JPB NEWS 24

Headlines

Author name: jpbnews24

 ਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ਵਿੱਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ਵਿੱਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀਲੋਕਾਂ ਲਈ ਕਿਫ਼ਾਇਤੀ ਰਿਹਾਇਸ਼ ਯਕੀਨੀ ਬਣਾਉਣ ਲਈ ਵੱਡੀ ਪਹਿਲਕਦਮੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਮੋਹਾਲੀ ਮਾਸਟਰ ਪਲਾਨ ਵਿੱਚ ਆਧੁਨਿਕ ਸਹੂਲਤਾਂ ਵਾਲੀ ਨਵੀਂ ਟਾਊਨਸ਼ਿਪ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਵੱਲੋਂ ਸੋਮਵਾਰ ਨੂੰ ਆਪਣੇ ਸਰਕਾਰੀ ਗ੍ਰਹਿ ਵਿਖੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਟ੍ਰਾਈਸਿਟੀ ਵਿੱਚ ਲੋਕਾਂ ਨੂੰ ਕਿਫ਼ਾਇਤੀ ਰਿਹਾਇਸ਼ ਸਹੂਲਤਾਂ ਮੁਹੱਈਆ ਕਰਨ ਲਈ ਅਜਿਹੀ ਟਾਊਨਸ਼ਿਪ ਸਮੇਂ ਦੀ ਲੋੜ ਹੈ। ਉਨ੍ਹਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਅਧਿਕਾਰੀਆਂ ਨੂੰ ਰੂਪ ਰੇਖਾ ਉਲੀਕਣ ਅਤੇ ਇਸ ਮਾਮਲੇ ਬਾਰੇ ਪੁਖ਼ਤਾ ਤਜਵੀਜ਼ ਪੇਸ਼ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਇਹ ਤਜਵੀਜ਼ਤ ਟਾਊਨਸ਼ਿਪ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ ਤਾਂ ਜੋ ਲੋਕ ਆਰਾਮਦਾਇਕ ਜੀਵਨ ਬਸਰ ਕਰ ਸਕਣ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਟਾਊਨਸ਼ਿਪ ਆਰਾਮਦਾਇਕ ਹੋਣ ਦੇ ਨਾਲ-ਨਾਲ ਆਲੀਸ਼ਾਨ ਅਤੇ ਅੱਗ ਰੋਕੂ ਯੰਤਰਾਂ ਵਰਗੀਆਂ ਸਾਰੀਆਂ ਸੁਰੱਖਿਆ ਸਹੂਲਤਾਂ ਨਾਲ ਲੈਸ ਹੋਣੀ ਚਾਹੀਦੀ ਹੈ। ਭਗਵੰਤ ਮਾਨ ਨੇ ਇਸ ਟਾਊਨਸ਼ਿਪ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਉਤੇ ਜ਼ੋਰ ਦਿੱਤਾ ਤਾਂ ਕਿ ਇਹ ਉਚੇਰੀ ਸਿੱਖਿਆ ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਦੇ ਗੜ੍ਹ ਵਜੋਂ ਉੱਭਰ ਸਕੇ। ਇਸ ਦੇ ਨਾਲ-ਨਾਲ ਇਸ ਟਾਊਨਸ਼ਿਪ ਦਾ ਇਕ ਭਾਗ ਸਨਅਤੀ ਟਾਊਨਸ਼ਿਪ ਵਜੋਂ ਵੀ ਵਿਕਸਤ ਹੋਣਾ ਚਾਹੀਦਾ ਹੈ ਤਾਂ ਜੋ ਦੇਸ਼ ਭਰ ਦੇ ਵੱਡੇ ਸਨਅਤੀ ਘਰਾਣਿਆਂ ਨੂੰ ਇੱਥੇ ਸੱਦਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿੱਚ ਸਭ ਤੋਂ ਵਧੀਆ ਸੜਕੀ, ਹਵਾਈ ਤੇ ਰੇਲਵੇ ਸੰਪਰਕ ਸਹੂਲਤ ਹੈ। ਇਸ ਲਈ ਮੋਹਾਲੀ ਦੀ ਜੂਹ ਵਿੱਚ ਵੱਸਣ ਵਾਲੀ ਇਸ ਤਜਵੀਜ਼ਤ ਟਾਊਨਸ਼ਿਪ ਵਿੱਚ ਤਰੱਕੀ ਦੀਆਂ ਬੇਹੱਦ ਸੰਭਾਵਨਾਵਾਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਮੋਹਾਲੀ ਵਿੱਚ ਆਗਾਮੀ ਮੈਡੀਕਲ ਕਾਲਜ ਨੂੰ ਨਵੀਂ ਜਗ੍ਹਾ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵੀ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਤੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ।

 ਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ਵਿੱਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ Read More »

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ 500 ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ 500 ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਸਮਾਗਮ ’ਚ ਲੋਕਾਂ ਨੂੰ ਚੌਗਿਰਦੇ ਨੂੰ ਸਾਫ-ਸੁਥਰਾ, ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਦਿੱਤਾ ਸੱਦਾ ਜਲੰਧਰ ( ਜੇ ਪੀ ਬੀ ਨਿਊਜ਼ 24 ) : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ 500 ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਵਾਤਾਵਰਣ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਉਪਰਾਲੇ ਤਹਿਤ ਅੱਜ 250 ਬੂਟੇ ਲਾ ਕੇ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ 250 ਬੂਟੇ ਹੋਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਕੰਪਲੈਕਸ ਵਿੱਚ ਕੰਮ ਕਰਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੌਂਪੀ ਗਈ ਹੈ, ਜਿਨ੍ਹਾਂ ਦੇ ਨਾਮ ਵਾਲੀਆਂ ਤਖ਼ਤੀਆਂ ਬੂਟਿਆਂ ਦੇ ਨਾਲ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀ/ਕਰਮਚਾਰੀਆਂ ਨੂੰ ਬੂਟਿਆਂ ਦੇ ਸਹੀ ਵਿਕਾਸ ਲਈ ਇਨ੍ਹਾਂ ਦੀ ਸਹੀ ਸੰਭਾਲ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਪ੍ਰਦੂਸ਼ਣ ਅਤੇ ਆਲਮੀ ਤਪਿਸ਼ ਦੀ ਸਮੱਸਿਆ ਗੰਭੀਰ ਰੂਪ ਅਖਤਿਆਰ ਕਰਦੀ ਜਾ ਰਹੀ ਹੈ ਅਤੇ ਇਸ ਸਮੱਸਿਆ ਦੇ ਹੱਲ ਲਈ ਧਰਤੀ, ਹਵਾ ਅਤੇ ਪਾਣੀ ਨੂੰ ਸੰਭਾਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਦਰਤੀ ਸੋਮੇ ਸਿਹਤਮੰਦ ਰਹਿਣਗੇ ਤਾਂ ਹੀ ਅਸੀਂ ਨਰੋਈ ਅਤੇ ਅਰੋਗ ਜ਼ਿੰਦਗੀ ਬਸਰ ਕਰ ਸਕਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕੁਦਰਤੀ ਸਾਧਨਾਂ ਦੀ ਸੰਭਾਲ ਅਤੇ ਯੋਗ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਬਣਾਉਣ ਲਈ ਕਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਚੌਗਿਰਦੇ ਦੀ ਸੰਭਾਲ ਲਈ ਸੁਹਿਰਦ ਯਤਨ ਕਰੀਏ। ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਘਨਸ਼ਿਆਮ ਥੋਰੀ ਨੇ ਕਿਹਾ ਕਿ ਪਲਾਸਟਿਕ ਨੂੰ ਨਾਂਹ, ਰੋਜ਼ਾਨਾ ਜੀਵਨ ਵਿੱਚ ਵਾਤਾਵਰਣ ਪੱਖੀ ਵਸਤਾਂ ਨੂੰ ਹਾਂ, ਸਾਫ਼ ਊਰਜਾ ਆਵਾਜਾਈ ਸਾਧਨਾਂ ਦੀ ਵਰਤੋਂ ਅਤੇ ਬਾਲਣ ਅਧਾਰਿਤ ਵਾਹਨਾਂ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਅਸੀਂ ਵਾਤਾਵਰਣ ਪੱਖੀ ਕਦਮ ਚੁੱਕ ਸਕਦੇ ਹਾਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਜ਼ਿਲ੍ਹਾ ਨਾਜਰ ਨਰੇਸ਼ ਕੁਮਾਰ ਕੌਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ 500 ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ Read More »

ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਖੇਤੀਬਾੜੀ ਸਕੂਲ ਦਾ ਉਦਯੋਗਿਕ ਦੌਰਾ

ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਖੇਤੀਬਾੜੀ ਸਕੂਲ ਦਾ ਉਦਯੋਗਿਕ ਦੌਰਾ ਜਲੰਧਰ ( ਜੇ ਪੀ ਬੀ ਨਿਊਜ਼ 24 ) : ਵਿਦਿਆਰਥੀਆਂ ਨੂੰ “ਵਰਮ-ਫਾਰਮਿੰਗ” ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ, ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸਕੂਲ ਆਫ਼ ਐਗਰੀਕਲਚਰ ਨੇ ਮਹਾਬੀਰ ਜੈਵਿਕ ਖਾਦ ਫਾਰਮ ਫਿਲੌਰ ਵਿਖੇ ਉਦਯੋਗਿਕ ਦੌਰਾ ਕੀਤਾ। ਖੇਤੀ ਵਿਗਿਆਨੀ ਅਮਿਤ ਕੁਮਾਰ ਨੇ ਵਿਦਿਆਰਥੀਆਂ ਨਾਲ ਵਰਮੀ ਕੰਪੋਸਟ ਦੀ ਅਸਲ-ਸਮੇਂ ਦੀ ਪ੍ਰਕਿਰਿਆ ਨੂੰ ਸਾਂਝਾ ਕਰਕੇ ਇਸ ਦੌਰੇ ਨੂੰ ਲਾਭਦਾਇਕ ਬਣਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਰਮੀ ਕੰਪੋਸਟਿੰਗ ਦੇ ਉਦੇਸ਼ਾਂ, ਸਿਧਾਂਤਾਂ, ਪ੍ਰਕਿਰਿਆਵਾਂ ਅਤੇ ਲਾਭਾਂ ਬਾਰੇ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਸਕ੍ਰੈਪਾਂ ਅਤੇ ਛਿਲਕਿਆਂ ਨੂੰ ਰੀਸਾਈਕਲ ਕਰਨ ਲਈ ਤੇਜ਼, ਗੰਧ ਰਹਿਤ, ਸਪੇਸ ਕੁਸ਼ਲ ਤਰੀਕਿਆਂ ਦਾ ਗਿਆਨ ਪ੍ਰਾਪਤ ਕੀਤਾ। ਡਾ. ਸ਼ੈਲੇਸ਼ ਤ੍ਰਿਪਾਠੀ (ਗਰੁੱਪ ਡਾਇਰੈਕਟਰ) ਨੇ ਕਿਹਾ ਕਿ ਕੰਮ ਦੇ ਤਰੀਕਿਆਂ ਦਾ ਪ੍ਰੈਕਟੀਕਲ ਐਕਸਪੋਜਰ ਵਿਦਿਆਰਥੀਆਂ ਨੂੰ ਪੇਸ਼ੇਵਰ ਗੁਣਾਂ ਨੂੰ ਵਧਾਉਣ ਦੇ ਯੋਗ ਬਣਾਉਂਦਾ ਹੈ। ਅਸੀਂ ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਟ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੇਸ਼ੇਵਰ ਵਿਕਾਸ ਲਈ ਨਵੇਂ ਮੌਕੇ ਪ੍ਰਦਾਨ ਕਰਦੇ ਰਹਿੰਦੇ ਹਾਂ।

ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਖੇਤੀਬਾੜੀ ਸਕੂਲ ਦਾ ਉਦਯੋਗਿਕ ਦੌਰਾ Read More »

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ‘ਚ 2 ਸ਼ਾਰਪ ਸ਼ੂਟਰਾਂ ਸਮੇਤ 5 ਹੋਰ ਗ੍ਰਿਫਤਾਰ – ਜਲੰਧਰ ਕੰਟਰੀਸਾਈਡ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ‘ਚ ਜਲੰਧਰ ਕੰਟਰੀਸਾਈਡ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਸ਼ਾਰਪ ਸ਼ੂਟਰਾਂ ਸਮੇਤ 5 ਹੋਰ ਗ੍ਰਿਫਤਾਰ ਜਲੰਧਰ (ਜੇ ਪੀ ਬੀ ਨਿਊਜ਼ 24): ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਵਿੱਚ ਜਲੰਧਰ ਦੇਸੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ । ਕੇਂਦਰੀ ਪੁਲਿਸ ਨੇ ਇਸ ਮਾਮਲੇ ਵਿੱਚ 2 ਸ਼ਾਰਪ ਸ਼ੂਟਰਾਂ ਸਮੇਤ 5 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਸਵਪਨ। ਸ਼ਰਮਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕਾਂਡ ਸੀ ਇਨ੍ਹਾਂ ਵਿੱਚੋਂ ਇੱਕ ਹੈ ਹਰਵਿੰਦਰ ਸਿੰਘ ਫੌਜੀ, ਜੋ ਕਿ ਬੁਲੰਦਸ਼ਹਿਰ, ਯੂਪੀ ਦਾ ਰਹਿਣ ਵਾਲਾ ਹੈ। ਇਸ ਮਾਮਲੇ ‘ਚ ਹੁਣ ਤੱਕ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਲੰਧਰ ਕੰਟਰੀਸਾਈਡ ਪੁਲਿਸ ਨੇ ਇਸ ਮਾਮਲੇ ਵਿੱਚ ਕਈ ਕੜੀਆਂ ਜੋੜੀਆਂ ਹਨ। ਇਸ ‘ਚ ਕਈ ਹੋਰ ਲੋਕਾਂ ਦੇ ਨਾਂ ਸਾਹਮਣੇ ਆਏ ਹਨ। ਹਾਲਾਂਕਿ ਕਤਲ ਕਾਂਡ ਦਾ ਮੁੱਖ ਮੁਲਜ਼ਮ ਪੁਨੀਤ ਅਜੇ ਵੀ ਪੁਲਿਸ ਦੀ ਗਿ੍ਫ਼ਤਾਰੀ ਤੋਂ ਦੂਰ ਹੈ | ਫੜੇ ਗਏ ਮੁਲਜ਼ਮਾਂ ਵਿੱਚ ਹਰਵਿੰਦਰ ਫੌਜੀ, ਵਿਕਾਸ ਮੱਲ੍ਹੇ ਵਾਸੀ ਗੁਰੂਗ੍ਰਾਮ (ਹਰਿਆਣਾ), ਵਿਕਾਸ ਧੌਲੀਆ ਵਾਸੀ ਅਲਵਰ (ਰਾਜਸਥਾਨ), ਮਨਜੋਤ ਕੌਰ ਵਾਸੀ ਸੰਗਰੂਰ, ਯਾਦਵਿੰਦਰ ਸਿੰਘ ਪੀਲੀਭੀਤ (ਉੱਤਰ ਪ੍ਰਦੇਸ਼) ਸ਼ਾਮਲ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 7 ਪਿਸਤੌਲ ਵੀ ਬਰਾਮਦ ਕੀਤੇ ਹਨ।ਦੱਸ ਦੇਈਏ ਕਿ 14 ਮਾਰਚ 2022 ਨੂੰ ਮੱਲੀਆਂ ਖੁਰਦ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਖੂਨੀ ਖੇਡ ਖੇਡੀ ਗਈ ਸੀ। ਚਾਰ-ਪੰਜ ਬਦਮਾਸ਼ਾਂ ਨੇ ਸੰਦੀਪ ‘ਤੇ ਘਾਤ ਲਗਾ ਕੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਦੋ ਹੋਰ ਵਿਅਕਤੀ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ। ਘਟਨਾ ਦੇ ਸਮੇਂ ਸੰਦੀਪ ਆਪਣੇ ਕੁਝ ਸਾਥੀਆਂ ਨੂੰ ਕਾਰ ‘ਚ ਸੁੱਟਣ ਗਿਆ ਸੀ। ਬਾਅਦ ‘ਚ ਹਮਲਾਵਰ ਚਿੱਟੇ ਰੰਗ ਦੀ ਸਵਿਫਟ ‘ਚ ਗਿਲਾਨ ਪਿੰਡ ਵੱਲ ਭੱਜ ਗਏ। ਪੁਲਸ ਕਾਫੀ ਸਮੇਂ ਤੋਂ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ ਅਤੇ ਅੱਜ ਉਨ੍ਹਾਂ ਨੂੰ ਫੜਨ ‘ਚ ਸਫਲਤਾ ਮਿਲੀ ਹੈ।

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ‘ਚ 2 ਸ਼ਾਰਪ ਸ਼ੂਟਰਾਂ ਸਮੇਤ 5 ਹੋਰ ਗ੍ਰਿਫਤਾਰ – ਜਲੰਧਰ ਕੰਟਰੀਸਾਈਡ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ Read More »

ਕੁਦਰਤੀ ਸੰਤੁਲਨ ਬਣਾਈ ਰੱਖਣ ਲਈ ਹਰ ਵਿਅਕਤੀ ਵੱਲੋਂ ਇੱਕ ਬੂਟਾ ਲਗਾਉਣਾ ਬਹੁਤ ਜ਼ਰੂਰੀ: ਮਨੋਰੰਜਨ ਕਾਲੀਆ

ਮਨੋਰੰਜਨ ਕਾਲੀਆ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਕੁਦਰਤੀ ਸੰਤੁਲਨ ਬਣਾਈ ਰੱਖਣ ਲਈ ਹਰ ਵਿਅਕਤੀ ਵੱਲੋਂ ਇੱਕ ਬੂਟਾ ਲਗਾਉਣਾ ਬਹੁਤ ਜ਼ਰੂਰੀ: ਮਨੋਰੰਜਨ ਕਾਲੀਆ ਜਲੰਧਰ ( ਜੇ ਪੀ ਬੀ ਨਿਊਜ਼ 24 ) : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਮਨੋਰੰਜਨ ਕਾਲੀਆ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਨਹਿਰੂ ਗਾਰਡਨ ਪਾਰਕ (ਕੰਪਨੀ ਬਾਗ), ਜਲੰਧਰ ਵਿਖੇ ਬੂਟੇ ਲਗਾਏ। ਸ੍ਰੀ ਕਾਲੀਆ ਨੇ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਇੱਕ ਬੂਟਾ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਵਾਤਾਵਰਣ ਦੇ ਸੰਤੁਲਨ ਨੂੰ ਬਣਾਈ ਰੱਖਣ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਲਈ ਨਵੇਂ ਬੂਟੇ ਲਗਾਉਣੇ ਜ਼ਰੂਰੀ ਹਨ। ਸ਼੍ਰੀ ਕਾਲੀਆ ਨੇ ਅਜਿਹੇ ਰੁੱਖ ਲਗਾਉਣ ਦੀ ਅਪੀਲ ਕੀਤੀ ਜੋ 24×7 ਆਕਸੀਜਨ ਦਿੰਦੇ ਹਨ ਅਤੇ ਇਸ ਤੋਂ ਇਲਾਵਾ ਫਲਦਾਰ ਬੂਟੇ ਲਗਾਉਣੇ ਜ਼ਰੂਰੀ ਹਨ। ਸ਼੍ਰੀ ਕਾਲੀਆ ਨੇ ਅਜਿਹੇ ਰੁੱਖ ਲਗਾਉਣ ਦੀ ਅਪੀਲ ਕੀਤੀ ਜੋ 24×7 ਆਕਸੀਜਨ ਦਿੰਦੇ ਹਨ ਅਤੇ ਇਸ ਤੋਂ ਇਲਾਵਾ ਫਲਦਾਰ ਬੂਟੇ ਲਗਾਉਣੇ ਜ਼ਰੂਰੀ ਹਨ। ਸ਼੍ਰੀ ਕਾਲੀਆ ਨੇ ਕਿਹਾ ਕਿ ਰਾਸ਼ਟਰੀ ਰਾਜ ਮਾਰਗਾਂ ਦੇ ਵਿਸਤਾਰ ਅਤੇ ਵਾਹਨਾਂ ਦੀ ਕ੍ਰਾਂਤੀਕਾਰੀ ਉਸਾਰੀ, ਉਦਯੋਗਿਕ ਆਧੁਨਿਕੀਕਰਨ ਦੇ ਕਾਰਨ ਦਰੱਖਤਾਂ ਦੀ ਕਟਾਈ ਨੂੰ ਮੁੱਖ ਰੱਖਦਿਆਂ ਸ਼੍ਰੀ ਕਾਲੀਆ ਨੇ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਵਣ ਮਹੋਤਸਵ ਨੂੰ ਤਿਉਹਾਰ ਵਜੋਂ ਮਨਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ ਕਿ ਜੋ ਲੋਕ ਬੂਟੇ ਲਗਾਉਣ। ਅੱਜ, ਉਨ੍ਹਾਂ ਨੂੰ ਘੱਟੋ ਘੱਟ ਇੱਕ ਸਾਲ ਪੌਦੇ ਦੀ ਦੇਖਭਾਲ ਕਰਨੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਇੱਕ ਰੁੱਖ ਬਣ ਸਕੇ।

ਕੁਦਰਤੀ ਸੰਤੁਲਨ ਬਣਾਈ ਰੱਖਣ ਲਈ ਹਰ ਵਿਅਕਤੀ ਵੱਲੋਂ ਇੱਕ ਬੂਟਾ ਲਗਾਉਣਾ ਬਹੁਤ ਜ਼ਰੂਰੀ: ਮਨੋਰੰਜਨ ਕਾਲੀਆ Read More »

ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਾਂ ਵਿਰੁੱਧ ਮਾਮਲਾ ਦਰਜ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਾਂ ਵਿਰੁੱਧ ਮਾਮਲਾ ਦਰਜ ਬਠਿੰਡਾ ਕਾਊਂਟਰ ‘ਤੇ ਟਿਕਟਾਂ ਦੀ ਐਡਵਾਂਸ ਬੁਕਿੰਗ ਦੌਰਾਨ ਲਾ ਰਹੇ ਸਨ ਖ਼ਜ਼ਾਨੇ ਨੂੰ ਖੋਰਾ ਮਈ ਦੇ ਪਹਿਲੇ ਪੰਜ ਦਿਨਾਂ ਦੌਰਾਨ ਕਰੀਬ 3.25 ਲੱਖ ਰੁਪਏ ਦਾ ਘਪਲਾ ਸਾਹਮਣੇ ਆਇਆ ਲਾਲਜੀਤ ਸਿੰਘ ਭੁੱਲਰ ਵੱਲੋਂ ਪਿਛਲੀਆਂ ਟਿਕਟ ਬੁਕਿੰਗਾਂ ਵੀ ਚੈਕ ਕਰਾਉਣ ਦੇ ਆਦੇਸ਼ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਪੀ.ਆਰ.ਟੀ.ਸੀ. ਬਠਿੰਡਾ ਕਾਊਂਟਰ ਦੇ ਐਡਵਾਂਸ ਬੁੱਕਰਾਂ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮੰਤਰੀ ਵੱਲੋਂ ਐਡਵਾਂਸ ਬੁਕਿੰਗ ਦੀਆਂ ਟਿਕਟਾਂ ਦੀ ਪ੍ਰਕਿਰਿਆ ਚੈਕ ਕਰਨ ਦੇ ਆਦੇਸ਼ਾਂ ਪਿੱਛੋਂ ਇਹ ਜਾਂਚ ਕੀਤੀ ਜਾ ਰਹੀ ਸੀ ਜਿਸ ਵਿਚ ਪਾਇਆ ਗਿਆ ਕਿ ਬਠਿੰਡਾ ਕਾਊਂਟਰ ਦੇ ਐਡਵਾਂਸ ਬੁੱਕਰ ਰਾਮ ਸਿੰਘ ਅਤੇ ਸੁਖਪਾਲ ਸਿੰਘ ਟਿਕਟ ਮਸ਼ੀਨਾਂ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਜਾਂਚ ਦੌਰਾਨ ਮਈ ਦੇ ਪਹਿਲੇ ਪੰਜ ਦਿਨਾਂ ਵਿਚ ਹੀ ਕਰੀਬ 3.25 ਲੱਖ ਰੁਪਏ ਦਾ ਫ਼ਰਕ ਮਿਲਿਆ ਹੈ। ਜਿਸ ਪਿੱਛੋਂ ਐਸ.ਐਸ.ਪੀ. ਬਠਿੰਡਾ ਨੂੰ ਮਾਮਲਾ ਦਰਜ ਕਰਨ ਲਈ ਲਿਖਿਆ ਗਿਆ ਸੀ ਅਤੇ ਦੋਸ਼ੀਆਂ ਵਿਰੁੱਧ ਧਾਰਾ 420 ਅਤੇ 409 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪਿਛਲੇ ਸਾਰੇ ਅਰਸੇ ਦੌਰਾਨ ਐਡਵਾਂਸ ਟਿਕਟਾਂ ਦੀ ਬੁਕਿੰਗ ਚੈਕ ਕੀਤੀ ਜਾਵੇ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਸੁਚੇਤ ਕੀਤਾ ਕਿ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਕਿਉਂਕਿ ਸਰਕਾਰੀ ਖਜ਼ਾਨੇ ਨੂੰ ਖੋਰਾ ਲਾਉਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਸਰਕਾਰੀ ਬੱਸਾਂ ਦੇ ਐਡਵਾਂਸ ਬੁੱਕਰਾਂ ਵਿਰੁੱਧ ਮਾਮਲਾ ਦਰਜ Read More »

ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ‘ਤੇ ਪਾਬੰਦੀ ਲਾਉਣ ਦਾ ਐਲਾਨ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ‘ਤੇ ਪਾਬੰਦੀ ਲਾਉਣ ਦਾ ਐਲਾਨ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਮੌਜੂਦਾ ਸਾਲ ਤੋਂ ਸ਼ੁਰੂ ਹੋਵੇਗਾ ਅਤਿ-ਆਧੁਨਿਕ 55 ਐਸ.ਟੀ.ਪੀਜ਼ ਜਲਦੀ ਹੀ ਸਥਾਪਤ ਕੀਤੇ ਜਾਣਗੇ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਸੂਬੇ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਕਾਰਬਨ ਨਿਕਾਸੀ ਨੂੰ ਘਟਾਉਣ ਵਾਸਤੇ ਪੰਜਾਬ ਸਰਕਾਰ ਨੇ ਅੱਜ ਆਉਂਦੇ ਜੁਲਾਈ ਮਹੀਨੇ ਤੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੇ ਪਲਾਸਿਟਕ (ਸਿੰਗਲ ਯੂਜ਼ ਪਲਾਸਟਿਕ) ‘ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਵਿਸ਼ਵ ਵਾਤਾਵਰਣ ਦਿਵਸ-2022 ਨੂੰ ਮਨਾਉਣ ਲਈ ਵਰਚੁਅਲ ਤੌਰ ’ਤੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸੂਬੇ ਵਿੱਚ ਵਾਤਾਵਰਣ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਅਤੇ ਸਿਹਤਮੰਦ ਬਣਾਉਣ ਲਈ ਜੁਲਾਈ 2022 ਤੋਂ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਾਈ ਜਾਵੇਗੀ। ਰਾਹੁਲ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਸੂਬਾ ਭਰ ਵਿੱਚ 55 ਐਸ.ਟੀ.ਪੀਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਸਕੱਤਰ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲਾਂਟ ਜਲ ਪ੍ਰਦੂਸ਼ਣ ਦੇ ਪੱਧਰ ਨੂੰ ਕੁਝ ਹੱਦ ਤੱਕ ਘਟਾਉਣ ਦੇ ਨਾਲ-ਨਾਲ ਸੋਧੇ ਹੋਏ ਪਾਣੀ ਦੀ ਖੇਤੀ ਅਤੇ ਹੋਰ ਸਹਾਇਕ ਧੰਦਿਆਂ ਲਈ ਵਰਤੋਂ ਕਰਨਗੇ। ਜੈਵਿਕ ਬਾਲਣ ਅਧਾਰਿਤ ਉਦਯੋਗਿਕ ਇਕਾਈਆਂ ਨੂੰ ਕੁਦਰਤੀ ਗੈਸ ਅਧਾਰਿਤ ਯੂਨਿਟਾਂ ਵਿੱਚ ਤਬਦੀਲ ਕਰਨ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਿਕ ਇਕਾਈਆਂ ਵਿੱਚ ਅਤਿ ਆਧੁਨਿਕ ਮੀਟਰ ਲਗਾ ਕੇ ਉਦਯੋਗਿਕ ਇਕਾਈਆਂ ਦੀ ਆਨਲਾਈਨ ਨਿਗਰਾਨੀ ਸ਼ੁਰੂ ਕੀਤੀ ਹੈ ਅਤੇ ਨਾਲ ਹੀ ਇਸ ਦੀ ਜਾਂਚ ਕਰਨ ਲਈ ਆਨਲਾਈਨ ਨਿਗਰਾਨੀ ਸਟੇਸ਼ਨ ਵੀ ਸ਼ੁਰੂ ਕੀਤੇ ਹਨ ਤਾਂ ਕਿ ਪਾਣੀ ਅਤੇ ਹਵਾ ਦੇ ਪ੍ਰਦੂਸ਼ਣ ਦਾ ਪੱਧਰ ਘਟਾਇਆ ਜਾ ਸਕੇ। ਰਾਹੁਲ ਤਿਵਾੜੀ ਨੇ ਦੱਸਿਆ ਕਿ ਇਸ ਸਾਲ 1.20 ਕਰੋੜ ਬੂਟੇ ਲਗਾਉਣ ਦਾ ਟੀਚਾ ਤੈਅ ਕੀਤਾ ਹੈ ਅਤੇ ਕਾਰਬਨ ਨਿਕਾਸੀ ਨੂੰ ਘਟਾਉਣ ਲਈ ‘ਕਲਾਈਮੇਟ ਐਕਸ਼ਨ ਪਲਾਨ 2.0’ ਤਿਆਰ ਹੈ। ਇਕ ਹੋਰ ਪਹਿਲਕਦਮੀ ਵਿੱਚ ਸਕੱਤਰ ਨੇ ਵਾਤਾਵਰਨ ਦੀ ਰਾਖੀ ਅਤੇ ਸੂਬੇ ਦੇ ਬਹੁਮੁੱਲੇ ਕੁਦਰਤੀ ਵਸੀਲਿਆਂ ਦੀ ਸੰਭਾਲ ਵਿੱਚ ਸ਼ਾਨਦਾਰ ਯੋਗਦਾਨ ਲਈ ਮੌਜੂਦਾ ਵਰ੍ਹੇ ਤੋਂ ‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪੁਰਸਕਾਰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਵਿਅਕਤੀਆਂ/ਸੰਸਥਾਵਾਂ ਵੱਲੋਂ ਕੀਤੀ ਗਈ ਬੇਮਿਸਾਲ ਮਿਹਨਤ ਦਾ ਸਨਮਾਨ ਹੋਵੇਗਾ। ਰਾਹੁਲ ਤਿਵਾੜੀ ਨੇ ਕਿਹਾ ਕਿ ਇਹ ਐਵਾਰਡ ਧਰਤੀ ਦੇ ਮਹਾਨ ਸਪੁੱਤਰ ਅਤੇ ਮਹਾਨ ਸ਼ਹੀਦ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ, ਜਿਨ੍ਹਾਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਨਿਛਾਵਰ ਕਰ ਦਿੱਤੀ। ਇਸ ਮੌਕੇ ਸਕੱਤਰ ਨੇ 50 ਐਮ.ਐਲ.ਡੀ. ਦੀ ਸਮਰੱਥਾ ਵਾਲਾ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.), ਲੁਧਿਆਣਾ ਅਤੇ ਕਪੂਰਥਲਾ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਸਥਾਪਤ ਤੰਦਰੁਸਤ ਪੰਜਾਬ ਮਿਸ਼ਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਿਖਾਉਣ ਲਈ ਗੈਲਰੀ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਪੰਜਾਬ ਜੀਵ-ਵਿਭਿੰਨਤਾ ਬੋਰਡ ਅਤੇ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਵੱਲੋਂ ਸਾਂਝੇ ਤੌਰ ’ਤੇ ਪ੍ਰਕਾਸ਼ਿਤ ਕੌਫੀ ਟੇਬਲ ਬੁੱਕ ‘ਥ੍ਰੈਟਨਡ ਫਲੋਰਾ ਐਂਡ ਫੌਨਾ ਆਫ ਪੰਜਾਬ’ ਵੀ ਜਾਰੀ ਕੀਤੀ। ਮਿਸ਼ਨ ਤੰਦਰੁਸਤ ਪੰਜਾਬ ਦੀ ਸੁਸਾਇਟੀ ਵੱਲੋਂ ਤਿਆਰ ਵਿੱਤੀ ਸਾਲ 2022-23 ਲਈ ਮਿਸ਼ਨ ਤੰਦਰੁਸਤ ਪੰਜਾਬ ਕਾਰਜ ਯੋਜਨਾ ਅਤੇ ਵਿਦਿਆਰਥੀ ਗਤੀਵਿਧੀ ਬਾਰੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੁਆਰਾ ਜਲਵਾਯੂ ਤਬਦੀਲੀ ਸਬੰਧੀ ਤਿਆਰ ਕੀਤੀ ਪੁਸਤਕ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਤਾਵਰਨ ਐਕਟ, ਨਿਯਮਾਂ ਅਤੇ ਨਿਯਮਾਂ ਬਾਰੇ ਤਿਆਰੀ ਕੀਤੀ ਸੰਖੇਪ ਸੂਚਨਾ ਨੂੰ ਵੀ ਜਾਰੀ ਕੀਤਾ ਗਿਆ ਹੈ।         ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਡਾ. ਆਦਰਸ਼ ਪਾਲ ਵਿੱਗ ਤੇ ਮੈਂਬਰ ਸਕੱਤਰ ਇੰਜੀਨੀਅਰ ਕਰੁਨੇਸ਼ ਗਰਗ, ਵਾਤਾਵਰਨ ਅਤੇ ਜਲਵਾਯੂ ਬਦਲਾਅ ਦੇ ਡਾਇਰੈਕਟਰ ਡਾ. ਮਨੀਸ਼ ਕੁਮਾਰ, ਪੁਸ਼ਪਾ ਗੁਜਰਾਲ ਸਾਇੰਸ ਯੂਨੀਵਰਸਿਟੀ, ਕਪੂਰਥਲਾ ਦੇ ਡਾਇਰੈਕਟਰ ਜਨਰਲ ਡਾ. ਨੀਲਿਮਾ ਜੀਰਥ, ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਦੇ ਪ੍ਰਬੰਧਕੀ ਡਾਇਰੈਕਟਰ ਡਾ. ਜੇ.ਕੇ. ਅਰੋੜਾ ਅਤੇ ਮਿਸ਼ਨ ਤੰਦਰਪਸਤ ਪੰਜਾਬ ਦੇ ਨੋਡਲ ਅਫਸਰ ਗੁਰਹਰਮਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਪੰਜਾਬ ਸਰਕਾਰ ਵੱਲੋਂ ਜੁਲਾਈ ਤੋਂ ਇਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ‘ਤੇ ਪਾਬੰਦੀ ਲਾਉਣ ਦਾ ਐਲਾਨ Read More »

