JPB NEWS 24

Headlines

Punjab

ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ ਲੋਕਾਂ ਲਈ ਕੈਂਸਰ ਦੇ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗਾ ਕੇਂਦਰ ਪੰਜਾਬ ਨੂੰ ਖ਼ੁਸ਼ਹਾਲ, ਪ੍ਰਗਤੀਸ਼ੀਲ ਅਤੇ ਸ਼ਾਂਤਮਈ ਸੂਬਾ ਬਣਾਉਣ ਲਈ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ ਮੁੱਲਾਂਪੁਰ (ਨਿਊ ਚੰਡੀਗੜ੍ਹ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, “ਆਮ ਬੋਲ ਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।” ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ਼ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੰਗਰੂਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਲੋਕਾਂ ਨੂੰ ਕੈਂਸਰ ਦਾ ਮਿਆਰੀ ਇਲਾਜ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਹਸਪਤਾਲ ਵਿੱਚ ਹੁਣ ਤੱਕ ਲਗਭਗ 37,000 ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਕੇਂਦਰ ਨਾ ਸਿਰਫ਼ ਪੰਜਾਬ ਦੇ ਮਰੀਜ਼ਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਰਾਹਤ ਫੰਡ ਤਹਿਤ ਹਰ ਮਹੀਨੇ ਤਿੰਨ ਗੰਭੀਰ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫ਼ਰ ਕਰਨ ਦੇ ਹੱਕਦਾਰ ਸਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅੱਠ ਸਾਲਾਂ ਦੌਰਾਨ ਕੈਂਸਰ ਦੇ ਕਈ ਮਰੀਜ਼ਾਂ ਦੇ ਦੁੱਖਾਂ ਨੂੰ ਦੂਰ ਕਰਨ ਲਈ ਇਸ ਸਹੂਲਤ ਦੀ ਸੂਝ-ਬੂਝ ਨਾਲ ਵਰਤੋਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੈਂਸਰ ਦੇ 69000 ਮਰੀਜ਼ਾਂ ਲਈ 888 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਜਾ ਚੁੱਕੀ ਹੈ। ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 90 ਫੀਸਦੀ ਤੋਂ ਵੱਧ ਲੋਕ ਪੰਜਾਬੀ ਸਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਰਾਖੀ ਲਈ ਪੰਜਾਬੀਆਂ ਦਾ ਵੀ ਅਹਿਮ ਰੋਲ ਹੈ।  ਭਗਵੰਤ ਮਾਨ ਨੇ ਕਿਹਾ ਕਿ ਮਿਲਖਾ ਸਿੰਘ, ਦਾਰਾ ਸਿੰਘ, ਬਲਬੀਰ ਸਿੰਘ ਵਰਗੇ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਵੀ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਦੇਸ਼ ਦੀ ਮੁੰਦਰੀ ਦਾ ਨਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸ਼ੁਰੂ ਵਿੱਚ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਫਰੰਟ ਉਤੇ ਕੁਝ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਆ ਗਏ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਪੁਲਿਸ ਕੇਂਦਰੀ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਠੇਸ ਪਹੁੰਚਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਰੜੀ ਚੌਕਸੀ ਰੱਖ ਰਹੀ ਹੈ। ਮੁੱਖ ਮੰਤਰੀ ਨੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਕੇਂਦਰ ਸਰਕਾਰ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਅਹਿਮ ਕਾਰਜ ਲਈ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪ੍ਰਧਾਨ ਮੰਤਰੀ ਅਜਿਹੇ ਹੋਰ ਤੋਹਫ਼ਿਆਂ ਨਾਲ ਸੂਬੇ ਦੀ ਮਦਦ ਲਈ ਫਰਾਖਦਿਲੀ ਦਿਖਾਉਣਗੇ। ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ‘ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਪ੍ਰਗਤੀਸ਼ੀਲ ਅਤੇ ਸਿਹਤਮੰਦ ਸੂਬੇ ਵਜੋਂ ਮੁੜ ਉਭਰੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸ਼ਾਲ ਅਤੇ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਦਾ ਮਾਡਲ ਭੇਟ ਕਰਕੇ  ਸਨਮਾਨਿਤ ਵੀ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦੇ ਰੂਪ ਵਿੱਚ ਪੰਜਾਬ ਨੂੰ ਵੱਡੀ ਸੌਗਾਤ ਦੇਣ ਲਈ ਮੋਦੀ ਦਾ ਧੰਨਵਾਦ Read More »

ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ਼ ਲੈਣ ਲਈ ਅੱਜ ਕੱਢਣਗੇ ਕੈਂਡਲ ਮਾਰਚ

ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ਼ ਲੈਣ ਲਈ ਅੱਜ ਕੱਢਣਗੇ ਕੈਂਡਲ ਮਾਰਚ ਮਾਨਸਾ (ਜੇ ਪੀ ਬੀ ਨਿਊਜ਼ 24 ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਇਨਸਾਫ਼ ਲੈਣ ਲਈ ਮਾਨਸਾ ਵਿੱਚ ਕੈਂਡਲ ਮਾਰਚ ਕੀਤਾ ਜਾਵੇਗਾ। ਜਿਸ ਦੀ ਅਗਵਾਈ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਕਰਨਗੇ। ਮੂਸੇਵਾਲਾ ਦੇ ਪਿਤਾ ਨੇ ਸਮੂਹ ਚਾਹੁਣ ਵਾਲਿਆਂ ਨੂੰ ਕਿਹਾ ਹੈ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਤੋਂ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਇਸ ਸਥਾਨ ’ਤੇ ਸਿੱਧੂ ਮੂਸੇਵਾਲਾ ਦਾ ਭੋਗ ਸਮਾਗਮ ਹੋਇਆ ਸੀ। ਇਹ ਮਾਰਚ ਮੂਸੇਵਾਲਾ ਦੀ ‘ਲਾਸਟ ਰਾਈਡ’ ਤੱਕ ਜਾਵੇਗਾ।ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸਰਕਾਰ ਦੀ ਕਾਰਵਾਈ ਤੋਂ ਮਾਪੇ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀ ਚਲਾਉਣ ਵਾਲੇ ਤਾਂ ਪੁਲਿਸ ਨੇ ਫੜ ਲਏ ਪਰ ਸਾਰੀ ਸਾਜ਼ਿਸ਼ ਰਚਣ ਵਾਲੇ ਬਾਹਰ ਹਨ। ਮੂਸੇਵਾਲਾ ਦੀ ਸੁਰੱਖਿਆ ‘ਚ ਕਟੌਤੀ ਕਰਨ ਵਾਲੇ ਅਧਿਕਾਰੀ ‘ਤੇ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਸ ਨੇ ਗਲਤੀ ਮੰਨੀ। ਇਸ ਕਤਲੇਆਮ ਵਿੱਚ ਲਾਰੈਂਸ ਅਤੇ ਗੋਲਡੀ ਦੇ ਕਈ ਸਾਥੀ ਸ਼ਾਮਲ ਹਨ, ਜਿਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਜਿਸ ਕਾਰਨ ਉਹ ਇਨਸਾਫ਼ ਲਈ ਸੜਕਾਂ ‘ਤੇ ਆਉਣ ਲਈ ਮਜਬੂਰ ਹਨ।

ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ਼ ਲੈਣ ਲਈ ਅੱਜ ਕੱਢਣਗੇ ਕੈਂਡਲ ਮਾਰਚ Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਲਾਂਪੁਰ, ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਲਾਂਪੁਰ, ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਚੰਡੀਗੜ੍ਹ  (ਜੇ ਪੀ ਬੀ ਨਿਊਜ਼ 24 ) : ਇਹ ਵੱਡੀ ਖ਼ਬਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਦੇ ਮੁੱਲਾਂਪੁਰ (ਨਿਊ ਚੰਡੀਗੜ੍ਹ) ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਹੈਲੀਕਾਪਟਰ ਦੁਪਹਿਰ ਕਰੀਬ 3 ਵਜੇ ਮੁੱਲਾਂਪੁਰ ਵਿੱਚ ਬਣੇ ਹੈਲੀਪੈਡ ’ਤੇ ਉਤਰਿਆ। ਇਸ ਤੋਂ ਬਾਅਦ ਪੀਐਮ ਮੋਦੀ ਨੇ ਰੀਬਨ ਕੱਟ ਕੇ ਮੈਡੀਸਿਟੀ ਵਿੱਚ ਬਣੇ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਸਨ। ਇਸ ਦੇ ਨਾਲ ਹੀ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਅਤੇ ਹਸਪਤਾਲ ਨੂੰ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਸਮਰਪਿਤ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਅੱਜ ਦੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾ ਸਿਰਫ ਟ੍ਰਾਈਸਿਟੀ ਬਲਕਿ ਉੱਤਰ ਭਾਰਤ ਦੇ ਕਈ ਰਾਜਾਂ ਦੇ ਲੋਕਾਂ ਨੂੰ ਕੈਂਸਰ ਹਸਪਤਾਲ ਤੋਹਫਾ ਦਿੱਤਾ ਹੈ। ਦੱਸ ਦੇਈਏ ਕਿ ਇਹ ਹਸਪਤਾਲ ਨਿਊ ਚੰਡੀਗੜ੍ਹ ਦੀ ਮੈਡੀਸਿਟੀ ਵਿੱਚ 50 ਏਕੜ ਵਿੱਚ ਬਣਾਇਆ ਗਿਆ ਹੈ। ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਨੀਂਹ ਪੱਥਰ ਲਗਭਗ 9 ਸਾਲ ਪਹਿਲਾਂ ਦਸੰਬਰ 2013 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵੱਲੋਂ ਰੱਖਿਆ ਗਿਆ ਸੀ। ਹਸਪਤਾਲ ਨੂੰ ਬਣਾਉਣ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ ਤਿਆਰ ਕਰਨ ਦੀ ਕੁੱਲ ਲਾਗਤ 663.74 ਕਰੋੜ ਰੁਪਏ ਹੈ। ਹੋਮੀ ਭਾਭਾ ਕੈਂਸਰ ਹਸਪਤਾਲ ਉੱਤਰੀ ਭਾਰਤ ਵਿੱਚ ਸਭ ਤੋਂ ਆਧੁਨਿਕ ਸਹੂਲਤਾਂ ਵਾਲਾ 300 ਬਿਸਤਰਿਆਂ ਵਾਲਾ ਹਸਪਤਾਲ ਹੈ। ਦੱਸ ਦੇਈਏ ਕਿ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਲਾਭ ਪੰਜਾਬ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਮਰੀਜ਼ਾਂ ਨੂੰ ਮਿਲੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਲਾਂਪੁਰ, ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ Read More »

ਪੀ.ਐੱਮ ਮੋਦੀ ਨੇ ਪੰਜਾਬ ਭਾਜਪਾ ਆਗੂਆਂ ਨਾਲ ਕੀਤੀ ਮੀਟਿੰਗ

ਪੀ.ਐੱਮ ਮੋਦੀ ਨੇ ਪੰਜਾਬ ਭਾਜਪਾ ਆਗੂਆਂ ਨਾਲ ਕੀਤੀ ਮੀਟਿੰਗ ਮੋਹਾਲੀ  (ਜੇ ਪੀ ਬੀ ਨਿਊਜ਼ 24 ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਆਗੂਆਂ ਤੋਂ ਇਲਾਵਾ ਕੋਈ ਵੀ ਅਧਿਕਾਰੀ ਮੌਜੂਦ ਨਹੀਂ ਸੀ ਅਤੇ ਇਹ ਮੀਟਿੰਗ ਕਰੀਬ 20 ਮਿੰਟ ਤੱਕ ਚੱਲੀ। ਮੀਟਿੰਗ ‘ਚ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ-ਭਾਜਪਾ ਆਗੂਆਂ ਨਾਲ ਨਾ ਸਿਰਫ਼ ਸੂਬੇ ਦੀ ਸਿਆਸਤ ‘ਤੇ ਚਰਚਾ ਕੀਤੀ, ਸਗੋਂ ਪਾਰਟੀ ਨੂੰ ਹੋਰ ਮਜ਼ਬੂਤ ​​ਕਰਨ ਦੇ ਵਿਕਲਪਾਂ ‘ਤੇ ਵੀ ਚਰਚਾ ਕੀਤੀ | ਮੀਟਿੰਗ ‘ਚ ਪੰਜਾਬ ਦੇ ਕਈ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਜਨਰਲ ਸਕੱਤਰ ਰਾਜੇਸ਼ ਬਾਘਾ, ਜਨਰਲ ਸਕੱਤਰ ਸੁਭਾਸ਼ ਸ਼ਰਮਾ, ਹਿਮਾਚਲ ਪ੍ਰਦੇਸ਼ ਦੇ ਚੋਣ ਇੰਚਾਰਜ ਅਵਿਨਾਸ਼ ਰਾਏ ਖੰਨਾ, ਦਿਆਲ ਸਿੰਘ ਸੋਢੀ, ਡਾ. ਜਨਰਲ ਸਕੱਤਰ ਜੀਵਨ ਗੁਪਤਾ ਆਦਿ ਭਾਜਪਾ ਆਗੂ ਸ਼ਾਮਲ ਸਨ। ਇਸ ਮੀਟਿੰਗ ਨੇ ਪਾਰਟੀ ਅੰਦਰ ਨਵੀਂ ਊਰਜਾ ਭਰ ਦਿੱਤੀ ਹੈ।

ਪੀ.ਐੱਮ ਮੋਦੀ ਨੇ ਪੰਜਾਬ ਭਾਜਪਾ ਆਗੂਆਂ ਨਾਲ ਕੀਤੀ ਮੀਟਿੰਗ Read More »

PM ਮੋਦੀ ਦੇ ਪੰਜਾਬ ਦੌਰੇ ਤੇ ਪਹਿਲਾਂ ਅੱਤਵਾਦੀਆ ਦੇ ਨਿਸ਼ਾਨੇ ‘ਤੇ ਚੰਡੀਗੜ੍ਹ ਤੇ ਮੋਹਾਲੀ

PM ਮੋਦੀ ਦੇ ਪੰਜਾਬ ਦੌਰੇ ‘ਤੇ ਪਹਿਲਾਂ ਅੱਤਵਾਦੀਆ ਦੇ ਨਿਸ਼ਾਨੇ ‘ਤੇ ਚੰਡੀਗੜ੍ਹ ਤੇ ਮੋਹਾਲੀ ਜਲੰਧਰ (ਜੇ ਪੀ ਬੀ ਨਿਊਜ਼ 24 ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੋਹਾਲੀ ਦੌਰੇ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਤਵਾਦੀ ਕਿਸੇ ਵੀ ਬੱਸ ਸਟੈਂਡ ਨੂੰ ਨਿਸ਼ਾਨਾ ਬਣਾ ਸਕਦੇ ਹਨ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਇਨਪੁਟ ਭੇਜ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ। ਇੱਥੇ ਉਹ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ। ਉਸ ਨੇ ਕਿਹਾ, “ਪਹਿਲਾਂ ਵੀ ਅਸੀਂ ਪੰਜਾਬ ਤੋਂ ਪ੍ਰਧਾਨ ਮੰਤਰੀ ਨੂੰ ਵਾਪਸ ਮੋੜਿਆ ਸੀ, ਇਸ ਵਾਰ ਵੀ ਪ੍ਰਧਾਨ ਮੰਤਰੀ ਨੂੰ ਵਾਪਸ ਕਰਾਂਗੇ।

PM ਮੋਦੀ ਦੇ ਪੰਜਾਬ ਦੌਰੇ ਤੇ ਪਹਿਲਾਂ ਅੱਤਵਾਦੀਆ ਦੇ ਨਿਸ਼ਾਨੇ ‘ਤੇ ਚੰਡੀਗੜ੍ਹ ਤੇ ਮੋਹਾਲੀ Read More »

ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ 

ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ    ਕੌਮੀ ਖੇਡਾਂ ਲਈ ਪੰਜਾਬ ਓਲੰਪਿਕ ਐਸੋਸੀਏਸ਼ਨ ਨੂੰ ਪੰਜਾਬ ਦੇ ਖੇਡ ਦਲ ਲਈ 50 ਲੱਖ ਰੁਪਏ ਦਾ ਚੈੱਕ ਸੌਂਪਿਆ    ਖੇਡ ਮੰਤਰੀ ਮੀਤ ਹੇਅਰ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪੈਟਰਨ ਬਣੇ   ‘*ਖੇਡਾਂ ਵਤਨ ਪੰਜਾਬ ਦੀਆਂ’ ਲਈ ਸਾਰੀਆਂ ਐਸੋਸੀਏਸ਼ਨਾਂ ਨੂੰ ਸੱਦਾ ਦਿੱਤਾ *   ਚੰਡੀਗੜ੍ਹ/ ਐਸ.ਏ.ਐਸ. ਨਗਰ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ। ਇਹ ਗੱਲ ਉਨ੍ਹਾਂ ਅੱਜ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਕਹੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨਿੱਜੀ ਤੌਰ ਉੱਤੇ ਖੇਡਾਂ ਨੂੰ ਤਰਜੀਹ ਦੇ ਰਹੇ ਹਨ ਅਤੇ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਗੁਜਰਾਤ ਵਿਖੇ ਅਗਲੇ ਮਹੀਨੇ ਹੋਣ ਵਾਲੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਖੇਡ ਮੰਤਰੀ ਮੀਤ ਹੇਅਰ ਨੇ ਸੂਬਾ ਸਰਕਾਰ ਵੱਲੋਂ ਐਸੋਸੀਏਸ਼ਨ ਨੂੰ ਖੇਡ ਦਲ ਲਈ 50 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਹੋਰ ਸਹਾਇਤਾ ਲਈ ਮੁੱਖ ਮੰਤਰੀ ਨਾਲ ਗੱਲ ਕਰਨ ਦਾ ਵਿਸ਼ਵਾਸ ਦਿਵਾਇਆ। ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ ਜਿਸ ਵਿੱਚ ਖਿਡਾਰੀਆਂ ਲਈ ਨਗਦ ਇਨਾਮ, ਨੌਕਰੀ ਦੇਣੀ, ਛੋਟੀ ਉਮਰ ਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਉੱਤੇ ਜ਼ੋਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਜਿਸ ਦਾ 29 ਅਗਸਤ ਨੂੰ ਮੁੱਖ ਮੰਤਰੀ ਜਲੰਧਰ ਵਿਖੇ ਉਦਘਾਟਨ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ ਜਿਸ ਤੋਂ ਬਾਅਦ ਸੂਬਾ ਪੱਧਰੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਦਾ ਪੂਲ ਬਣ ਜਾਵੇਗਾ ਜੋ ਅਗਾਂਹ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੱਲਾਂ ਮਾਰਨਗੇ।ਇਸ ਟੂਰਨਾਮੈਂਟ ਦਾ ਮਕਸਦ ਪੰਜਾਬ ਵਿੱਚ ਖਿਡਾਰੀਆਂ ਵਿਚਲੀ ਪ੍ਰਤਿਭਾ ਤੇ ਹੁਨਰ ਦੀ ਤਲਾਸ਼ ਕਰਨਾ ਹੈ।ਉਨ੍ਹਾਂ ਪੰਜਾਬ ਓਲੰਪਿਕ ਐਸੋਸੀਏਸ਼ਨ ਅਤੇ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਸੱਦਾ ਪੱਤਰ ਵੀ ਦਿੱਤਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ 2001 ਵਿੱਚ ਕੌਮੀ ਖੇਡਾਂ ਵਿੱਚ ਪਹਿਲੇ ਨੰਬਰ ਉੱਤੇ ਸੀ ਪਰ ਫੇਰ ਸੂਬਾ ਲਗਾਤਾਰ ਪਛੜਦਾ ਗਿਆ।ਸੂਬਾ ਸਰਕਾਰ ਹੁਣ ਦੂਜੇ ਸੂਬਿਆਂ ਦੀਆਂ ਖੇਡ ਨੀਤੀਆਂ ਦਾ ਅਧਿਐਨ ਕਰਨ ਦੇ ਨਾਲ ਖੇਡ ਮਾਹਿਰਾਂ ਦੀ ਕਮੇਟੀ ਬਣਾਉਣ ਜਾ ਰਹੀ ਹੈ। ਇਸ ਦੇ ਨਾਲ ਹੀ 220 ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕੋਚਾਂ ਦੀਆਂ ਪੋਸਟਾਂ ਪੈਦਾ ਕਰਕੇ ਪਿੰਡ, ਬਲਾਕ ਤੇ ਤਹਿਸੀਲ ਪੱਧਰ ਉੱਤੇ ਤਾਇਨਾਤੀ ਕੀਤੀ ਜਾਵੇਗੀ।ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਸਿਰਫ ਹੁਨਰ ਤਲਾਸ਼ ਕਰਕੇ ਨਿਖਾਰਨ ਦੀ ਲੋੜ ਹੈ। ਖੇਡ ਬਜਟ ਵਧਾਇਆ ਜਾ ਰਿਹਾ ਹੈ।ਖੇਡ ਸਮਾਨ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਜ਼ਮੀਨੀ ਪੱਧਰ ਉੱਤੇ ਖੇਡ ਢਾਂਚਾ ਦੇਖਣ ਲਈ ਜਾਇਜ਼ਾ ਲਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਦਾ ਹੱਲ ਸਿਰਫ ਖੇਡ ਮਾਹੌਲ ਸਿਰਜਣ ਨਾਲ ਹੀ ਹੋਵੇਗੀ। ਨੌਜਵਾਨਾਂ ਦੀ ਊਰਜਾ ਖੇਡਾਂ ਵੱਲ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਪੱਕਾ ਰੋਜ਼ਗਾਰ ਦਿੱਤਾ ਜਾਵੇਗਾ।ਡਾਈਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਲੋੜ ਪੈਣ ਉੱਤੇ ਖੇਡ ਵਿਭਾਗ ਵਿਦੇਸ਼ੀ ਕੋਚਾਂ ਦੀਆਂ ਸੇਵਾਵਾਂ ਲਵੇਗਾ। ਇਸ ਤੋਂ ਪਹਿਲਾਂ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਵੱਲੋਂ ਖੇਡ ਮੰਤਰੀ ਮੀਤ ਹੇਅਰ ਨੂੰ ਐਸੋਸੀਏਸ਼ਨ ਦਾ ਪੈਟਰਨ ਬਣਾਉਣ ਦਾ ਐਲਾਨ ਕੀਤਾ ਗਿਆ ਜਿਸ ਉਪਰੰਤ ਐਸੋਸੀਏਸ਼ਨ ਵੱਲੋਂ ਖੇਡ ਮੰਤਰੀ ਦਾ ਸਨਮਾਨ ਕੀਤਾ ਗਿਆ ਇਸ ਤੋਂ ਪਹਿਲਾ ਬ੍ਰਹਮ ਮਹਿੰਦਰਾ ਵੱਲੋਂ ਮੀਤ ਹੇਅਰ ਨੂੰ ਪੈਟਰਨ ਬਣਾਉਣ ਲਈ ਮਤਾ ਪਾਇਆ ਗਿਆ ਜਿਸ ਉੱਤੇ ਐਸੋਸੀਏਸ਼ਨ ਦੀ ਕਾਰਜਕਾਰਨੀ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ।   ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ ਨੇ ਖੇਡ ਮੰਤਰੀ ਮੀਤ ਹੇਅਰ ਵੱਲੋਂ ਖਿਡਾਰੀਆਂ ਨੂੰ ਨਿੱਜੀ ਤੌਰ ਉੱਤੇ ਹੱਲਾਸ਼ੇਰੀ ਦੇਣ ਅਤੇ ਖੇਡਾਂ ਵਿੱਚ ਦਿਲਚਸਪੀ ਦਿਖਾਉਣ ਦੀ ਸ਼ਲਾਘਾ ਕਰਦਿਆਂ ਪੰਜਾਬ ਨੂੰ ਖੇਡਾਂ ਵਿੱਚ ਅੱਗੇ ਲਿਜਾਣ ਲਈ ਖੇਡ ਵਿਭਾਗ ਤੇ ਐਸੋਸੀਏਸ਼ਨ ਨਾਲ ਮਿਲ ਕੇ ਉਪਰਾਲੇ ਕਰਨ ਦੀ ਗੱਲ ਕੀਤੀ।   ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ ਨੇ ਖੇਡ ਮੰਤਰੀ ਦਾ ਓਲੰਪਿਕ ਭਵਨ ਪਹੁੰਚਣ ਉੱਤੇ ਧੰਨਵਾਦ ਕਰਦਿਆਂ ਸਵਾਗਤ ਕੀਤਾ।   ਇਸ ਮੌਕੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸਿਕੰਦਰ ਸਿੰਘ ਮਲੂਕਾ, ਖ਼ਜ਼ਾਨਚੀ ਕਰਮਵੀਰ ਸਿੰਘ ਸਿੱਧੂ, ਕਾਰਜਕਾਰਨੀ ਮੈਂਬਰ ਤੇਜਾ ਸਿੰਘ ਧਾਲੀਵਾਲ, ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਕੁਸ਼ਲਦੀਪ ਸਿੰਘਕਿੱਲੀ ਢਿੱਲੋਂ, ਕੇ.ਪੀ.ਐਸ. ਬਰਾੜ, ਸੰਤੋਸ਼ ਦੱਤਾ, ਪ੍ਰਭਜੋਤ ਸਿੰਘ, ਮਨਿੰਦਰ ਕੌਰ ਵਿਰਕ, ਅਸ਼ੋਕ ਰੌਣੀ, ਆਰ.ਕੇ.ਬਾਲੀ, ਅਰਜੁਨਾ ਐਵਾਰਡੀ ਜਗਜੀਤ ਸਿੰਘ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ ਤੇ ਜ਼ਿਲਾ ਖੇਡ ਅਫਸਰ ਗੁਰਦੀਪ ਕੌਰ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ  Read More »

