You are currently viewing ਯੁੱਧ ਨਸ਼ਿਆਂ ਵਿਰੁੱਧ’ – ਕਮਿਸ਼ਨਰੇਟ ਪੁਲਿਸ ਜਲੰਧਰ ਨੇ ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਸੋ ਆਪ੍ਰੇਸ਼ਨ ਚਲਾਇਆ
'War on Drugs' - Commissionerate police jalandhar launches CASO operation targeting drug network

ਯੁੱਧ ਨਸ਼ਿਆਂ ਵਿਰੁੱਧ’ – ਕਮਿਸ਼ਨਰੇਟ ਪੁਲਿਸ ਜਲੰਧਰ ਨੇ ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਾਸੋ ਆਪ੍ਰੇਸ਼ਨ ਚਲਾਇਆ

  • Post author:
  • Post comments:0 Comments

ਜਲੰਧਰ, 14 ਜੂਨ, ਸੰਦੀਪ – ਡੀ.ਜੀ.ਪੀ ਪੰਜਾਬ, ਸ਼੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ

ਵਜੋਂ, ਕਮਿਸ਼ਨਰੇਟ ਪੁਲਿਸ ਜਲੰਧਰ – ਏਡੀਜੀਪੀ ਮਨੁੱਖੀ ਅਧਿਕਾਰ ਪੰਜਾਬ, ਡਾ. ਨਰੇਸ਼ ਕੁਮਾਰ ਅਰੋੜਾ ਦੀ ਅਗਵਾਈ ਹੇਠ, ਪੁਲਿਸ ਕਮਿਸ਼ਨਰ ਧਨਪ੍ਹੀਤ ਕੌਰ ਨਾਲ ਸ਼ਹਿਰ ਦੇ ਵੱਖ- ਵੱਖ ਸਥਾਨਾਂ ‘ਤੇ ਇੱਕ ਵਿਸ਼ੇਸ਼ CASO ਆਪ੍ਰੇਸ਼ਨ ਚਲਾਇਆ ਗਿਆ।

ਸੀਪੀ ਜਲੰਧਰ ਨੇ ਕਿਹਾ ਕਿ ਪਛਾਣੇ ਗਏ ਡਰੱਗ ਹੌਟਸਪੌਟਸ – ਧਾਂਕੀਆ ਮੁਹੱਲਾ, ਬਾਬਾ ਦੀਪ ਸਿੰਘ ਨਗਰ, ਪਿੰਡ ਰੇਰੂ, ਬਸਤੀ ਸ਼ੇਖ, ਅਬਾਦਪੁਰਾ, ਧੀਣਾ, ਅੱਲੀਮੁਹੱਲਾ ਅਤੇ ਬਸਤੀ ਗੁਜਾਂ ਵਿੱਖੇ ਇੱਕ ਨਿਸ਼ਾਨਾਬੱਧ CASO ਆਪ੍ਰੇਸ਼ਨ ਚਲਾਇਆ ਗਿਆ।

ਇਸ ਕਾਰਵਾਈ ਵਿੱਚ 220 ਤੋਂ ਵੱਧ ਪੁਲਿਸ ਕਰਮਚਾਰੀ, ਜਿਨ੍ਹਾਂ ਨਾਲ 10 ਜੀ.ਓ ਰੈਂਕ ਦੇ ਅਫਸਰ ਅਤੇ ਸਬੰਧਤ ਐਸਐਚਓ ਸ਼ਾਮਲ ਸਨ। ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨਾਲ ਕਥਿਤ ਤੌਰ ‘ਤੇ ਜੁੜੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ‘ਤੇ ਆਪਸੀ ਤਾਲਮੇਲ ਨਾਲ ਛਾਪੇਮਾਰੀ ਕੀਤੀ।

ਨਸ਼ੀਲੇ ਪਦਾਰਥਾਂ ਦੀਆ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆ ਦੀ ਡੂੰਘਾਈ ਨਾਲ ਤਲਾਸ਼ੀ ਕੀਤੀ ਗਈ।

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ ਬਾਰੇ ਖੁਫੀਆ ਜਾਣਕਾਰੀ ਇਕੱਠੀ ਕਰਨ ਲਈ ਸਥਾਨਕ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ।

ਇਸ ਕਾਰਵਾਈ ਨੂੰ ਮਜ਼ਬੂਤ ਕਰਨ ਲਈ, ਰਣਨੀਤਕ ਨਾਕਾਬੰਦੀ ਕੀਤੀ ਗਈ ਤਾ ਜੋ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਸਕੇ।

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਾਗਰਿਕਾਂ ਨੂੰ ਆਪਣੇ ਏਰੀਆ ਵਿੱਚ ਕਿਸੇ ਵੀ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਦੀ ਰਿਪੋਰਟ ਨਸ਼ਾ ਵਿਰੋਧੀ ਹੈਲਪਲਾਇਨ

9779100200 ਤੇ ਕਰਨ ਦੀ ਅਪੀਲ ਕੀਤੀ ਹੈ, ਇਹ ਭਰੋਸਾ ਦਿਵਾਉਂਦੇ ਹੋਏ ਕਿ ਸਾਂਝੀ ਕੀਤੀ ਗਈ ਸਾਰੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ।

Leave a Reply