ਇੰਗਲੈਂਡ ਬਨਾਮ ਨਿਊਜ਼ੀਲੈਂਡ: ਡੈਬਿਊ ਕਰਨ ਵਾਲੇ ਤੇਜ਼ ਗੇਂਦਬਾਜ਼ ਮੈਥਿਊ ਪੋਟਸ ਕਈ ਤਰੀਕਿਆਂ ਨਾਲ ਗੈਰ-ਅੰਗਰੇਜ਼ੀ ਹਨ

ਇੰਗਲੈਂਡ ਬਨਾਮ ਨਿਊਜ਼ੀਲੈਂਡ: ਡੈਬਿਊ ਕਰਨ ਵਾਲੇ ਤੇਜ਼ ਗੇਂਦਬਾਜ਼ ਮੈਥਿਊ ਪੋਟਸ ਕਈ ਤਰੀਕਿਆਂ ਨਾਲ ਗੈਰ-ਅੰਗਰੇਜ਼ੀ ਹਨ ਡਰਹਮ ਦੇ 23 ਸਾਲਾ ਤੇਜ਼ ਗੇਂਦਬਾਜ਼ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੀ ਪਾਰੀ ਵਿੱਚ 13 ਦੌੜਾਂ ਦੇ ਕੇ 4 ਵਿਕਟਾਂ ਲਈਆਂ; ਦੋਵੇਂ ਪਾਰੀਆਂ ਵਿੱਚ ਕੇਨ ਵਿਲੀਅਮਸਨ ਨੂੰ ਵੀ ਆਊਟ ਕੀਤਾ; ਡਰਹਮ ਦੇ ਗੇਂਦਬਾਜ਼ੀ ਕੋਚ ਦਾ ਕਹਿਣਾ ਹੈ ਕਿ ਉਹ ਇਸ ਤੋਂ ਵੀ ਤੇਜ਼ ਗੇਂਦਬਾਜ਼ੀ ਕਰ ਸਕਦਾ ਹੈ। ਪਾਕਿਸਤਾਨ ਦੇ ਸਾਬਕਾ ਗੇਂਦਬਾਜ਼ ਅਤੇ ਪੀਐੱਸਐੱਲ ਟੀਮ ਲਾਹੌਰ ਕਲੰਦਰਜ਼ ਦੇ ਕੋਚ ਆਕੀਬ ਜਾਵੇਦ ਉਸ ਸਮੇਂ ਹੈਰਾਨ ਰਹਿ ਗਏ ਜਦੋਂ ਮੈਨੇਜਰ ਰਾਹੀਂ ਇਹ ਸ਼ਬਦ ਆਇਆ ਕਿ ਮੈਥਿਊ ਪੋਟਸ, ਨਵੇਂ ਬੈਕ-ਅੱਪ ਤੇਜ਼ ਗੇਂਦਬਾਜ਼ ਨੂੰ ਉਨ੍ਹਾਂ ਨੇ ਸਿਰਫ਼ ਦੋ ਹਫ਼ਤਿਆਂ ਲਈ ਸਾਈਨ ਕੀਤਾ ਸੀ ਅਤੇ ਜੋ ਨਹੀਂ ਖੇਡਿਆ। ਇੱਕ ਖੇਡ, ਇੱਕ ਅਜੀਬ ਬੇਨਤੀ ਸੀ. “ਕੀ ਤੁਸੀਂ ਮੈਨੂੰ ਬਾਕੀ ਦੇ ਟੂਰਨਾਮੈਂਟ ਲਈ ਰੁਕਣ ਦਿਓਗੇ? ਮੈਂ ਬੱਸ ਸਿੱਖਣਾ ਚਾਹੁੰਦਾ ਹਾਂ।” “ਕੋਈ ਜ਼ਰੂਰਤ ਨਹੀਂ ਥੀ ਉਸਕੋ (ਉਸ ਦੀ ਕੋਈ ਲੋੜ ਨਹੀਂ ਸੀ) ਪਰ ਇਹ ਤੱਥ ਕਿ ਉਸਨੇ ਪੁੱਛਿਆ ਅਤੇ ਉਹ ਰੁਕੇ ਹੋਏ ਲੜਕੇ ਬਾਰੇ ਕੁਝ ਕਿਹਾ। ਉਹ ਇੱਕ ਸਪੰਜ ਵਾਂਗ ਸੀ, ਜੋ ਸ਼ਾਹੀਨ ਅਫਰੀਦੀ, ਹੈਰਿਸ ਰਾਊਫ ਅਤੇ ਮੈਨੂੰ ਤੇਜ਼ ਗੇਂਦਬਾਜ਼ੀ ਦੀਆਂ ਬਾਰੀਕੀਆਂ ਬਾਰੇ ਪੁੱਛਦਾ ਰਿਹਾ: ਸਕੈਮਬਲਡ ਸੀਮ, ਰਿਵਰਸ ਸਵਿੰਗ, ਅਤੇ ਉਸਦੀ ਹਿੱਟ-ਦ-ਡੇਕ ਸ਼ੈਲੀ ਬਾਰੇ ਫੀਡਬੈਕ ਜੋ ਉਹ ਗੇਂਦਬਾਜ਼ੀ ਕਰਦਾ ਹੈ। ਜਾਵੇਦ ਸ਼ਾਮ ਨੂੰ ਇੰਡੀਅਨ ਐਕਸਪ੍ਰੈਸ ਨੂੰ ਦੱਸਦਾ ਹੈ ਜਦੋਂ ਪੋਟਸੀ, ਜਿਵੇਂ ਕਿ ਜਾਵੇਦ ਉਸਨੂੰ ਬੁਲਾਉਂਦੇ ਹਨ, ਨਿਊਜ਼ੀਲੈਂਡ ਵੱਲੋਂ ਆਪਣੇ ਪਹਿਲੇ ਮੈਚ ਵਿੱਚ ਚਾਰ ਵਿਕਟਾਂ ਨਾਲ ਦੌੜਿਆ। ਜੇ ਕੜਵੱਲ ਨਾ ਹੁੰਦੀ, ਤਾਂ ਉਹ ਚੰਗੀ ਤਰ੍ਹਾਂ ਨਾਲ ਪੰਜ ਵਿਕਟਾਂ ਲੈ ਸਕਦਾ ਸੀ ਅਤੇ ਉਹ ਖੇਡ ਵਿੱਚ ਦੂਜੀ ਵਾਰ ਕੇਨ ਵਿਲੀਅਮਸਨ ਨੂੰ ਹਟਾਉਣ ਲਈ ਦੂਜੇ ਦਿਨ ਵਾਪਸ ਆਇਆ। ਜਾਵੇਦ ‘ਤੇ ਸਭ ਤੋਂ ਪਹਿਲੀ ਗੱਲ ਪੋਟਸ ਦੀ ਫਿਟਨੈੱਸ ਸੀ। “ਬਹੁਤ ਬਹੁਤ ਫਿੱਟ। ਇੱਕ ਅਜਿਹਾ ਮੁੰਡਾ ਜਾਪਦਾ ਹੈ ਜੋ ਸਾਰਾ ਦਿਨ ਸਖ਼ਤ ਦੌੜ ਸਕਦਾ ਹੈ. ਅਤੇ ਉਸ ਦੀ ਗੇਂਦਬਾਜ਼ੀ ਸ਼ੈਲੀ – ਜੋ ਕਿ ਡੈੱਕ ‘ਤੇ ਜ਼ੋਰ ਨਾਲ ਮਾਰਦੀ ਹੈ – ਉਸ ਨੂੰ ਅੰਗਰੇਜ਼ੀ ਸਥਿਤੀਆਂ ਤੋਂ ਪਰੇ ਵੀ ਮਦਦ ਕਰਨ ਜਾ ਰਹੀ ਹੈ। ਉਹ ਦਿਮਾਗ ‘ਚ ਇਹ ਸੋਚਦਾ ਰਿਹਾ ਕਿ ਸੁੱਕੀਆਂ ਪਿੱਚਾਂ ‘ਤੇ ਗੇਂਦਬਾਜ਼ੀ ਕਿਵੇਂ ਕਰਨੀ ਹੈ, ਉਹ ਮੌਕੇ ਬਣਾਉਣ ਲਈ ਗੇਂਦ ਨਾਲ ਕੁਝ ਕਿਵੇਂ ਕਰ ਸਕਦਾ ਹੈ। ਬਾਲ ਕੋ ਕੈਸੇ ਕੇਲਾ ਹੈ (ਉਲਟ ਲਈ ਗੇਂਦ ਨੂੰ ਕਿਵੇਂ ਕੰਮ ਕਰਨਾ ਹੈ)। ਸਵਾਲ “ਜਦੋਂ ਪਿੱਚ ‘ਤੇ ਬਹੁਤ ਕੁਝ ਨਹੀਂ ਹੋ ਰਿਹਾ ਹੈ ਤਾਂ ਬੱਲੇਬਾਜ਼ ਨੂੰ ਕਿਵੇਂ ਪਰੇਸ਼ਾਨ ਕਰਨਾ ਹੈ” ਡਰਹਮ ਦੇ ਗੇਂਦਬਾਜ਼ੀ ਕੋਚ ਨੀਲ ਕਿਲੀਨ ਦਾ ਹਾਸਾ ਲਿਆਉਂਦਾ ਹੈ, ਜਿਸ ਨੇ ਅੰਡਰ-14 ਤੋਂ ਪੋਟਸ ਨਾਲ ਕੰਮ ਕੀਤਾ ਹੈ। “ਇਸ ਸਵਾਲ ਦਾ ਜਵਾਬ ਇਹ ਹੈ ਕਿ ਹੁਣ ਉਸਨੂੰ ਇੰਗਲੈਂਡ ਦੀ ਟੈਸਟ ਟੀਮ ਵਿੱਚ ਕੀ ਮਿਲਿਆ ਹੈ,” ਕਿਲੀਨ ਨੇ ਦੂਜੇ ਦਿਨ ਦੀ ਖੇਡ ਦੀ ਸਵੇਰ ਨੂੰ ਇਸ ਅਖਬਾਰ ਨੂੰ ਦੱਸਿਆ। “ਬਿਨਾਂ ਸ਼ੱਕ, ਉਹ ਹੁਣੇ ਜੇਮਸ ਐਂਡਰਸਨ ਅਤੇ ਸਟੂਅਰਟ ਬ੍ਰੌਡ ਦੇ ਬਾਅਦ ਹੋਣਾ ਚਾਹੀਦਾ ਹੈ ਤਾਂ ਜੋ ਉਹ ਪੇਸ਼ ਕਰਨ ਵਾਲੀਆਂ ਸਾਰੀਆਂ ਚਾਲਾਂ ਨੂੰ ਚੁਣ ਸਕਣ।” “ਪਿਛਲੇ ਸੀਜ਼ਨ ਵਿੱਚ, ਉਸਦੀ ਪਹਿਲੀ ਸ਼੍ਰੇਣੀ ਦੀ ਖੇਡ ਇੱਕ ਪੱਧਰ ਉੱਤੇ ਚਲੀ ਗਈ ਸੀ। ਜੋ ਗੱਲ ਮੈਨੂੰ ਖੁਸ਼ ਕਰਦੀ ਹੈ ਉਹ ਇਹ ਹੈ ਕਿ ਇਹ ਸਭ ਕੁਝ ਸਖ਼ਤ ਮਿਹਨਤ ਅਤੇ ਅਭਿਲਾਸ਼ਾ ਦੁਆਰਾ ਪ੍ਰਾਪਤ ਹੋਇਆ ਹੈ। ਉਹ ਇੱਥੇ ਸਿਰਫ਼ “ਕੁਦਰਤੀ” ਹੁਨਰ ‘ਤੇ ਨਹੀਂ ਹੈ। ਜਿਵੇਂ ਕਿ, ਉਸਨੇ ਸਾਰੇ ਪਹਿਲੂਆਂ ‘ਤੇ ਬਿਲਕੁਲ ਕੰਮ ਕੀਤਾ ਹੈ ਅਤੇ ਸਖਤ ਮਿਹਨਤ ਕਰਦਾ ਰਹਿੰਦਾ ਹੈ, ”ਕਿਲੀਨ ਕਹਿੰਦਾ ਹੈ। ਆਨ ਏਅਰ, ਮਾਈਕਲ ਐਥਰਟਨ ਨੇ ਇਸ ਬਾਰੇ ਗੱਲ ਕੀਤੀ ਕਿ ਕਿਵੇਂ ਪੋਟਸ “ਬੱਲੇਬਾਜ਼ ਨੂੰ ਤੇਜ਼ ਕਰਦਾ ਹੈ, ਬੱਲੇ ਨੂੰ ਜ਼ੋਰ ਨਾਲ ਹਿੱਟ ਕਰਦਾ ਹੈ”। ਉਹ ਵਿਅਕਤੀ ਜਿਸ ਨੇ ਵਿਲੀਅਮਸਨ ਅਤੇ ਹੋਰਾਂ ਨੂੰ ਡੈੱਕ ‘ਤੇ ਜ਼ੋਰ ਨਾਲ ਹਿੱਟ ਕਰਕੇ ਅਤੇ ਇਸ ਨੂੰ ਪਿੱਛੇ ਖਿੱਚ ਕੇ ਜਾਂ ਇਸ ਨੂੰ ਇਕ ਵਾਰ ਸਿੱਧਾ ਕਰਨ ਲਈ ਬਾਹਰ ਕੱਢਿਆ, ਉਹ ਨਿਯਮਤ ਇੰਗਲਿਸ਼ ਗੇਂਦਬਾਜ਼ ਹੁੰਦਾ ਸੀ ਜੋ ਇਸ ਨੂੰ ਪੂਰੀ ਤਰ੍ਹਾਂ ਤੈਰਦਾ ਸੀ ਅਤੇ ਕੁਝ ਸਵਿੰਗ ਲੱਭਦਾ ਸੀ। “ਉਹ ਇਸ ਨੂੰ ਬਦਲਣਾ ਚਾਹੁੰਦਾ ਸੀ। ਅਸੀਂ ਉਸ ਨੂੰ ਉਨ੍ਹਾਂ ਪਿੱਚਾਂ ਲਈ ਪ੍ਰਭਾਵਸ਼ਾਲੀ ਬਣਾਉਣ ਲਈ ਬਦਲਣਾ ਚਾਹੁੰਦੇ ਸੀ ਜਿੱਥੇ ਇਸ ਤਰ੍ਹਾਂ ਦੀ ਮਦਦ ਨਹੀਂ ਸੀ। ਹੌਲੀ-ਹੌਲੀ ਅਸੀਂ ਉਸ ਦੀ ਸ਼ੈਲੀ ਬਦਲਣੀ ਸ਼ੁਰੂ ਕਰ ਦਿੱਤੀ; ਉਹ ਸਿੱਖਣ ਲਈ ਇੰਨਾ ਖੁੱਲ੍ਹਾ ਹੈ ਅਤੇ ਮੇਰੇ ‘ਤੇ ਭਰੋਸਾ ਕਰਦਾ ਹੈ ਕਿ ਉਹ ਸਵਾਰੀ ਲਈ ਨਾਲ ਗਿਆ। “ਅਤੇ ਹੁਣ ਉਹ, ਜਿਵੇਂ ਕਿ ਤੁਸੀਂ ਕਹਿੰਦੇ ਹੋ, ਲਗਭਗ ਗੈਰ-ਅੰਗਰੇਜ਼ੀ ਹੈ ਜਿਸ ਤਰੀਕੇ ਨਾਲ ਉਹ ਡੇਕ ਨੂੰ ਮਾਰਦਾ ਹੈ। ਬਿੱਟ ਆਸਟ੍ਰੇਲੀਆਈ, ਤੁਸੀਂ ਕਹਿੰਦੇ ਹੋ?!” ਹਾਸਾ ਫਿਰ. “ਸੱਜੇ ਹੱਥ ਤੋਂ ਦੂਰ ਹੋਣ ਵਾਲੀ ਗੇਂਦ ਉਸਦੀ ਸਟਾਕ ਗੇਂਦ ਹੋਵੇਗੀ ਪਰ ਉਸਦਾ ਮੁੱਖ ਹਥਿਆਰ ਹੈਵੀ-ਸੀਮ ਗੇਂਦ ਹੈ।” ਪੋਟਸ ਨੇ ਪਹਿਲੀ ਪਾਰੀ ਵਿੱਚ ਟੌਮ ਬਲੰਡਲ ਅਤੇ ਕੁਝ ਹੋਰਾਂ ਨੂੰ ਵੀ ਆਪਣੀ ਵੋਬਲ-ਸੀਮ ਗੇਂਦ ਨਾਲ ਪਰੇਸ਼ਾਨ ਕੀਤਾ। ਕਦੇ-ਕਦਾਈਂ, ਇਹ ਕੱਟ ਜਾਂਦਾ ਹੈ, ਜਿਵੇਂ ਕਿ ਇਹ ਬਲੰਡਲ ਨੂੰ ਬਾਹਰ ਕੱਢਣ ਲਈ ਕਰਦਾ ਸੀ, ਅਤੇ ਕਈ ਵਾਰ ਇਹ ਸਿੱਧਾ ਚਲਾ ਜਾਂਦਾ ਹੈ ਜੇਕਰ ਆਕਾਰ ਦੂਰ ਨਹੀਂ ਹੁੰਦਾ। ਬਲੰਡੇਲ ਇੱਕ ਗੇਂਦ ‘ਤੇ ਦੇਰ ਨਾਲ ਸੀ ਜਿਸ ਨੇ ਉਸਨੂੰ ਉਸਦੇ ਪੈਡ ‘ਤੇ ਰੈਪ ਕੀਤਾ ਅਤੇ ਜਿਸ ਨੂੰ ਉਸਨੇ ਡੀਆਰਐਸ ਦੁਆਰਾ ਉਲਟਾ ਦਿੱਤਾ। ਪਰ ਫਿਰ ਦੋ ਸਟ੍ਰੇਟਨਰ ਦੇ ਬਾਅਦ ਅਜਿਹੀ ਹੀ ਇੱਕ ਹੋਰ ਗੇਂਦ ਆਈ ਅਤੇ ਇਸ ਵਾਰ ਉਹ ਬੋਲਡ ਹੋ ਗਿਆ। “ਪਿਛਲੇ ਸੀਜ਼ਨ ਤੱਕ, ਉਸਨੂੰ ਸਫੈਦ ਗੇਂਦ ਦੀ ਵੱਡੀ ਸੰਭਾਵਨਾ ਮੰਨਿਆ ਜਾਂਦਾ ਸੀ। ਉਹ ਵਬਲ-ਸੀਮ ਕਰ ਸਕਦਾ ਹੈ, ਉਹ ਹੌਲੀ ਗੇਂਦਬਾਜ਼ੀ ਕਰ ਸਕਦਾ ਹੈ, ਯਾਰਕਰ ਕਰ ਸਕਦਾ ਹੈ, ਬਾਊਂਸਰ ਦੀ ਸਮਝਦਾਰੀ ਨਾਲ ਵਰਤੋਂ ਕਰ ਸਕਦਾ ਹੈ, ਅਤੇ ਕਟਰ ਵੀ, ”ਕਿਲੀਨ ਕਹਿੰਦਾ ਹੈ। “ਹੁਣ ਸਭ ਕੁਝ ਠੀਕ ਆ ਰਿਹਾ ਹੈ।” ਕਿਲੀਨ ਧਿਆਨ ਨਾਲ ਸੁਣਦਾ ਹੈ ਜਦੋਂ ਇਹ ਸਾਂਝਾ ਕੀਤਾ ਜਾਂਦਾ ਹੈ ਕਿ ਆਕਿਬ ਸੋਚਦਾ ਹੈ ਕਿ ਪੌਟਸ ਇੱਕ ਸਾਲ ਜਾਂ ਇਸ ਤੋਂ ਵੱਧ ਸਮੇਂ ਵਿੱਚ ਆਪਣੀ ਗਤੀ ਵਧਾ ਸਕਦੇ ਹਨ। “ਬਿਲਕੁਲ। ਫਿਲਹਾਲ, ਮੈਂ ਕਹਿ ਸਕਦਾ ਹਾਂ ਕਿ ਉਹ ਦਿਨ ਭਰ ਤੀਬਰਤਾ ਬਰਕਰਾਰ ਰੱਖ ਸਕਦਾ ਹੈ। ਸਟੋਕਸ ਨੂੰ ਪਸੰਦ ਕਰਨ ਦੇ ਮੁੱਖ ਕਾਰਨਾਂ ਵਿੱਚੋਂ ਇੱਕ, ਉਹ ਆਖ਼ਰਕਾਰ ਡਰਹਮ ਦਾ ਕਪਤਾਨ ਹੈ। ਹਾਲ ਹੀ ਦੇ ਕਾਉਂਟੀ ਗੇਮ ਵਿੱਚ, ਜਿੱਥੇ ਸਟੋਕਸ ਨੇ ਰਿਕਾਰਡ ਸੰਖਿਆ ਵਿੱਚ ਛੱਕੇ ਲਗਾਏ, ਇਹ ਪੋਟਸ ਸੀ, ਇੱਕ ਪਾਸੇ ਦੇ ਤਣਾਅ ਵਿੱਚ ਖੇਡ ਰਿਹਾ ਸੀ, ਜਿਸਨੇ ਚੌਥੇ ਦਿਨ ਗਲੈਮੋਰਗਨ ਦੁਆਰਾ ਰਨ ਲਈ ਸੱਤ-ਫੋਟ ਦੇ ਨਾਲ ਗੇਂਦ ਨਾਲ ਵਿਸਫੋਟ ਕੀਤਾ। ਸਟੋਕਸ ਨੇ ਟੈਸਟ ਮੈਚ ਦੀ ਪੂਰਵ ਸੰਧਿਆ ‘ਤੇ ਕਿਹਾ ਸੀ, “ਜੇਕਰ ਉਹ ਅਜਿਹਾ ਨਾ ਕਰਨਾ ਚਾਹੁੰਦਾ ਸੀ ਤਾਂ ਉਹ ਕਰ ਸਕਦਾ ਸੀ ਕਿਉਂਕਿ ਇੰਗਲੈਂਡ ਦੀ ਚੋਣ ਨੇੜੇ ਸੀ, ਪਰ ਉਹ ਇਸ ਤਰ੍ਹਾਂ ਦਾ ਵਿਅਕਤੀ ਹੈ।” ਦੂਜੇ ਦਿਨ, ਨਾਸਿਰ ਹੁਸੈਨ ਨੇ ਆਪਣੀ ਅਵਾਜ਼ ਰਾਹੀਂ ਕੁਝ ਹੈਰਾਨੀ ਨੂੰ ਖਿਸਕਣ ਦਿੱਤਾ ਜਦੋਂ ਉਸਨੇ ਦੱਸਿਆ ਕਿ ਕਿਵੇਂ ਉਸਨੇ ਪੋਟਸ ਨੂੰ ਕਪਤਾਨ ਦੀ ਸਲਾਹ ਲਏ ਬਿਨਾਂ, ਫੀਲਡਰਾਂ ਨੂੰ ਡੂੰਘੇ ਵਰਗ ਲੈੱਗ ਵੱਲ ਧੱਕਦੇ ਹੋਏ ਅਤੇ ਡੇਰਿਲ ਮਿਸ਼ੇਲ ਨੂੰ ਉਛਾਲਦੇ ਦੇਖਿਆ। “ਉਸਦੀ ਸ਼ੁਰੂਆਤ ‘ਤੇ..” ਹੁਸੈਨ ਬੁੜਬੁੜਾਉਂਦਾ ਹੈ। “ਉਹ ਤੁਹਾਡਾ ਚੁੱਪ-ਚਾਪ ਭਰੋਸੇਮੰਦ ਸਾਥੀ ਨਹੀਂ ਹੈ, ਉਹ ਬਹੁਤ ਆਤਮ-ਵਿਸ਼ਵਾਸ ਵਾਲਾ ਹੈ ਪਰ ‘ਹੰਕਾਰੀ ਭਰੋਸੇ’ ਲਾਈਨ ਵਿੱਚ ਨਹੀਂ ਆਉਂਦਾ। ਉਸ ਬਾਰੇ ਇੱਕ ਆਭਾ ਹੈ. ਇੱਕ ਮੌਜੂਦਗੀ, ”ਕਿਲੀਨ ਉਸ ਚੁਸਤੀ ਬਾਰੇ ਕਹਿੰਦੀ ਹੈ। “ਜਦੋਂ

