JPB NEWS 24

Headlines

Punjab

ਮੁੱਖ ਮੰਤਰੀ ਨੇ ਲੋਕਾਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਪੋਰਟਲ WWW.SARATHI.PARIVAHAN.GOV.IN ਲਾਂਚ ਕੀਤਾ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਨੇ ਲੋਕਾਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਪੋਰਟਲ WWW.SARATHI.PARIVAHAN.GOV.IN ਲਾਂਚ ਕੀਤਾ ਸਲਾਨਾ ਪੰਜ ਲੱਖ ਤੋਂ ਵੱਧ ਬਿਨੈਕਾਰਾਂ ਦੀ ਸਹੂਲਤ ਦੇ ਉਦੇਸ਼ ਨਾਲ ਅੱਗੇ ਵਧੋ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੋਕਾਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਨਾਗਰਿਕਾਂ ਨੂੰ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਇੱਕ ਕਲਿੱਕ ‘ਤੇ ਸਿੱਖਣ ਵਾਲੇ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ www.sarathi.parivahan.gov.in ਪੋਰਟਲ ਦੀ ਸ਼ੁਰੂਆਤ ਕਰਦੇ ਹੋਏ ਐਲਾਨ ਕੀਤਾ, “ਇਹ ਇੱਕ ਕ੍ਰਾਂਤੀਕਾਰੀ ਫੈਸਲਾ ਹੈ ਜਿਸ ਨਾਲ ਸਿਖਿਆਰਥੀ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਦੇ ਚਾਹਵਾਨ ਲੋਕਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ ਦਫ਼ਤਰਾਂ/ਟਰੈਕਾਂ ‘ਤੇ ਜਾਣ ਲਈ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ 24 ਘੰਟੇ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੈੱਟ ਜਾਂ ਫ਼ੋਨ ਦੇ ਸਿਰਫ਼ ਇੱਕ ਕਲਿੱਕ ‘ਤੇ ਲਰਨਰਜ਼ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡ੍ਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਬਿਨੈਕਾਰ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਬੀਆਂ ਕਤਾਰਾਂ ‘ਚ ਖੜ੍ਹਨਾ ਪੈਂਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਲਈ, ਉਨ੍ਹਾਂ ਕਿਹਾ ਕਿ ਇਸ ਔਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਮੁਸ਼ਕਲ ਰਹਿਤ ਢੰਗ ਨਾਲ ਪ੍ਰਾਪਤ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਲੋਕਾਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਪੋਰਟਲ WWW.SARATHI.PARIVAHAN.GOV.IN ਲਾਂਚ ਕੀਤਾ Read More »

