JPB NEWS 24

Headlines

Sports

ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਪੰਜਾਬ ਨੇ ਬਾਜ਼ੀ ਮਾਰੀ

ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਪੰਜਾਬ ਨੇ ਬਾਜ਼ੀ ਮਾਰੀ, ਮੁੱਖ ਮੰਤਰੀ ਵੱਲੋਂ 9.30 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ 23 ਖਿਡਾਰੀ ਸਨਮਾਨਿਤ ਮੁੱਖ ਮੰਤਰੀ ਵੱਲੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਕਰਵਾਉਣ ਉਤੇ ਜ਼ੋਰ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਮਿੰਘਮ ਵਿਖੇ ਹਾਲ ਹੀ ਵਿਚ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਪੰਜਾਬ ਦੇ 23 ਖਿਡਾਰੀਆਂ ਦਾ ਅੱਜ 9.30 ਕਰੋੜ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨਾਲ ਪੰਜਾਬ, ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਖਿਡਾਰੀਆਂ ਦਾ ਸਨਮਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ ਮਿਊਂਸਪਲ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਸਾਡੀ ਸਰਕਾਰ ਵੱਲੋਂ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਤੁਹਾਡੇ ਵੱਲੋਂ ਕੀਤੀ ਗਈ ਕਰੜੀ ਮਿਹਨਤ ਦੇ ਸਤਿਕਾਰ ਵਿਚ ਇਕ ਨਿਮਾਣਾ ਜਿਹਾ ਉਪਰਾਲਾ ਹੈ।” ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਬਾਰੇ ਸੂਬੇ ਵੱਲੋਂ ਪਹਿਲਾਂ ਹੀ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਅਤੇ ਹੋਰ ਉਭਰਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੇ ਖਿਡਾਰੀਆਂ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਹੁਣ ਇਨ੍ਹਾਂ ਪ੍ਰਾਪਤੀਆਂ ਨੂੰ ਮਾਨਤਾ ਦੇਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ। ਵਿਸ਼ਵ ਪੱਧਰ ‘ਤੇ ਮੁਕਾਬਲਾ ਕਰਨ ਲਈ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਸਖ਼ਤ ਲੋੜ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੀ ਪ੍ਰਤਿਭਾ ਕੁਦਰਤੀ ਤੌਰ ਉਤੇ ਵਿਰਾਸਤ ਵਿੱਚ ਮਿਲੀ ਹੈ ਅਤੇ ਜੇਕਰ ਮੌਕਾ ਦਿੱਤਾ ਗਿਆ ਤਾਂ ਇਹ ਖਿਡਾਰੀ ਪੂਰੀ ਦੁਨੀਆ ਵਿਚ ਹਿੰਮਤ ਨਾਲ ਜੇਤੂ ਇਰਾਦਾ ਲੈ ਕੇ ਮੁਕਾਬਲੇ ਵਿਚ ਉਤਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਲਈ ਪੇਸ਼ੇਵਰ ਕੋਚਾਂ ਦੇ ਨਾਲ-ਨਾਲ ਖੁਰਾਕ ਅਤੇ ਹੋਰ ਸਹੂਲਤਾਂ ਦੀ ਲੋੜ ਹੈ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡ ਪੱਧਰ ‘ਤੇ ਨਵੇਂ ਸਟੇਡੀਅਮ ਬਣਾਉਣ ਲਈ ਪਹਿਲਾਂ ਹੀ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਹੈ, ਜਿੱਥੋਂ ਕੁਦਰਤੀ ਤੌਰ ਉਤੇ ਪ੍ਰਤਿਭਾ ਪੈਦਾ ਹੁੰਦੀ ਹੈ ਪਰ ਦੁੱਖ ਇਸ ਗੱਲ ਦਾ ਹੈ ਕਿ ਹੁਣ ਤੱਕ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ। 29 ਅਗਸਤ ਤੋਂ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਖੇਡਾਂ ਖਿਡਾਰੀਆਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾ ਕੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਠੋਸ ਉਪਰਾਲੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਪ੍ਰਸਿੱਧੀ ਹਾਸਲ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਕੂਲਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਡੀ.ਪੀ. ਅਤੇ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਜੰਗੀ ਪੱਧਰ ‘ਤੇ ਕਰ ਰਹੀ ਹੈ। ਖਿਡਾਰੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਭਗਵੰਤ ਮਾਨ ਨੇ ਖੇਡਾਂ ਪ੍ਰਤੀ ਪਿਆਰ ਦਾ ਵੀ ਖੁਲਾਸਾ ਕੀਤਾ ਅਤੇ ਦੱਸਿਆ ਕਿ ਹਾਕੀ ਨਾਲ ਪਿਆਰ ਉਨ੍ਹਾਂ ਨੂੰ ਆਪਣੇ ਪਿਤਾ ਤੋਂ ਵਿਰਸੇ ਵਿੱਚ ਮਿਲਿਆ ਹੈ। ਮੁੱਖ ਮੰਤਰੀ ਨੇ ਹਾਕੀ ਦੇ ਮਹਾਨ ਖਿਡਾਰੀਆਂ ਜਿਵੇਂ ਕਿ ਬਲਬੀਰ ਸਿੰਘ ਸੀਨੀਅਰ, ਸੁਰਜੀਤ ਸਿੰਘ, ਧਨਰਾਜ ਪਿੱਲੇ, ਗਗਨ ਅਜੀਤ ਸਿੰਘ ਅਤੇ ਹੋਰਾਂ ਖਿਡਾਰੀਆਂ ਨੂੰ ਵੀ ਯਾਦ ਕੀਤਾ ਜਿਨ੍ਹਾਂ ਨੇ ਹਾਕੀ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਨੇ ਗੁਰਜੰਟ, ਮਨਪ੍ਰੀਤ, ਅਕਾਸ਼ਦੀਪ ਅਤੇ ਹੋਰਨਾਂ ਨੂੰ ਅਜੋਕੇ ਸਮੇਂ ਦੇ ਚਮਕਦੇ ਸਿਤਾਰੇ ਦੱਸਦਿਆਂ ਆਸ ਪ੍ਰਗਟਾਈ ਕਿ ਦੇਸ਼ ਇਨ੍ਹਾਂ ਮਹਾਨ ਖਿਡਾਰੀਆਂ ਦੇ ਸਹਾਰੇ ਇੱਕ ਵਾਰ ਫਿਰ ਤੋਂ ਵਿਸ਼ਵ ਪੱਧਰ ਉਤੇ ਸਫਲਤਾ ਦੀ ਇਬਾਰਤ ਲਿਖੇਗਾ। ਹਾਲੈਂਡ ਦੇ ਪ੍ਰਸਿੱਧ ਡਰੈਗ ਫਲਿੱਕਰ ਫਲੋਰਿਸ ਜਾਨ ਬੋਲਲੈਂਡਰ, ਟੈਨਿਸ ਖਿਡਾਰਨਾਂ ਮਾਰਟੀਨਾ ਨਵਰਾਤੀਲੋਵਾ ਅਤੇ ਬੋਰਿਸ ਬੇਕਰ ਨੂੰ ਯਾਦ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਡਾਂ ਦੇ ਨਿਯਮ ਬਹੁਤ ਬਦਲ ਰਹੇ ਹਨ, ਇਸ ਲਈ ਸਾਨੂੰ ਇਨ੍ਹਾਂ ਨਿਯਮਾਂ ਮੁਤਾਬਕ ਤੇਜ਼ੀ ਨਾਲ ਢਲਣਾ ਹੋਵੇਗਾ। ਮੁੱਖ ਮੰਤਰੀ ਨੇ ਖ਼ਾਸ ਤੌਰ ਉਤੇ ਕ੍ਰਿਕਟ ਖਿਡਾਰੀ ਹਰਲੀਨ ਦਿਓਲ ਦੇ ਇੰਗਲੈਂਡ ਖ਼ਿਲਾਫ਼ ਕੀਤੇ ਬੇਮਿਸਾਲ ਕੈਚ ਨੂੰ ਚੇਤੇ ਕੀਤਾ ਅਤੇ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਉਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਦੇ ਇਨ੍ਹਾਂ ਚਮਕਦੇ ਸਿਤਾਰਿਆਂ ਦੀ ਹਾਜ਼ਰੀ ਮਾਨਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਭਗਵੰਤ ਮਾਨ ਨੇ ਦ੍ਰਿੜ੍ਹਤਾ ਨਾਲ ਆਖਿਆ ਕਿ ਪੰਜਾਬ ਪੁਲਿਸ ਦੀ ਹਾਕੀ ਟੀਮ, ਜੇ.ਸੀ.ਟੀ. ਫਗਵਾੜਾ ਤੇ ਰੇਲ ਕੋਚ ਫੈਕਟਰੀ ਦੀਆਂ ਫੁਟਬਾਲ ਟੀਮਾਂ ਨੂੰ ਸੁਰਜੀਤ ਕਰਨ ਲਈ ਜੰਗੀ ਪੱਧਰ ਉਤੇ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਰਮਿੰਘਮ ਖੇਡਾਂ ਵਿੱਚ ਪੰਜਾਬ ਦੇ 23 ਖਿਡਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿੱਚੋਂ 19 ਖਿਡਾਰੀਆਂ ਨੇ ਚਾਂਦੀ ਅਤੇ ਚਾਰ ਕਾਂਸੀ ਦੇ ਤਗਮੇ ਜਿੱਤੇ। ਉਨ੍ਹਾਂ ਵੇਟਲਿਫਟਰ ਵਿਕਾਸ ਠਾਕੁਰ, ਹਾਕੀ ਖਿਡਾਰੀਆਂ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਵਰੁਨ ਕੁਮਾਰ, ਕ੍ਰਿਸ਼ਨ ਪਾਠਕ, ਸਮਸ਼ੇਰ ਸਿੰਘ। ਜਰਮਨਜੀਤ ਸਿੰਘ ਤੇ ਜੁਗਰਾਜ ਸਿੰਘ ਅਤੇ ਮਹਿਲਾ ਕ੍ਰਿਕਟਰਾਂ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਤੇ ਤਾਨੀਆ ਭਾਟੀਆ, ਵੇਟ ਲਿਫਟਰ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ, ਮਹਿਲਾ ਹਾਕੀ ਖਿਡਾਰੀ ਗੁਰਜੀਤ ਕੌਰ ਨੂੰ ਨਕਦ ਇਨਾਮ ਦਿੱਤੇ। ਇਸ ਤੋਂ ਇਲਾਵਾ ਜੂਡੋ ਖਿਡਾਰੀ ਜਸਲੀਨ ਸੈਣੀ, ਅਥਲੀਟ ਨਵਜੀਤ ਕੌਰ ਢਿੱਲੋਂ, ਸਾਈਕਲਿਸਟ ਨਮਨ ਕਪਿਲ ਤੇ ਵਿਸਵਾਜੀਤ ਸਿੰਘ ਦਾ ਵੀ ਨਕਦ ਇਨਾਮ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਦਾ ਬਜਟ 56 ਫੀਸਦੀ ਵਧਾਇਆ ਗਿਆ ਹੈ ਅਤੇ ਖਿਡਾਰੀਆਂ ਲਈ ਹੋਰ ਸਹਾਇਕ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਵਿਖੇ ਵਾਲੀਬਾਲ ਖੇਡ ਕੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਕਰਨਗੇ। ਇਸ ਮੌਕੇ ਪ੍ਰਮੁੱਖ ਸਕੱਤਰ ਖੇਡਾਂ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡਾਂ ਰਾਜੇਸ਼ ਧੀਮਾਨ, ਪਦਮ ਸ੍ਰੀ ਅਥਲੀਟ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਤੇ ਗਗਨ ਅਜੀਤ ਸਿੰਘ, ਉਲੰਪੀਅਨ ਜਗਦੀਸ਼ ਬਿਸ਼ਨੋਈ, ਏਸ਼ੀਅਨ ਮੈਡਲਿਸਟ ਭਲਵਾਨ ਗੁਰਮੁੱਖ ਸਿੰਘ, ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਜੂਡੋ ਖਿਡਾਰੀ ਭੁਪਿੰਦਰ ਸਿੰਘ ਹਾਜ਼ਰ ਸਨ।

ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਪੰਜਾਬ ਨੇ ਬਾਜ਼ੀ ਮਾਰੀ Read More »

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਿਆਰੀਆਂ ਦਾ ਜਾਇਜ਼ਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਿਆਰੀਆਂ ਦਾ ਜਾਇਜ਼ਾ 29 ਅਗਸਤ ਨੂੰ ਖੇਡਾਂ ਦੀ ਸ਼ੁਰੂਆਤ ਮੌਕੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਰਗਰਮੀਆਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਗਾਜ਼ ਜਲੰਧਰ ( ਜੇ ਪੀ ਬੀ ਨਿਊਜ਼ 24 ) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸ਼ਾਮ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ 29 ਅਗਸਤ ਨੂੰ ਸ਼ੁਰੂ ਹੋ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਖੇਡ ਅਤੇ ਸਭਿਆਚਾਰਕ ਸਰਗਰਮੀਆਂ ਦੀ ਸਮੀਖਿਆ ਕੀਤੀ। ਖੇਡਾਂ ਵਤਨ ਪੰਜਾਬ ਦੀਆਂ ਬਾਰੇ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਖੇਡਾਂ ਦੀ ਜਲੰਧਰ ਤੋਂ ਸ਼ੁਰੂਆਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ ਜਿਸ ਤਹਿਤ ਖੇਡਾਂ ਵਤਨ ਪੰਜਾਬ ਦੀਆਂ ਇਕ ਅਹਿਮ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਪਸੰਦੀਦਾ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਵਿੱਚ ਖੇਡਾਂ ਨੂੰ ਪੂਰਨ ਤਵੱਜੋਂ ਦੇ ਕੇ ਮਜ਼ਬੂਤ ਖੇਡ ਸਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਪੰਜਾਬੀ ਨੌਜਵਾਨ ਰਾਜ ਪੱਧਰ ਤੋਂ ਬਾਅਦ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਨਾਮ ਰੁਸ਼ਨਾਉਣਗੇ। ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੇ ਖੇਡ ਜਜ਼ਬੇ ਸਦਕਾ ਪੰਜਾਬ ਨੂੰ ਦੁਨੀਆਂ ਦੇ ਖੇਡ ਨਕਸ਼ੇ ’ਤੇ ਮੋਹਰਲੀ ਕਤਾਰ ਵਿੱਚ ਲਿਆਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਇਨ੍ਹਾਂ ਖੇਡਾਂ ਵਿੱਚ ਸ਼ਮੂਲੀਅਤ ਲਈ ਰਜਿਸਟਰੇਸ਼ਨ ਦੀ ਮਿਤੀ ਵਧਾ ਕੇ 30 ਅਗਸਤ ਕਰ ਦਿੱਤੀ ਗਈ ਹੈ ਜਿਸ ਲਈ ਚਾਹਵਾਨ ਨੌਜਵਾਨ ਵਿਸ਼ੇਸ਼ ਪੋਰਟਲ www.punjabkhedmela2022.in ਰਾਹੀਂ ਰਜਿਸਟਰੇਸ਼ਨ ਕਰਵਾ ਸਕਦੇ ਹਨ। ਖੇਡ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਖੇਡਾਂ ਰਾਜੇਸ਼ ਧੀਮਾਨ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫ.ਜਨਰਲ (ਰਿਟਾ.) ਡਾ. ਜੇ.ਐਸ. ਚੀਮਾ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸਟੇਡੀਅਮ ਪਹੁੰਚੇ ਗੁਰਮੀਤ ਸਿੰਘ ਮੀਤ ਹੇਅਰ ਨੇ ਸਭ ਤੋਂ ਪਹਿਲਾਂ ਵੱਖ-ਵੱਖ ਜਿਲਿ੍ਹਆਂ ਨਾਲ ਸਬੰਧਿਤ ਖਿਡਾਰੀਆਂ ਵਲੋਂ ਕੱਢੇ ਜਾਣ ਵਾਲੇ ਮਾਰਚ ਪਾਸਟ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਨੇ ਮਸ਼ਾਲ ਰਿਲੇਅ ਦੀ ਸਮੀਖਿਆ ਕਰਨ ਤੋਂ ਬਾਅਦ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਜਾਣ ਵਾਲਾ ਗਤਕਾ ਅਤੇ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਦੇਖੀ। ਖੇਡ ਮੰਤਰੀ ਨੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੀਤੀਆਂ ਜਾਣ ਵਾਲੀਆਂ ਖੇਡ ਸਰਗਰਮੀਆਂ ਦੇਖਣ ਉਪਰੰਤ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਉਪਰੰਤ ਖੇਡ ਮੰਤਰੀ ਨੇ ਅਧਿਕਾਰੀਆਂ ਸਮੇਤ ਸਟੇਡੀਅਮ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਨੂਰਾਂ ਸਿਸਟਰਜ਼, ਰਣਜੀਤ ਬਾਵਾ ਤੇ ਅੰਮ੍ਰਿਤ ਮਾਨ ਕਰਨਗੇ ਦਰਸ਼ਕਾਂ ਦਾ ਮਨੋਰੰਜਨ : ਕੌਮੀ ਖੇਡ ਦਿਵਸ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੇ ਅਗਾਜ਼ ਮੌਕੇ ਪੰਜਾਬ ਦੇ ਨਾਮੀ ਗਾਇਕ ਨੂਰਾਂ ਸਿਸਟਰਜ਼, ਰਣਜੀਤ ਬਾਵਾ ਅਤੇ ਅੰਮ੍ਰਿਤ ਮਾਨ ਆਪਣੇ ਗੀਤਾਂ ਰਾਹੀਂ ਹਾਜ਼ਰੀਨ ਦਾ ਮਨੋਰੰਜਨ ਕਰਨਗੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਿਆਰੀਆਂ ਦਾ ਜਾਇਜ਼ਾ Read More »

ਏਸ਼ੀਆ ਕੱਪ: ਭਾਰਤ ਅਤੇ ਪਾਕਿਸਤਾਨ ਵਿੱਚ ਮਹਾਂ ਮੁਕਾਬਲਾ ਅੱਜ

ਏਸ਼ੀਆ ਕੱਪ: ਭਾਰਤ ਅਤੇ ਪਾਕਿਸਤਾਨ ਵਿੱਚ ਮਹਾਂ ਮੁਕਾਬਲਾ ਅੱਜ ਦੁਬਈ : ਏਸ਼ੀਆ ਕੱਪ ਦਾ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਹਾਂ ਮੁਕਾਬਲਾ ਅੱਜ ਦੁਬਈ ਵਿਖੇ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੁਕਾਬਲਾ ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਐਤਵਾਰ ਨੂੰ ਹੋਣ ਵਾਲੇ ਏਸ਼ੀਆ ਕੱਪ ਮੁਕਾਬਲੇ ‘ਚ ਕ੍ਰਿਕਟ ਦੀ ਦੁਨੀਆ ‘ਚ ‘ਸਭ ਤੋਂ ਵੱਡੀ ਮੁਕਾਬਲੇਬਾਜ਼ੀ’ ਮੁੜ ਸ਼ੁਰੂ ਹੋਵੇਗੀ, ਜਦੋਂ ਭਾਰਤ ਅਤੇ ਪਾਕਿਸਤਾਨ ਗਰੁੱਪ-ਏ ‘ਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਹ ਕੋਹਲੀ ਦਾ 100ਵਾਂ ਟੀ-20 ਮੈਚ ਵੀ ਹੋਵੇਗਾ ਅਤੇ 17 ਜੁਲਾਈ ਨੂੰ ਇੰਗਲੈਂਡ ਦੇ ਖਿਲਾਫ ਤੀਜੇ ਵਨਡੇ ਵਿੱਚ ਖੇਡਣ ਤੋਂ ਬਾਅਦ ਉਸਦਾ ਪਹਿਲਾ ਅੰਤਰਰਾਸ਼ਟਰੀ ਮੈਚ ਹੋਵੇਗਾ।

ਏਸ਼ੀਆ ਕੱਪ: ਭਾਰਤ ਅਤੇ ਪਾਕਿਸਤਾਨ ਵਿੱਚ ਮਹਾਂ ਮੁਕਾਬਲਾ ਅੱਜ Read More »