ਕੱਲ 12 ਅਗਸਤ ਨੂੰ ਪੰਜਾਬ ਪੂਰਨ ਤੌਰ ‘ਤੇ ਬੰਦ ਰਹੇਗਾ ਕਾਰਨ ਪੜ੍ਹੋ

ਕੱਲ 12 ਅਗਸਤ ਨੂੰ ਪੰਜਾਬ ਪੂਰਨ ਤੌਰ ‘ਤੇ ਬੰਦ ਰਹੇਗਾ ਕਾਰਨ ਪੜ੍ਹੋ (ਜੇ ਪੀ ਬੀ ਨਿਊਜ਼ 24 ) :  ਪੰਜਾਬ ਵਾਸੀਆਂ ਲਈ ਵੱਡੀ ਖਬਰ ਆ ਰਹੀ ਹੈ, ਕੱਲ੍ਹ ਰੱਖੜੀ ਬੰਧਨ ਦੇ ਦੂਜੇ ਦਿਨ ਯਾਨੀ 12 ਅਗਸਤ ਨੂੰ ਪੰਜਾਬ ਮੁਕੰਮਲ ਬੰਦ ਰਹੇਗਾ। ਜੇ ਪੀ ਬੀ  ਨਿਊਜ਼ ਨਾਲ ਗੱਲਬਾਤ ਕਰਦਿਆਂ ਦਲਿਤ ਆਗੂ ਪੁਰਸ਼ੋਤਮ ਸੋਂਧੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੰਜਾਬ ਮੁਕੰਮਲ ਬੰਦ ਰਹੇਗਾ। ਪੰਜਾਬ ਬੰਦ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮੀਟਿੰਗ ਰੱਖੀ ਗਈ ਸੀ ਪਰ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਹੀਂ ਪਹੁੰਚ ਸਕੇ, ਜਿਸ ਕਾਰਨ ਵਾਲਮੀਕਿ ਸਮਾਜ ਅਤੇ ਰਵਿਦਾਸ ਸਮਾਜ ਵਿੱਚ ਗੁੱਸਾ ਹੈ। ਸਮਰਥਨ ਨਾ ਮਿਲਣ ਕਾਰਨ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੰਦਿਆਂ ਪਵਿੱਤਰ ਵਾਲਮੀਕਿ ਧਰਮ ਅਸਥਾਨ ਵੱਲੋਂ ਜਾਰੀ ਹੁਕਮਨਾਮੇ ਦੇ ਫੈਸਲੇ ‘ਤੇ ਸਾਰਿਆਂ ਨੇ ਸਹਿਮਤੀ ਪ੍ਰਗਟਾਈ। ਜਿਸ ਤੋਂ ਬਾਅਦ 12 ਅਗਸਤ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਹਿਣ ਜਾ ਰਿਹਾ ਹੈ। ਪੰਜਾਬ ਬੰਦ ਦੌਰਾਨ ਸਾਰੇ ਧਰਮਾਂ ਦੇ ਲੋਕਾਂ ਨੂੰ ਸਮਰਥਨ ਦੇਣ ਦੀ ਅਪੀਲ ਹੈ, ਬੰਦ ਦੇ ਸੱਦੇ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ।

ਕੱਲ 12 ਅਗਸਤ ਨੂੰ ਪੰਜਾਬ ਪੂਰਨ ਤੌਰ ‘ਤੇ ਬੰਦ ਰਹੇਗਾ ਕਾਰਨ ਪੜ੍ਹੋ Read More »

ਵਾਹਨਾਂ ਲਈ ਨੰਬਰ ਪਲੇਟ ਸਿਸਟਮ ਮੁੜ ਬਦਲਿਆ ਜਾ ਰਿਹਾ ਹੈ, ਟੋਲ ਪਲੇਟ ਲਗਾਈ ਜਾਵੇਗੀ

ਹੁਣ ਟੋਲ ਪਲਾਜ਼ਾ ਤੋਂ ਛੁਟਕਾਰਾ ਪਾਉਣ ਲਈ ਇੱਕ ਨਵੀਂ ਗੱਲ ਜੋੜਨ ਜਾ ਰਹੀ ਹੈ, ਜਿਸ ਦਾ ਜਵਾਬ ਭਾਰਤ ਦੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਦਿੱਤਾ ਹੈ। ਦੇਸ਼ ਵਿੱਚ ਕਈ ਨਵੀਆਂ ਸਕੀਮਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਸਹੂਲਤਾਂ ਮਿਲ ਸਕਣ। ਅਜਿਹੇ ‘ਚ ਭਾਰਤ ‘ਚ ਟਰਾਂਸਪੋਰਟ ਵਿਭਾਗ ਪੂਰੀ ਕੋਸ਼ਿਸ਼ ਕਰ ਰਿਹਾ ਹੈ ਕਿ ਲੋਕਾਂ ਨੂੰ ਟੋਲ ਦੇ ਸਮੇਂ ਰੁਕਣ ਦੀ ਲੋੜ ਨਾ ਪਵੇ, ਜਿਸ ਲਈ ਉਨ੍ਹਾਂ ਨੇ ਫਾਸਟੈਗ ਦੀ ਸੁਵਿਧਾ ਸ਼ੁਰੂ ਕੀਤੀ ਸੀ ਪਰ ਇਸ ਤੋਂ ਬਾਅਦ ਵੀ ਟੋਲ ‘ਤੇ ਲੱਗੀਆਂ ਲੰਬੀਆਂ ਲਾਈਨਾਂ ‘ਚ ਕੋਈ ਫਰਕ ਨਹੀਂ ਪਿਆ। ਟੋਲ ਪਲਾਜ਼ਾ.. ਇਸ ਸਭ ਨੂੰ ਦੇਖਦੇ ਹੋਏ ਹੁਣ ਇਕ ਨਵੀਂ ਸੁਵਿਧਾ ਦੇ ਨਾਲ ਚੀਜ਼ਾਂ ਲਿਆਂਦੀਆਂ ਜਾ ਰਹੀਆਂ ਹਨ, ਜਿੱਥੇ ਹੁਣ ANPR (ਆਟੋਮੈਟਿਕ ਨੰਬਰ ਪਲੇਟ ਰੀਡਰ) ਸਿਸਟਮ ਲਾਗੂ ਹੋਣ ਜਾ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕਿ ਨੈਸ਼ਨਲ ਹਾਈਵੇਅ ਅਥਾਰਟੀ ਟੋਲ ਪਲਾਜ਼ਿਆਂ ਤੋਂ ਛੁਟਕਾਰਾ ਪਾਉਣ ਲਈ ਕੰਮ ਕਰ ਰਹੀ ਹੈ। ਜਿਸ ਵਿੱਚ ਹੁਣ ਇੱਕ ਨਵੀਂ ਗੱਲ ਜੋੜਨ ਜਾ ਰਹੀ ਹੈ, ਜਿਸਦੀ ਜਾਣਕਾਰੀ ਭਾਰਤ ਦੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ ਹੈ, ਜਿੱਥੇ ਭਾਰਤ ਦੀ ਟੋਲ ਪ੍ਰਣਾਲੀ ਨੂੰ ਬਦਲਣ ਲਈ ਕਈ ਵਿਕਲਪ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿੱਚ ਜੀਪੀਐਸ ਟੋਲ ਸਿਸਟਮ ਅਤੇ ਲਾਗੂ ਕਰਨਾ ਸ਼ਾਮਲ ਹੈ। ਸਿਸਟਮਾਂ ਵਿੱਚ ਨਵੀਂ ਨੰਬਰ ਪਲੇਟ ਪ੍ਰਣਾਲੀ ਬਾਰੇ ਗੱਲ ਕੀਤੀ ਜਾ ਰਹੀ ਹੈ ਇਹ ਕਿਵੇਂ ਕੰਮ ਕਰੇਗਾ? ਹੁਣ ਤੱਕ ਸਿਰਫ ਇਹੀ ਦੇਖਿਆ ਗਿਆ ਹੈ ਕਿ ਹਾਈਵੇਅ ‘ਤੇ ਸਫਰ ਕਰਦੇ ਸਮੇਂ ਵਾਹਨ ‘ਚ ਲੱਗੇ ਫਾਸਟੈਗ ਤੋਂ ਪੈਸੇ ਕੱਟੇ ਜਾਂਦੇ ਹਨ। ਪਰ ਨਵੀਂ ਤਕਨੀਕ ਦੇ ਲਾਗੂ ਹੋਣ ਤੋਂ ਬਾਅਦ, ਤੁਹਾਡੇ ਵਾਹਨ ਦੀ ਨੰਬਰ ਪਲੇਟ ਨੂੰ ਸਕੈਨ ਕੀਤਾ ਜਾਵੇਗਾ ਅਤੇ FASTag ਤੋਂ ਪੈਸੇ ਕੱਟੇ ਜਾਣਗੇ। ਇਸ ਦਾ ਇਹ ਵੀ ਫਾਇਦਾ ਹੈ ਕਿ ਲੋਕਾਂ ਨੂੰ ਕਿਲੋਮੀਟਰ ਦੇ ਹਿਸਾਬ ਨਾਲ ਭੁਗਤਾਨ ਕਰਨਾ ਹੋਵੇਗਾ। ਜਾਣਕਾਰੀ ਅਨੁਸਾਰ ਟੋਲ ‘ਤੇ ਨਾਲੋ-ਨਾਲ ਪੈਸੇ ਵਸੂਲੇ ਜਾਂਦੇ ਸਨ। ਪਰ ਨਵੇਂ ਸਿਸਟਮ ‘ਚ ਤੁਹਾਨੂੰ ਰੁਪਏ ਦੇਣੇ ਪੈਣਗੇ, ਇਸ ਸਿਸਟਮ ‘ਚ ਹਾਈਵੇ ‘ਤੇ ਐਂਟਰੀ ਅਤੇ ਐਗਜ਼ਿਟ ਪੁਆਇੰਟ ਬਣਾਇਆ ਜਾਵੇਗਾ। ਗੱਡੀ ਵਿੱਚ ਦਾਖਲ ਹੁੰਦੇ ਹੀ ਨੰਬਰ ਪਲੇਟ ਨੂੰ ਸਕੈਨ ਕੀਤਾ ਜਾਵੇਗਾ। ਫਿਰ ਐਂਟਰੀ ਅਤੇ ਐਗਜ਼ਿਟ ਦੀ ਦੂਰੀ ਦੇ ਹਿਸਾਬ ਨਾਲ ਯਾਤਰੀਆਂ ਦੇ ਖਾਤੇ ‘ਚੋਂ ਪੈਸੇ ਕੱਟੇ ਜਾਣਗੇ।ਦਰਅਸਲ ਇਹ ਤਕਨੀਕ 2019 ਤੋਂ ਹੀ ਸ਼ੁਰੂ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਨਿਰਮਾਤਾ ਲਈ ਇਹ ਨੰਬਰ ਪਲੇਟ ਲਗਾਉਣੀ ਲਾਜ਼ਮੀ ਹੋਵੇਗੀ। ਇਸ ਦਾ ਮਤਲਬ ਹੈ ਕਿ ਪੁਰਾਣੀਆਂ ਨੰਬਰ ਪਲੇਟਾਂ ਨੂੰ ਨਵੀਂ ਨੰਬਰ ਪਲੇਟਾਂ ਨਾਲ ਬਦਲ ਦਿੱਤਾ ਜਾਵੇਗਾ। ਇਸ ਨਵੀਂ ਨੰਬਰ ਪਲੇਟ ਨਾਲ ਇਕ ਸਾਫਟਵੇਅਰ ਲਗਾਇਆ ਜਾਵੇਗਾ, ਜਿਸ ਤੋਂ ਟੋਲ ਕੱਟਿਆ ਜਾਵੇਗਾ।

ਵਾਹਨਾਂ ਲਈ ਨੰਬਰ ਪਲੇਟ ਸਿਸਟਮ ਮੁੜ ਬਦਲਿਆ ਜਾ ਰਿਹਾ ਹੈ, ਟੋਲ ਪਲੇਟ ਲਗਾਈ ਜਾਵੇਗੀ Read More »

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ, ਚੰਨੀ ਸਰਕਾਰ ਨੇ NDPS ਐਕਟ ਤਹਿਤ ਜੇਲ੍ਹ ਭੇਜ ਦਿੱਤਾ

