JPB NEWS 24

Headlines
Shaheed bhagat singh's birth anniversary was celebrated by the NSS unit

ਐਨ ਐਸ ਐਸ ਯੂਨਿਟ ਵੱਲੋਂ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਜਤਿਨ ਬੱਬਰ – ਸਕੂਲ ਆਫ ਐਮੀਨਸ ਲਾਡੋ ਵਾਲੀ ਰੋਡ ਜਲੰਧਰ ਦੇ ਐਨਐਸਐਸ ਯੂਨਿਟ ਵੱਲੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀਪਾਲ ਅਤੇ ਪ੍ਰਿੰਸੀਪਲ ਯੋਗੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਇਸ ਮੌਕੇ ਪ੍ਰੋਗਰਾਮ ਅਫਸਰ ਸੁਖਵਿੰਦਰ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਗਿਆ ਕਿ ਜਿਹੜੀਆਂ ਕੌਮਾਂ ਆਪਣੇ ਵੀਰ ਯੋਧਿਆਂ ਵੱਡਿਆਂ ਵਡੇਰਿਆਂ ਨੂੰ ਭੁੱਲ ਜਾਂਦੀਆਂ ਹਨ ਉਹਨਾਂ ਦਾ ਕੋਈ ਇਤਿਹਾਸ ਨਹੀਂ ਰਹਿੰਦਾ ਉਹ ਖਤਮ ਹੋਣ ਦੀ ਕਗਾਰ ਵੱਲ ਚਲੀਆਂ ਜਾਂਦੀਆਂ ਹਨ ਇਸ ਲਈ ਸਾਨੂੰ ਆਪਣੇ ਵੱਡੇ ਵਡੇਰਿਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਹ ਸਾਡੇ ਪ੍ਰੇਰਨਾ ਸਰੋਤ ਹੁੰਦੇ ਹਨ ।

ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਲੰਬੀ ਵਿਚਾਰ ਚਰਚਾ ਕੀਤੀ ਗਈ, ਵਿਦਿਆਰਥੀਆਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਪ੍ਰਿੰਸੀਪਲ ਜੋਗੇਸ਼ ਕੁਮਾਰ ਵੱਲੋਂ ਆਪਣੇ ਭਾਸ਼ਣ ਵਿੱਚ ਆਖਿਆ ਗਿਆ ਕਿ ਸ਼ਹੀਦ ਕਿਸੇ ਕੌਮ ਦਾ ਸਰਮਾਇਆ ਹੁੰਦੇ ਹਨ ਇਹਨਾਂ ਦੀ ਦੇਣ ਨੂੰ ਅਸੀਂ ਕਦੇ ਵੀ ਨਹੀਂ ਭੁੱਲ ਸਕਦੇ, ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਵਿੱਚ ਬਹੁਤ ਵਡਮੁੱਲਾ ਯੋਗਦਾਨ ਦਿੱਤਾ ਸੀ। ਇਸ ਮੌਕੇ ਚੰਦਰਸ਼ੇਖਰ ਮੈਡਮ ਸਭਿਤਾ ਦੇਸਰਾਜ ਗੁਰਪ੍ਰੀਤ ਕੌਰ ਆਦਿ ਅਧਿਆਪਕ ਵਿਸ਼ੇਸ਼ ਰੂਪ ਵਿੱਚ ਹਾਜ਼ਰ ਸਨ।