ਆਪ ਸਰਕਾਰ ਪੰਜਾਬ ਦੀ ਧਰਤੀ ਨੂੰ ਗੈਂਗਸਟਰਾਂ ਤੋਂ ਮੁਕਤ ਕਰੇਗੀ-ਕੇਜਰੀਵਾਲ

ਮੁੱਖ ਮੰਤਰੀ ਦਫ਼ਤਰ, ਪੰਜਾਬ ਪੰਜਾਬ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਨਵੀਂ ਦਿੱਲੀ ਏਅਰਪੋਰਟ ਲਈ ਵੌਲਵੋ ਬੱਸਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਭਗਵੰਤ ਮਾਨ ਨੇ ਟਰਾਂਸਪੋਰਟ ਮਾਫੀਏ ਨੂੰ ਨੱਥ ਪਾਉਣ ਲਈ ਸਰਕਾਰੀ ਬੱਸਾਂ ਦੀ ਸ਼ੁਰੂਆਤ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਆਪ ਸਰਕਾਰ ਪੰਜਾਬ ਦੀ ਧਰਤੀ ਨੂੰ ਗੈਂਗਸਟਰਾਂ ਤੋਂ ਮੁਕਤ ਕਰੇਗੀ-ਕੇਜਰੀਵਾਲ ਜਲੰਧਰ ( ਜੇ ਪੀ ਬੀ ਨਿਊਜ਼ 24 ) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੋਂ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਾਂਝੇ ਤੌਰ ਉਤੇ ਝੰਡੀ ਵਿਖਾ ਕੇ ਕੀਤੀ।  ਇਸ ਮੌਕੇ ਜਨਤਕ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਨੇ ਕਿਹਾ, “ਅੱਜ ਦੇ ਦਿਨ ਇਹ ਇਤਿਹਾਸਕ ਮੌਕਾ ਹੈ ਜਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਇਜਾਰੇਦਾਰੀ ਨੂੰ ਖਤਮ ਕਰਕੇ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰ ਦਿੱਤਾ ਹੈ। ਸਰਕਾਰ ਨੇ ਮਹਿਜ਼ 1170 ਰੁਪਏ ਦੇ ਕਿਰਾਏ ਨਾਲ ਦਿੱਲੀ ਏਅਰਪੋਰਟ ਲਈ ਲਗਜ਼ਰੀ ਬੱਸ ਸੇਵਾ ਸ਼ੁਰੂ ਕੀਤੀ ਜਿਸ ਨਾਲ ਹੁਣ ਲੋਕਾਂ ਦੀ ਲੁੱਟ ਖਤਮ ਹੋਵੇਗੀ।” ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਬੱਸ ਸਟੈਂਡ ਤੋਂ ਦਿੱਲੀ ਏਅਰਪੋਰਟ ਤੱਕ ਰੋਜ਼ਾਨਾ 7 ਵੌਲਵੋ ਬੱਸਾਂ ਚੱਲਿਆ ਕਰਨਗੀਆਂ। ਇਸੇ ਤਰ੍ਹਾਂ ਮੁਸਾਫਰਾਂ ਦੀ ਸਹੂਲਤ ਲਈ ਅਜਿਹੀਆਂ ਹੀ ਬੱਸਾਂ ਏਅਰਪੋਰਟ ਲਈ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਪਟਿਆਲਾ ਅਤੇ ਇੱਥੋਂ ਤੱਕ ਕਿ ਚੰਡੀਗੜ੍ਹ ਤੋਂ ਵੀ ਚੱਲਿਆ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਵਿਚ ਕਿਫਾਇਤੀ ਕਿਰਾਏ ਨਾਲ ਏਅਰਪੋਰਟ ਲਈ ਆਰਾਮਦਾਇਕ ਤੇ ਵਧੀਆ ਸਫਰ ਅਤੇ ਹੋਰ ਸੁਖ ਸਹੂਲਤਾਂ ਮਿਲਣਗੀਆਂ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਏਅਰਪੋਰਟ ਲਈ ਜਾਣ ਦੇ ਚਾਹਵਾਨ ਮੁਸਾਫਰ ਸਫਰ ਕਰਨ ਤੋਂ ਤਿੰਨ ਮਹੀਨੇ ਪਹਿਲਾਂ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਜਦਕਿ ਬੱਸ ਅੱਡੇ ਦੇ ਕਾਊਂਟਰਾਂ ’ਤੇ ਛੇ ਮਹੀਨੇ ਪਹਿਲਾਂ ਟਿਕਟਾਂ ਬੁੱਕ ਕਰਵਾਈ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਪੰਜਾਬ ਵਾਸੀਆਂ ਨੇ ਮਾਫੀਏ ਦਾ ਖਾਤਮਾ ਕਰਕੇ ਸੂਬੇ ਦੀ ਸੇਵਾ ਕਰਨ ਦਾ ਫਤਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਦੇ ਚੱਲਣ ਨਾਲ ਹੁਣ ਟਰਾਂਸਪੋਰਟ ਮਾਫੀਆ ਬੀਤੇ ਸਮੇਂ ਦੀ ਗੱਲ ਹੋ ਜਾਵੇਗਾ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਦਹਾਕਿਆਂ ਤੋਂ ਸਿਰਫ ਪ੍ਰਾਈਵੇਟ ਟਰਾਂਸਪੋਰਟਰ ਹੀ ਇਸ ਰੂਟ ਉਤੇ ਬੱਸਾਂ ਚਲਾ ਰਹੇ ਸਨ ਅਤੇ ਵੱਧ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟਦੇ ਸਨ। ਸਰਕਾਰੀ ਬੱਸਾਂ ਨੂੰ ਏਅਰਪੋਰਟ ਲਈ ਨਾ ਚਲਾਉਣ ਲਈ ਬੀਤੇ ਸਮੇਂ ਦੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਸੌੜੇ ਹਿੱਤ ਹੀ ਇਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਰਹੇ ਸਨ। ਭਗਵੰਤ ਮਾਨ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਟਰਾਂਸਟਪੋਰਟ ਲੀਡਰ ਇਸ ਰੂਟ ਉਤੇ ਸਰਕਾਰੀ ਬੱਸਾਂ ਚੱਲਣ ਦੀ ਇਜਾਜ਼ਤ ਨਾ ਦੇ ਕੇ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਲੋਕਾਂ ਦੇ ਪੈਸੇ ਨੂੰ ਬੇਰਹਿਮੀ ਨਾਲ ਲੁੱਟਿਆ ਕਿਉਂ ਜੋ ਸਾਬਕਾ ਮੁੱਖ ਮੰਤਰੀਆਂ, ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਆਪਣੀਆਂ ਬੱਸਾਂ ਦੀ ਗਿਣਤੀ ਵਧਾਉਣ ਉਤੇ ਹੀ ਜ਼ੋਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦੀ ਤਾਕਤ ਲੋਕਾਂ ਦੀ ਭਲਾਈ ਉਤੇ ਨਹੀਂ ਸਗੋਂ ਟਰਾਂਸਪੋਰਟ ਮਾਫੀਏ ਦੇ ਪੈਰ ਪੱਕੇ ਕਰਨ ਉਤੇ ਵਰਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰਕੇ ਲੋਕਾਂ ਦਾ ਸ਼ੋਸ਼ਣ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਏ ਦਾ ਖਾਤਮਾ ਕਰਨ ਲਈ ਚੁੱਕੇਗੀ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਆਉਂਦੇ ਵੱਡੀ ਗਿਣਤੀ ਵਿਚ ਐਨ.ਆਰ.ਆਈ. ਉਨ੍ਹਾਂ ਕੋਲ ਅਕਸਰ ਇਹ ਸ਼ਿਕਾਇਤ ਕਰਦੇ ਸਨ ਕਿ ਸਿਰਫ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਕਿਉਂ ਦਿੱਤਾ ਗਆ ਅਤੇ ਸਰਕਾਰੀ ਬੱਸਾਂ ਕਿਉਂ ਨਹੀਂ ਚਲਾਈਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਹੁਣ ਟਰਾਂਸਪੋਰਟ ਮਾਫੀਏ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਇਹ ਸੁਪਰ ਲਗਜ਼ਰੀ ਬੱਸਾਂ ਚਲਾਏਗੀ ਜੋ ਪ੍ਰਾਈਵੇਟ ਟਰਾਂਸਪੋਰਟਰਾਂ ਨਾਲੋਂ ਅੱਧਾ ਕਿਰਾਇਆ ਵਸੂਲਣਗੀਆਂ ਅਤੇ ਇਨ੍ਹਾਂ ਨਾਲੋ ਦੂਣੀਆਂ ਸਹੂਲਤਾਂ ਵੀ ਮੁਸਾਫਰਾਂ ਨੂੰ ਮਿਲਣਗੀਆਂ। ਭਗਵੰਤ ਮਾਨ ਨੇ ਦਿੱਲੀ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਇਸ ਨੇਕ ਕਾਰਜ ਲਈ ਪੂਰਨ ਤੌਰ ਉਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਧਰਤੀ ਬਣਾਉਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਕਾਲੀਆਂ ਤੇ ਕਾਂਗਰਸੀਆਂ ਵੱਲੋਂ ਪੈਦਾ ਕੀਤਾ ਹੋਇਆ ਹੈ, ਜਿਨ੍ਹਾਂ ਨੇ ਇਨ੍ਹਾਂ ਅਪਰਾਧੀਆਂ ਦੀ ਖੁੱਲ੍ਹ ਕੇ ਪੁਸ਼ਤ-ਪਨਾਹੀ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਜਦੋਂ ਇਨ੍ਹਾਂ ਗੈਂਗਸਟਰਾਂ ਦੀ ਪੁਸ਼ਤ-ਪਨਾਹੀ ਖ਼ਤਮ ਹੋ ਗਈ ਹੈ ਤਾਂ ਇਹ ਅਪਰਾਧੀ ਜਲਦੀ ਸਲਾਖਾਂ ਪਿੱਛੇ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਲਈ ਅਹਿਮ ਦਿਨ ਹੈ ਕਿਉਂਕਿ ਵੌਲਵੋ ਬੱਸਾਂ ਅੱਜ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣੀਆਂ ਸ਼ੁਰੂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਸਹੂਲਤ ਖ਼ਾਸ ਤੌਰ ਉਤੇ ਪੰਜਾਬੀਆਂ ਲਈ ਜ਼ਿਆਦਾ ਆਰਾਮਦਾਇਕ ਤੇ ਲਾਭਕਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਇਮਾਨਦਾਰ ਸਰਕਾਰ ਹੈ, ਜਿਹੜੀ ਪਾਰਦਰਸ਼ੀ ਤਰੀਕੇ ਨਾਲ ਕੰਮ ਕਰ ਰਹੀ ਹੈ, ਜਿਸ ਨਾਲ ਲੋਕ ਪੱਖੀ ਪਹਿਲਕਦਮੀਆਂ ਲਾਗੂ ਕਰਨ ਦਾ ਰਾਹ ਪੱਧਰਾ ਹੋ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਉਤੇ ਸਿੱਧਾ ਤੇ ਸਖ਼ਤ ਹਮਲਾ ਕੀਤਾ ਹੈ ਤਾਂ ਕਿ ਲੋਕਾਂ ਦੀ ਭਲਾਈ ਲਈ ਇਸ ਦਾ ਸਫਾਇਆ ਹੋਵੇ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਮਾਨਦਾਰ ਸਰਕਾਰ ਦੀ ਅਜਿਹੀ ਮਿਸਾਲ ਮਿਲਣੀ ਔਖੀ ਹੈ, ਜਿਸ ਵਿੱਚ ਆਪ ਸਰਕਾਰ ਨੇ ਵੱਢੀਖੋਰੀ ਦੇ ਦੋਸ਼ਾਂ ਹੇਠ ਆਪਣੇ ਹੀ ਮੰਤਰੀ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਤਬਾਦਲਿਆਂ ਤੇ ਟਰਾਂਸਪੋਰਟ ਮਾਫ਼ੀਆ ਖ਼ਿਲਾਫ਼ ਵੀ ਜੰਗ ਵਿੱਢੀ ਹੈ ਤਾਂ ਕਿ ਲੋਕਾਂ ਨੂੰ ਕੰਮਾਂ ਲਈ ਦਫ਼ਤਰਾਂ ਵਿੱਚ ਖੱਜਲ ਨਾ ਹੋਣਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 5500 ਏਕੜ ਜ਼ਮੀਨ ਨੂੰ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਠੇਕੇ ਉਤੇ ਰੱਖੇ 26 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਕਿਉਂਕਿ ਪੰਜਾਬ ਸਰਕਾਰ ਅਗਲੇ ਸੈਸ਼ਨ ਵਿੱਚ ਇਕ ਕਾਨੂੰਨ ਲਿਆਉਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਮਾਫ਼ੀਆ ਨਾਲ ਕਰੜੇ ਹੱਥੀਂ ਸਿੱਝਿਆ ਜਾ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ। ਗੈਂਗਸਟਰਾਂ ਦੇ ਗਠਜੋੜ ਦੇ ਸਫ਼ਾਏ ਦੀ ਗੱਲ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਿਤੇ ਵੀ ਹੋਏ ਅਪਰਾਧ ਦੇ ਕਿਸੇ ਵੀ ਦੋਸ਼ੀ ਨੂੰ ਨਹੀਂ ਬਖ਼ਸ਼ੇਗੀ, ਜਦੋਂ ਕਿ ਪਿਛਲੀਆਂ ਸਰਕਾਰਾਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੀ ਪੁਸ਼ਤ-ਪਨਾਹੀ ਕਰਦੀਆਂ ਸਨ। ਕੇਜਰੀਵਾਲ ਨੇ ਕਿਹਾ ਕਿ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਨੂੰ ਖ਼ਤਮ ਕਰਨ ਦੇ ਨਾਲ-ਨਾਲ ਬੰਦੀਆਂ ਵਿਚਾਲੇ ਅਨੁਸ਼ਾਸਨ ਯਕੀਨੀ ਬਣਾਉਣ ਲਈ ਵਿਸ਼ੇਸ਼ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਸਰਕਾਰ ਦੀ ਕਾਇਮੀ ਦੇ

ਆਪ ਸਰਕਾਰ ਪੰਜਾਬ ਦੀ ਧਰਤੀ ਨੂੰ ਗੈਂਗਸਟਰਾਂ ਤੋਂ ਮੁਕਤ ਕਰੇਗੀ-ਕੇਜਰੀਵਾਲ Read More »