ਇੰਗਲੈਂਡ ਬਨਾਮ ਨਿਊਜ਼ੀਲੈਂਡ: ਡੈਬਿਊ ਕਰਨ ਵਾਲੇ ਤੇਜ਼ ਗੇਂਦਬਾਜ਼ ਮੈਥਿਊ ਪੋਟਸ ਕਈ ਤਰੀਕਿਆਂ ਨਾਲ ਗੈਰ-ਅੰਗਰੇਜ਼ੀ ਹਨ Read More »

ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਉਤਸ਼ਾਹਿਤ

ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਉਤਸ਼ਾਹਿਤ ਕਿਹਾ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਤੇ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਠੋਸ ਉਪਰਾਲੇ – ਲੱਲੀਆਂ ਕਲਾਂ ਵਿਖੇ ਡੀ.ਐਸ.ਆਰ. ਤਕਨੀਕ ਰਾਹੀਂ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਮੌਕੇ ਕੀਤੀ ਸ਼ਿਰਕਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਡੀ.ਐਸ.ਆਰ. ਤਕਨੀਕ ਅਪਨਾਉਣ ’ਤੇ ਐਲਾਨੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਲਾਭ ਲੈਣ ਦਾ ਦਿੱਤਾ ਸੱਦਾ ਜਲੰਧਰ ( ਜੇ ਪੀ ਬੀ ਨਿਊਜ਼ 24 ) : ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਅੱਜ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਖਾਤਰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਡੀ.ਐਸ.ਆਰ. ਤਕਨੀਕ ਅਪਨਾਉਣ ਵਾਲੇ ਕਿਸਾਨਾਂ ਲਈ ਐਲਾਨੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਲਾਭ ਲੈਣ ਦਾ ਸੱਦਾ ਦਿੱਤਾ। ਅੱਜ ਇਥੇ ਪਿੰਡ ਲੱਲੀਆਂ ਕਲਾਂ ਵਿਖੇ ਡੀ.ਐਸ.ਆਰ. ਤਕਨੀਕ ਰਾਹੀਂ ਝੋਨੇ ਦੇ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਜਿਥੇ ਕਿਸਾਨਾਂ ਨੂੰ ਵਿੱਤੀ ਮਦਦ ਮਿਲੇਗੀ ਉਥੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ਵਿੱਚ ਵੀ ਵਾਧਾ ਹੋਵੇਗਾ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਠੋਸ ਉਪਰਾਲੇ ਕਰਨ ਦੇ ਨਾਲ-ਨਾਲ ਫ਼ਸਲੀ ਵਿਭਿੰਨਤਾ ਲਈ ਵੀ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਨੀਵੇਂ ਹੁੰਦੇ ਜਾ ਰਹੇ ਪੱਧਰ ਦੀ ਗੰਭੀਰਤਾ ਨੂੰ ਸਮਝਦਿਆਂ ਵੱਧ ਤੋਂ ਵੱਧ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਕਰਨਾ ਸਮੇਂ ਦੀ ਵਡੇਰੀ ਲੋੜ ਬਣ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਦਾ ਹੈ ਉੱਥੇ ਕਿਸਾਨਾਂ ਦੀ ਮਿਹਨਤ ਅਤੇ ਮਜ਼ਦੂਰੀ ’ਤੇ ਲਾਗਤ ਵੀ ਘੱਟ ਆਉਂਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਅਨੁਸਾਰ ਇੱਕ ਕਿਲੋ ਚਾਵਲ ਪੈਦਾ ਕਰਨ ਵਾਸਤੇ ਤਕਰੀਬਨ 3700 ਲੀਟਰ ਪਾਣੀ ਦੀ ਖਪਤ ਹੁੰਦੀ ਹੈ ਜਦਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਵਿਧੀ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਝੋਨਾ ਬੀਜਣ ਵਾਲੇ ਕਿਸਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਝੋਨੇ ਹੇਠ ਬੀਜੇ ਜਾਂਦੇ ਕੁੱਲ ਰਕਬੇ ਦਾ ਇੱਕ ਤਿਹਾਈ ਹਿੱਸਾ ਸਿੱਧੀ ਬਿਜਾਈ ਵਾਲੀ ਤਕਨੀਕ ਹੇਠ ਲੈ ਕੇ ਆਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਿਥੇ ਨੁੱਕੜ ਮੀਟਿੰਗਾਂ ਅਤੇ ਧਾਰਮਿਕ ਸਥਾਨਾਂ ਰਾਹੀਂ ਅਨਾਊਂਸਮੈਂਟਾਂ ਕਰ ਕੇ ਕਿਸਾਨਾਂ ਨੂੰ ਡੀ.ਐਸ.ਆਰ ਤਕਨੀਕ ਅਤੇ ਇਸ ਨੂੰ ਅਪਨਾਉਣ ’ਤੇ ਮਿਲਣ ਵਾਲੀ ਸਹਾਇਤਾ ਰਾਸ਼ੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਇਸ ਵਿਧੀ ਵਿੱਚ ਕਾਮਯਾਬੀ ਹਾਸਲ ਕਰਨ ਵਾਲੇ ਕਿਸਾਨਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਵੀ ਸੋਸ਼ਲ ਮੀਡੀਆਂ ਰਾਹੀਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਸ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰ ਚੁੱਕੇ ਲਗਭਗ 1200 ਏਕੜ ਰਕਬੇ ਦੇ ਕਿਸਾਨਾਂ ਦੇ ਨਾਮ ਸਹਾਇਤਾ ਰਾਸ਼ੀ ਦੀ ਵੰਡ ਵਾਸਤੇ ਸਬੰਧਤ ਪੋਰਟਲ ’ਤੇ ਅਪਲੋਡ ਕੀਤੇ ਜਾ ਚੁੱਕੇ ਹਨ। ਸਰਕਾਰ ਦੇ ਹੁਕਮਾਂ ਅਨੁਸਾਰ ਵਿਭਾਗੀ ਖੇਤੀ ਪਸਾਰ ਸਟਾਫ਼ ਵੱਲੋਂ ਛੁੱਟੀ ਵਾਲੇ ਦਿਨਾਂ ਵਿੱਚ ਵੀ ਪਿੰਡਾ ਵਿੱਚ ਕੰਮ ਕਰਦਿਆਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਝੋਨੇ ਦੀ ਸਿੱਧੀ ਬੀਜਾਈ ਕਰ ਚੁੱਕੇ ਕਿਸਾਨਾਂ ਦੇ ਨਾਮ ਪੋਰਟਲ ’ਤੇ ਅਪਲੋਡ ਕਰਵਾਏ ਜਾ ਰਹੇ ਹਨ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਾਇੰਸਦਾਨ ਡਾ. ਮਨਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਰਾਹੀਂ ਬਿਜਾਈ ਅਤੇ ਨਦੀਨਨਾਸ਼ਕ ਦੇ ਨਾਲੋ-ਨਾਲ ਸਪਰੇਅ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਇਲਾਕੇ ਦੇ ਉਘੇ ਕਿਸਾਨ ਗੁਰਵਿੰਦਰ ਸਿੰਘ,ਤੇਜਪਾਲ ਸਿੰਘ,ਬਲਕਾਰ ਸਿੰਘ, ਤੇਜਿੰਦਰ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਗੁਰਜਿੰਦਰ ਸਿੰਘ, ਬਲਰਾਜ ਸਿੰਘ (ਸਾਰੇ ਪਿੰਡ ਲੱਲੀਆਂ ਕਲਾਂ) ਅਤੇ ਅਵਤਾਰ ਸਿੰਘ ਤੇ ਓਂਕਾਰ ਸਿੰਘ ਪਿੰਡ ਸੰਮੀਪੁਰ ਨੇ ਕਿਹਾ ਕਿ ਉਹ ਇਸ ਸਾਲ ਜ਼ਰੂਰ ਮਾਹਰਾਂ ਦੀ ਸਲਾਹ ਅਨੁਸਾਰ ਕੁੱਝ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਗੇ। ਇਸ ਮੌਕੇ ਡਾ.ਅਰੁਣ ਕੋਹਲੀ, ਬਲਾਕ ਜਲੰਧਰ ਪੱਛਮੀ ਅਧੀਨ ਕੰਮ ਕਰ ਰਿਹਾ ਸਟਾਫ਼ ਅਤੇ ਡੀ ਐਸ ਆਰ ਤਹਿਤ ਕੰਮ ਕਰ ਰਹੇ ਨੋਡਲ ਅਫਸਰ ਵੀ ਮੌਜੂਦ ਸਨ।

ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਉਤਸ਼ਾਹਿਤ Read More »

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ  

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ – ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ   ਚੰਡੀਗੜ੍ਹ (ਜੇ ਪੀ ਬੀ ਨਿਊਜ਼ 24): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ਵਿੱਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) ‘ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ   Read More »