JPB NEWS 24

Headlines

Jalandhar

ਜਰਨਲਿਸਟ ਐਸੋਸੀਏਸ਼ਨ ਵਲੋਂ ਪੀਲੇ ਕਾਰਡਾਂ ਵਿਚ ਵਿਤਕਰੇਬਾਜ਼ੀ ਖਿਲਾਫ਼ ਸੰਘਰਸ਼ ਨੂੰ ਡੀਐਮਏ ਵਲੋਂ ਪੂਰਾ ਸਮਰਥਨ ਦੇਣ ਦਾ ਐਲਾਨ

ਜਰਨਲਿਸਟ ਐਸੋਸੀਏਸ਼ਨ ਵਲੋਂ ਪੀਲੇ ਕਾਰਡਾਂ ਵਿਚ ਵਿਤਕਰੇਬਾਜ਼ੀ ਖਿਲਾਫ਼ ਸੰਘਰਸ਼ ਨੂੰ ਡੀਐਮਏ ਵਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਜਲੰਧਰ : ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਨਾਲ ਅਪਣਾਈ ਜਾ ਰਹੀ ਭੇਦਭਾਵ ਪੂਰਨ ਦੋਗਲੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵਲੋਂ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ ਦਾ ਸੁਆਗਤ ਕਰਦੇ ਹੋਏ ਡਿਜੀਟਲ ਮੀਡੀਆ ਐਸੋਸੀਏਸ਼ਨ (ਡੀਐਮਏ) ਜਲੰਧਰ ਨੇ ਇਸ ਸੰਘਰਸ਼ ਵਿਚ ਪੱਤਰਕਾਰ ਭਾਈਚਾਰੇ ਦੇ ਹੱਕਾਂ ਲਈ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਡੀਐਮਏ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਨੇ ਕਿਹਾ ਕਿ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਵੈੱਬ ਪੋਰਟਲਾਂ/ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਹਨਾ ਕਿਹਾ ਕਿ ਉਕਤ ਅਧਿਕਾਰੀ ਵਲੋਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਆਦਿ ਅਧਿਕਾਰੀਆਂ ਦੇ ਪੱਤਰਕਾਰ ਸੰਮੇਲਨਾਂ ਵਿਚ ਮੀਡੀਆ ਕਰਮੀਆਂ ਨੂੰ ਸੱਦਾ ਦੇਣ ਦੌਰਾਨ ਇਸ ਪ੍ਰੈਸ ਕਾਨਫਰੰਸ ਵਿਚ ਸਿਰਫ ਪੀਲੇ ਕਾਰਡ ਅਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਦੇ ਹੀ ਸ਼ਾਮਲ ਹੋਣ ਬਾਰੇ ਵਿਸ਼ੇਸ਼ ਟਿੱਪਣੀ ਦਰਜ ਕੀਤੀ ਜਾਂਦੀ ਹੈ। ਇਹ ਪ੍ਰੈਸ ਦੀ ਅਜ਼ਾਦੀ ‘ਤੇ ਸਿੱਧਾ ਹਮਲਾ ਹੈ। ਜਿਸ ਨੂੰ ਡੀਐਮਏ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਡੀਐਮਏ ਦੇ ਚੀਫ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸੰਧੂ ਨੇ ਚੰਡੀਗੜ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੇ ਉਸ ਬਿਆਨ ਦਾ ਸੁਆਗਤ ਕੀਤਾ ਹੈ ਜਿਸ ਵਿਚ ਉਹਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਕੇਂਦਰ ਸਰਕਾਰ ਦੇ ਆਰਐਨਆਈ ਵਿਭਾਗ ਤੋਂ ਰਜਿਸਟਰਡ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰਾਂ/ ਮੈਗਜ਼ੀਨ ਆਦਿ ਨਾਲ ਸਬੰਧਤ ਨੁਮਾਇੰਦਿਆਂ ਦੇ ਪੀਲੇ ਕਾਰਡ ਪਹਿਲ ਦੇ ਅਧਾਰ ਤੇ ਬਣਾਏ ਜਾਣ ਦੀ ਮੰਗ ਕੀਤੀ ਹੈ। ਸ੍ਰ. ਸੰਧੂ ਨੇ ਕਿਹਾ ਕਿ ਡੀਪੀਆਰਓ ਜਲੰਧਰ ਵਲੋਂ ਪੀਲੇ ਕਾਰਡ ਬਣਾਉਣ ਲਈ ਪੰਜਾਬ ਸਰਕਾਰ ਦੀ ਸਿਰਫ ਡੀਏਵੀਪੀ ਨੂੰ ਆਧਾਰ ਬਣਾਉਣ ਦੀ ਨੀਤੀ ਦਾ ਹਵਾਲਾ ਦੇ ਕੇ ਪੱਤਰਕਾਰਾਂ ਦੇ ਸਨਮਾਨ ਨੂੰ ਵੀ ਠੇਸ ਪਹੁੰਚਾਉਣਾ ਬਿਲਕੁਲ ਜਾਇਜ਼ ਨਹੀਂ। ਉਹਨਾ ਕਿਹਾ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜੋ ਕੋਈ ਪੱਤਰਕਾਰ ਬੀਤੇ ਸਮੇਂ ਦੌਰਾਨ ਕਿਸੇ ਵੀ ਅਦਾਰੇ ਵਲੋਂ ਇੱਕ ਜਾਂ ਵਧੇਰੇ ਵਾਰ ਪੀਲੇ ਕਾਰਡ ਦਾ ਧਾਰਕ ਰਹਿ ਚੁੱਕਾ ਹੈ ਅਤੇ ਬੇਸ਼ੱਕ ਹੁਣ ਉਸਨੇ ਆਪਣਾ ਨਵਾਂ ਪੋਰਟਲ ਜਾਂ ਕਿਸੇ ਵੀ ਅਵਧੀ ਦਾ ਅਖ਼ਬਾਰ ਸ਼ੁਰੂ ਕੀਤਾ ਹੈ ਤਾਂ ਉਸਦਾ ਪੀਲਾ ਕਾਰਡ ਬਿਨਾ ਕਿਸੇ ਹੀਲ ਹੁੱਜਤ ਦੇ ਬਣ ਜਾਵੇ। ਉਹਨਾਂ ਕਿਹਾ ਕਿ ਸਰਕਾਰ ਨੂੰ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਰਾਹੀਂ ਵੈੱਬ ਪੋਰਟਲਾਂ/ ਵੈੱਬ ਚੈਨਲਾਂ ਅਤੇ ਹਫਤਾਵਾਰੀ/ ਪੰਦਰਵਾੜਾ/ ਮਾਸਿਕ ਅਖ਼ਬਾਰ/ ਮੈਗਜੀਨ ਨਾਲ ਸਬੰਧਤ ਪੱਤਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਹਫਤੇ ਦੇ ਅੰਦਰ-ਅੰਦਰ ਬੰਦ ਕਰ ਦੇਣਾ ਚਾਹੀਦਾ ਹੈ, ਨਹੀਂ ਤਾਂ ਡੀਐਮਏ ਵਲੋਂ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਐਲਾਨ ਅਨੁਸਾਰ 27 ਜੂਨ ਨੂੰ ਡਿਪਟੀ ਕਮਿਸ਼ਨਰ ਦਫਤਰ ਜਲੰਧਰ ਮੂਹਰੇ ਭਾਰੀ ਰੋਸ ਅਤੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਅਮਨ ਬੱਗਾ, ਵਾਈਸ ਚੇਅਰਮੈਨ ਪ੍ਰਦੀਪ ਵਰਮਾ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ ਅਤੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।

ਜਰਨਲਿਸਟ ਐਸੋਸੀਏਸ਼ਨ ਵਲੋਂ ਪੀਲੇ ਕਾਰਡਾਂ ਵਿਚ ਵਿਤਕਰੇਬਾਜ਼ੀ ਖਿਲਾਫ਼ ਸੰਘਰਸ਼ ਨੂੰ ਡੀਐਮਏ ਵਲੋਂ ਪੂਰਾ ਸਮਰਥਨ ਦੇਣ ਦਾ ਐਲਾਨ Read More »

ਡੀਸੀ ਨੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਦਾਨ ਕੀਤਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਡੀਸੀ ਨੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਦਾਨ ਕੀਤਾ ਪ੍ਰੋਗਰਾਮ ਦਾ ਉਦੇਸ਼ ਸਕੂਲਾਂ ਵਿੱਚ ਸਵੱਛਤਾ ਅਤੇ ਸਫਾਈ ਅਭਿਆਸ ਵਿੱਚ ਉੱਤਮਤਾ ਨੂੰ ਪਛਾਣਨਾ, ਪ੍ਰੇਰਿਤ ਕਰਨਾ ਅਤੇ ਮਨਾਉਣਾ ਹੈ- ਘਨਸ਼ੈਮ ਥੋਰੀ ਜਲੰਧਰ ( ਜੇ ਪੀ ਬੀ ਨਿਊਜ਼ 24 ) :- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ 34 ਸਰਕਾਰੀ ਅਤੇ ਚਾਰ ਪ੍ਰਾਈਵੇਟ ਸਕੂਲਾਂ ਨੂੰ ਵਧੀਆ ਪਾਣੀ ਅਤੇ ਸੈਨੀਟੇਸ਼ਨ ਪ੍ਰਬੰਧਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਸਵੱਛ ਵਿਦਿਆਲਿਆ ਪੁਰਸਕਾਰ 2021-2022 ਨਾਲ ਸਨਮਾਨਿਤ ਕੀਤਾ। ਸਕੂਲਾਂ ਨੂੰ ਇਨਾਮ ਵੰਡਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਸਵੱਛ ਵਿਦਿਆਲਿਆ ਪੁਰਸਕਾਰ, ਸਿੱਖਿਆ ਮੰਤਰਾਲੇ ਵੱਲੋਂ ਇੱਕ ਪਹਿਲਕਦਮੀ, ਸਕੂਲਾਂ ਵਿੱਚ ਉੱਤਮ ਸਵੱਛਤਾ ਅਤੇ ਸਫਾਈ ਅਭਿਆਸ ਨੂੰ ਮਾਨਤਾ ਦੇਣ, ਪ੍ਰੇਰਿਤ ਕਰਨ ਅਤੇ ਮਨਾਉਣ ਲਈ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਨੇ ਸਵੱਛ ਵਿਦਿਆਲਿਆ ਪੁਰਸਕਾਰ ਲਈ ਸਕੂਲਾਂ ਤੋਂ ਐਂਟਰੀਆਂ ਮੰਗੀਆਂ ਸਨ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ 764 ਸਕੂਲ ਯੋਗ ਸਨ ਅਤੇ ਜਲੰਧਰ ਵਿੱਚ 83 ਮੁਲਾਂਕਣਕਰਤਾਵਾਂ ਵੱਲੋਂ ਸਰਵੇਖਣ ਕੀਤਾ ਗਿਆ ਸੀ, ਜਿਸ ਵਿੱਚ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ 34 ਸਰਕਾਰੀ ਅਤੇ ਚਾਰ ਪ੍ਰਾਈਵੇਟ ਸਕੂਲਾਂ ਸਮੇਤ 38 ਸਕੂਲਾਂ ਦੀ ਚੋਣ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਇਨ੍ਹਾਂ ਸਕੂਲਾਂ ਦੇ ਪ੍ਰਬੰਧਕਾਂ ਨੂੰ ਬੱਚਿਆਂ ਵਿੱਚ ਸੁਰੱਖਿਅਤ ਅਤੇ ਸਵੱਛਤਾ ਸਬੰਧੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਅਹਾਤੇ ਵਿੱਚ ਪਾਣੀ ਅਤੇ ਸੈਨੀਟੇਸ਼ਨ ਸੁਵਿਧਾਵਾਂ ਵਿੱਚ ਮਹੱਤਵਪੂਰਨ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਕੂਲਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਛੇ ਉਪ-ਸ਼੍ਰੇਣੀਆਂ ਵਿੱਚ ਕੀਤਾ ਗਿਆ ਹੈ ਜਿਸ ਵਿੱਚ ਪੀਣ ਵਾਲਾ ਪਾਣੀ, ਪਖਾਨੇ, ਸਾਬਣ ਨਾਲ ਹੱਥ ਧੋਣਾ, ਸੰਚਾਲਨ ਅਤੇ ਰੱਖ-ਰਖਾਅ, ਸਮਰੱਥਾ ਨਿਰਮਾਣ ਅਤੇ ਕੋਵਿਡ-19 ਦੀ ਤਿਆਰੀ ਅਤੇ ਜਵਾਬ ਸ਼ਾਮਲ ਹਨ। ਸਕੂਲਾਂ ਦੇ ਪ੍ਰਬੰਧਕਾਂ ਨੂੰ ਵੱਕਾਰੀ ਪੁਰਸਕਾਰ ਮਿਲਣ ‘ਤੇ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਵਧੀਆ ਪਾਣੀ ਅਤੇ ਸੈਨੀਟੇਸ਼ਨ ਪ੍ਰਬੰਧਨ ਪ੍ਰਤੀ ਸ਼ਲਾਘਾਯੋਗ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਡਿਪਟੀ ਡੀਈਓ ਰਾਜੀਵ ਜੋਸ਼ੀ, ਜੀ.ਐਸ ਮੁਲਤਾਨੀ ਆਦਿ ਹਾਜ਼ਰ ਸਨ।

ਡੀਸੀ ਨੇ 38 ਸਕੂਲਾਂ ਨੂੰ ਸਵੱਛ ਵਿਦਿਆਲਿਆ ਪੁਰਸਕਾਰ ਪ੍ਰਦਾਨ ਕੀਤਾ Read More »

ਜਲੰਧਰ ਰੇਲਵੇ ਸਟੇਸ਼ਨ ਦੀ ਸੁਰੱਖਿਆ ਦੇ ਮੱਦੇਨਜ਼ਰ ਜਲੰਧਰ ਪੁਲਿਸ ਦੇ ਆਲਾ ਅਫਸਰਾਂ ਨੇ ਕੀਤੀ ਚੈਕਿੰਗ

