You are currently viewing ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ’ਤੇ ਸ. ਮਨਜੀਤ ਸਿੰਘ ਟੀਟੂ ਨੇ ਜਤਾਇਆ ਸਖ਼ਤ ਰੋਸ

ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ’ਤੇ ਸ. ਮਨਜੀਤ ਸਿੰਘ ਟੀਟੂ ਨੇ ਜਤਾਇਆ ਸਖ਼ਤ ਰੋਸ

ਪਾਕਿਸਤਾਨ ਵਿੱਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ’ਤੇ ਸ. ਮਨਜੀਤ ਸਿੰਘ ਟੀਟੂ ਨੇ ਜਤਾਇਆ ਸਖ਼ਤ ਰੋਸ

ਜਲੰਧਰ: ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਆਗੂ ਸ. ਮਨਜੀਤ ਸਿੰਘ ਟੀਟੂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਹੈ।

ਸ. ਟੀਟੂ ਨੇ ਕਿਹਾ ਕਿ ਪਹਿਲਾਂ ਪਾਕਿਸਤਾਨ ਵਿੱਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਹੁਣ ਇਤਿਹਾਸਕ ਗੁਰਦੁਆਰਿਆਂ ਨੂੰ ਢਾਹਿਆ ਜਾ ਰਿਹਾ ਹੈ। ਜੇਕਰ ਅਜਿਹੀਆਂ ਘਟਨਾਵਾਂ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਇਹ ਰੁਝਾਨ ਹੋਰ ਵੱਧ ਸਕਦਾ ਹੈ, ਜੋ ਧਾਰਮਿਕ ਸਹਿਣਸ਼ੀਲਤਾ ਅਤੇ ਵਿਰਾਸਤ ਲਈ ਗੰਭੀਰ ਖ਼ਤਰਾ ਹੈ।

ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਖ਼ਤ ਕੂਟਨੀਤਿਕ ਦਖ਼ਲ ਦੇ ਕੇ ਪਾਕਿਸਤਾਨ ਸਰਕਾਰ ਅੱਗੇ ਇਹ ਮੁੱਦਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ ਅਤੇ ਇਤਿਹਾਸਕ ਗੁਰਦੁਆਰਿਆਂ ਸਮੇਤ ਸਾਰੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਸ. ਮਨਜੀਤ ਸਿੰਘ ਟੀਟੂ ਨੇ ਕਿਹਾ ਕਿ ਦੁਨੀਆ ਭਰ ਵਿੱਚ ਧਾਰਮਿਕ ਅਸਥਾਨਾਂ ਅਤੇ ਇਤਿਹਾਸਕ ਵਿਰਾਸਤ ਦਾ ਸਨਮਾਨ ਹੋਣਾ ਚਾਹੀਦਾ ਹੈ। ਕਿਸੇ ਵੀ ਧਰਮ ਦੇ ਪਵਿੱਤਰ ਅਸਥਾਨ ਨਾਲ ਛੇੜਛਾੜ ਮਨੁੱਖਤਾ ਅਤੇ ਧਾਰਮਿਕ ਸਦਭਾਵਨਾ ਦੇ ਸਿਧਾਂਤਾਂ ਦੇ ਵਿਰੁੱਧ ਹੈ।

About The Author

Leave a Reply