ਪਠਾਨਕੋਟ, 6 ਸਤੰਬਰ 2024 (ਸਾਗਰ ਬੈਂਸ) ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਪੂਰੇ ਪੰਜਾਬ ਦੇ ਨੋਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕਰਵਾਈਆਂ ਗਈਆਂ ਸਨ ਜੋ ਕਿ ਤੀਸਰੇ ਸਾਲ ਵਿੱਚ ਪ੍ਰਵੇਸ ਹੋ ਗਈਆਂ ਹਨ, ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੂਬਾ ਪੱਧਰ ਦੀਆਂ ਖੇਡਾਂ ਵਿੱਚ ਜੇਤੂ ਰਹਿਣ ਤੋਂ ਬਾਅਦ ਨਕਦ ਇਨਾਮ ਰਾਸੀ ਵੀ ਦੇ ਕੇ ਸਨਮਾਨਤ ਕੀਤਾ ਜਾਂਦਾ ਹੈ।
ਇਹ ਪ੍ਰਗਟਾਵਾ ਅਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ ਨੇ ਅੱਜ ਸਰਕਾਰੀ ਸੀ. ਸੈ. ਸਕੂਲ ਆਰ. ਐਸ. ਡੀ., ਸ਼ਾਹਪੁਰ ਕੰਡੀ ਅੰਦਰ ਬਲਾਕ ਧਾਰ ਕਲਾਂ ਅਧੀਨ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕਰਨ ਮਗਰੋਂ ਕੀਤਾ। ਜਿਕਰਯੋਗ ਹੈ ਕਿ ਸਰਕਾਰੀ ਸੀ. ਸੈ. ਸਕੂਲ ਆਰ. ਐਸ. ਡੀ., ਸ਼ਾਹਪੁਰ ਕੰਡੀ ਵਿਖੇ ਜਿਲ੍ਹਾ ਖੇਡ ਅਫਸਰ ਲਵਜੀਤ ਸਿੰਘ ਜੀ ਦੀ ਪ੍ਰਧਾਨਗੀ ਵਿੱਚ ਅਤੇ ਸਹਿਯੋਗੀ ਜਿਲ੍ਹਾ ਸਪੋਰਟਸ ਕੋਆਰਡੀਨੇਟਰ (ਸਿੱਖਿਆ ਵਿਭਾਗ) ਅਰੁਣ ਸਰਮਾ ਜੀ ਦੇ ਸਹਿਯੋਗ ਨਾਲ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਅਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ ਨੇ ਕਿਹਾ ਕਿ ਸਰਕਾਰੀ ਸੀ. ਸੈ. ਸਕੂਲ ਆਰ. ਐਸ. ਡੀ., ਸ਼ਾਹਪੁਰ ਕੰਡੀ ਵਿੱਚ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ 29 ਅਗਸਤ ਨੂੰ ਖੇਡਾਂ ਵਤਨ ਪੰਜਾਬ ਦੀਆਂ ਦਾ ਸੁਭਅਰੰਭ ਕੀਤਾ ਗਿਆ ਸੀ। ਸਭ ਤੋਂ ਪਹਿਲਾ ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ।
ਇਨ੍ਹਾਂ ਖੇਡਾਂ ਵਿੱਚੋਂ ਜੇਤੂ ਖਿਡਾਰੀਆਂ ਨੂੰ ਫਿਰ ਸੂਬਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦਾ ਮੋਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਦੀ ਗੱਲ ਹੈ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਨੋਜਵਾਨਾਂ ਦਾ ਭਵਿੱਖ ਵਧੀਆ ਹੋ ਸਕੇ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਚੰਗੀ ਸਿਹਤ ਦੇਣ ਦੇ ਉਦੇਸ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਕੀਤੀ ਗਈ ਸੀ ਅਤੇ ਬੱਚਿਆਂ ਵਿੱਚ ਵੀ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।
ਸ੍ਰੀ ਲਵਜੀਤ ਸਿੰਘ ਜਿਲ੍ਹਾ ਖੇਡ ਅਫਸਰ ਪਠਾਨਕੋਟ ਨੇ ਕਿਹਾ ਕਿ ਅੱਜ ਸਰਕਾਰੀ ਸੀ. ਸੈ. ਸਕੂਲ ਆਰ. ਐਸ. ਡੀ., ਸ਼ਾਹਪੁਰ ਕੰਡੀ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੀ ਸੁਰੂਆਤ ਹੋਈ ਹੈ ਜੋ 6 ਅਤੇ 7 ਸਤੰਬਰ ਨੂੰ ਬਲਾਕ ਧਾਰਕਲਾਂ ਵਿਖੇ ਕਬੱਡੀ, ਫੁੱਟਬਾਲ, ਖੋ-ਖੋ, ਵਾਲੀਬਾਲ ਅਤੇ ਐਥਲੀਟ ਆਦਿ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਵੱਧ ਤੋਂ ਵੱਧ ਬੱਚਿਆਂ ਨੂੰ ਅਪੀਲ ਕਰਦਾ ਹਾਂ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈਣ ਤਾਂ ਜੋ ਬਲਾਕ ਪੱਧਰੀ ਖੇਡਾਂ ਤੋਂ ਬਾਅਦ ਜਿਲ੍ਹਾ ਪੱਧਰੀ ਅਤੇ ਸੂਬਾ ਪੱਧਰੀ ਖੇਡਾਂ ਵਿੱਚ ਭਾਗ ਲੈ ਕੇ ਜਿੱਤ ਕੇ ਜਿਲ੍ਹਾ ਪਠਾਨਕੋਟ ਦਾ ਨਾਮ ਰੋਸਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਪੱਧਰੀ ਖੇਡਾਂ ਵਿੱਚ ਨਕਦ ਰਾਸੀ ਦੇ ਇਨਾਮ ਵੀ ਰੱਖੇ ਗਏ ਹਨ , ਸਾਰੇ ਖਿਡਾਰੀਆਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਕੇ ਭਵਿੱਖ ਨੂੰ ਉੱਜਬਲ ਕਰਨ।
ਇਸ ਮੋਕੇ ਪ੍ਰਿੰਸੀਪਲ ਕੁਸੂਮ ਦੇਵੀ, ਕੇਵਲ ਕ੍ਰਿਸ਼ਨ ਬਲਾਕ ਪ੍ਰਧਾਨ, ਕਰਤਾਰ ਸਿੰਘ ਸਰਪੰਚ ਪਿੰਡ ਅਵਾਂ, ਪ੍ਰਕਾਸ਼ ਚੰਦ, ਰਾਕੇਸ਼ ਪਠਾਨਿਆ, ਰਾਜੀਵ ਅਵਸਥੀ ਪ੍ਰਧਾਨ ਆਮ ਇਮਪਲੋਈ ਯੂਨੀਅਨ, ਰਜਨੀਸ਼ ਸ਼ਰਮਾ, ਰੁਕਵਿੰਦਰ ਸਿੰਘ, ਰਾਕੇਸ਼ ਸ਼ਰਮਾ, ਮੋਹਿੰਦਰ ਸਿੰਘ, ਗੁਰਮੀਤ, ਮਦਨ, ਅਵਤਾਰ, ਅਮਰਜੀਤ ਸਿੰਘ, ਅਸਵਨੀ ਕੁਮਾਰ, ਕੁਲਵਿੰਦਰ ਸਿੰਘ, ਸੁਭਾਸ਼ ਭੱਟ, ਰਜਨੀ ਪਠਾਨਿਆ, ਸੀਮਾ ਪਠਾਨਿਆ, ਪੂਜਾ ਪਠਾਨਿਆ, ਅਮਿ੍ਰਤਪਾਲ ਕੌਰ, ਰਣਜੀਤ ਸਿੰਘ, ਸੁਰਿੰਦਰ ਕੌਰ, ਗੋਤਮ ਸਰਮਾ, ਭਾਰਤ ਭੁਸਣ ਅਤੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜਰ ਸਨ।