JPB NEWS 24

Headlines

ਵੱਡੀ ਖ਼ਬਰ: CM ਮਾਨ ਨੇ ਰਜਿੰਦਰਾ ਹਸਪਤਾਲ ‘ਚ ਮਾਰਿਆ ਛਾਪਾ

ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਕੀਤੀ ਕਾਰਵਾਈ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਰਾਜਿੰਦਰਾ ਹਸਪਤਾਲ ਨੂੰ ਨਵਾਂ ਰੂਪ ਦੇਣ ਦਾ ਕੀਤਾ ਐਲਾਨ

ਪਟਿਆਲਾ : ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਮੀਨੀ ਹਾਲਾਤ ਦਾ ਜਾਇਜਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ।

ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ ਹਸਪਤਾਲ ਵਿੱਚ ਸਹੂਲਤਾਂ ਬਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖਿੱਤੇ ਦੇ ਇਸ ਪ੍ਰਮੁੱਖ ਹਸਪਤਾਲ ਨੂੰ ਨਵਾਂ ਰੂਪ ਦੇਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਹਸਪਤਾਲ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਭਗਵੰਤ ਮਾਨ ਨੇ ਕਿਹਾ ਕਿ ਇਹ ਹਸਪਤਾਲ ਖਾਸ ਕਰਕੇ ਨਾਲ ਲੱਗਦੇ ਜ਼ਿਲਿਆਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੇਂਦਰ ਬਿੰਦੂ ਵਜੋਂ ਕੰਮ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਆਰੀ ਇਲਾਜ ਸਹੂਲਤਾਂ ਲਈ ਇਸ ਹਸਪਤਾਲ ਵਿੱਚ ਆਉਂਦੇ ਹਨ। ਉਨਾਂ ਕਿਹਾ ਕਿ ਜੇਕਰ ਉਨਾਂ ਦਾ ਇੱਥੇ ਇਲਾਜ ਨਹੀਂ ਹੁੰਦਾ ਤਾਂ ਉਹ ਅੱਗੇ ਚੰਡੀਗੜ ਵਿਖੇ ਪੀ.ਜੀ.ਆਈ. ਵਿੱਚ ਚਲੇ ਜਾਂਦੇ ਹਨ, ਜਿਸ ਕਾਰਨ ਉੱਥੇ ਭਾਰੀ ਭੀੜ ਰਹਿੰਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਸ ਹਸਪਤਾਲ ਨੂੰ ਦੇਸ ਦੇ ਸਭ ਤੋਂ ਵਧੀਆ ਹਸਪਤਾਲਾਂ ਵਿੱਚ ਤਬਦੀਲ ਕਰਨ ਲਈ ਮਨੁੱਖੀ ਸਕਤੀ ਅਤੇ ਬੁਨਿਆਦੀ ਢਾਂਚੇ ਵਿੱਚ ਕ੍ਰਮਵਾਰ ਲੋੜੀਂਦਾ ਵਾਧਾ ਤੇ ਸੁਧਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੱਖਾਂ ਲੋਕਾਂ ਲਈ ਆਸ ਦੀ ਕਿਰਨ ਹੈ ਅਤੇ ਇਸ ਨੂੰ ਵਿਸਵ ਪੱਧਰੀ ਹਸਪਤਾਲ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨਾਂ ਮਰੀਜਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਿਆਰੀ ਸੰਸਥਾ ਦੀ ਪੁਰਾਣੀ ਸਾਨ ਨੂੰ ਬਹਾਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਹਸਪਤਾਲ ਦੇ ਸਰਵਪੱਖੀ ਵਿਕਾਸ ‘ਤੇ ਜੋਰ ਦੇਵੇਗੀ।