋਈ।

AAP ਵਿਧਾਇਕ ਸ਼ੀਤਲ ਅੰਗੂਰਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ Read More »

ਅਜ਼ਾਦੀ ਦੇ ਦਿਹਾੜੇ ਮੌਕੇ ਆਖਰੀ ਉਮੀਦ NGO ਨੂੰ ਕੀਤਾ ਗਿਆ ਸਨਮਾਨਿਤ

ਅਜ਼ਾਦੀ ਦੇ ਦਿਹਾੜੇ ਮੌਕੇ ਆਖਰੀ ਉਮੀਦ NGO ਨੂੰ ਕੀਤਾ ਗਿਆ ਸਨਮਾਨਿਤ ਜਲੰਧਰ (ਜੇ ਪੀ ਬੀ ਨਿਊਜ਼ 24 ) : ਅੱਜ 15 ਅਗਸਤ 2022 ਅਜ਼ਾਦੀ ਦੇ ਦਿਹਾੜੇ ਮੌਕੇ ਜਲੰਧਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਖੇ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਲੋਕਲ ਬਾਡੀਜ਼ ਮੰਤਰੀ Dr ਇੰਦਰਬੀਰ ਸਿੰਘ ਨਿੱਝਰ ਜੀ, DC ਜਲੰਧਰ ਜਸਪ੍ਰੀਤ ਸਿੰਘ ਜੀ, ਕਮਿਸ਼ਨਰ ਪੁਲੀਸ ਗੁਰਸ਼ਰਨ ਸਿੰਘ ਜੀ, Dcp ਜਲੰਧਰ ਨਰੇਸ਼ ਕੁਮਾਰ ਡੋਗਰਾ ਜੀ, MLA ਸ਼ੀਤਲ ਅੰਗੂਰਾਲ, MLA ਰਮਨ ਕੁਮਾਰ ਅਰੋੜਾ ਜੀ ਅਤੇ ਹੋਰ ਵੱਖ ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵਲੋ ਅਦਾ ਕੀਤੀ ਗਈ. ਓਥੇ ਹੀ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜੋ ਕਿ ਕਾਫੀ ਲੰਬੇ ਸਮੇਂ ਤੋਂ ਸਮਾਜ ਵਿੱਚ ਸੇਵਾਵਾਂ ਨਿਭਾ ਰਹੀ ਹੈ. ਉਸ ਨੂੰ ਸਰਕਾਰੀ ਅਫਸਰਾਂ ਅਤੇ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਗਿਆ. ਜਿਸ ਵਿਚ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਦੇ ਨਾਲ ਗੁਰਪ੍ਰੀਤ ਸਿੰਘ, ਯਾਦਵਿੰਦਰ ਸਿੰਘ ਰਾਣਾ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਦੀਪਕ ਰਾਜਪਾਲ, ਸੰਤੋਸ਼ ਸ੍ਰੀਕੇ ਵਲੋ ਹਾਜ਼ਰੀ ਭਰੀ ਗਈ. ਜਿੱਥੇ ਵੱਖ ਵੱਖ ਸਕੂਲੀ ਬੱਚਿਆਂ ਵਲੋਂ ਭੰਗੜੇ, ਗਿੱਧਾ, ਲੋਕਨਾਚ, ਅਤੇ ਪੁਲੀਸ ਪ੍ਰਸ਼ਾਸਨ ਵਲੋਂ ਪਰੇਡ, NCC ਦੇ ਬਚਿਆਂ ਵਲੋ ਪਰੇਡ ਫਾਇਰ ਬ੍ਰਿਗੇਡ ਵਿਭਾਗ ਵਲੋਂ ਵੱਖ ਵੱਖ ਜਾਣਕਾਰੀਆਂ ਲੋਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ. ਪ੍ਰਸ਼ਾਸਨ ਵਲੋਂ ਸੰਸਥਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਹਰ ਤਰ੍ਹਾਂ ਦੀ ਬਣਦੀ ਮਦਦ ਦਾ ਭਰੋਸਾ ਦਿੱਤਾ ਗਿਆ.

ਅਜ਼ਾਦੀ ਦੇ ਦਿਹਾੜੇ ਮੌਕੇ ਆਖਰੀ ਉਮੀਦ NGO ਨੂੰ ਕੀਤਾ ਗਿਆ ਸਨਮਾਨਿਤ Read More »

ਜਲੰਧਰ ਚ ਦੇਖਣ ਨੂੰ ਮਿਲਿਆ ਬੰਦ ਦਾ ਵੱਡਾ ਅਸਰ

ਜਲੰਧਰ ‘ਚ ਦੇਖਣ ਨੂੰ ਮਿਲਿਆ ਬੰਦ ਦਾ ਵੱਡਾ ਅਸਰ: ਵਾਲਮੀਕਿ ਸਮਾਜ ਵੱਲੋਂ ਸਕੂਲ, ਕਾਲਜ, ਬਾਜ਼ਾਰ ਤੇ ਰੇਲਵੇ ਸਟੇਸ਼ਨ ਬੰਦ, ਸੜਕਾਂ ‘ਤੇ ਭਾਰੀ ਪੁਲਸ ਤਾਇਨਾਤ ਜਲੰਧਰ (ਜੇ ਪੀ ਬੀ ਨਿਊਜ਼ 24 ) : ਪੰਜਾਬ ਬੰਦ ਦਾ ਸੱਦਾ ਬੇਸ਼ੱਕ ਵਾਲਮੀਕਿ ਸਮਾਜ ਦੇ ਆਗੂਆਂ ਵੱਲੋਂ ਵਾਪਸ ਲੈ ਲਿਆ ਗਿਆ ਹੈ ਪਰ ਜਲੰਧਰ ਵਿੱਚ ਰਵਿਦਾਸ ਅਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ। ਹੁਣ ਸ਼ਹਿਰ ਵਿੱਚ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਰਵਿਦਾਸ ਅਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਦੱਸਿਆ ਕਿ ਅੱਜ ਜਲੰਧਰ ਵਿੱਚ ਮੁਕੰਮਲ ਬੰਦ ਰੱਖਿਆ ਜਾਵੇਗਾ। ਇਸੇ ਕੜੀ ਵਿੱਚ ਸ਼ਹਿਰ ਵਿੱਚ ਖੁੱਲ੍ਹੇ ਕਈ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ, ਪਰ ਲੋਕਾਂ ਦੀ ਆਵਾਜਾਈ ‘ਤੇ ਪਾਬੰਦੀ ਨਹੀਂ ਲਗਾਈ ਗਈ ਹੈ। ਸੜਕਾਂ ਬੰਦ ਨਹੀਂ ਹਨ। ਸਵੇਰੇ 11 ਵਜੇ ਤੱਕ ਹਾਈਵੇਅ ਵੀ ਜਾਮ ਨਹੀਂ ਕੀਤਾ ਗਿਆ। ਸ਼ਹਿਰ ਵਿੱਚ ਭਾਰੀ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਭਾਰਤੀ ਵਾਲਮੀਕਿ ਧਰਮ ਸਮਾਜ (ਰਜਿ.) ਭਾਵਾਧਸ ਭਾਰਤ ਦੇ ਰਾਸ਼ਟਰੀ ਨਿਰਦੇਸ਼ਕ ਸੁਭਾਸ਼ ਸੋਂਧੀ ਅਤੇ ਰਵਿਦਾਸ ਟਾਈਗਰ ਫੋਰਸ ਦੇ ਜੱਸੀ ਤਲਹਨ ਨੇ ਕਿਹਾ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ‘ਤੇ ਅਸ਼ਲੀਲ ਟਿੱਪਣੀ ਕੀਤੀ ਹੈ। ਇਸ ਦੇ ਵਿਰੋਧ ਵਿੱਚ ਇੱਕ ਰੋਜ਼ਾ ਬੰਦ ਰੱਖਿਆ ਗਿਆ ਹੈ।

ਜਲੰਧਰ ਚ ਦੇਖਣ ਨੂੰ ਮਿਲਿਆ ਬੰਦ ਦਾ ਵੱਡਾ ਅਸਰ Read More »