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ, ਚੰਨੀ ਸਰਕਾਰ ਨੇ NDPS ਐਕਟ ਤਹਿਤ ਜੇਲ੍ਹ ਭੇਜ ਦਿੱਤਾ ਜਲੰਧਰ (ਜੇ ਪੀ ਬੀ ਨਿਊਜ਼ 24 ) : ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਨਿਯਮਤ ਜ਼ਮਾਨਤ ਮਨਜ਼ੂਰ ਕਰ ਲਈ ਹੈ। ਮਜੀਠੀਆ ਇਸ ਸਮੇਂ ਐਨਡੀਪੀਐਸ ਐਕਟ ਤਹਿਤ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਮਜੀਠੀਆ ਦੇ ਵਕੀਲ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੁੱਜਣਗੇ। ਇੱਥੇ ਉਹ ਜ਼ਮਾਨਤ ਬਾਂਡ ਭਰੇਗਾ। ਇਸ ਤੋਂ ਬਾਅਦ ਅਕਾਲੀ ਆਗੂ ਨੂੰ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਵੇਗਾ। ਮਜੀਠੀਆ ਦੇ ਵਕੀਲ ਅਦਾਲਤ ਲਈ ਰਵਾਨਾ ਹੋ ਗਏ ਹਨ।ਬੀਤੀ 29 ਜੁਲਾਈ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ 22 ਜੁਲਾਈ ਨੂੰ ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਦਿੱਲੀ ਤੋਂ ਸੀਨੀਅਰ ਵਕੀਲ ਸਰਕਾਰ ਦੀ ਨੁਮਾਇੰਦਗੀ ਲਈ ਪੇਸ਼ ਹੋਣਗੇ। ਅਜਿਹੇ ‘ਚ ਸਰਕਾਰ ਨੂੰ ਕੁਝ ਸਮਾਂ ਦੇਣਾ ਚਾਹੀਦਾ ਹੈ। ਸਰਕਾਰ ਦੀ ਬੇਨਤੀ ‘ਤੇ ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ 29 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।ਮਜੀਠੀਆ ਦੀ ਪਟੀਸ਼ਨ ਸੁਣਵਾਈ ਲਈ ਜਸਟਿਸ ਐਮਐਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਕੋਲ ਪਹੁੰਚੀ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਦੋ ਬੈਂਚ ਮਜੀਠੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਚੁੱਕੇ ਹਨ। ਇਸ ਤੋਂ ਪਹਿਲਾਂ ਜਸਟਿਸ ਏ.ਜੀ. ਮਸੀਹ ਨੇ ਮਾਮਲੇ ਤੋਂ ਖੁਦ ਨੂੰ ਵੱਖ ਕਰਦੇ ਹੋਏ ਇਸ ਨੂੰ ਕਿਸੇ ਹੋਰ ਬੈਂਚ ਅੱਗੇ ਸੁਣਵਾਈ ਲਈ ਚੀਫ਼ ਜਸਟਿਸ ਕੋਲ ਭੇਜ ਦਿੱਤਾ ਸੀ। ਖਾਸ ਗੱਲ ਇਹ ਹੈ ਕਿ ਜਸਟਿਸ ਮਸੀਹ ‘ਤੇ ਆਧਾਰਿਤ ਬੈਂਚ ਨੇ ਇਸ ਪਟੀਸ਼ਨ ‘ਤੇ ਬਹਿਸ ਪੂਰੀ ਕਰ ਲਈ ਸੀ ਅਤੇ ਮਜੀਠੀਆ ਦੀ ਜ਼ਮਾਨਤ ‘ਤੇ ਵੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ ਇਹ ਪਟੀਸ਼ਨ ਜਸਟਿਸ ਐਮਐਸ ਰਾਮਚੰਦਰ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਡਿਵੀਜ਼ਨ ਬੈਂਚ ਵਿੱਚ ਸੁਣਵਾਈ ਲਈ ਆਈ। 15 ਜੁਲਾਈ ਨੂੰ ਜਸਟਿਸ ਅਨੂਪ ਚਿਤਕਾਰਾ ਨੇ ਇਸ ਕੇਸ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਇਸ ਤੋਂ ਬਾਅਦ ਚੀਫ਼ ਜਸਟਿਸ ਦੀਆਂ ਹਦਾਇਤਾਂ ‘ਤੇ ਇਸ ਪਟੀਸ਼ਨ ‘ਤੇ ਜਸਟਿਸ ਐਮ.ਐਸ.ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੇ ਡਿਵੀਜ਼ਨ ਬੈਂਚ ਨੇ ਸੁਣਵਾਈ ਕੀਤੀ।ਬੀਤੇ ਸਾਲ 20 ਦਸੰਬਰ ਨੂੰ ਐਨਡੀਪੀਐਸ ਐਕਟ ਤਹਿਤ ਮੁਹਾਲੀ ਵਿੱਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਚਰਨਜੀਤ ਸਿੰਘ ਚੰਨੀ ਦਾ ਕਾਰਜਕਾਲ… ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਦੇ ਚੋਣ ਲੜਨ ਤੱਕ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਅਤੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ। ਮਜੀਠੀਆ ਨੇ ਵੋਟਿੰਗ ਤੋਂ ਬਾਅਦ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 10 ਮਾਰਚ ਨੂੰ ਚੋਣ ਨਤੀਜੇ ਆਉਣ ‘ਤੇ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ ਚੋਣ ਹਾਰ ਗਏ ਸਨ। ਉਹ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲੀ, ਚੰਨੀ ਸਰਕਾਰ ਨੇ NDPS ਐਕਟ ਤਹਿਤ ਜੇਲ੍ਹ ਭੇਜ ਦਿੱਤਾ Read More »

ਲੋਕ-ਵਿਰੋਧੀ ਬਿਜਲੀ ਸੋਧ ਬਿੱਲ 2022 ਨੂੰ ਦੇਸ਼ ਦੀ ਪਾਰਲੀਮੈਂਟ ਵਿੱਚ ਪਾਸ ਹੋਣ ਤੋਂ ਰੁਕਵਾਉਣ ਲਈ ਮੋਦੀ ਹਕੂਮਤ ਦੇ ਅਰਥੀ-ਫੂਕ ਮੁਜਾਹਰੇ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਹੰਗਾਮੀ ਮੀਟਿੰਗ ਸੱਦੀ, ਮੋਦੀ ਹਕੂਮਤ ਨੇ ਜੇਕਰ ਇਹ ਕਾਨੂੰਨ ਪਾਸ ਕੀਤਾ ਤਾਂ ਰੇਲਾਂ ਜਾਮ ਕੀਤੀਆਂ ਜਾਣਗੀਆਂ ਜੰਡਿਆਲਾ ਗੁਰੂ ( ਜੇ ਪੀ ਬੀ ਨਿਊਜ਼ 24) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਲੋਕ ਵਿਰੋਧੀ ਬਿਜਲੀ ਬਿਲ-2022 ਵਾਪਸ ਕਰਵਾਉਣ ਲਈ ਗੋਲਡਨ ਗੇਟ ਸਵੇਰੇ, ਕੱਥੂ ਨੰਗਲ ਟੌਲ ਪਲਾਜ਼ਾ ‘ਤੇ ਸ਼ਾਮ ਚਾਰ ਵਜੇ ਮੋਦੀ ਸਰਕਾਰ ਦੇ ਅਰਥੀ-ਫੂਕ ਮੁਜਾਹਰੇ ਕੀਤੇ ਗਏ | ਆਗੂਆਂ ਨੇ ਕਿਹਾ ਕਿ ਇਹ ਬਿਲ ਪਾਸ ਹੋਣ ਨਾਲ ਜਨਤਕ ਖੇਤਰ ਦਾ ਅਦਾਰਾ ਕੌਡੀਆਂ ਦੇ ਭਾਅ ਕਾਰਪੋਰੇਟਾਂ ਨੂੰ ਵੇਚਿਆ ਜਾਵੇਗਾ | ਇਸ ਕਾਲੇ ਕਾਨੂੰਨ ਨਾਲ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋਵੇਗੀ | ਇਸ ਬਿੱਲ ਵਿੱਚ ਇਹ ਵਿਵਸਥਾ ਰੱਖੀ ਗਈ ਹੈ ਕਿ ਖਪਤਕਾਰਾਂ ਨੂੰ ਕੋਈ ਸਬਸਿਡੀ ਸਿੱਧੀ ਨਹੀਂ ਮਿਲੇਗੀ | ਕਿਸਾਨਾਂ ਦੀਆਂ ਮੋਟਰਾਂ ਨੂੰ ਮੀਟਰ ਲਾ ਕੇ ਬਿਲ ਲਏ ਜਾਣਗੇ | ਇਸ ਨਾਲ ਪ੍ਰਾਈਵੇਟ ਕੰਪਨੀਆਂ ਨੂੰ ਬਿਜਲੀ ਆਪਣੇ ਰੇਟ ਮੁਤਾਬਕ ਵੇਚਣ ਦਾ ਅਧਿਕਾਰ ਮਿਲੇਗਾ | ਪਾਵਰ ਸੈਕਟਰ ਕੇਂਦਰ ਅਤੇ ਰਾਜਾਂ ਦਾ ਸਾਂਝਾ ਖੇਤਰ ਹੈ, ਸੂਬਿਆਂ ਦੀ ਰਾਏ ਲਏ ਬਗੈਰ ਇਹ ਬਿੱਲ ਲਿਆਂਦਾ ਜਾ ਰਿਹਾ ਹੈ, ਇਸ ਤਰ੍ਹਾਂ ਇਹ ਦੇਸ਼ ਦੇ ਫੈਡਰਲ ਢਾਂਚੇ ‘ਤੇ ਵੱਡਾ ਹਮਲਾ ਹੈ | ਇਸ ਮੌਕੇ ਹਾਜ਼ਰ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਇਹ ਦੇਸ਼ ਦੇ ਲੋਕਾਂ ਨਾਲ ਧਰੋਹ ਹੈ, ਜੋ ਦੇਸ਼ ਦਾ ਕਿਸਾਨ ਮਜ਼ਦੂਰ ਅਤੇ ਹਰ ਵਰਗ ਕਦੇ ਬਰਦਾਸ਼ਤ ਨਹੀਂ ਕਰੇਗਾ, ਆਉਣ ਵਾਲੇ ਦਿਨਾਂ ਵਿੱਚ ਵੱਡੇ ਅਤੇ ਵਿਆਪਕ ਪੱਧਰ ‘ਤੇ ਸੰਘਰਸ਼ ਵਿੱਢੇ ਜਾਣਗੇ ਅਤੇ ਰੇਲਾਂ ਦਾ ਚੱਕਾ ਵੀ ਜਾਮ ਕੀਤਾ ਜਾਵੇਗਾ | ਇਸ ਮੌਕੇ ਬਲਦੇਵ ਸਿੰਘ ਬੱਗਾ, ਡਾ. ਕਵਰਦਲੀਪ ਸਿੰਘ ਸੈਦੋ ਲੇਹਲ, ਗੁਰਲਾਲ ਸਿੰਘ ਮਾਨ, ਕੰਵਲਜੀਤ ਸਿੰਘ ਵਨਚਿੜੀ, ਕੁਲਜੀਤ ਸਿੰਘ ਘਨੂਪੁਰ, ਕੰਧਾਰ ਸਿੰਘ ਭੋਏਵਾਲ, ਮਨਰਾਜ ਸਿੰਘ ਵੱਲਾ, ਰਵਿੰਦਰਬੀਰ ਵੱਲਾ, ਮੰਗਜੀਤ ਸਿੱਧਵਾਂ, ਮੰਗਵਿੰਦਰ ਸਿੰਘ ਮੰਡਿਆਲਾ, ਹਰਦੇਵ ਸਿੰਘ ਸਾਂਘਣਾ, ਰਾਜਵਿੰਦਰ ਸਿੰਘ ਬੋਧ, ਬਲਵਿੰਦਰ ਸਿੰਘ ਚੱਬਾ ਅਤੇ ਸ਼ਮਸ਼ੇਰ ਸਿੰਘ ਛੇਹਰਟਾ ਆਦਿ ਆਗੂ ਹਾਜ਼ਰ ਸਨ |

ਲੋਕ-ਵਿਰੋਧੀ ਬਿਜਲੀ ਸੋਧ ਬਿੱਲ 2022 ਨੂੰ ਦੇਸ਼ ਦੀ ਪਾਰਲੀਮੈਂਟ ਵਿੱਚ ਪਾਸ ਹੋਣ ਤੋਂ ਰੁਕਵਾਉਣ ਲਈ ਮੋਦੀ ਹਕੂਮਤ ਦੇ ਅਰਥੀ-ਫੂਕ ਮੁਜਾਹਰੇ Read More »