40 ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਹਾਦਸਾਗ੍ਰਸਤ, ਇੱਕ ਦੀ ਮੌਤ
ਹੁਸ਼ਿਆਰਪੁਰ ਦਸੂਹਾ (ਜੇ ਪੀ ਬੀ ਨਿਊਜ਼ 24 ) : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਸ਼ੁੱਕਰਵਾਰ ਸਵੇਰੇ ਕਸਬਾ ਦਸੂਹਾ ਤੋਂ ਬੁਰੀ ਖ਼ਬਰ ਆਈ ਹੈ। ਇੱਥੇ ਬੱਚਿਆਂ ਨੂੰ ਲੈ ਕੇ ਜਾ ਰਹੇ ਸੇਂਟ ਪਾਲ ਕਾਨਵੈਂਟ ਦੇ ਟਰੱਕ ਨੇ ਸਕੂਲ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਹਰਮਨ ਨਾਂ ਦੇ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ 15 ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹਰਮਨ ਪਿੰਡ ਲੋਧੀ ਚੱਕ, ਟਾਂਡਾ ਉੜਮੁੜ ਦਾ ਰਹਿਣ ਵਾਲਾ ਸੀ। ਹਾਦਸੇ ਸਮੇਂ ਬੱਸ ‘ਚ 40 ਵਿਦਿਆਰਥੀ ਸਵਾਰ ਸਨ।ਪ੍ਰਾਪਤ ਜਾਣਕਾਰੀ ਅਨੁਸਾਰ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ ਦੀ ਬੱਸ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਕਿ ਜਦੋਂ ਬੱਸ ਰਿਲਾਇੰਸ ਪੈਟਰੋਲ ਪੰਪ ਨੇੜੇ ਪਹੁੰਚੀ ਤਾਂ ਏ. ਸਕੂਲ ਤੋਂ ਥੋੜ੍ਹੀ ਦੂਰੀ ‘ਤੇ ਹੀ ਪਿੱਛੇ ਤੋਂ ਆਇਆ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।