‘ਖੇਡਾਂ ਵਤਨ ਪੰਜਾਬ ਦੀਆਂ’ ਲਈ ਰਜਿਸਟ੍ਰੇਸ਼ਨ 30 ਅਗਸਤ ਤੱਕ ਵਧੀ,ਆਨ-ਲਾਈਨ ਤੇ ਆਫ਼ਲਾਈਨ ਦੋਵੇਂ ਢੰਗ ਨਾਲ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਰਜਿਸਟ੍ਰੇਸ਼ਨ 30 ਅਗਸਤ ਤੱਕ ਵਧੀ ਆਨ-ਲਾਈਨ ਤੇ ਆਫ਼ਲਾਈਨ ਦੋਵੇਂ ਢੰਗ ਨਾਲ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਐਮ.ਬੀ.ਐਸ.ਪੀ. ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਾਲ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਖੇਡ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਲੰਧਰ (ਜੇ ਪੀ ਬੀ ਨਿਊਜ਼ 24 ) : ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 29 ਅਗਸਤ ਤੋਂ ਸ਼ੁਰੂ ਹੋਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 30 ਅਗਸਤ ਤੱਕ ਵਧਾ ਦਿੱਤੀ ਗਈ ਹੈ, ਜੋ ਕਿ ਪਹਿਲਾਂ 25 ਅਗਸਤ ਸੀ। ਇਸ ਸਬੰਧੀ ਫੈਸਲਾ ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਦੀ ਪ੍ਰਧਾਨਗੀ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਥਾਂ-ਥਾਂ ‘ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵੀਡੀਓ ਕਾਨਫਰੰਸ ਦੌਰਾਨ ਲਿਆ ਗਿਆ। ਮੁੱਖ ਸਕੱਤਰ ਨੂੰ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਖੇਡ ਦਿਵਸ ਮੌਕੇ ਸ਼ੁਰੂ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਖਿਡਾਰੀਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕਰਦਿਆਂ ਉਦਘਾਟਨੀ ਸਮਾਰੋਹ ਵਿੱਚ ਹਿੱਸਾ ਲਿਆ ਜਾਵੇਗਾ ਅਤੇ ਸਕੂਲ ਤੇ ਕਾਲਜਾਂ ਦੇ ਵਿਦਿਆਰਥੀ ਸਟੇਡੀਅਮ ਵਿੱਚ ਹੋਣ ਵਾਲੀਆਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣਗੇ। ਮਸ਼ਾਲ-ਰਿਲੇਅ ਨਾਲ ਮੈਗਾ ਖੇਡ ਸਮਾਰੋਹ ਦਾ ਆਗਾਜ਼ ਹੋਵੇਗਾ, ਜੋ ਕਿ ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਕੀਤੀ ਜਾਣੀ ਹੈ ਅਤੇ ਪੰਜਾਬ ਭਰ ਵਿੱਚ ਦੋ ਮਹੀਨੇ ਖੇਡ ਗਤੀਵਿਧੀਆਂ ਤੋਂ ਬਾਅਦ ਸਮਾਪਤ ਹੋਵੇਗੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜੇ.ਐਸ. ਚੀਮਾ ਦੇ ਨਾਲ ਖੇਡ ਮੁਕਾਬਲਿਆਂ ਦੀਆਂ ਚੱਲ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਵੀ ਕੀਤੀ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਖੇਡ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ। ਉਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ 1 ਸਤੰਬਰ ਤੋਂ ਬਲਾਕ ਪੱਧਰ ਤੋਂ ਸ਼ੁਰੂ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਖੇਡਾਂ ਵਿੱਚ ਆਪਣੀ ਖੇਡ ਸਮਰੱਥਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਦੇ ਹਨ। ਜਸਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਨੌਜਵਾਨ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਵਿਸ਼ੇਸ਼ ਪੋਰਟਲ www.punjabkhedmela2022.in ‘ਤੇ ਰਜਿਸਟਰ ਕਰ ਸਕਦੇ ਹਨ ਜਾਂ ਜੇਕਰ ਉਹ ਆਫਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਚਾਹੁੰਦੇ ਹਨ ਤਾਂ ਜ਼ਿਲ੍ਹਾ ਖੇਡ ਦਫ਼ਤਰ ਵਿੱਚ ਪਹੁੰਚ ਕਰ ਸਕਦੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21 ਤੋਂ ਇਲਾਵਾ ਵੱਖ-ਵੱਖ ਉਮਰ ਵਰਗ 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਸਕਦੇ ਹਨ। ਬਲਾਕ ਪੱਧਰੀ ਮੁਕਾਬਲੇ : ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਬਲਾਕ ਪੱਧਰੀ ਮੁਕਾਬਲੇ ਰੁੜਕਾ ਕਲਾਂ, ਆਦਮਪੁਰ, ਮਹਿਤਪੁਰ, ਫਿਲੌਰ, ਭੋਗਪੁਰ, ਲੋਹੀਆਂ, ਨਕੋਦਰ, ਜਲੰਧਰ ਪੂਰਬੀ, ਸ਼ਾਹਕੋਟ, ਜਲੰਧਰ ਪੱਛਮੀ ਅਤੇ ਨੂਰਮਹਿਲ ਵਿਖੇ ਕਰਵਾਏ ਜਾਣਗੇ, ਜਿੱਥੇ ਖੋ-ਖੋ, ਫੁੱਟਬਾਲ, ਅਥਲੈਟਿਕਸ, ਵਾਲੀਬਾਲ, ਕਬੱਡੀ ਅਤੇ ਰੱਸਾਕਸ਼ੀ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜ਼ਿਕਰਯੋਗ ਹੈ ਕਿ ਸ਼ਡਿਊਲ ਅਨੁਸਾਰ ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਸ਼ਾਮਲ ਹਨ। ਕੈਪਸ਼ਨ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਮੁੱਖ ਸਕੱਤਰ ਵੀ.ਕੇ. ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸ ਵਿੱਚ ਭਾਗ ਲੈਂਦੇ ਹੋਏ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 29 ਅਗਸਤ ਤੋਂ ਜਲੰਧਰ ਤੋਂ ਸ਼ੁਰੂ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

‘ਖੇਡਾਂ ਵਤਨ ਪੰਜਾਬ ਦੀਆਂ’ ਲਈ ਰਜਿਸਟ੍ਰੇਸ਼ਨ 30 ਅਗਸਤ ਤੱਕ ਵਧੀ,ਆਨ-ਲਾਈਨ ਤੇ ਆਫ਼ਲਾਈਨ ਦੋਵੇਂ ਢੰਗ ਨਾਲ ਕੀਤੀ ਜਾ ਸਕਦੀ ਹੈ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ Read More »

ਸੁਰਜੀਤ ਹਾਕੀ ਸਟੇਡੀਅਮ ਦੀ ਨੁਹਾਰ ਜਲਦ ਬਦਲੇਗੀ : ਡੀ.ਸੀ. ਜਸਪ੍ਰੀਤ

ਫਾਈਵ ਏ ਸਾਈਡ ਹਾਕੀ ਗਰਾਊਂਡ ਲਈ 1.00 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਗਈ ਜਲੰਧਰ ( ਜੇ ਪੀ ਬੀ ਨਿਊਜ਼ 24)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਆਈ.ਏ.ਐਸ. ਕਿਹਾ ਗਿਆ ਹੈ ਕਿ ਸਥਾਨਕ ਬਾਲਟਨ ਪਾਰਕ ਵਿੱਚ ਸਥਿਤ ਸੁਰਜੀਤ ਐਸਟਰੋਟਰਫ ਹਾਕੀ ਸਟੇਡੀਅਮ ਦੀ ਨੁਹਾਰ ਜਲਦੀ ਹੀ ਬਦਲ ਦਿੱਤੀ ਜਾਵੇਗੀ। ਅਕਤੂਬਰ ਵਿੱਚ ਹੋਣ ਵਾਲੇ 39ਵੇਂ ਸੁਰਜੀਤ ਹਾਕੀ ਟੂਰਨਾਮੈਂਟ ਅਤੇ ਪੰਜਾਬ ਖੇਡ ਮੇਲਾ-2022 ਦੀਆਂ ਤਿਆਰੀਆਂ ਦੇ ਸਬੰਧ ਵਿੱਚ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕਰਦਿਆਂ ਜਸਪ੍ਰੀਤ ਸਿੰਘ, ਆਈ.ਏ.ਐਸ., ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਨੇ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸੁਰਜੀਤ ਹਾਕੀ ਐਸਟਰੋਟਰਫ ਸਟੇਡੀਅਮ ਅਤੇ ਨਵੇਂ ਬਣੇ ਫਾਈਵ-ਏ-ਸਾਈਡ ਐਸਟ੍ਰੋਟਰਫ ਹਾਕੀ ਗਰਾਊਂਡ ਵਿੱਚ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਇਸ ਸੁਰਜੀਤ ਹਾਕੀ ਸਟੇਡੀਅਮ ਦੀ ਮੁਰੰਮਤ ਦਾ ਕੰਮ ਜਲਦੀ ਹੀ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਆਦੇਸ਼ ਦਿੱਤੇ ਕਿ ਫਾਈਵ-ਏ-ਸਾਈਡ ਐਸਟਰੋਟਰਫ. ਹਾਕੀ ