JPB NEWS 24

Headlines

GNDU ਦੀ ਲੈਬ ‘ਚ ਹੋਇਆ ਜ਼ਬਰਦਸਤ ਧਮਾਕਾ, ਕਈ ਵਿਦਿਆਰਥੀ ਜ਼ਖਮੀ,1 ਦੀ ਹਾਲਤ ਗੰਭੀਰ

GNDU ਦੀ ਲੈਬ ‘ਚ ਹੋਇਆ ਜ਼ਬਰਦਸਤ ਧਮਾਕਾ, ਕਈ ਵਿਦਿਆਰਥੀ ਜ਼ਖਮੀ,1 ਦੀ ਹਾਲਤ ਗੰਭੀਰ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਅੰਮ੍ਰਿਤਸਰ (ਜੇ ਪੀ ਬੀ ਨਿਊਜ਼ 24 ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕਾ ਹੋ ਗਿਆ।ਇਸ ਵਿੱਚ ਕਈ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਕ ਵਿਦਿਆਰਥੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਉਸ ਵਿਦਿਆਰਥਣ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਸੂਤਰਾਂ ਮੁਤਾਬਕ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ (ਆਰ.ਡੀ.ਐੱਫ.) ਦੀ ਪ੍ਰੈਕਟਿਸ ਕਰ ਰਹੇ ਸਨ ਕਿ ਗਲਤ ਕੈਮੀਕਲ ਰਿਐਕਸਟ ਹੋ ਗਿਆ ਜਿਸ ਕਾਰਨ ਜ਼ੋਰਦਾਰ ਧਮਾਕਾ ਹੋ ਗਿਆ। ਇਸ ਦੇ ਨਾਲ ਹੀ ਪ੍ਰੈਕਟੀਕਲ ਕਰ ਰਹੀ ਵਿਦਿਆਰਥਣ ਗੰਭੀਰ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਨੇੜੇ ਖੜ੍ਹੇ ਵਿਦਿਆਰਥੀ ਵੀ ਜਖਮੀ ਹੋ ਗਏ।