ਘਨਸ਼ਿਆਮ ਥੋਰੀ ਵੱਲੋਂ ਓ.ਯੂ.ਵੀ.ਜੀ.ਐਲ. ਸਕੀਮ ਅਧੀਨ ਅੰਮ੍ਰਿਤਸਰ ਵਿਕਾਸ ਅਥਾਰਟੀ ਦੀਆਂ ਵੱਖ-ਵੱਖ ਰਿਹਾਇਸ਼ੀ ਤੇ ਵਪਾਰਕ ਸਾਈਟਾਂ ਦਾ ਦੌਰਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਘਨਸ਼ਿਆਮ ਥੋਰੀ ਵੱਲੋਂ ਓ.ਯੂ.ਵੀ.ਜੀ.ਐਲ. ਸਕੀਮ ਅਧੀਨ ਅੰਮ੍ਰਿਤਸਰ ਵਿਕਾਸ ਅਥਾਰਟੀ ਦੀਆਂ ਵੱਖ-ਵੱਖ ਰਿਹਾਇਸ਼ੀ ਤੇ ਵਪਾਰਕ ਸਾਈਟਾਂ ਦਾ ਦੌਰਾ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਅੰਮ੍ਰਿਤਸਰ (ਜੇ ਪੀ ਬੀ ਨਿਊਜ਼ 24 ) : ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਜਿਨ੍ਹਾਂ ਨੂੰ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਵੱਲੋਂ ਸ਼ੁੱਕਰਵਾਰ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਦੀ ਖਾਲੀ ਸਰਕਾਰੀ ਜ਼ਮੀਨਾਂ ਦੀ ਸਰਬੋਤਮ ਵਰਤੋਂ (ਓ.ਯੂ.ਵੀ.ਜੀ.ਐਲ.) ਸਕੀਮ ਅਧੀਨ ਵੱਖ-ਵੱਖ ਰਿਹਾਇਸ਼ੀ ਅਤੇ ਵਪਾਰਕ ਸਾਈਟਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਧੀਕ ਮੁੱਖ ਪ੍ਰਸ਼ਾਸਕ ਲਵਜੀਤ ਕਲਸੀ ਵੱਲੋਂ ਮੁੱਖ ਪ੍ਰਸ਼ਾਸਕ ਘਨਸ਼ਿਆਮ ਥੋਰੀ ਦਾ ਏ.ਡੀ.ਏ. ਦਫ਼ਤਰ ਵਿਖੇ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਵੱਲੋਂ ਟ੍ਰਿਲੀਅਮ ਮਾਲ ਨੇੜੇ ਮੈਂਟਲ ਹਸਪਤਾਲ, ਸ੍ਰੀ ਗੁਰੂ ਰਾਮ ਦਾਸ ਅਰਬਨ ਇਸਟੇਟ (ਓਲਡ ਜੇਲ ਸਾਈਟ), ਪੁੱਡਾ ਐਵੇਨਿਊ, ਰਣਜੀਤ ਐਵੀਨਿਊ ਸੈਕਟਰ-4 ਵਿਖੇ ਕਮਰਸ਼ੀਅਲ ਜਗ੍ਹਾ, ਕੈਨਾਲ ਕਲੋਨੀ, ਇਰੀਗੇਸ਼ਨ ਅਤੇ ਮਿਲਕਫੈੱਡ ਵੇਰਕਾ, ਸਿਵਲ ਹਸਪਤਾਲ ਬਟਾਲਾ ਸਮੇਤ ਹੋਰਨਾਂ ਥਾਵਾਂ ਵਿਖੇ ਗਰੁੱਪ ਹਾਊਸਿੰਗ, ਐਸ.ਸੀ.ਓ., ਸਕੂਲ ਸਾਈਟਸ, ਦੁਕਾਨਾਂ, ਪਲਾਟ, ਬੂਥਾਂ ਸਮੇਤ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦਾ ਦੌਰਾ ਕੀਤਾ ਗਿਆ। ਘਨਸ਼ਿਆਮ ਥੋਰੀ ਨੇ ਕਰੋੜਾਂ ਰੁਪਏ ਦੀ ਲੰਬਿਤ ਬਕਾਇਆ ਰਾਸ਼ੀ ਦਾ ਨੋਟਿਸ ਲੈਂਦਿਆਂ ਲਾਇਸੰਸਸ਼ੁਦਾ ਅਤੇ ਅਣ-ਅਧਿਕਾਰਤ ਕਾਲੋਨਾਈਜ਼ਰਾਂ ਵਿਰੁੱਧ ਲੰਬਿਤ ਬਕਾਏ ਦੇ ਕੇਸ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਮੋਟੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾਈ ਜਾ ਸਕੇ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਕੈਨਾਲ ਕਲੋਨੀ ਅੰਮ੍ਰਿਤਸਰ 24.24 ਏਕੜ ਰਕਬੇ ਵਿੱਚ ਫੈਲੀ ਹੋਈ ਹੈ, ਜਿਸ ਵਿੱਚ 86 ਰਿਹਾਇਸ਼ੀ ਪਲਾਟ ਹਨ, ਜਿਨ੍ਹਾਂ ਵਿੱਚੋਂ ਇੱਕ ਮਲਟੀਯੂਜ਼ ਸਾਈਟ ਤੋਂ ਇਲਾਵਾ 76 ਵਿਕ ਚੁੱਕੇ ਹਨ ਅਤੇ 54 ਐਸ.ਸੀ.ਓ. ਸਾਈਟਾਂ ਵਿੱਚੋਂ 12 ਵਿਕ ਚੁੱਕੀਆਂ ਹਨ ਅਤੇ ਇੱਕ ਪੈਟਰੋਲ ਪੰਪ ਲਈ ਸਾਈਟ ਹੈ। ਇਸੇ ਤਰ੍ਹਾਂ ਗੁਰੂ ਰਾਮ ਦਾਸ ਅਰਬਨ ਅਸਟੇਟ (109 ਏਕੜ) ਵਿੱਚ ਸਕੂਲ ਲਈ ਇੱਕ ਰਾਖਵੀਂ ਜਗ੍ਹਾ, 499 ਰਿਹਾਇਸ਼ੀ ਪਲਾਟਾਂ ਵਿੱਚੋਂ 226 ਵਿਕ ਚੁੱਕੇ ਹਨ ਅਤੇ 273 ਖਾਲੀ ਪਏ ਹਨ ਅਤੇ 36 ਐਸ.ਸੀ.ਓ. ਸਾਈਟਾਂ ਵਿੱਚੋਂ 15 ਵੇਚੀਆਂ ਗਈਆਂ ਹਨ। ਇਸੇ ਤਰ੍ਹਾਂ ਮੈਂਟਲ ਹਸਪਤਾਲ ਦੀ ਸਾਈਟ (31.58 ਏਕੜ) ਵਿੱਚ ਇੱਕ ਚੰਕ ਸਾਈਟ, 35 ਐਸ.ਸੀ.ਓ. ਸਾਈਟਾਂ, 23 ਬੂਥ ਅਤੇ 38 ਰਿਹਾਇਸ਼ੀ ਪਲਾਟ ਹਨ। ਮਿਲਕ ਯੂਨੀਅਨ ਸਾਈਟ ਵਿੱਚ 31 ਐਸ.ਸੀ.ਓ. ਸਾਈਟਾਂ ਵਿੱਚੋਂ 19 ਅਤੇ ਸੱਤ ਦੁਕਾਨਾਂ ਦੀਆਂ ਸਾਈਟਾਂ ਵਿੱਚੋਂ ਪੰਜ ਵਿਕ ਚੁੱਕੀਆਂ ਹਨ ਅਤੇ ਇੱਕ ਮਲਟੀਯੂਜ਼ ਸਾਈਟ ਖਾਲੀ ਪਈ ਹੈ।ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਪੁੱਡਾ ਐਵੇਨਿਊ ਵਿੱਚ 43 ਦੁਕਾਨਾਂ ਹਨ, ਜਿਨ੍ਹਾਂ ਵਿੱਚੋਂ ਛੇ ਖਾਲੀ ਪਈਆਂ ਹਨ, 214 ਰਿਹਾਇਸ਼ੀ ਪਲਾਟਾ ਵਿੱਚੋਂ 193 ਵੇਚੇ ਗਏ ਹਨ ਅਤੇ ਇੱਕ ਸਕੂਲ ਦੀ ਸਾਈਟ ਹੈ। ਸਿਵਲ ਹਸਪਤਾਲ ਬਟਾਲਾ ਵਿਖੇ 9 ਐਸ.ਸੀ.ਓ. ਸਾਈਟਾਂ ਵਿੱਚੋਂ 7 ਵਿਕ ਚੁੱਕੀਆਂ ਹਨ ਅਤੇ 27 ਦੁਕਾਨਾਂ ਦੀਆਂ 12 ਸਾਈਟਾਂ ਵਿੱਚੋਂ 12 ਖਾਲੀ ਪਈਆਂ ਹਨ। ਮੁੱਖ ਪ੍ਰਸ਼ਾਸਕ ਨੇ ਉਨ੍ਹਾਂ ਨੂੰ ਢੁੱਕਵੀਆਂ ਥਾਵਾਂ ‘ਤੇ ਨਿਲਾਮੀ ਲਈ ਪ੍ਰਕਿਰਿਆ ਸ਼ੁਰੂ ਕਰਨ ਦੇ ਵੀ ਨਿਰਦੇਸ਼ ਦਿੱਤੇ। ਘਨਸ਼ਿਆਮ ਥੋਰੀ ਨੇ ਅੱਗੇ ਕਿਹਾ ਕਿ ਪੁੱਡਾ ਵੱਲੋਂ ਮਾਨਤਾ ਪ੍ਰਾਪਤ ਸਾਈਟਾਂ ਵਿਖੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨਿਰਧਾਰਤ ਸਮੇਂ ਵਿੱਚ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਘਨਸ਼ਿਆਮ ਥੋਰੀ ਨੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਏ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

