JPB NEWS 24

Headlines

ਅੱਜ ਰਹੇਗਾ ਜਲੰਧਰ ਦਾ PAP ਜਾਮ,ਈਸਾਈ ਭਾਈਚਾਰੇ ਨੇ ਕੀਤਾ ਬੰਦ ਦਾ ਐਲਾਨ

ਅੱਜ ਰਹੇਗਾ ਜਲੰਧਰ ਦਾ ਪੀ ਏ ਪੀ ਜਾਮ,ਈਸਾਈ ਭਾਈਚਾਰੇ ਨੇ ਕੀਤਾ ਬੰਦ ਦਾ ਐਲਾਨ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਪੰਜਾਬ ਦੇ ਜ਼ਿਲ੍ਹਾ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਈਸਾਈ ਸਮਾਜ ਨੇ ਅੱਜ 17 ਅਕਤੂਬਰ ਨੂੰ ਬੰਦ ਦਾ ਵੱਡਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਈਸਾਈ ਧਰਮ ਵਿਰੁੱਧ ਬਿਆਨਬਾਜ਼ੀ ਕੀਤੀ। ਜਿਸ ਕਾਰਨ ਈਸਾਈ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਖ਼ਤ ਚਿਤਾਵਨੀ ਦਿੰਦਿਆਂ ਈਸਾਈ ਸਮਾਜ ਨੇ ਕਿਹਾ ਕਿ ਜੇਕਰ ਇਹ ਬਿਆਨਬਾਜ਼ੀ ਬੰਦ ਨਾ ਕੀਤੀ ਗਈ ਤਾਂ 17 ਅਕਤੂਬਰ ਦਿਨ ਸੋਮਵਾਰ ਨੂੰ ਪੀ.ਏ.ਪੀ. ਚੌਕ ਬੰਦ ਕਰਕੇ ਧਰਨਾ ਦਿੱਤਾ ਜਾਵੇਗਾ।ਈਸਾਈ ਸਮਾਜ ਨੇ ਮੀਡੀਆ ਨੂੰ ਦੱਸਿਆ ਕਿ ਨੌਜਵਾਨਾਂ ਨੂੰ ਅੰਮ੍ਰਿਤਪਾਲ ਵੱਲੋਂ ਭੜਕਾਊ ਬਿਆਨ ਦੇ ਕੇ ਗੁੰਮਰਾਹ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਖਿਲਾਫ ਮਾਮਲਾ ਦਰਜ ਨਾ ਕੀਤਾ ਗਿਆ ਤਾਂ 17 ਤਰੀਕ ਤੋਂ ਅਣਮਿੱਥੇ ਸਮੇਂ ਲਈ ਪੀ.ਏ.ਪੀ. ਚੌਕ ਬੰਦ ਕਰ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ ਅਤੇ ਅਜਿਹੀ ਬਿਆਨਬਾਜ਼ੀ ਨੂੰ ਰੋਕਣ ਦੀ ਮੰਗ ਕੀਤੀ ਗਈ ਹੈ I ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੋ ਗੁੱਟ ਆਹਮਣੇ ਸਾਹਮਣੇ ਵੀ ਹੋ ਸਕਦੇ ਨੇ ਇਸ ਕਾਰਨ ਪੁਲੀਸ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਹਨ I