JPB NEWS 24

Headlines

Jalandhar

ਵਿਸ਼ਵ ਵਾਤਾਵਰਨ ਦਿਵਸ ਦੇ ਸਬੰਧ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਜਲੰਧਰ ਦੇ ਬੈਂਕ ਅਧਿਕਾਰੀਆਂ ਵੱਲੋਂ ਨਹਿਰੂ ਗਾਰਡਨ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਰੁੱਖ ਲਗਾਉਣ ਦਾ ਸਾਦਾ ਸਮਾਗਮ ਕਰਵਾਇਆ

ਵਿਸ਼ਵ ਵਾਤਾਵਰਨ ਦਿਵਸ ਦੇ ਸਬੰਧ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਜਲੰਧਰ ਦੇ ਬੈਂਕ ਅਧਿਕਾਰੀਆਂ ਵੱਲੋਂ ਨਹਿਰੂ ਗਾਰਡਨ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਰੁੱਖ ਲਗਾਉਣ ਦਾ ਸਾਦਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਬੈਂਕ ਅਧਿਕਾਰੀਆਂ ਦੇ ਨਾਲ ਸਟੇਟ ਬੈਂਕ ਆਫ ਇੰਡੀਆ ਜਲੰਧਰ ਦੀ ਖੇਤਰੀ ਮੈਨੇਜਰ ਸ਼੍ਰੀਮਤੀ ਅਨੁਪਮਾ ਸ਼ਰਮਾ ਨੇ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਬੂਟੇ ਲਗਾ ਕੇ ਸਮਾਜ ਅਤੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਦਾ ਯਤਨ ਕੀਤਾ। ਇਸ ਮੌਕੇ ਸਾਰਿਆਂ ਨੇ ਵਾਤਾਵਰਨ ਦੀ ਸੰਭਾਲ ਲਈ ਆਪਣੇ ਪੱਧਰ ‘ਤੇ ਜਨ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੰਕਲਪ ਲਿਆ ਅਤੇ ਵਾਤਾਵਰਨ ਪ੍ਰਤੀ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਲਿਆ | ਇਸ ਮੌਕੇ ਰਿਜਨਲ ਮੈਨੇਜਰ ਸ਼੍ਰੀਮਤੀ ਅਨੁਪਮਾ ਸ਼ਰਮਾ ਨੇ ਵੀ ਬੈਂਕ ਕਰਮਚਾਰੀਆਂ ਨੂੰ ਕਿਹਾ ਕਿ ਉਹ ਸਕੂਲ ਦੇ ਵਿਹੜੇ ਵਿੱਚ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਾਤਾਵਰਨ ਦੀ ਜੋ ਹਾਲਤ ਹੈ, ਉਹ ਕਿਸੇ ਤੋਂ ਲੁਕੀ-ਛਿਪੀ ਨਹੀਂ ਹੈ।ਜੇਕਰ ਤੁਸੀਂ ਆਪਣੀ ਹੋਂਦ ਅਤੇ ਧਰਤੀ ਦੀ ਹੋਂਦ ਨੂੰ ਬਚਾਉਣਾ ਚਾਹੁੰਦੇ ਹੋ ਤਾਂ ਸਭ ਤੋਂ ਪਹਿਲਾਂ ਤੁਹਾਨੂੰ ਕੁਦਰਤ ਦੀ ਰੱਖਿਆ ਕਰਨੀ ਪਵੇਗੀ। ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਦੀ ਭਾਗੀਦਾਰੀ ਦੀ ਲੋੜ ਹੈ ਅਤੇ ਇਸ ਸਮੇਂ ਵਿਸ਼ਵ ਭਰ ਦੇ ਦੇਸ਼ਾਂ ਨੂੰ ਪ੍ਰਦੂਸ਼ਣ ਅਤੇ ਵਾਤਾਵਰਣ ਦੇ ਵਿਗਾੜ ਦੀ ਮੌਜੂਦਾ ਸਮੱਸਿਆ ਨੂੰ ਦੂਰ ਕਰਨ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ, ਹਰ ਵਿਅਕਤੀ ਨੂੰ ਸਾਂਝੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਸਾਡੇ ਸੁਭਾਅ ਨੂੰ ਸੁਧਾਰਿਆ ਜਾ ਸਕਦਾ ਹੈ ਅਤੇ ਵਾਤਾਵਰਣ ਸੁਰੱਖਿਆ ਦੇ ਕੰਮ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਸਕੂਲ ਦੀ ਮੁੱਖ ਅਧਿਆਪਕਾ ਨੇ ਕਿਹਾ ਕਿ ਵਾਤਾਵਰਨ ਨਾਲ ਮਨੁੱਖ ਦਾ ਅਟੁੱਟ ਰਿਸ਼ਤਾ ਹੈ, ਇਸ ਲਈ ਅੱਜ ਹਰ ਇੱਕ ਨੂੰ ਵਾਤਾਵਰਨ ਦੀ ਸੰਭਾਲ ਲਈ ਹੰਭਲਾ ਮਾਰਨ ਦੀ ਲੋੜ ਹੈ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਸ ਵਿੱਚ ਬਰਾਬਰ ਦਾ ਯੋਗਦਾਨ ਪਾਈਏ। ਅੱਜ ਜਦੋਂ ਲੋਕ ਇਹ ਮੰਨਦੇ ਹਨ ਕਿ ਵਾਤਾਵਰਨ ਦੀ ਸੰਭਾਲ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਹੈ, ਜੋ ਕਿ ਸਰਾਸਰ ਗਲਤ ਹੈ, ਅਸਲ ਵਿੱਚ ਵਾਤਾਵਰਨ ਦੀ ਸੰਭਾਲ ਵਿੱਚ ਹਰ ਵਿਅਕਤੀ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ, ਤਾਂ ਹੀ ਅਸੀਂ ਵਾਤਾਵਰਨ ਦੀ ਰੱਖਿਆ ਕਰ ਸਕਦੇ ਹਾਂ। ਕੋਵਿਡ-19 ਦੀ ਇਸ ਮਹਾਂਮਾਰੀ ਦੇ ਸਮੇਂ, ਜਦੋਂ ਪੂਰੀ ਦੁਨੀਆ ਕੈਦ ਸੀ, ਕੁਦਰਤ ਨੇ ਕਿਵੇਂ ਆਪਣੇ ਆਪ ਨੂੰ ਤਿਆਰ ਕੀਤਾ ਹੈ। ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਜੀਤ ਕੌਰ, ਸ੍ਰੀਮਤੀ ਅਲਕਾ ਅਰੋੜਾ, ਸ੍ਰੀ ਭੁਪਿੰਦਰ ਸਿੰਘ, ਜਦਕਿ ਸਟੇਟ ਬੈਂਕ ਆਫ਼ ਇੰਡੀਆ ਦੀ ਸਮਰਿਧੀ ਸ਼ਾਖਾ ਦੇ ਬ੍ਰਾਂਚ ਮੈਨੇਜਰ ਸ੍ਰੀ ਪਵਨ ਬੱਸੀ, ਸ੍ਰੀ ਨਰੋਤਮ ਕੁਮਾਰ, ਸ. ਬੀ.ਆਈ ਵੈਲਥ ਦੇ ਸ਼੍ਰੀ ਧਰਮਪਾਲ, ਸ਼੍ਰੀਮਤੀ ਮਮਤਾ ਅਤੇ ਸ਼੍ਰੀ ਸੰਜੇ ਪਾਂਡੇ ਮੌਜੂਦ ਸਨ।