ਘਨਸ਼ਿਆਮ ਥੋਰੀ ਵੱਲੋਂ ਓ.ਯੂ.ਵੀ.ਜੀ.ਐਲ. ਸਕੀਮ ਅਧੀਨ ਅੰਮ੍ਰਿਤਸਰ ਵਿਕਾਸ ਅਥਾਰਟੀ ਦੀਆਂ ਵੱਖ-ਵੱਖ ਰਿਹਾਇਸ਼ੀ ਤੇ ਵਪਾਰਕ ਸਾਈਟਾਂ ਦਾ ਦੌਰਾ Read More »

ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ ਕਿਹਾ, ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟੀ ਗਈ ਸੂਬੇ ਦੇ ਸ਼ਾਨਾਮੱਤੇ ਵਿਰਸੇ ਨੂੰ ਬਹਾਲ ਕਰਨ ਦਾ ਲਿਆ ਅਹਿਦ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਸੂਬੇ ਵਿੱਚ ਟਰਾਂਸਪੋਰਟ ਮਾਫ਼ੀਆ ਦੀ ਕਬਰ ਪੁੱਟਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਤੋਂ 15 ਜੂਨ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਹੋਣਗੀਆਂ। ਇਹ ਵੋਲਵੋ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਨੂੰ ਲੋਕਾਂ ਨੇ ਮਾਫ਼ੀਆ ਦੇ ਖ਼ਾਤਮੇ ਲਈ ਸੂਬੇ ਵਿੱਚ ਸੇਵਾ ਕਰਨ ਲਈ ਫਤਵਾ ਦਿੱਤਾ ਹੈ। ਸਾਡੀ ਸਰਕਾਰ ਨੇ ਪਹਿਲਾਂ ਹੀ ਨਵੀਂ ਆਬਕਾਰੀ ਨੀਤੀ ਰਾਹੀਂ ਸ਼ਰਾਬ ਮਾਫ਼ੀਆ ਉਤੇ ਕਾਬੂ ਪਾਇਆ ਹੈ ਅਤੇ ਅੱਜ ਮੈਨੂੰ ਇਹ ਐਲਾਨ ਕਰਦਿਆਂ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਕਿ ਹੁਣ ਟਰਾਂਸਪੋਰਟ ਮਾਫ਼ੀਆ ਵੀ ਬੀਤੇ ਦੀ ਗੱਲ ਬਣ ਜਾਵੇਗਾ।” ਮੁੱਖ ਮੰਤਰੀ ਨੇ ਝੋਰਾ ਪ੍ਰਗਟਾਇਆ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਟਰਾਂਸਪੋਰਟ ਮਾਫੀਆ ਨੂੰ ਖਤਮ ਕਰਕੇ ਪੰਜਾਬ ਦੀ ਲੋਕ ਪੱਖੀ ਸਰਕਾਰ ਇਹ ਸੁਪਰ ਲਗਜ਼ਰੀ ਬੱਸਾਂ ਚਲਾਏਗੀ ਜੋ ਪ੍ਰਾਈਵੇਟ ਟਰਾਂਸਪੋਰਟਰਾਂ ਤੋਂ ਅੱਧੇ ਤੋਂ ਵੀ ਘੱਟ ਕਿਰਾਇਆ ਵਸੂਲੇਗੀ ਅਤੇ ਉਨ੍ਹਾਂ ਨਾਲੋਂ ਮੁਸਾਫਰਾਂ ਨੂੰ ਦੁੱਗਣੀਆਂ ਸਹੂਲਤਾਂ ਦੇਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੋਵੇਗਾ। ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਬੀਤ ਗਏ ਜਦੋਂ ਕਰਦਾਤਿਆਂ ਦਾ ਪੈਸਾ ਲੀਡਰਾਂ ਵੱਲੋਂ ਲੁੱਟ ਕੇ ਬੈਂਕਾਂ ਵਿੱਚ ਜਮ੍ਹਾਂ ਕਰਵਾਇਆ ਜਾਂਦਾ ਸੀ ਪਰ ਹੁਣ ਇਹ ਪੈਸਾ ਆਮ ਲੋਕਾਂ ਦੀ ਭਲਾਈ ਲਈ ਸੋਚ ਸਮਝ ਕੇ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਅਤੇ ਸਮਰਥਨ ਦੀ ਮੰਗ ਕੀਤੀ।

ਮੁੱਖ ਮੰਤਰੀ ਵੱਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦਾ ਐਲਾਨ Read More »

ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸੈਰ ਸਪਾਟਾ ਪ੍ਰਾਜੈਕਟਾਂ ਵਿੱਚ ਨਿਵੇਸ਼ ਕਰਨ ਲਈ ਪ੍ਰਾਈਵੇਟ ਨਿਵੇਸ਼ਕਾਂ ਨੂੰ ਸੱਦਾ ਦੇਣ ਵਾਸਤੇ ਨਵੀਂ ਦਿੱਲੀ ਵਿੱਚ ਨਿਵੇਸ਼ਕ ਸੰਮੇਲਨ ਦਾ ਆਯੋਜਨ ਚੰਡੀਗੜ੍ਹ ( ਜੇ ਪੀ ਬੀ ਨਿਊਜ਼24 ) : ਪੰਜਾਬ ਨੂੰ ਆਲਮੀ ਨਕਸ਼ੇ ‘ਤੇ ਲਿਆਉਣ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਨੂੰ ਸੈਰ-ਸਪਾਟੇ ਦਾ ਕੇਂਦਰ ਬਣਾਉਣ ਲਈ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਨਿਵੇਸ਼ਕ ਸੰਮੇਲਨ ਦਾ ਆਯੋਜਨ ਕੀਤਾ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਅਤੇ ਹੋਰ ਖੇਤਰਾਂ ਵਿੱਚ ਪ੍ਰਾਈਵੇਟ ਸੈਕਟਰ ਨੂੰ ਨਿਵੇਸ਼ ਕਰਨ ਦਾ ਸੱਦਾ ਦਿੱਤਾ ਜਾ ਸਕੇ। ਸੰਮੇਲਨ ਦੌਰਾਨ ਜਿੱਥੇ ਰਣਜੀਤ ਸਾਗਰ ਝੀਲ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ, ਉਥੇ ਹੀ ਸੈਰ ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤੇ ਜਾਣ ਦੀ ਸੰਭਾਵਨਾ ਵਾਲੇ ਕਈ ਹੋਰ ਪ੍ਰਾਜੈਕਟ ਵੀ ਪ੍ਰਦਰਸ਼ਿਤ ਕੀਤੇ ਗਏ। ਹੋਰ ਪ੍ਰਾਜੈਕਟਾਂ ਵਿੱਚ ਕਪੂਰਥਲਾ ਵਿੱਚ ਦਰਬਾਰ ਹਾਲ ਅਤੇ ਗੋਲ ਕੋਠੀ, ਸੰਗਰੂਰ ਵਿੱਚ ਸੰਗਰੂਰ ਕੋਠੀ, ਅੰਮ੍ਰਿਤਸਰ ਅਤੇ ਮੋਹਾਲੀ ਵਿਚ ਕਨਵੈਨਸ਼ਨ ਸੈਂਟਰ, ਸ਼ਾਹਪੁਰ ਕੰਢੀ ਦਾ ਕਿਲ੍ਹਾ ਆਦਿ ਸ਼ਾਮਲ ਹਨ। ਹਰਿਆਲੀ ਅਤੇ ਪਹਾੜੀਆਂ ਨਾਲ ਘਿਰੀ, ਰਣਜੀਤ ਸਾਗਰ ਝੀਲ ਨਾਲ 74.76 ਏਕੜ ਵਿੱਚ ਫੈਲੀ ਇਸ ਸਾਈਟ ਵਿੱਚ ਸੈਰ-ਸਪਾਟੇ ਦੀ ਬਹੁਤ ਸੰਭਾਵਨਾ ਹੈ ਕਿਉਂਕਿ ਇਹ ਡਲਹੌਜ਼ੀ ਦੇ ਰਸਤੇ ਵਿੱਚ ਸਥਿਤ ਹੈ ਅਤੇ ਮਸ਼ਹੂਰ ਸੈਰ ਸਪਾਟਾ ਸਥਾਨਾਂ ਧਰਮਸ਼ਾਲਾ, ਪਾਲਮਪੁਰ, ਚੰਬਾ ਅਤੇ ਵੈਸ਼ਨੋ ਦੇਵੀ, ਕਟੜਾ ਦੇ ਨੇੜੇ ਹੈ। ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਤਹਿਤ ਅਤਿ-ਆਧੁਨਿਕ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਾਤਾਵਰਣ ਅਤੇ ਜੰਗਲਾਤ ਪੜਾਅ-1 ਸਬੰਧੀ ਮਨਜ਼ੂਰੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭੂਗੋਲਿਕ ਪੱਖੋਂ ਦਿਲਕਸ਼ ਅਤੇ ਵੰਨ-ਸੁਵੰਨਾ ਕੁਦਰਤੀ ਸੁਹੱਪਣ ਹੋਣ ਕਰਕੇ ਇਸ ਸੰਭਾਵਨਾ ਨੂੰ ਨਾਗਰਿਕਾਂ ਲਈ ਖੋਲ੍ਹਣ ਦੀ ਕਲਪਨਾ ਕੀਤੀ ਗਈ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਨਾ ਸਿਰਫ਼ ਕੁਦਰਤੀ ਵਿਰਾਸਤ ਨੂੰ ਸੰਭਾਲਿਆ ਜਾ ਸਕੇਗਾ, ਸਗੋਂ ਸਥਾਨਕ ਭਾਈਚਾਰੇ ਲਈ ਰੋਜ਼ਗਾਰ ਦੇ ਮੌਕੇ ਵੀ ਸਿਰਜੇ ਜਾ ਸਕਣਗੇ। ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਵਾਲੀ ਅਗਵਾਈ ਹੇਠ ਪੰਜਾਬ ਸਰਕਾਰ ਸਥਾਈ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪਹਿਲਕਦਮੀ ਨਾਲ ਮਜ਼ਬੂਤ ਆਰਥਿਕ ਆਧਾਰ ਵਿਕਸਤ ਕਰਨ ਦਾ ਇਰਾਦਾ ਰੱਖਦੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸੈਰ-ਸਪਾਟਾ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਅਤੇ ਸੂਬੇ ਭਰ ਵਿੱਚ ਵੱਖ-ਵੱਖ ਸੈਰ-ਸਪਾਟਾ ਪ੍ਰਾਜੈਕਟਾਂ ਦੀ ਪਛਾਣ ਕਰਨ ਅਤੇ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਲਈ, ਸਰਕਾਰ ਨੇ ਇਹ ਨਿਵੇਸ਼ਕ ਸੰਮੇਲਨ ਕਰਵਾਇਆ ਹੈ।” ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਸ੍ਰੀ ਅਨਿਰੁੱਧ ਤਿਵਾੜੀ ਨੇ ਉਨ੍ਹਾਂ ਨੂੰ ਸੂਬੇ ਦੁਆਰਾ ਅਪਣਾਈ ਗਈ ‘ਈਜ਼ ਆਫ਼ ਡੂਇੰਗ ਬਿਜ਼ਨਸ’ ਨੀਤੀ ਬਾਰੇ ਵੀ ਜਾਣੂ ਕਰਵਾਇਆ ਜੋ ਨਿਵੇਸ਼ਕਾਂ ਨੂੰ ਇੱਕੋ ਥਾਂ ‘ਤੇ ਮੁਸ਼ਕਲ ਰਹਿਤ ਮਨਜ਼ੂਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਨਿਵੇਸ਼ ਲਈ ਹੋਰ ਰਿਆਇਤਾਂ ਪ੍ਰਦਾਨ ਕਰਦੀ ਹੈ। ਇਸ ਸੰਮੇਲਨ ਵਿੱਚ ਸੈਰ-ਸਪਾਟਾ ਖੇਤਰ ਦੀਆਂ ਨਾਮਵਰ ਸੰਸਥਾਵਾਂ ਜਿਨ੍ਹਾਂ ਵਿੱਚ ਆਈਟੀਸੀ ਹਾਸਪਿਟੈਲਿਟੀ, ਤਾਜ, ਮਹਿੰਦਰਾ ਹੋਲੀਡੇਜ਼, ਮੈਰੀਅਟ, ਹਯਾਤ, ਪਾਰਕ, ਸੀਜੀਐਚ ਅਰਥ ਅਤੇ ਹੋਰ ਬਹੁਤ ਸਾਰੀਆਂ ਸੰਸਥਾਵਾਂ ਨੇ ਹਿੱਸਾ ਲਿਆ। ਸੈਰ ਸਪਾਟਾ ਖੇਤਰ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸੂਬੇ ਵਿੱਚ ‘ਰਿਸਪਾਂਸੀਬਲ ਟੂਰਿਜ਼ਮ’ ਨੂੰ ਸਰਗਰਮੀ ਨਾਲ ਸਮਰਥਨ ਦੇ ਕੇ ਵਾਤਾਵਰਣ ਸਬੰਧੀ ਸੰਵੇਦਨਸ਼ੀਲ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਨਾ ਹੈ। ਰਣਜੀਤ ਸਾਗਰ ਝੀਲ ਦੀ ਸ਼ਾਨਦਾਰ ਸੁੰਦਰਤਾ ਸੈਰ-ਸਪਾਟੇ ਅਤੇ ਈਕੋ-ਰਿਜ਼ੋਰਟ, ਐਡਵੈਂਚਰ ਤੇ ਵਾਟਰ ਸਪੋਰਟਸ ਅਤੇ ਹੋਰ ਗਤੀਵਿਧੀਆਂ ਲਈ ਅਪਾਰ ਸੰਭਾਵਨਾਵਾਂ ਰੱਖਦੀ ਹੈ ਜੋ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੋਵੇਗੀ। ਇਸ ਮੌਕੇ ਸੈਰ ਸਪਾਟਾ ਮੰਤਰਾਲੇ (ਭਾਰਤ ਸਰਕਾਰ) ਦੇ ਵਧੀਕ ਸਕੱਤਰ ਸ੍ਰੀ ਰਾਕੇਸ਼ ਕੁਮਾਰ ਵਰਮਾ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੇ ਕੁਮਾਰ ਸਿਨਹਾ, ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮੁਹੰਮਦ ਤਇਅਬ, ਪੀ.ਆਈ.ਡੀ.ਬੀ. ਦੇ ਵਧੀਕ ਮੈਨੇਜਿੰਗ ਡਾਇਰੈਕਟਰ ਸ੍ਰੀ ਯਸ਼ਨਜੀਤ ਸਿੰਘ, ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ ਸ੍ਰੀ ਉਮਾ ਸ਼ੰਕਰ ਗੁਪਤਾ ਅਤੇ ਸੈਰ ਸਪਾਟਾ ਪੰਜਾਬ ਵਿਭਾਗ ਦੇ ਸਲਾਹਕਾਰ ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਹਾਜ਼ਰ ਸਨ।

ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ Read More »

ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ – ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਰੂਪਨਗਰ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਮੋਹਾਲੀ ਦੀਆਂ ਤਿੰਨ ਸੁਸਾਇਟੀਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਕੀਤੀ – ਪੁਲਿਸ ਟੀਮਾਂ ਨੇ 18 ਗ੍ਰਾਮ ਅਫੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ ਬਰਾਮਦ ਕਰਨ ਸਮੇਤ 20 ਸ਼ੱਕੀ ਵਿਅਕਤੀਆਂ ਨੂੰ ਫੜਿਆ  ਚੰਡੀਗੜ੍ਹ/ਮੋਹਾਲੀ ( ਜੇ ਪੀ ਬੀ ਨਿਊਜ਼ 24 ) : ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਰੋਪੜ ਰੇਂਜ ਪੁਲਿਸ ਨੇ ਅੱਜ ਮੋਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਇਸ ਮੁਹਿੰਮ ਦੀ ਅਗਵਾਈ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਇਸ ਨੂੰ ਤਿੰਨ ਜ਼ਿਲ੍ਹਿਆਂ ਦੇ ਪੁਲਿਸ ਬਲਾਂ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਗਿਆ ਜਿਸ ਵਿੱਚ ਮੁਹਾਲੀ ਪੁਲਿਸ ਦੀ ਅਗਵਾਈ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਫ਼ਤਹਿਗੜ੍ਹ ਸਾਹਿਬ ਪੁਲਿਸ ਦੀ ਅਗਵਾਈ ਐਸ.ਐਸ.ਪੀ. ਰਵਜੋਤ ਗਰੇਵਾਲ ਅਤੇ ਰੂਪਨਗਰ ਪੁਲਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਗਰਗ ਵੱਲੋਂ ਕੀਤੀ ਗਈ। ਪੁਲੀਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਵਿੱਚ ਕਾਰਵਾਈ ਕਰਕੇ ਘੱਟੋ-ਘੱਟ 20 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਫੜਿਆ ਹੈ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ 10 ਵਾਹਨਾਂ ਨੂੰ ਵੀ ਜ਼ਬਤ ਕੀਤਾ ਹੈ ਅਤੇ 18 ਗ੍ਰਾਮ ਅਫੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ (ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕੀਤਾ ਗਿਆ) ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉਥੇ ਰਹਿ ਰਹੇ ਹਨ ਅਤੇ ਕਈਆਂ ਨੇ ਤਾਂ ਫਲੈਟਾਂ ਨੂੰ ਕਿਰਾਏ ‘ਤੇ ਲੈ ਕੇ ਅੱਗੇ ਕਿਰਾਏ ‘ਤੇ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹਰੇਕ ਸੁਸਾਇਟੀ ਦੀ ਐਸ.ਐਸ.ਪੀ. ਦੀ ਅਗਵਾਈ ਹੇਠ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਤਿੰਨ ਸੁਸਾਇਟੀਆਂ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਨੂੰ ਜਾਰੀ ਰੱਖਿਆ ਜਾਵੇਗਾ। ਡੀਆਈਜੀ ਨੇ ਕਿਹਾ ਕਿ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀਜ਼ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਕਦੀ ਬਾਰੇ ਹੋਰ ਜਾਂਚ ਕਰਨ ਲਈ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ Read More »