ਜਲੰਧਰ ਰੇਲਵੇ ਸਟੇਸ਼ਨ ਦੀ ਸੁਰੱਖਿਆ ਦੇ ਮੱਦੇਨਜ਼ਰ ਜਲੰਧਰ ਪੁਲਿਸ ਦੇ ਆਲਾ ਅਫਸਰਾਂ ਨੇ ਕੀਤੀ ਚੈਕਿੰਗ ਜਲੰਧਰ ( ਜੇ ਪੀ ਬੀ ਨਿਊਜ਼ 24 ) : ਅੱਜ ਮਿਤੀ 17-06-2022 ਨੂੰ ਮਾਨਯੋਗ ਕਮਿਸ਼ਨਰ ਪੁਲਿਸ ਜਲੰਧਰ ਸ਼੍ਰੀ ਗੁਰਸ਼ਰਨ ਸਿੰਘ ਸੰਧੂ ਆਈ ਪੀ ਐਸ, ਜੀ ਦੇ ਹੁਕਮਾਂ ਅਨੁਸਾਰ ਸ੍ਰੀ ਅੰਕੁਰ ਗੁਪਤਾ ਆਈ ਪੀ ਐਸ, ਡੀਸੀਪੀ ਲਾਅ ਐਂਡ ਆਰਡਰ, ਸ੍ਰੀ ਸੁਹੇਲ ਮੀਰ ਆਈ ਪੀ ਐਸ, ਏਡੀਸੀਪੀ ਸਿਟੀ-1 ਜੀ ਦੀ ਅਗਵਾਈ ਹੇਠ ਜਲੰਧਰ ਰੇਲਵੇ ਸਟੇਸ਼ਨ ਦੀ ਸੁਰੱਖਿਆ ਦੇ ਮੱਦੇਨਜ਼ਰ ਗਹਿਰਾਈ ਨਾਲ ਰੂਟੀਨ ਚੈਕਿੰਗ ਕਰਵਾਈ ਗਈ। ਜਿਸ ਵਿੱਚ ਥਾਣਿਆਂ ਦੇ ਮੁਖੀ, ਡਾਗ ਸਕੁਐਡ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਭਾਰੀ ਤਦਾਦ ਵਿਚ ਕਮਿਸ਼ਨਰੇਟ ਜਲੰਧਰ ਦੇ ਥਾਣਿਆਂ ਦੀ ਪੁਲਿਸ ਫੋਰਸ ਵੱਲੋਂ ਗਹਿਨ ਚੈਕਿੰਗ ਕੀਤੀ ਗਈ ਉਥੇ ਤੈਨਾਤ ਜੀ ਆਰ ਪੀ, ਆਰ ਪੀ ਐਫ ਅਤੇ ਕਮਿਸ਼ਨਰੇਟ ਪੁਲਿਸ ਮੁਲਾਜ਼ਮਾ ਨੂੰ ਚੁਕੰਨੇ ਹੋ ਕੇ ਡਿਊਟੀ ਕਰਨ, ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਆਉਣ ਜਾਣ ਵਾਲੀਆ ਟ੍ਰੇਨਾਂ ਦੀ ਚੈਕਿੰਗ ਕਰਨ ਲਈ ਕਿਹਾ ਅਤੇ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਮਿਲਣ ਪਰ ਫੌਰੀ ਤੌਰ ਤੇ ਪੁਲਿਸ ਅਧਿਕਾਰੀਆਂ ਅਤੇ ਕੰਟਰੋਲ ਰੂਮ ਤੇ ਇਤਲਾਹ ਦੇਣ ਲਈ ਕਿਹਾ ਗਿਆ।

ਜਲੰਧਰ ਰੇਲਵੇ ਸਟੇਸ਼ਨ ਦੀ ਸੁਰੱਖਿਆ ਦੇ ਮੱਦੇਨਜ਼ਰ ਜਲੰਧਰ ਪੁਲਿਸ ਦੇ ਆਲਾ ਅਫਸਰਾਂ ਨੇ ਕੀਤੀ ਚੈਕਿੰਗ Read More »

ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ, ਡੀ.ਐਮ.ਏ ਨੂੰ ਬਦਨਾਮ ਕਰਨ ਅਤੇ ਮਨਘੜਤ ਖ਼ਬਰਾਂ ਫੈਲਾਉਣ ਵਾਲੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ

ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ, ਡੀ.ਐਮ.ਏ ਨੂੰ ਬਦਨਾਮ ਕਰਨ ਅਤੇ ਮਨਘੜਤ ਖ਼ਬਰਾਂ ਫੈਲਾਉਣ ਵਾਲੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਐਸੋਸੀਏਸ਼ਨ ਦੇ ਕਿਸੇ ਵੀ ਮੈਂਬਰ ਜਾਂ ਅਹੁਦੇਦਾਰ ਵਿਰੁੱਧ ਕੂੜ ਪ੍ਰਚਾਰ ਅਤੇ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ- ਚਾਹਲ/ਸੰਧੂ ਮਨਘੜਤ ਖਬਰਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਨੂੰਨੀ ਕਾਰਵਾਈ – ਵਰਮਾ ਜਲੰਧਰ ( ਜੇ ਪੀ ਬੀ ਨਿਊਜ਼ 24 ) ਸ਼ਹਿਰ ਦੇ ਡੇਢ ਸੌ ਤੋਂ ਵੱਧ ਪੱਤਰਕਾਰਾਂ ਦੀ ਜਥੇਬੰਦੀ ਡਿਜ਼ੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਖਿਲਾਫ ਮਨਘੜਤ ਖਬਰਾਂ ਪਾਉਣ ਦੀ ਸਾਜ਼ਿਸ਼ ਰਚਣ ਵਾਲੇ ਵਿਅਕਤੀ ਖਿਲਾਫ ਵੀਰਵਾਰ ਨੂੰ ਪੱਤਰਕਾਰਾਂ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦਾ ਹੈ। ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਅਤੇ ਚੀਫ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਐਸੋਸੀਏਸ਼ਨ ਦੇ ਕਿਸੇ ਵੀ ਮੈਂਬਰ ਜਾਂ ਅਹੁਦੇਦਾਰ ਨੂੰ ਝੂਠਾ ਪ੍ਰਚਾਰ ਕਰਨ ਅਤੇ ਬਦਨਾਮ ਕਰਨ ਦੀ ਸਾਜ਼ਿਸ਼ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸਾਡੇ ਕਿਸੇ ਮੈਂਬਰ ਜਾਂ ਅਹੁਦੇਦਾਰ ਨਾਲ ਕੋਈ ਸਮੱਸਿਆ ਹੈ ਤਾਂ ਉਹ ਸਾਡੇ ਨਾਲ ਸਿੱਧੇ ਤੌਰ ‘ਤੇ ਆ ਕੇ ਗੱਲ ਕਰੇ | ਸੋਸ਼ਲ ਮੀਡੀਆ ‘ਤੇ ਝੂਠੀਆਂ ਖ਼ਬਰਾਂ ਜਾਂ ਭੜਕਾਊ ਪੋਸਟਾਂ ਪਾ ਕੇ ਬਦਨਾਮ ਕਰਨ ਦੀ ਸਾਜ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਐਸੋਸੀਏਸ਼ਨ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਵੀਰਵਾਰ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਇਕੱਠੇ ਹੋਏ ਸਮੂਹ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਾਈਸ ਚੇਅਰਮੈਨ ਪ੍ਰਦੀਪ ਵਰਮਾ ਨੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਖ਼ਬਰਾਂ ਕਿਵੇਂ ਛਾਪੀਆਂ ਜਾਂਦੀਆਂ ਹਨ, ਪਰ ਡਿਜੀਟਲ ਮੀਡੀਆ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਝੂਠੀ ਅਤੇ ਮਨਘੜਤ ਖ਼ਬਰ ਨਹੀਂ ਬਣਾਉਂਦਾ ਅਤੇ ਨਾ ਹੀ ਕਿਸੇ ਦੇ ਚਰਿੱਤਰ ‘ਤੇ ਚਿੱਕੜ ਸੁੱਟਦਾ ਹੈ | ਕਾਰਨ ਉਨ੍ਹਾਂ ਕਿਹਾ ਕਿ ਡਿਜੀਟਲ ਮੀਡੀਆ ਐਸੋਸੀਏਸ਼ਨ ਦਾ ਹਰ ਮੈਂਬਰ ਆਪਣੇ ਕੰਮ ਪ੍ਰਤੀ ਇਮਾਨਦਾਰ ਹੈ, ਸੱਚੀ ਸੋਚ ਰੱਖਦਾ ਹੈ। 200 ਤੋਂ ਵੱਧ ਪੱਤਰਕਾਰਾਂ ਦੀ ਇੱਕ ਸੰਸਥਾ ਦੇ ਨਾਲ, ਡਿਜੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਵਿੱਚ ਪ੍ਰਮੁੱਖ ਮੀਡੀਆ ਸੰਸਥਾਵਾਂ ਵਿੱਚੋਂ ਇੱਕ ਹੈ। ਜਿਸ ਕਾਰਨ ਕਈ ਅਖੌਤੀ ਖੁਦਗਰਜ਼ ਪੱਤਰਕਾਰ ਇਸ ਤੋਂ ਪ੍ਰੇਸ਼ਾਨ ਹੋ ਰਹੇ ਹਨ। ਇੱਕ ਪਾਸੇ ਤਾਂ ਇਹ ਅਖੌਤੀ ਪੱਤਰਕਾਰ ਸਾਡੀ ਸੰਸਥਾ ਦੇ ਮੈਂਬਰ ਅਤੇ ਅਹੁਦੇਦਾਰ ਬਣਨ ਦੇ ਸੁਪਨੇ ਦੇਖਦੇ ਹਨ, ਜਦਕਿ ਦੂਜੇ ਪਾਸੇ ਸਾਡੀ ਸੰਸਥਾ ਵਿਰੁੱਧ ਮਨਘੜਤ ਅਤੇ ਝੂਠਾ ਪ੍ਰਚਾਰ ਕਰ ਰਹੇ ਹਨ, ਇਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਸਾਡੀ ਸੰਸਥਾ ਵਿਰੁੱਧ ਮਨਘੜਤ ਜਾਂ ਬਿਨਾਂ ਕਿਸੇ ਸਬੂਤ ਦੇ ਪ੍ਰਕਾਸ਼ਿਤ ਕਰਦਾ ਹੈ ਤਾਂ ਜਥੇਬੰਦੀ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਅਮਨ ਬੱਗਾ, ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ, ਚੀਫ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸੰਧੂ, ਵਾਈਸ ਚੇਅਰਮੈਨ ਪ੍ਰਦੀਪ ਵਰਮਾ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ, ਸਕਰੀਨਿੰਗ ਕਮੇਟੀ ਦੇ ਮੁਖੀ ਸੁਮੇਸ਼ ਸ਼ਰਮਾ, ਪੀਆਰਓ ਧਰਮਿੰਦਰ ਸੋਂਧੀ, ਮੀਤ ਪ੍ਰਧਾਨ ਸੰਦੀਪ ਵਰਮਾ ਸਕੱਤਰ ਸੰਨੀ ਭਗਤ, ਸੰਯੁਕਤ ਸਕੱਤਰ ਡਾ. ਪਵਨ ਕੁਮਾਰ, ਮਹਿਲਾ ਵਿੰਗ ਦੀ ਮੀਤ ਪ੍ਰਧਾਨ ਪੁਸ਼ਪਿੰਦਰ ਕੌਰ, ਮੈਂਬਰ ਰਾਜਿੰਦਰ ਮਹਿੰਦਰੂ, ਵਿਜੇ ਅਟਵਾਲ, ਗਗਨ ਜੋਸ਼ੀ, ਨਵਪ੍ਰਿਆ, ਦੀਪਕ ਲੂਥਰਾ, ਅਮਰਜੀਤ ਸਿੰਘ ਲਵਾਲਾ, ਰਵਿੰਦਰ ਕਿੱਟੀ ਅਤੇ ਪੰਕਜ ਬੱਬੂ ਅਤੇ ਸ਼ਹਿਰ ਦੇ ਕਈ ਪਤਵੰਤੇ ਹਾਜ਼ਰ ਸਨ।

ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ, ਡੀ.ਐਮ.ਏ ਨੂੰ ਬਦਨਾਮ ਕਰਨ ਅਤੇ ਮਨਘੜਤ ਖ਼ਬਰਾਂ ਫੈਲਾਉਣ ਵਾਲੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ Read More »

ਏਕਤਾ ਨਗਰ ਰਾਮਾਂ ਮੰਡੀ ਸ਼ਮਸ਼ਾਨਘਾਟ ਦੀ ਉਸਾਰੀ ਦਾ ਕੰਮ ਵਿਧਾਇਕ ਰਮਨ ਅਰੋੜਾ ਦੇ ਯਤਨਾਂ ਸਦਕਾ ਹੋਇਆ ਸ਼ੁਰੂ 

ਕੌਂਸਲਰ ਪਤੀ ਲੰਬੇ ਸਮੇਂ ਤੋਂ ਕੰਮ ਵਿੱਚ ਰੁਕਾਵਟਾਂ ਪਾ ਰਿਹਾ ਸੀ- ਵਿੱਕੀ ਤੁਲਸੀ ਮਾਲਵਾ ਸਰੀਏ ਅਤੇ ਸ਼ਮਸ਼ਾਨਘਾਟ ਤੋਂ ਗਾਇਬ ਦਰੱਖਤਾਂ ਦੀ ਹੋਵੇਗੀ ਜਾਂਚ – ਰਾਜਨ ਅਰੋੜਾ ਜਲੰਧਰ (ਜੇ ਪੀ ਬੀ ਨਿਊਜ਼ 24): ਵਾਰਡ ਨੰਬਰ-13 ਵਿੱਚ ਪੈਂਦੇ ਏਕਤਾ ਨਗਰ ਰਾਮਾ ਮੰਡੀ ਸ਼ਮਸ਼ਾਨਘਾਟ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਰਾਮਾ ਮੰਡੀ ਇਲਾਕੇ ਦੇ ਸਮਾਜ ਸੇਵੀ ਰੋਹਿਤ ਵਿੱਕੀ ਤੁਲਸੀ, ਰਾਜਨ ਅਰੋੜਾ ਅਤੇ ‘ਆਪ’ ਯੂਥ ਆਗੂ ਗੌਰਵ ਅਰੋੜਾ ਨੇ ਸ਼ਮਸ਼ਾਨਘਾਟ ਦਾ ਦੌਰਾ ਕੀਤਾ।ਏਕਤਾ ਨਗਰ ਰਾਮਾ ਮੰਡੀ ਸ਼ਮਸ਼ਾਨਘਾਟ ਅਤੇ ਬਾਥਰੂਮਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ ਪਰ ਉਸ ਦੇ ਪਤੀ ਵੱਲੋਂ ਇਹ ਕੰਮ ਰੋਕਿਆ ਜਾ ਰਿਹਾ ਹੈ। ਇਲਾਕਾ ਕੌਂਸਲਰ ਵਿੱਕੀ ਤੁਲਸੀ ਨੇ ਦੋਸ਼ ਲਾਇਆ ਕਿ ਵਾਰਡ ਨੰਬਰ 13 ਦੇ ਕੌਂਸਲਰ ਪਤੀ ਨੇ ਉਥੇ ਪੁਰਾਣੀ ਇਮਾਰਤ ਨੂੰ ਢਾਹ ਦਿੱਤਾ ਹੈ।ਇਸ ਸਬੰਧੀ ਜਦੋਂ ਕੌਂਸਲਰ ਪਤੀ ਵਿਜੇ ਦਕੋਹਾ ਨਾਲ ਫੋਨ ’ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲੱਗੇ ਦੋਸ਼ ਸਰਾਸਰ ਗਲਤ ਹਨ। ਮਲਬੇ ਅਤੇ ਬਾਰਾਂ ਦੀਆਂ ਰਸੀਦਾਂ ਬਾਰੇ ਉਨ੍ਹਾਂ ਕਿਹਾ ਕਿ ਹਾਲ ਦਾ ਆਕਾਰ ਕਾਗਜ਼ਾਂ ‘ਤੇ ਲਿਖਿਆ ਹੋਇਆ ਹੈ ਅਤੇ ਲੋਕ ਨਿਰਮਾਣ ਵਿਭਾਗ ਦੀ ਮਰਜ਼ੀ ‘ਤੇ ਇਸ ਨੂੰ ਛੋਟਾ ਨਾ ਕੀਤਾ ਜਾਵੇ, ਦੂਜੇ ਪਾਸੇ ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਇਸ ਉਸਾਰੀ ਨੂੰ ਮੁਕੰਮਲ ਕੀਤਾ ਜਾਵੇ | ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਇਸ ਮੌਕੇ ਜਸਵੰਤ ਸਿੰਘ, ਆਕਾਸ਼ ਗੁਪਤਾ, ਸ਼ਾਮਲਾਲ, ਅਮਰਜੀਤ ਅੰਬਾ, ਸ਼ੰਮੀ ਕਾਕੂ, ਬਲਜਿੰਦਰ ਸਿੰਘ, ਵਿੱਕੀ, ਮੱਖਣ. ਸਿੰਘ, ਜੀਤੂ, ਹਨੀ ਭਾਟੀਆ ਨੇ ਮੰਗ ਕੀਤੀ ਹੈ ਕਿ ਇਸ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਪੀ.ਡਬਲਿਊ.ਡੀ ਜੇ.ਈ ਨੇ ਮੌਕੇ ‘ਤੇ ਪਹੁੰਚ ਕੇ ਇਸ ਕੰਮ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ ਦਾ ਭਰੋਸਾ ਦਿੱਤਾ। ਵਿਜੇ ਦਕੋਹਾ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ  

ਏਕਤਾ ਨਗਰ ਰਾਮਾਂ ਮੰਡੀ ਸ਼ਮਸ਼ਾਨਘਾਟ ਦੀ ਉਸਾਰੀ ਦਾ ਕੰਮ ਵਿਧਾਇਕ ਰਮਨ ਅਰੋੜਾ ਦੇ ਯਤਨਾਂ ਸਦਕਾ ਹੋਇਆ ਸ਼ੁਰੂ  Read More »

ਕੱਚੇ ਅਧਿਆਪਕਾਂ ਨ‍ਾਲ ਕੀਤੇ ਵਾਅਦੇ ਪਗਾਉਣ ਮੁੱਖ ਮੰਤਰੀ

ਕੱਚੇ ਅਧਿਆਪਕਾਂ ਨ‍ਾਲ ਕੀਤੇ ਵਾਅਦੇ ਪਗਾਉਣ ਮੁੱਖ ਮੰਤਰੀ ਜਲੰਧਰ 15 ਜੂਨ :ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 18 ਸਾਲਾਂ ਤੋਂ ਪੜ੍ਹਾ ਰਹੇ ਬਤੌਰ ਕੱਚੇ ਅਧਿਆਪਕਾਂ ਨੇ ਅੱਜ ਜਲੰਧਰ ਵਿਖੇ ਮੁਹਾਲੀ ਧਰਨੇ ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਦੇਸ ਭਗਤ ਯਾਦਗਾਰ ਹਾਲ ਵਿੱਚ ਇਕੱਠੇ ਹੋਏ ਜਿਸ ਵਿੱਚ ਪੰਜਾਬ ਭਰ ਤੋਂ ਕੱਚੇ ਅਧਿਆਪਕਾਂ ਸਾਮਿਲ ਹੋਏ । ਇਸ ਦੌਰਾਨ ਪ੍ਰਸਾਸਨ ਨੂੰ ਹੱਥਾਂ- ਪੈਰਾਂ ਦੀ ਪਈ ਕੱਚੇ ਅਧਿਆਪਕਾਂ ਵਲੋਂ ਪਹਿਲਾਂ ਹੀ ਅੈਲਾਨ ਕੀਤਾ ਸੀ ਕਿ ਜੇਕਰ ਮੁੱਖ ਮੰਤਰੀ ਪੰਜਾਬ ਸਾਡੇ ਨਾਲ ਗੱਲਬਾਤ ਨਹੀਂ ਕਰਨਗੇ ਤਾ ਅਸੀਂ ਬਸ ਸਟੈਂਡ ਜਲੰਧਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸਾਮਿਲ ਹੋਕੇ ਆਪਣਾ ਰੋਸ ਜਾਹਰ ਕਰਾਂਗੇ । ਕੱਲ ਤੋਂ ਜਲੰਧਰ ਪ੍ਰਸਾਸਨ ਨਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਲਈ ਗੱਲਬਾਤ ਚੱਲ ਰਹੀ ਸੀ ਅੱਜ ਚਲਦੀ ਗੱਲਬਾਤ ਦੌਰਾਨ ਪ੍ਰਸਾਸਨ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਯੂਨੀਅਨ ਆਗੂ ਅਜਮੇਰ ਅੌਲਖ ਤੇ ਮਨਪ੍ਰੀਤ ਸਿੰਘ ਨਾਲ ਮੀਟਿੰਗ ਕਰਵਾਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਤੁਹਾਡੇ ਨਾਲ ਮੁਹਾਲੀ ਵਿਖੇ ਕੀਤੇ ਵਾਅਦੇ ਯਾਦ ਹਨ ਮੁੱਖ ਮੰਤਰੀ ਨੇ ਨਾਲ ਬੈਠੇ ਅਫਸਰਾਂ ਨੂੰ ਕਿਹਾ ਕਿ ਇਨ੍ਹਾਂ ਦਾ ਮੁੱਦਾ ਵਿਧਾਨ ਸਭਾ ਸੈਸਨ ਵਿੱਚ ਲੈਕੇ ਆਵੋ ਤੇ ਇਸ ਸਮੇਂ ਯੂਨੀਅਨ ਆਗੂਆਂ ਨੇ ਵੀ ਜਿਕਰ ਕੀਤਾ ਕਿ ਪਿਛਲੇ ਲੰਮੇ ਸਮੇਂ ਤੋਂ ਮਾਨਸਿਕ ਅਤੇ ਆਰਥਿਕ ਪੀੜਾਂ ਹੰਢਾ ਰਹੇ 13000 ਕੱਚੇ ਅਧਿਆਪਕਾਂ ਨੂੰ ਜਲਦੀ ਕੋਈ ਰਾਹਤ ਭਰੀ ਖਬਰ ਮਿਲੇ ਇਸ ਸਮੇਂ ਮੀਟਿੰਗ ਵਿੱਚ ਹਾਜ਼ਰ ਅਜਮੇਰ ਅੌਲਖ,ਮਨਪ੍ਰੀਤ ਸਿੰਘ,ਮਮਤਾ ਹਾਜ਼ਰ ਰਹੇ

ਕੱਚੇ ਅਧਿਆਪਕਾਂ ਨ‍ਾਲ ਕੀਤੇ ਵਾਅਦੇ ਪਗਾਉਣ ਮੁੱਖ ਮੰਤਰੀ Read More »

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਕੀਤੀ   ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਮੀਰੀ ਪੀਰੀ ਸੇਵਾ ਸੁਸਾਇਟੀ ਅਤੇ ਸਹਾਰਾ ਸੇਵਾ ਸਮਤੀ ਵੱਲੋਂ ਸਾਂਝੇ ਤੌਰ ਤੇ ਸ੍ਰੀ ਗੁਰੂ ਹਰਗੋਬਿੰਦ ਪਾਰਕ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ ਅਰਦਾਸ ਉਪਰੰਤ ਇਸ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਆਪਣੇ ਕਰਕਮਲਾਂ ਨਾਲ ਕੀਤੀ ਇਸ ਕੈਂਪ ਦੇ ਵਿਚ ਸਿਵਲ ਹਸਪਤਾਲ ਜਲੰਧਰ ਦੇ ਡਾਕਟਰਾਂ ਦਾ ਵੱਡਾ ਯੋਗਦਾਨ ਰਿਹਾ ਇਸ ਕੈਂਪ ਵਿੱਚ ਕਮਲਜੀਤ ਸਿੰਘ ਭਾਟੀਆ ਤੋਂ ਇਲਾਵਾ ਪ੍ਰਧਾਨ ਮਨਜੀਤ ਸਿੰਘ ਖਾਲਸਾ ਸਹਾਰਾ ਸੇਵਾ ਸੰਮਤੀ ਦੇ ਮੁੱਖ ਸੇਵਾਦਾਰ ਹਰਬੰਸ ਲਾਲ ਗਗਨੇਜਾ ਸ੍ਰੀ ਰਕੇਸ਼ ਜੈਣ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਜਸਬੀਰ ਸਿੰਘ ਗੋਬਿੰਦ ਪ੍ਰੀਤਿ ਸਿੰਘ, ਸ੍ਰੀ ਅਸ਼ਵਨੀ ਕੁਮਾਰ, ਨਰਿੰਦਰ ਸਿੰਘ ਚੀਮਾ, ਇਸਤਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਲਾਲੀ ਜੈ ਇੰਦਰ ਸਿੰਘ ਭਾਟੀਆ, ਸੁਖਦੇਵ ਸਿੰਘ, ਤੋਂ ਇਲਾਵਾ ਲੱਗਭੱਗ 60 ਨੌਜਵਾਨਾਂ ਵੱਲੋਂ ਖੂਨ ਦਾਨ ਕੀਤਾ ਗਿਆ ਇਸ ਮੌਕੇ ਤੇ ਖੂਨਦਾਨੀਆਂ ਵਾਸਤੇ ਰਿਫਰੈਸ਼ਮੈਂਟ ਸ੍ਰੀ ਹਰਬੰਸ ਲਾਲ ਗਗਨੇਜਾ ਜੀ ਦੇ ਪ੍ਰਵਾਰ ਵੱਲੋਂ ਸੇਵਾ ਕੀਤੀ ਗਈ ਰਾਹਗੀਰਾਂ ਅਤੇ ਗੁਰੂ ਕਾ ਲੰਗਰ ਵੀ ਲਗਾਇਆ ਗਿਆ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਮੀਰੀ ਪੀਰੀ ਸੇਵਾ ਸੁਸਾਇਟੀ ਅਤੇ ਸਹਾਰਾ ਸੇਵਾ ਸਮਤੀ ਵੱਲੋਂ ਸਾਂਝੇ ਤੌਰ ਤੇ ਸ੍ਰੀ ਗੁਰੂ ਹਰਗੋਬਿੰਦ ਪਾਰਕ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ ਅਰਦਾਸ ਉਪਰੰਤ ਇਸ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਆਪਣੇ ਕਰਕਮਲਾਂ ਨਾਲ ਕੀਤੀ ਇਸ ਕੈਂਪ ਦੇ ਵਿਚ ਸਿਵਲ ਹਸਪਤਾਲ ਜਲੰਧਰ ਦੇ ਡਾਕਟਰਾਂ ਦਾ ਵੱਡਾ ਯੋਗਦਾਨ ਰਿਹਾ   ਇਸ ਕੈਂਪ ਵਿੱਚ ਕਮਲਜੀਤ ਸਿੰਘ ਭਾਟੀਆ ਤੋਂ ਇਲਾਵਾ ਪ੍ਰਧਾਨ ਮਨਜੀਤ ਸਿੰਘ ਖਾਲਸਾ ਸਹਾਰਾ ਸੇਵਾ ਸੰਮਤੀ ਦੇ ਮੁੱਖ ਸੇਵਾਦਾਰ ਹਰਬੰਸ ਲਾਲ ਗਗਨੇਜਾ ਸ੍ਰੀ ਰਕੇਸ਼ ਜੈਣ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਜਸਬੀਰ ਸਿੰਘ ਗੋਬਿੰਦ ਪ੍ਰੀਤਿ ਸਿੰਘ, ਸ੍ਰੀ ਅਸ਼ਵਨੀ ਕੁਮਾਰ, ਨਰਿੰਦਰ ਸਿੰਘ ਚੀਮਾ, ਇਸਤਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਲਾਲੀ ਜੈ ਇੰਦਰ ਸਿੰਘ ਭਾਟੀਆ, ਸੁਖਦੇਵ ਸਿੰਘ, ਜਸਪ੍ਰੀਤ ਸਿੰਘ ਭਾਟੀਆ, ਰਤਨਦੀਪ ਸਿੰਘ, ਨਿਤੀਸ਼ ਕੁਮਾਰ,ਗੁਰਪ੍ਰੀਤ ਸਿੰਘ ਤੋਂ ਇਲਾਵਾ ਲੱਗਭੱਗ 60 ਨੌਜਵਾਨਾਂ ਵੱਲੋਂ ਖੂਨ ਦਾਨ ਕੀਤਾ ਗਿਆ ਇਸ ਮੌਕੇ ਤੇ ਖੂਨਦਾਨੀਆਂ ਵਾਸਤੇ ਰਿਫਰੈਸ਼ਮੈਂਟ ਸ੍ਰੀ ਹਰਬੰਸ ਲਾਲ ਗਗਨੇਜਾ ਜੀ ਦੇ ਪ੍ਰਵਾਰ ਵੱਲੋਂ ਸੇਵਾ ਕੀਤੀ ਗਈ ਰਾਹਗੀਰਾਂ ਅਤੇ ਗੁਰੂ ਕਾ ਲੰਗਰ ਵੀ ਲਗਾਇਆ ਗਿਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ Read More »

ਜਲੰਧਰ ਦੇ ਬਸਤੀ ਬਾਵਾ ਖੇਲ ਚ ਸਵੇਰੇ ਨਹਿਰ ਚ ਤੈਰਦੀ ਮਿਲੀ ਲਾਸ਼

ਜਲੰਧਰ — ਬਸਤੀ ਬਾਵਾ ਖੇਲ ਨਹਿਰ ਚੋਂ ਮਿਲੀ ਲਾਸ਼, ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਲੰਧਰ ( ਜੇ ਪੀ ਬੀ ਨਿਊਜ਼ 24 ) : ਜਲੰਧਰ ਦੇ ਬਸਤੀ ਬਾਵਾ ਖੇਲ ਚ ਸਵੇਰੇ ਨਹਿਰ ਚ ਤੈਰਦੀ ਮਿਲੀ ਲਾਸ਼ । ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਨਹਿਰ ਦਾ ਪਾਣੀ ਬੰਦ ਹੋ ਗਿਆ ਸੀ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਜੇ.ਸੀ.ਬੀ ਪਾ ਕੇ ਪਾਣੀ ਨੂੰ ਖੁਲ੍ਹਵਾਇਆ ਗਿਆ। ਪੁਲਿਸ ਅਨੁਸਾਰ ਲਾਸ਼ ਕਿਸੇ ਵਿਅਕਤੀ ਦੀ ਹੈ ਅਤੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਤਲ ਕਰਕੇ ਲਾਸ਼ ਨੂੰ ਨਹਿਰ ‘ਚ ਸੁੱਟ ਦਿੱਤਾ ਗਿਆ ਹੈ। ਲਾਸ਼ ਪਾਣੀ ਨਾਲ ਅੱਗੇ ਨਿਕਲ ਗਈ। ਲਾਸ਼ ਦੀ ਹਾਲਤ ਦੇਖ ਕੇ ਇੰਝ ਲੱਗ ਰਿਹਾ ਸੀ ਕਿ ਜਿਵੇਂ ਕਈ ਦਿਨਾਂ ਤੋਂ ਪਾਣੀ ‘ਚ ਪਈ ਹੋਵੇ। ਇਨ੍ਹੀਂ ਦਿਨੀਂ ਨਹਿਰ ਵਿੱਚ ਪਾਣੀ ਬੰਦ ਹੋਣ ਕਾਰਨ ਨਹਿਰ ਵਿੱਚ ਪਾਣੀ ਖੜ੍ਹਾ ਹੋ ਗਿਆ ਸੀ। ਲੋਕ ਨਹਿਰ ਵਿੱਚ ਕੂੜਾ ਸੁੱਟਦੇ ਹਨ, ਜਿਸ ਕਾਰਨ ਖੜ੍ਹਾ ਪਾਣੀ ਬਹੁਤ ਗੰਦਾ ਹੋ ਜਾਂਦਾ ਹੈ। ਇਸ ਦੌਰਾਨ ਨਹਿਰ ‘ਚ ਪਈ ਇਸ ਲਾਸ਼ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਾ।ਲਾਸ਼ ਦੀ ਹਾਲਤ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਜਿਵੇਂ ਇਹ ਕਈ ਦਿਨਾਂ ਤੋਂ ਪਾਣੀ ‘ਚ ਪਈ ਹੋਵੇ। ਇਨ੍ਹੀਂ ਦਿਨੀਂ ਨਹਿਰ ਵਿੱਚ ਪਾਣੀ ਬੰਦ ਹੋਣ ਕਾਰਨ ਨਹਿਰ ਵਿੱਚ ਪਾਣੀ ਖੜ੍ਹਾ ਹੋ ਗਿਆ ਸੀ। ਲੋਕ ਨਹਿਰ ਵਿੱਚ ਕੂੜਾ ਸੁੱਟਦੇ ਹਨ, ਜਿਸ ਕਾਰਨ ਖੜ੍ਹਾ ਪਾਣੀ ਬਹੁਤ ਗੰਦਾ ਹੋ ਜਾਂਦਾ ਹੈ। ਇਸ ਦੌਰਾਨ ਨਹਿਰ ‘ਚ ਪਈ ਇਸ ਲਾਸ਼ ਬਾਰੇ ਕਿਸੇ ਨੂੰ ਪਤਾ ਨਹੀਂ ਲੱਗਾ ਜਦੋਂ ਲਾਸ਼ ਸਾਹਮਣੇ ਆਈ ਤਾਂ ਲੋਕਾਂ ਨੂੰ ਇਸ ਦੀ ਜਾਣਕਾਰੀ ਮਿਲੀ। ਨਹਿਰ ਵਿੱਚ ਲੋਕਾਂ ਦੀ ਮੰਗ ਅਨੁਸਾਰ ਨਹਿਰੀ ਵਿਭਾਗ ਪਾਣੀ ਛੱਡਦਾ ਹੈ। 15 ਜੂਨ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਇਸ ਲਈ ਹੁਣ ਪਾਣੀ ਛੱਡਣਾ ਪਿਆ।

ਜਲੰਧਰ ਦੇ ਬਸਤੀ ਬਾਵਾ ਖੇਲ ਚ ਸਵੇਰੇ ਨਹਿਰ ਚ ਤੈਰਦੀ ਮਿਲੀ ਲਾਸ਼ Read More »

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਵੱਲੋ ਹਰੇਕ ਐਤਵਾਰ 111 ਬੂਟੇ ਲਗਾਉਣ ਦੀ ਮੁਹਿੰਮ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਨਿਭਾਈ

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਵੱਲੋ ਹਰੇਕ ਐਤਵਾਰ 111 ਬੂਟੇ ਲਗਾਉਣ ਦੀ ਮੁਹਿੰਮ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਨਿਭਾਈ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਵੱਲੋ ਹਰੇਕ ਐਤਵਾਰ 111 ਬੂਟੇ ਲਗਾਉਣ ਦੀ ਮੁਹਿੰਮ ਦੇ ਅਧੀਨ ਅੱਜ 12/06/2022 ਨੂੰ ਸਮੁੱਚੀ ਮੈਂਬਰ ਟੀਮ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਸੇਵਾ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਨਿਭਾਈ ਗਈ. ਜਲੰਧਰ ( ਜੇ ਪੀ ਬੀ ਨਿਊਜ਼ 24 ) ਜਿਸ ਵਿੱਚ ਉਚੇਚੇ ਤੌਰ ਤੇ ਗੁਰਮੀਤ ਸਿੰਘ , ਰਣਜੀਤ ਸਿੰਘ, ਦਿਲਬਾਗ ਸਿੰਘ , ਯਾਦਵਿੰਦਰ ਸਿੰਘ ਰਾਣਾ, ਜਸਕੀਰਤ ਸਿੰਘ ਜੱਸੀ, ਮਨਪ੍ਰੀਤ ਸਿੰਘ, ਹੀਰਾ ਸਿੰਘ, ਮਨਕੀਰਤ ਸਿੰਘ, ਹਰਵਿੰਦਰ ਸਿੰਘ ਚੁੱਗ ਗੁਰਚਰਨ ਸਿੰਘ, ਮਾਨਵ ਖੁਰਾਣਾ, ਬਰਿੰਦਰ ਪਾਲ ਸਿੰਘ, ਸਚਿਨ ਸੰਤੋਸ਼ ਕੁਮਾਰ, ਦੀਪਕ ਰਾਜਪਾਲ, ਰਾਹੁਲ, ਪ੍ਰਕਾਸ਼ ਕੌਰ, ਦਿਵਯਸ਼ਿਕ ਥਾਪਰ, ਜਤਿੰਦਰ ਪਾਲ ਸਿੰਘ ਅਤੇ ਸਮੁੱਚੀ ਟੀਮ ਲਵਲੀ ਇੰਸਟੀਟਿਊਟ ਨੇ ਹਿੱਸਾ ਲਿਆ. ਆਓ ਅਸੀਂ ਸਾਰੇ ਮਿਲ ਕੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣ ਦੀ ਮੁਹਿੰਮ ਦਾ ਹਿੱਸਾ ਬਣੀਏ. ਬੂਟੇ ਲਗਾਉਣ ਦੀ ਸੇਵਾ ਲਈ ਸੰਪਰਕ ਕਰੋ ਜੀ. Aakhri Umeed Welfare Society. Contact us – 9115560161, 62, 63, 64, 65

ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਵੱਲੋ ਹਰੇਕ ਐਤਵਾਰ 111 ਬੂਟੇ ਲਗਾਉਣ ਦੀ ਮੁਹਿੰਮ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਨਿਭਾਈ Read More »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 30 ਜੂਨ ਤੱਕ 4.68 ਕਰੋੜ ਦੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 30 ਜੂਨ ਤੱਕ 4.68 ਕਰੋੜ ਦੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ ਪੰਚਾਇਤ ਵਿਭਾਗ ਨੂੰ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਕਿਹਾ ਜਲੰਧਰ (ਜੇ ਪੀ ਬੀ ਨਿਊਜ਼ 24 ) : ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ 4.68 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਦਰਿਆ ਦੇ ਨਾਲ-ਨਾਲ ਕਰਵਾਏ ਜਾ ਰਹੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ 30 ਜੂਨ ਤੱਕ ਮੁਕੰਮਲ ਕਰ ਲਏ ਜਾਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸਮਾਈਲਪੁਰ, ਭਾਨੇਵਾਲ, ਤਲਵਣ ਡਰੇਨ, ਕੋਟ ਬਾਦਲ ਕਲਾਂ ਡਰੇਨ, ਤੇਹੰਗ ਡਰੇਨ, ਦਾਨੇਵਾਲ ਅਤੇ ਜ਼ਿਲ੍ਹੇ ਦੇ ਹੋਰ ਖੇਤਰਾਂ ਵਿੱਚ ਸਤਲੁਜ ਦਰਿਆ ਦੇ ਨਾਲ-ਨਾਲ ਸੁਰੱਖਿਆ ਦੇ ਇਹ ਕੰਮ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫਗਵਾੜਾ ਡਰੇਨੇਜ ਡਵੀਜ਼ਨ (ਜਲੰਧਰ) ਅਧੀਨ 3.04 ਕਰੋੜ ਦੇ ਕੰਮ ਚੱਲ ਰਹੇ ਹਨ ਅਤੇ ਜਲੰਧਰ ਡਰੇਨੇਜ ਡਵੀਜ਼ਨ ਵਿੱਚ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ 1.68 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਅਮਿਤ ਸਰੀਨ ਨੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮਜ਼) ਨੂੰ ਸਾਰੀਆਂ ਨਾਜ਼ੁਕ ਥਾਵਾਂ ਵਿਖੇ ਉਸਾਰੀ, ਸਫਾਈ ਅਤੇ ਮਜ਼ਬੂਤੀਕਰਨ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਾਜ਼ੁਕ ਥਾਵਾਂ ਨੂੰ ਮਜ਼ਬੂਤ ਕਰਨ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਲੋਕਾਂ ਨੂੰ ਆਉਣ ਵਾਲੇ ਬਰਸਾਤ ਦੇ ਮੌਸਮ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੱਲ ਰਹੇ ਕੰਮਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ 30 ਜੂਨ ਤੱਕ ਸਾਰੇ ਕੰਮ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੰਚਾਇਤ ਵਿਭਾਗ ਨੂੰ ਛੱਪੜਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਇੱਥੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ ਅਤੇ 1 ਜੁਲਾਈ, 2022 ਤੋਂ ਇਸ ਕੰਟਰੋਲ ਰੂਮ ਦੇ ਸੰਚਾਲਨ ਲਈ ਸਟਾਫ਼ ਦਾ ਇੱਕ ਡਿਊਟੀ ਰੋਸਟਰ ਵੀ ਤਿਆਰ ਕੀਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਪਛਾਣ ਵੀ ਕਰ ਲਈ ਗਈ ਹੈ, ਜਿਥੇ ਲੋੜ ਪੈਣ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ।   ਇਸ ਮੌਕੇ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ ਬੈਂਸ, ਰਨਦੀਪ ਸਿੰਘ ਹੀਰ, ਕਾਰਜਕਾਰੀ ਇੰਜੀਨੀਅਰ ਹਰਜੋਤ ਸਿੰਘ ਵਾਲੀਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ 30 ਜੂਨ ਤੱਕ 4.68 ਕਰੋੜ ਦੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼ Read More »