ਵਿਸ਼ਵ ਵਾਤਾਵਰਨ ਦਿਵਸ ਦੇ ਸਬੰਧ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੇ ਖੇਤਰੀ ਦਫ਼ਤਰ ਜਲੰਧਰ ਦੇ ਬੈਂਕ ਅਧਿਕਾਰੀਆਂ ਵੱਲੋਂ ਨਹਿਰੂ ਗਾਰਡਨ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਰੁੱਖ ਲਗਾਉਣ ਦਾ ਸਾਦਾ ਸਮਾਗਮ ਕਰਵਾਇਆ Read More »

ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਉਤਸ਼ਾਹਿਤ

ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਉਤਸ਼ਾਹਿਤ ਕਿਹਾ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਤੇ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਠੋਸ ਉਪਰਾਲੇ – ਲੱਲੀਆਂ ਕਲਾਂ ਵਿਖੇ ਡੀ.ਐਸ.ਆਰ. ਤਕਨੀਕ ਰਾਹੀਂ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਮੌਕੇ ਕੀਤੀ ਸ਼ਿਰਕਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਡੀ.ਐਸ.ਆਰ. ਤਕਨੀਕ ਅਪਨਾਉਣ ’ਤੇ ਐਲਾਨੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਲਾਭ ਲੈਣ ਦਾ ਦਿੱਤਾ ਸੱਦਾ ਜਲੰਧਰ ( ਜੇ ਪੀ ਬੀ ਨਿਊਜ਼ 24 ) : ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਅੱਜ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਖਾਤਰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਡੀ.ਐਸ.ਆਰ. ਤਕਨੀਕ ਅਪਨਾਉਣ ਵਾਲੇ ਕਿਸਾਨਾਂ ਲਈ ਐਲਾਨੀ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਾ ਲਾਭ ਲੈਣ ਦਾ ਸੱਦਾ ਦਿੱਤਾ। ਅੱਜ ਇਥੇ ਪਿੰਡ ਲੱਲੀਆਂ ਕਲਾਂ ਵਿਖੇ ਡੀ.ਐਸ.ਆਰ. ਤਕਨੀਕ ਰਾਹੀਂ ਝੋਨੇ ਦੇ ਪ੍ਰਦਰਸ਼ਨੀ ਪਲਾਟ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਸ਼ਲਾਘਾਯੋਗ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਜਿਥੇ ਕਿਸਾਨਾਂ ਨੂੰ ਵਿੱਤੀ ਮਦਦ ਮਿਲੇਗੀ ਉਥੇ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ਵਿੱਚ ਵੀ ਵਾਧਾ ਹੋਵੇਗਾ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਠੋਸ ਉਪਰਾਲੇ ਕਰਨ ਦੇ ਨਾਲ-ਨਾਲ ਫ਼ਸਲੀ ਵਿਭਿੰਨਤਾ ਲਈ ਵੀ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਨੀਵੇਂ ਹੁੰਦੇ ਜਾ ਰਹੇ ਪੱਧਰ ਦੀ ਗੰਭੀਰਤਾ ਨੂੰ ਸਮਝਦਿਆਂ ਵੱਧ ਤੋਂ ਵੱਧ ਰਕਬੇ ‘ਚ ਝੋਨੇ ਦੀ ਸਿੱਧੀ ਬਿਜਾਈ ਕਰਨਾ ਸਮੇਂ ਦੀ ਵਡੇਰੀ ਲੋੜ ਬਣ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਦਾ ਹੈ ਉੱਥੇ ਕਿਸਾਨਾਂ ਦੀ ਮਿਹਨਤ ਅਤੇ ਮਜ਼ਦੂਰੀ ’ਤੇ ਲਾਗਤ ਵੀ ਘੱਟ ਆਉਂਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਮਾਹਰਾਂ ਅਨੁਸਾਰ ਇੱਕ ਕਿਲੋ ਚਾਵਲ ਪੈਦਾ ਕਰਨ ਵਾਸਤੇ ਤਕਰੀਬਨ 3700 ਲੀਟਰ ਪਾਣੀ ਦੀ ਖਪਤ ਹੁੰਦੀ ਹੈ ਜਦਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20 ਫੀਸਦੀ ਤੱਕ ਪਾਣੀ ਦੀ ਬੱਚਤ ਹੁੰਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਸ ਵਿਧੀ ਨੂੰ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਝੋਨਾ ਬੀਜਣ ਵਾਲੇ ਕਿਸਾਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਝੋਨੇ ਹੇਠ ਬੀਜੇ ਜਾਂਦੇ ਕੁੱਲ ਰਕਬੇ ਦਾ ਇੱਕ ਤਿਹਾਈ ਹਿੱਸਾ ਸਿੱਧੀ ਬਿਜਾਈ ਵਾਲੀ ਤਕਨੀਕ ਹੇਠ ਲੈ ਕੇ ਆਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਿਥੇ ਨੁੱਕੜ ਮੀਟਿੰਗਾਂ ਅਤੇ ਧਾਰਮਿਕ ਸਥਾਨਾਂ ਰਾਹੀਂ ਅਨਾਊਂਸਮੈਂਟਾਂ ਕਰ ਕੇ ਕਿਸਾਨਾਂ ਨੂੰ ਡੀ.ਐਸ.ਆਰ ਤਕਨੀਕ ਅਤੇ ਇਸ ਨੂੰ ਅਪਨਾਉਣ ’ਤੇ ਮਿਲਣ ਵਾਲੀ ਸਹਾਇਤਾ ਰਾਸ਼ੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਇਸ ਵਿਧੀ ਵਿੱਚ ਕਾਮਯਾਬੀ ਹਾਸਲ ਕਰਨ ਵਾਲੇ ਕਿਸਾਨਾਂ ਦੀਆਂ ਸਫ਼ਲਤਾ ਦੀਆਂ ਕਹਾਣੀਆਂ ਵੀ ਸੋਸ਼ਲ ਮੀਡੀਆਂ ਰਾਹੀਂ ਕਿਸਾਨਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਇਸ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰ ਚੁੱਕੇ ਲਗਭਗ 1200 ਏਕੜ ਰਕਬੇ ਦੇ ਕਿਸਾਨਾਂ ਦੇ ਨਾਮ ਸਹਾਇਤਾ ਰਾਸ਼ੀ ਦੀ ਵੰਡ ਵਾਸਤੇ ਸਬੰਧਤ ਪੋਰਟਲ ’ਤੇ ਅਪਲੋਡ ਕੀਤੇ ਜਾ ਚੁੱਕੇ ਹਨ। ਸਰਕਾਰ ਦੇ ਹੁਕਮਾਂ ਅਨੁਸਾਰ ਵਿਭਾਗੀ ਖੇਤੀ ਪਸਾਰ ਸਟਾਫ਼ ਵੱਲੋਂ ਛੁੱਟੀ ਵਾਲੇ ਦਿਨਾਂ ਵਿੱਚ ਵੀ ਪਿੰਡਾ ਵਿੱਚ ਕੰਮ ਕਰਦਿਆਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਝੋਨੇ ਦੀ ਸਿੱਧੀ ਬੀਜਾਈ ਕਰ ਚੁੱਕੇ ਕਿਸਾਨਾਂ ਦੇ ਨਾਮ ਪੋਰਟਲ ’ਤੇ ਅਪਲੋਡ ਕਰਵਾਏ ਜਾ ਰਹੇ ਹਨ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਾਇੰਸਦਾਨ ਡਾ. ਮਨਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਰਾਹੀਂ ਬਿਜਾਈ ਅਤੇ ਨਦੀਨਨਾਸ਼ਕ ਦੇ ਨਾਲੋ-ਨਾਲ ਸਪਰੇਅ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਇਲਾਕੇ ਦੇ ਉਘੇ ਕਿਸਾਨ ਗੁਰਵਿੰਦਰ ਸਿੰਘ,ਤੇਜਪਾਲ ਸਿੰਘ,ਬਲਕਾਰ ਸਿੰਘ, ਤੇਜਿੰਦਰ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਗੁਰਜਿੰਦਰ ਸਿੰਘ, ਬਲਰਾਜ ਸਿੰਘ (ਸਾਰੇ ਪਿੰਡ ਲੱਲੀਆਂ ਕਲਾਂ) ਅਤੇ ਅਵਤਾਰ ਸਿੰਘ ਤੇ ਓਂਕਾਰ ਸਿੰਘ ਪਿੰਡ ਸੰਮੀਪੁਰ ਨੇ ਕਿਹਾ ਕਿ ਉਹ ਇਸ ਸਾਲ ਜ਼ਰੂਰ ਮਾਹਰਾਂ ਦੀ ਸਲਾਹ ਅਨੁਸਾਰ ਕੁੱਝ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣਗੇ। ਇਸ ਮੌਕੇ ਡਾ.ਅਰੁਣ ਕੋਹਲੀ, ਬਲਾਕ ਜਲੰਧਰ ਪੱਛਮੀ ਅਧੀਨ ਕੰਮ ਕਰ ਰਿਹਾ ਸਟਾਫ਼ ਅਤੇ ਡੀ ਐਸ ਆਰ ਤਹਿਤ ਕੰਮ ਕਰ ਰਹੇ ਨੋਡਲ ਅਫਸਰ ਵੀ ਮੌਜੂਦ ਸਨ।

ਵਿਧਾਇਕ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਉਤਸ਼ਾਹਿਤ Read More »

ਵਿਸ਼ਵ ਸਾਈਕਲ ਦਿਵਸ ਮੌਕੇ ਜਲੰਧਰ ’ਚ ਕੱਢੀ ਸਾਈਕਲ ਰੈਲੀ

ਵਿਸ਼ਵ ਸਾਈਕਲ ਦਿਵਸ ਮੌਕੇ ਜਲੰਧਰ ’ਚ ਕੱਢੀ ਸਾਈਕਲ ਰੈਲੀ ਵਧੀਕ ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਨੇ ਪੰਜਾਬ ਸਟੇਟ ਵਾਰ ਮੈਮੋਰੀਅਲ ਤੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਰੈਲੀ ’ਚ ਖੁਦ ਹਿੱਸਾ ਲੈ ਕੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਦਿੱਤਾ ਸੁਨੇਹਾ ਜਲੰਧਰ (ਜੇ ਪੀ ਬੀ ਨਿਊਜ਼ 24) : ਨਹਿਰੂ ਯੁਵਾ ਕੇਂਦਰ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਵਿਸ਼ਵ ਸਾਈਕਲ ਦਿਵਸ ਮੌਕੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਅਤੇ ਐਸ.ਡੀ.ਐਮ. ਬਲਬੀਰ ਰਾਜ ਸਿੰਘ ਨੇ ਸਥਾਨਕ ਪੰਜਾਬ ਸਟੇਟ ਵਾਰ ਮੈਮੋਰੀਅਲ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਖੁਦ ਸਾਈਕਲ ਚਲਾ ਕੇ ਇਸ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਵੀ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਲੋਕਾਂ ਵਿੱਚ ਸਾਈਕਲਿੰਗ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਾਈਕਲ ਚਲਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਜੋ ਉਹ ਸਾਈਕਲ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਸ਼ਾਮਲ ਕਰਕੇ ਤੁੰਦਰੁਸਤ ਜ਼ਿੰਦਗੀ ਜੀ ਸਕਣ। ਉਨ੍ਹਾਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਮਨੋਰਥ ਲੋਕਾਂ ਨੂੰ ਸਿਹਤਮੰਦ ਜੀਵਨ ਜਾਚ ਦਾ ਸੁਨੇਹਾ ਦੇਣ ਦੇ ਨਾਲ-ਨਾਲ ਆਜ਼ਾਦੀ ਦੇ 75 ਸਾਲਾਂ ਦੇ ਅਮੀਰ ਇਤਿਹਾਸ ਨਾਲ ਜੋੜਨਾ ਵੀ ਹੈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਲਬੀਰ ਰਾਜ ਸਿੰਘ ਨੇ ਸਾਈਕਲਿੰਗ ਦੀ ਮਹੱਤਤਾ ਅਤੇ ਇਸ ਦੇ ਫਾਇਦਿਆਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਈਕਲ ਚਲਾਉਣ ਨਾਲ ਅਸੀਂ ਸਿਹਤ ਨੂੰ ਤੰਦਰੁਸਤ ਰੱਖਣ ਤੋਂ ਇਲਾਵਾ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿਚ ਵੀ ਯੋਗਦਾਨ ਪਾ ਸਕਦੇ ਹਾਂ। ਦਵਿੰਦਰ ਦਿਆਲਪੁਰੀ ਅਤੇ ਜਸਬੀਰ ਸਿੰਘ ਸੰਧੂ ਨੈਸ਼ਨਲ ਅਵਾਰਡੀ ਨੇ ਵੀ ਸਭ ਨੂੰ ਸਾਈਕਲ ਚਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਮਾਗਮ ਵਿੱਚ ਸ਼ਿਰਕਤ ਕਰਨ ਵਾਲੇ ਅਧਿਕਾਰੀਆਂ ਤੇ ਯੂਥ ਕਲੱਬਾਂ ਤੇ ਸਾਈਕਲ ਕਲੱਬਾਂ ਦਾ ਸਨਮਾਨ ਕਰਨ ਤੋਂ ਇਲਾਵਾ ਰੈਲੀ ਵਿੱਚ ਹਿੱਸਾ ਲੈਣ ਵਾਲੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ । ਇਸ ਤੋਂ ਪਹਿਲਾਂ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਆਏ ਹੋਏ ਸਾਰੇ ਮਹਿਮਾਨਾਂ ਅਤੇ ਸਾਈਕਲ ਸਵਾਰਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਸਾਈਕਲ ਰੈਲੀ ਸਥਾਨਕ ਪੰਜਾਬ ਸਟੇਟ ਵਾਰ ਮੈਮੋਰੀਅਲ, ਜਿਸ ਨੂੰ ਕਿ ਪੂਰੇ ਭਾਰਤ ਵਿੱਚ 75 ਆਈਕੋਨਿਕ ਸਥਾਨਾਂ ਵਿੱਚ ਚੁਣਿਆ ਗਿਆ ਹੈ, ਤੋਂ ਸ਼ੁਰੂ ਹੋ ਕੇ ਬੀ.ਐਮ.ਸੀ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਡਾਕਟਰ ਬੀ.ਆਰ ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਸ਼੍ਰੀ ਰਾਮ ਚੌਕ, ਨਾਮਦੇਵ ਚੌਕ, ਬੀ.ਐਮ.ਸੀ ਚੌਕ ਹੁੰਦੇ ਹੋਏ ਵਾਪਸ ਪੰਜਾਬ ਸਟੇਟ ਵਾਰ ਮੈਮੋਰੀਅਲ ਵਿਖੇ ਸਮਾਪਤ ਹੋਈ । ਉਨ੍ਹਾਂ ਦੱਸਿਆ ਕਿ 7.5 ਕਿਲੋਮੀਟਰ ਦੀ ਇਸ ਰੈਲੀ ਵਿਚ 75 ਤੋਂ ਵੱਧ ਭਾਗੀਦਾਰਾਂ ਨੇ ਭਾਗ ਲਿਆ । ਇਸ ਮੌਕੇ ਜਸਪਾਲ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ, ਪ੍ਰੋਫੈਸਰ ਸਤਪਾਲ ਸਿੰਘ, ਰਾਕੇਸ਼ ਕੁਮਾਰ ਨਿਜੀ ਸਹਾਇਕ, ਵਿਸ਼ਾਲ ਕਲੱਬ ਪ੍ਰਧਾਨ, ਕਿਰਤੀ ਕਾਂਤ ਅਤੇ ਨਹਿਰੂ ਯੁਵਾ ਕੇਂਦਰ ਦੇ ਸਾਰੇ ਵਲੰਟੀਅਰ ਮੌਜੂਦ ਸਨ।

ਵਿਸ਼ਵ ਸਾਈਕਲ ਦਿਵਸ ਮੌਕੇ ਜਲੰਧਰ ’ਚ ਕੱਢੀ ਸਾਈਕਲ ਰੈਲੀ Read More »

DC ਵੱਲੋਂ ਸਖ਼ਤ ਚੇਤਾਵਨੀ ਤੋਂ ਡਰੇ 2 ਕਲੋਨਾਈਜ਼ਰਾਂ ਨੇ JDA ਨੂੰ ਜਮ੍ਹਾ ਕਰਵਾਏ 8.10 ਲੱਖ ਰੁਪਏ

DC ਵੱਲੋਂ ਸਖ਼ਤ ਚੇਤਾਵਨੀ ਤੋਂ ਡਰੇ 2 ਕਲੋਨਾਈਜ਼ਰਾਂ ਨੇ JDA ਨੂੰ ਜਮ੍ਹਾ ਕਰਵਾਏ 8.10 ਲੱਖ ਰੁਪਏ ਜਲੰਧਰ( ਜੇ ਪੀ ਬੀ ਨਿਊਜ਼ 24): ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜਲੰਧਰ ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਲੋਨੀਆਂ ਖਿਲਾਫ਼ ਅਪਣਾਏ ਸਖ਼ਤ ਰੁਖ ਤੋਂ ਬਾਅਦ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੂੰ ਉਨ੍ਹਾਂ ਕਲੋਨਾਈਜ਼ਰਾਂ ਪਾਸੋਂ 8.10 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਿਨ੍ਹਾਂ ਦੀਆਂ ਕਾਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਅਰਜ਼ੀਆਂ ਵਿਭਾਗ ਪਾਸ ਲੰਬਿਤ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਦੋ ਕਲੋਨਾਈਜ਼ਰਾਂ ਵੱਲੋਂ ਕੁੱਲ 8.10 ਲੱਖ ਰੁਪਏ ਜਮ੍ਹਾ ਕਰਵਾਏ ਗਏ ਹਨ, ਜਿਨ੍ਹਾਂ ਦੀਆਂ ਅਰਜ਼ੀਆਂ ਅਥਾਰਟੀ ਵੱਲੋਂ ਪ੍ਰਵਾਨਗੀ ਲਈ ਪ੍ਰਕਿਰਿਆ ਅਧੀਨ ਸਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਗੈਰ-ਕਾਨੂੰਨੀ/ਅਣ-ਅਧਿਕਾਰਤ ਕਲੋਨੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਵਿਭਾਗ ਨੂੰ ਅਜਿਹੀਆਂ 99 ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਕਿਹਾ ਗਿਆ ਹੈ, ਜੋ ਗੈਰ-ਕਾਨੂੰਨੀ ਢੰਗ ਨਾਲ ਕੱਟੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਕਲੋਨੀਆਂ ਕਾਰਨ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ ਸਗੋਂ ਲੋਕਾਂ ਨਾਲ ਵੀ ਧੋਖਾਧੜੀ ਹੋ ਰਹੀ ਹੈ ਕਿਉਂਕਿ ਇਨ੍ਹਾਂ ਕਲੋਨੀਆਂ ਦੇ ਵਸਨੀਕਾਂ ਨੂੰ ਬਿਜਲੀ, ਸੜਕ, ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਅਜਿਹੀਆਂ ਸਾਰੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਸਖ਼ਤ ਕਾਰਵਾਈ ਕਰਨ ਦੀ ਪ੍ਰਸ਼ਾਸਨ ਦੀ ਵਚਨਬੱਧਤਾ ਵੀ ਦੁਹਰਾਈ। ਇਸ ਦੌਰਾਨ ਉਨ੍ਹਾਂ ਕਾਲੋਨਾਈਜ਼ਰਾਂ ਨੂੰ ਅਪੀਲ ਵੀ ਕੀਤੀ ਕਿ ਉਹ ਵਿਭਾਗ ਕੋਲ ਲੋੜੀਂਦੀਆਂ ਫੀਸਾਂ ਅਤੇ ਹੋਰ ਦਸਤਾਵੇਜ਼ ਜਮ੍ਹਾ ਕਰਵਾ ਕੇ ਆਪਣੀਆਂ ਪ੍ਰਕਿਰਿਆ ਅਧੀਨ ਅਰਜ਼ੀਆਂ ਨੂੰ ਮੁਕੰਮਲ ਕਰਨ ਲਈ ਤੁਰੰਤ ਜੇ.ਡੀ.ਏ. ਕੋਲ ਪਹੁੰਚ ਕਰਨ ਅਤੇ ਅਜਿਹਾ ਨਾ ਕਰਨ ‘ਤੇ ਉਨ੍ਹਾਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਬੰਧਤ ਕਲੋਨਾਈਜ਼ਰ ਆਪਣੀਆਂ ਬਕਾਇਆ ਦਰਖਾਸਤਾਂ ਦੇ ਸਬੰਧ ਵਿੱਚ ਜੇ.ਡੀ.ਏ. ਦੇ ਅਸਟੇਟ ਅਫ਼ਸਰ ਚੰਦਰ ਸ਼ੇਖਰ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 81960-40008 ‘ਤੇ ਸੰਪਰਕ ਕਰ ਸਕਦੇ ਹਨ ਤਾਂ ਜੋ ਉਹ ਸਮੁੱਚੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰ ਸਕਣ।

DC ਵੱਲੋਂ ਸਖ਼ਤ ਚੇਤਾਵਨੀ ਤੋਂ ਡਰੇ 2 ਕਲੋਨਾਈਜ਼ਰਾਂ ਨੇ JDA ਨੂੰ ਜਮ੍ਹਾ ਕਰਵਾਏ 8.10 ਲੱਖ ਰੁਪਏ Read More »