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼ ਭੱਠਿਆਂ ਉਤੇ ਜ਼ਿਗ-ਜ਼ੈਗ ਤਕਨੀਕ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਆਖਿਆ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ): ਪੰਜਾਬ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੂੰ ਨਿਰਦੇਸ਼ ਦਿੱਤਾ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕੀਤੀਆਂ ਜਾਣ। ਇੱਥੇ ਸਰਕਾਰੀ ਗ੍ਰਹਿ ਵਿਖੇ ਵੀਰਵਾਰ ਨੂੰ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸੰਭਵ ਤਰੀਕੇ ਨਾਲ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨਾ ਪੀ.ਪੀ.ਸੀ.ਬੀ. ਦਾ ਫ਼ਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਇਸ ਲੋਕ ਭਲਾਈ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੀ.ਪੀ.ਸੀ.ਬੀ. ਨੂੰ ਭੌਂ, ਪਾਣੀ ਜਾਂ ਹਵਾਈ ਪ੍ਰਦੂਸ਼ਣ ਦਾ ਘੱਟ ਤੋਂ ਘੱਟ ਹੋਣਾ ਯਕੀਨੀ ਬਣਾਉਣ ਲਈ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਗਾਮੀ ਪੀੜ੍ਹੀਆਂ ਲਈ ਪੰਜਾਬ ਨੂੰ ਬਚਾਉਣ ਲਈ ਇਹ ਕੰਮ ਸਮੇਂ ਦੀ ਲੋੜ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ। ਇਕ ਹੋਰ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਨੂੰ ਸੂਬੇ ਭਰ ਵਿੱਚ ਭੱਠਿਆਂ ਉਤੇ ਪ੍ਰਦੂਸ਼ਣ ਮੁਕਤ ਜ਼ਿਗ-ਜ਼ੈਗ ਤਕਨਾਲੋਜੀ ਲਾਗੂ ਕਰਨ ਲਈ ਫੌਰੀ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭੱਠਾ ਮਾਲਕਾਂ ਨੂੰ ਪ੍ਰਦੂਸ਼ਣ ਨੂੰ ਬਿਲਕੁੱਲ ਖ਼ਤਮ ਕਰਨ ਲਈ ਨਵੀਂ ਤਕਨੀਕ ਅਪਨਾਉਣ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਲੰਘਣਾ ਕਰਨ ਵਾਲੇ ਭੱਠਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੀ.ਪੀ.ਸੀ.ਬੀ. ਦੀ ਇਹ ਕਾਰਵਾਈ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਹੋਵੇ। ਮੁੱਖ ਮੰਤਰੀ ਨੇ ਪੀ.ਪੀ.ਸੀ.ਬੀ. ਅਧਿਕਾਰੀਆਂ ਨੂੰ ਵੱਡੇ ਸਨਅਤਕਾਰਾਂ ਨਾਲ ਤਾਲਮੇਲ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਇਕਾਈਆਂ ਵਿੱਚ ਪ੍ਰਦੂਸ਼ਣ ਖ਼ਤਮ ਕਰਨ ਲਈ ਇਹ ਪ੍ਰਦੂਸ਼ਣ ਮੁਕਤ ਤਕਨਾਲੋਜੀ ਅਪਨਾਉਣ ਲਈ ਪ੍ਰੇਰਨ ਵਾਸਤੇ ਆਖਿਆ। ਉਨ੍ਹਾਂ ਕਿਹਾ ਕਿ ਮੁੱਖ ਉਦੇਸ਼ ਪ੍ਰਦੂਸ਼ਣ ਰੋਕਣ ਦੀ ਇਸ ਮੁਹਿੰਮ ਵਿੱਚ ਸਨਅਤਕਾਰਾਂ ਨੂੰ ਭਾਈਵਾਲ ਬਣਾਉਣ ਉਤੇ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਪੀ.ਪੀ.ਸੀ.ਬੀ. ਨੂੰ ਪ੍ਰਦੂਸ਼ਣ ਖ਼ਿਲਾਫ਼ ਇਸ ਮੁਹਿੰਮ ਵਿੱਚ ਪੂਰੇ ਸਹਿਯੋਗ ਤੇ ਸਮਰਥਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਡਾ. ਆਦਰਸ਼ ਪਾਲ ਵਿੱਗ ਅਤੇ ਮੈਂਬਰ ਸਕੱਤਰ ਇੰਜਨੀਅਰ ਕਰੁਨੇਸ਼ ਗਰਗ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪੂਰੀ ਸ਼ਿੱਦਤ ਨਾਲ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼ Read More »

ਆਦਮਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ’ਚ 14 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਆਦਮਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ’ਚ 14 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ ਜਲੰਧਰ (ਜੇ ਪੀ ਬੀ ਨਿਊਜ਼) : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਵਲੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਆਦਮਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 14 ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਦੱਸਿਆ ਕਿ ਬਿਊਰੋ ਵੱਲੋਂ ਐਸ.ਆਈ.ਐਸ. ਸਕਿਓਰਿਟੀ ਤੇ ਇੰਟੈਲੀਜੈਂਸ ਸਰਵਿਸਿਜ਼ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ 27 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 14 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਗਲਾ ਪਲੇਸਮੈਂਟ ਕੈਂਪ 10 ਜੂਨ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਭੋਗਪੁਰ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 21 ਤੋਂ 37 ਸਾਲ ਉਮਰ, ਕੱਦ 168 ਸੈਂਟੀ ਮੀਟਰ, ਛਾਤੀ 80 ਤੋਂ 85 ਸੈਂਟੀ ਮੀਟਰ, ਘੱਟੋ-ਘੱਟ 10ਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਪੁਰਸ਼ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਕੈਂਪ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਆਦਮਪੁਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ’ਚ 14 ਨੌਜਵਾਨਾਂ ਦੀ ਰੋਜ਼ਗਾਰ ਲਈ ਚੋਣ Read More »

ਮੰਤਰੀ ਮੰਡਲ ਵੱਲੋਂ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸਿਫਾਰਸ਼

ਮੰਤਰੀ ਮੰਡਲ ਵੱਲੋਂ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸਿਫਾਰਸ਼ ਗਰਮ ਰੁੱਤ ਦੀ ਮੂੰਗੀ ਖਰੀਦਣ ਲਈ ਗੈਪ ਫਡਿੰਗ ਵਜੋਂ ਮਾਰਕਫੈੱਡ ਲਈ 66.56 ਕਰੋੜ ਰੁਪਏ ਪ੍ਰਵਾਨ ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਨੂੰ ਹਰੀ ਝੰਡੀ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24 ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦੀ ਸਿਫਾਰਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਰ ਦਿੱਤੀ ਜੋ ਭਾਰਤੀ ਸੰਵਿਧਾਨ ਦੀ ਧਾਰਾ-174 ਦੀ ਕਲਾਜ਼ (1) ਦੇ ਅਨੁਸਾਰ ਵਿਧਾਨ ਸਭਾ ਦਾ ਇਜਲਾਸ ਸੱਦਣ ਲਈ ਅਧਿਕਾਰਤ ਹਨ। ਇਹ ਫੈਸਲਾ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਤਰੀ ਮੰਡਲ ਨੇ 24 ਜੂਨ ਨੂੰ ਇਜਲਾਸ ਸੱਦਣ ਅਤੇ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਉਸੇ ਦਿਨ ਰਾਜਪਾਲ ਦੇ ਭਾਸ਼ਣ ਉਤੇ ਧੰਨਵਾਦ ਦਾ ਪ੍ਰਸਤਾਵ ਪੇਸ਼ ਕਰਨ ਅਤੇ ਇਸ ਉਤੇ ਬਹਿਸ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਹੈ। ਵਿੱਤ ਮੰਤਰੀ 27 ਜੂਨ ਨੂੰ ਸੋਮਵਾਰ ਵਾਲੇ ਦਿਨ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਆਮ ਬਜਟ ਉਤੇ ਬਹਿਸ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਸੈਸ਼ਨ ਦੌਰਾਨ ਸਾਲ 2018-19 ਅਤੇ 2019-20 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡੀਟਰ ਜਨਰਲ ਦੀਆਂ ਲੇਖਾ ਰਿਪੋਰਟਾਂ ਅਤੇ ਸਾਲ 2019-20 ਅਤੇ ਸਾਲ 2020-21 ਲਈ ਵਿੱਤੀ ਤੇ ਨਮਿੱਤਣ ਲੇਖੇ ਸਦਨ ਵਿਚ ਪੇਸ਼ ਕੀਤੇ ਜਾਣਗੇ। ਗਰਮ ਰੁੱਤ ਦੀ ਮੂੰਗੀ ਖਰੀਦਣ ਲਈ ਗੈਪ ਫਡਿੰਗ ਵਜੋਂ ਮਾਰਕਫੈੱਡ ਲਈ 66.56 ਕਰੋੜ ਰੁਪਏ ਦੀ ਪ੍ਰਵਾਨਗੀ ਧਰਤੀ ਹੇਠਲੇ ਪਾਣੀ ਵਰਗੇ ਬਹੁਮੱਲੇ ਕੁਦਰਤੀ ਵਸੀਲਿਆਂ ਨੂੰ ਬਚਾਉਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਾਰਕਫੈੱਡ ਵੱਲੋਂ ਸਾਲ 2022-23 ਲਈ ਗਰਮ ਰੁੱਤ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਉਤੇ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਰਕਫੈੱਡ ਨੂੰ ਇਹ ਫਸਲ ਖਰੀਦਣ ਲਈ ਸੂਬੇ ਦੀ ਨੋਡਲ ਏਜੰਸੀ ਬਣਾਇਆ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਗੈਪ ਫਡਿੰਗ ਵਜੋਂ 1875 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਕਫੈੱਡ ਨੂੰ ਲਗਪਗ 66.65 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਮੌਜੂਦਾ ਗਰਮ ਰੁੱਤ ਦੀ ਮੂੰਗੀ ਦੇ ਸੀਜ਼ਨ ਦੌਰਾਨ 95,000 ਏਕੜ ਰਕਬੇ ਵਿਚ ਮੂੰਗੀ ਦੀ ਬਿਜਾਈ ਹੋਈ ਹੈ ਅਤੇ ਪ੍ਰਤੀ ਏਕੜ ਪੰਜ ਕੁਇੰਟਲ ਉਤਪਾਦਨ ਹੋਣ ਦੀ ਆਸ ਹੈ। ਇਸ ਉਪਰਾਲੇ ਨਾਲ ਘੱਟ ਸਮੇਂ ਵਿਚ ਤਿਆਰ ਹੋਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਹੋਵੇਗੀ ਜਿਸ ਨਾਲ ਧਰਤੀ ਹੇਠਲੇ ਪਾਣੀ ਦੀ 10 ਤੋਂ 20 ਫੀਸਦੀ ਬੱਚਤ ਹੋਣ ਦੀ ਸੰਭਾਵਨਾ ਹੈ ਜੋ ਕੁਦਰਤੀ ਸਰੋਤਾਂ ਦੀ ਸੰਭਾਲ ਵਿਚ ਸਹਾਈ ਹੋਵੇਗਾ। ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਨੂੰ ਮਨਜ਼ੂਰੀ ਸੂਬੇ ਵਿਚ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਪੇਂਡੂ ਵਿਕਾਸ ਐਕਟ-1987 ਦੀ ਧਾਰਾ-7 ਵਿਚ ਸੋਧ ਕਰਕੇ ਪੰਜਾਬ ਪੇਂਡੂ ਵਿਕਾਸ (ਸੋਧ) ਬਿੱਲ-2022 ਵਿਧਾਨ ਸਭਾ ਦੇ ਅਗਾਮੀ ਸੈਸ਼ਨ ਵਿਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਿੱਲ ਦੇ ਕਾਨੂੰਨੀ ਰੂਪ ਲੈਣ ਨਾਲ ਪੇਂਡੂ ਵਿਕਾਸ ਫੰਡ ਨੂੰ ਵੱਖ-ਵੱਖ ਉਦੇਸ਼ਾਂ/ਗਤੀਵਿਧੀਆਂ ਲਈ ਖਰਚ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਮੰਡੀਆਂ/ਖਰੀਦ ਕੇਂਦਰਾਂ ਤੱਕ ਪਹੁੰਚ ਸੜਕਾਂ ਦਾ ਨਿਰਮਾਣ ਜਾਂ ਮੁਰੰਮਤ ਅਤੇ ਸਟਰੀਟ ਲਾਈਟਾਂ ਲਾਉਣਾ ਜਿਸ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਢੋਆ-ਢੁਆਈ ਦੇ ਯੋਗ ਬਣਾਇਆ ਜਾ ਸਕੇਗਾ, ਨਵੀਆਂ ਮੰਡੀਆਂ/ਖਰੀਦ ਕੇਂਦਰਾਂ ਦਾ ਨਿਰਮਾਣ/ਵਿਕਾਸ ਅਤੇ ਪੁਰਾਣੀਆਂ ਮੰਡੀਆਂ/ਕੱਚੇ ਫੜ੍ਹਾਂ/ਖਰੀਦ ਕੇਂਦਰਾਂ ਦਾ ਵਿਕਾਸ, ਪੀਣ ਵਾਲੇ ਪਾਣੀ ਦੀ ਸਪਲਾਈ ਦੀ ਵਿਵਸਥਾ ਅਤੇ ਮੰਡੀਆਂ/ਖਰੀਦ ਕੇਂਦਰਾਂ ਵਿੱਚ ਸਾਫ-ਸਫਾਈ ਵਿੱਚ ਸੁਧਾਰ ਕਰਨਾ, ਖਰੀਦ ਕਾਰਜਾਂ ਨਾਲ ਜੁੜੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਚੰਗੀਆਂ ਸਹੂਲਤਾਂ ਨਾਲ ਲੈਸ ਰੈਸਟ ਹਾਊਸ/ਰੈਣ ਬਸੇਰੇ/ਸ਼ੈੱਡ ਮੁਹੱਈਆ ਕਰਵਾਉਣਾ ਸ਼ਾਮਲ ਹੈ। ਇਸੇ ਤਰ੍ਹਾਂ ਪੇਂਡੂ ਵਿਕਾਸ ਫੰਡ ਖਰੀਦੇ ਗਏ ਸਟਾਕ ਨੂੰ ਭੰਡਾਰ ਕਰਨ ਲਈ ਮੰਡੀਆਂ ਵਿੱਚ ਸਟੋਰੇਜ ਸਹੂਲਤਾਂ ਵਧਾਉਣ ਲਈ ਖਰਚਿਆ ਜਾਵੇਗਾ ਤਾਂ ਜੋ ਸੂਬੇ ਵਿੱਚ ਖਰੀਦ ਅਤੇ ਮੰਡੀਕਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ, ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ਦੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨਾ ਤਾਂ ਜੋ ਦਬਾਅ ਹੇਠ ਵਿਕਰੀ ਦੀ ਕਿਸੇ ਵੀ ਸੰਭਾਵਨਾ ਨੂੰ ਖਤਮ ਕੀਤਾ ਜਾ ਸਕੇ। ਮੰਡੀ ਜਾਂ ਸੂਬਾ ਪੱਧਰ ਉਤੇ ਫਸਲ ਦੀ ਖਰੀਦ ਜਾਂ ਜ਼ਮੀਨੀ ਰਿਕਾਰਡ, ਫਸਲ ਦੇ ਸਰਵੇਖਣ, ਕਿਸਾਨਾਂ ਦੀ ਕੰਪਿਊਟ੍ਰੀਕਿਤ ਪਛਾਣ ਨਾਲ ਸਬੰਧਤ ਹਾਰਡਵੇਅਰ/ਸਾਫਟਵੇਅਰ ਦਾ ਵਿਕਾਸ ਕਰਨਾ ਜੋ ਪਾਰਦਰਸ਼ਤਾ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਖਰੀਦ ਗਤੀਵਿਧੀਆਂ ਨੂੰ ਵੀ ਸੁਖਾਲਾ ਬਣਾ ਸਕਦਾ ਹੈ। ਇਸੇ ਤਰ੍ਹਾਂ ਕੰਪਿਊਟਰਾਈਜ਼ਡ ਇਲੈਕਟ੍ਰਾਨਿਕ ਕੰਡਾ, ਤੋਲ ਨਾਲ ਸਬੰਧਤ ਸਹੂਲਤਾਂ, ਗੁਣਵੱਤਾ ਜਾਂਚ ਉਪਕਰਨ, ਮੰਡੀ/ਖਰੀਦ ਕੇਂਦਰਾਂ ਵਿੱਚ ਸੁਵਿਧਾਵਾਂ ਨੂੰ ਘੋਖਣਾ ਅਤੇ ਇਸ ਦਾ ਈ-ਖਰੀਦ ਵਿਧੀ ਨਾਲ ਏਕੀਕਰਣ ਤੋਂ ਇਲਾਵਾ ਸਫਾਈ, ਛਾਂਟੀ, ਸੁਕਾਉਣ, ਅਨਾਜ ਦੀ ਗੁਣਵੱਤਾ ਦਾ ਅਧਿਐਨ, ਛੋਟੇ ਸ਼ਿਪਿੰਗ ਸਾਇਲੋਜ਼, ਬਾਰਦਾਨਾ ਅਤੇ ਸਿਲਾਈ ਦੀਆਂ ਸਹੂਲਤਾਂ ਸਮੇਤ ਮੰਡੀਆਂ ਨੂੰ ਸਵੈ-ਚਲਿਤ ਅਤੇ ਮਸ਼ੀਨੀਕਰਨ ਨਾਲ ਲੈਸ ਕਰਨਾ ਸ਼ਾਮਲ ਹੈ। ਇਸ ਕਦਮ ਨਾਲ ਮੰਡੀਆਂ/ਖਰੀਦ ਕਾਰਜਾਂ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਕੈਬਨਿਟ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ਉਤੇ ਲਗਦੀ ਸਟੈਂਪ ਡਿਊਟੀ ਤੋਂ ਛੋਟ ਕੋਵਿਡ-19 ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਰੇਹੜੀ-ਫੜ੍ਹੀ ਵਾਲਿਆਂ ਨੂੰ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਅਧੀਨ ਰੇਹੜੀ-ਫੜ੍ਹੀ ਵਾਲਿਆਂ ਦੇ 50 ਹਜ਼ਾਰ (ਥਰਡ ਟਰਾਂਚ ਲੋਨ) ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲੱਗਦੀ ਅਸ਼ਟਾਮ ਡਿਊਟੀ ਤੋਂ ਛੋਟ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰੇਹੜੀ-ਫੜ੍ਹੀ ਵਾਲਿਆਂ ਦੇ ਕੰਮਕਾਜ ਨੂੰ ਕੋਵਿਡ ਮਹਾਂਮਾਰੀ ਕਾਰਨ ਵੱਡੀ ਸੱਟ ਵੱਜੀ, ਇਸ ਲਈ ਉਨ੍ਹਾਂ ਦਾ ਕੰਮਕਾਜ ਦੁਬਾਰਾ ਸ਼ੁਰੂ ਕਰਨ ਲਈ ਵਿਸ਼ੇਸ਼ ਮਦਦ ਦੀ ਲੋੜ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਰੇਹੜੀ-ਫੜ੍ਹੀ ਵਾਲਿਆਂ ਲਈ 50 ਹਜ਼ਾਰ ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲਗਦੀ 127 ਰੁਪਏ ਦੀ ਅਸ਼ਟਾਮ ਡਿਊਟੀ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਇਕ ਵਿਧਾਇਕ, ਇਕ ਪੈਨਸ਼ਨ ਲਈ ‘ਦੀ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਫੈਸਿਲਟੀਜ਼ ਰੈਗੂਲੇਸ਼ਨ) ਐਕਟ-1977’ ਵਿਚ ਸੋਧ ਨੂੰ ਹਰੀ ਝੰਡੀ ਮੰਤਰੀ ਮੰਡਲ ਨੇ ਦੀ ਪੰਜਾਬ ਸਟੇਟ ਲੈਜਿਸਲੇਚਰ ਮੈਂਬਰਜ਼ (ਪੈਨਸ਼ਨ ਅਤੇ ਮੈਡੀਕਲ ਫੈਸਿਲਟੀਜ਼ ਰੈਗੂਲੇਸ਼ਨ) ਐਕਟ-1977 ਦੀ ਧਾਰਾ 3 (1) ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਇਕ ਪੈਨਸ਼ਨ (ਟਰਮਾਂ ਦੀ ਗਿਣਤੀ ਕੀਤੇ ਬਗੈਰ) ਨਵੀਂ ਦਰ ਅਨੁਸਾਰ (60,000 ਰੁਪਏ ਪ੍ਰਤੀ ਮਹੀਨਾ+ਮਹਿੰਗਾਈ ਭੱਤਾ ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਦੇ ਮੁਤਾਬਕ ਦਿੱਤੀ ਜਾਵੇਗੀ। ਇਹ ਮੌਜੂਦਾ ਵਿਵਸਥਾ ਨੂੰ ਬਦਲ ਦੇਵੇਗੀ ਜਿਸ ਅਨੁਸਾਰ ਪਹਿਲੀ ਟਰਮ ਲਈ 15,000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਅਤੇ ਹਰੇਕ ਬਾਅਦ ਵਾਲੀ ਟਰਮ ਲਈ 10,000 ਰੁਪਏ ਪੈਨਸ਼ਨ ਪ੍ਰਤੀ ਮਹੀਨਾ (ਸਮੇਤ ਮਹਿੰਗਾਈ ਭੱਤਾ, ਜੋ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਉਤੇ ਲਾਗੂ ਹੁੰਦਾ ਹੈ) ਸੀ। ਇਸ ਸੋਧ ਨਾਲ ਪੰਜਾਬ ਸਰਕਾਰ ਨੂੰ ਸਾਲਾਨਾ ਲਗਪਗ 19.53 ਕਰੋੜ ਰੁਪਏ ਦੀ ਬੱਚਤ ਹੋਵੇਗੀ। ਜੇਲ੍ਹ ਵਿਭਾਗ ਤੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ ਦੀਆਂ ਪ੍ਰਬੰਧਕੀ ਰਿਪੋਰਟਾਂ ਨੂੰ ਪ੍ਰਵਾਨਗੀ ਪੰਜਾਬ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ ਦੀਆਂ ਸਾਲ 2015-16, 2016-17 ਤੇ

ਮੰਤਰੀ ਮੰਡਲ ਵੱਲੋਂ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੱਦਣ ਦੀ ਸਿਫਾਰਸ਼ Read More »

ਪੰਜਾਬ ਵਿੱਚ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ: ਕੁਲਦੀਪ ਧਾਲੀਵਾਲ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਵਿੱਚ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ: ਕੁਲਦੀਪ ਧਾਲੀਵਾਲ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਚੰਡੀਗੜ੍ਹ/.ਐਸ.ਏ.ਐਸ ਨਗਰ, 6 ਜੂਨ:  ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਨੂੰ ਕਮਰਸ਼ੀਅਲ ਡੇਅਰੀ ਫਾਰਮ ਸਥਾਪਿਤ ਕਰਨ ਦੇ ਨਾਲ ਨਾਲ ਮਹਿਲਾਵਾਂ ਨੂੰ ਵੀ ਦੁੱਧ ਦੇ ਕਿੱਤੇ ਨਾਲ ਜੋੜਨ ਲਈ ਵਿਸੇਸ਼ ਉਪਰਾਲੇ ਕੀਤੇ ਜਾਣਗੇ।ਅੱਜ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਲਾਈਵਸਟਾਕ ਕੰਪਲੈਕਸ, ਮੋਹਾਲੀ ਵਿਖੇ ਸਰਕਾਰ ਵੱਲੋਂ ਸੂਬੇ ਵਿੱਚ ਡੇਅਰੀ ਫਾਰਮਿੰਗ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਸਬੰਧੀ ਇੱਕ ਸਮੀਖਿਆ ਮੀਟਿੰਗ ਦੌਰਾਨ ਇਹ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ। ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਆਮ ਤੌਰ `ਤੇ ਪੰਜਾਬ ਵਿੱਚ ਜੱਦੀ ਪੁਸ਼ਤੀ ਪਸ਼ੂ ਦੀ ਸਾਂਭ-ਸੰਭਾਲ ਘਰੇਲੂ ਔਰਤਾਂ ਵੱਲੋਂ ਹੀ ਕੀਤੀ ਜਾਂਦੀ ਸੀ। ਇਸ ਲਈ ਜਰੂਰੀ ਹੈ ਕਿ ਵਿਭਾਗ ਵੱਲੋਂ ਮਹਿਲਾਵਾਂ ਲਈ ਇੱਕ ਨਿਰੋਲ ਸਕੀਮ ਉਲੀਕੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਜ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਕਰਨ ਲਈ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਸੂਬੇ ਦੀਆਂ ਮਹਿਲਾਵਾਂ ਆਤਮ ਨਿਰਭਰ ਹੋ ਸਕਣਗੀਆਂ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਮਹਿਲਾ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੇ ਬੀਮੇ `ਤੇ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ ਅਤੇ ਨਾਲ ਹੀ ਮਨਰੇਗਾ ਵੱਲੋਂ ਚਲਾਈ ਜਾ ਰਹੀ ਸਕੀਮ ਅਧੀਨ ਪਸ਼ੂ ਢਾਰਿਆਂ ਤੇ ਵੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੰਤਰੀ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਇਸ ਸਕੀਮ ਨੂੰ ਬਲਾਕ ਪੱਧਰ ਤੇ ਲਾਗੂ ਕੀਤਾ ਜਾਵੇਗਾ, ਜਿਸ ਵਿੱਚ ਹਰ ਬਲਾਕ ਵਿੱਚ 300 ਯੂਨਿਟ ਸਥਾਪਿਤ ਕੀਤੇ ਜਾਣਗੇ।ਮੰਤਰੀ ਨੇ ਨਾਲ ਹੀ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਜੂਨ ਦੇ ਆਖਿਰ ਤੱਕ ਲਾਗੂ ਕਰ ਦਿੱਤਾ ਜਾਵੇਗਾ। ਕੁਲਦੀਪ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਡੇਅਰੀ ਫਾਰਮਿੰਗ ਨਾਲ ਸਬੰਧਤ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਪਸ਼ੂ ਪਾਲਕਾਂ ਲਈ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਇਸ ਮੀਟਿੰਗ ਦੌਰਾਨ ਵਿਸੇਸ਼ ਮੁੱਖ ਸਕੱਤਰ ਵੀ ਕੇ ਜੰਜੂਆ, ਡਿਾਇਰੈਕਟਰ ਡੇਅਰੀ ਕੁਲਦੀਪ ਸਿੰਘ, ਡਿਪਟੀ ਡਾਇਰੈਕਟਰ ਕਸ਼ਮੀਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ———-

ਪੰਜਾਬ ਵਿੱਚ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ: ਕੁਲਦੀਪ ਧਾਲੀਵਾਲ Read More »