JPB NEWS 24

Headlines
Rinku demands expediting construction of five railway underpasses in jalandhar

ਰਿੰਕੂ ਨੇ ਜਲੰਧਰ ਵਿੱਚ ਪੰਜ ਰੇਲਵੇ ਅੰਡਰਪਾਸਾਂ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਮੰਗ ਕੀਤੀ

ਜਲੰਧਰ, 10 ਮਾਰਚ, ਜਤਿਨ ਬੱਬਰ –
ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਰੇਲਵੇ ਮੰਤਰਾਲੇ ਨੂੰ ਫਗਵਾੜਾ-ਫਿਲੌਰ, ਭੱਟੀਆਂ-ਫਿਲੌਰ ਅਤੇ ਫਿਲੌਰ-ਲੁਧਿਆਣਾ ਰੇਲਵੇ ਕਰਾਸਿੰਗਾਂ ‘ਤੇ ਪੰਜ ਸੀਮਤ ਉਚਾਈ ਸਬਵੇਅ (ਐੱਲ.ਐੱਚ.ਐੱਸ.) ਦੇ ਨਿਰਮਾਣ ਦੇ ਚੱਲ ਰਹੇ ਪ੍ਰੋਜੈਕਟਾਂ ‘ਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਸੰਸਦ ਮੈਂਬਰ ਨੇ ਇਨ੍ਹਾਂ ਪ੍ਰਾਜੈਕਟਾਂ ਦੀ ਰਫ਼ਤਾਰ ਤੇਜ਼ ਕਰਨ ਲਈ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖਿਆ ਹੈ। ਸ਼੍ਰੀ ਰਿੰਕੂ ਨੇ ਦੱਸਿਆ ਕਿ ਜ਼ਿਲੇ ਦੇ ਇਨ੍ਹਾਂ ਕਰਾਸਿੰਗਾਂ ‘ਤੇ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇਨ੍ਹਾਂ ਐਲ.ਐੱਚ.ਐੱਸ. ਦੀ ਉਸਾਰੀ ਸ਼ੁਰੂ ਕੀਤੀ ਗਈ ਸੀ।

ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਇਨ੍ਹਾਂ ਪੰਜ ਕ੍ਰਾਸਿੰਗਾਂ ‘ਤੇ ਐੱਲ.ਐੱਚ.ਐੱਸ. ਬਨਣ ਨਾਲ ਇਨ੍ਹਾਂ ਕਰਾਸਿੰਗਾਂ ਦੇ ਬੰਦ ਹੋਣ ਕਾਰਨ ਟ੍ਰੈਫਿਕ ਜਾਮ ਦੌਰਾਨ ਭਾਰੀ ਦਿੱਕਤਾਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸੰਸਦ ਮੈਂਬਰ ਨੇ ਇਨ੍ਹਾਂ ਪ੍ਰਾਜੈਕਟਾਂ ਦੀ ਸੁਸਤ ਰਫ਼ਤਾਰ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਰੇਲਵੇ ਅੰਡਰਪਾਸ ਇਨ੍ਹਾਂ ਵਿਅਸਤ ਸੜਕਾਂ ‘ਤੇ ਆਵਾਜਾਈ ਨੂੰ ਸੁਖਾਲਾ ਬਣਾਉਣਗੇ, ਜਿਸ ਨਾਲ ਜਲੰਧਰ, ਫਿਲੌਰ, ਫਗਵਾੜਾ ਅਤੇ ਲੁਧਿਆਣਾ ਵਿਚਕਾਰ ਸਫ਼ਰ ਕਰਨ ਲਈ ਇਨ੍ਹਾਂ ਸੜਕਾਂ ਦੀ ਵਰਤੋਂ ਕਰਨ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ਨੇ ਰੇਲਵੇ ਮੰਤਰਾਲੇ ਨੂੰ ਵੀ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀ ਅਪੀਲ ਕੀਤੀ।

ਸ੍ਰੀ ਰਿੰਕੂ ਨੇ ਕਿਹਾ ਕਿ ਇਨ੍ਹਾਂ ਕਰਾਸਿੰਗਾਂ ਦੇ ਬੰਦ ਹੋਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ; ਇਸ ਲਈ ਐਲਐਚਐਸ ਯਾਤਰੀਆਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਏਗਾ।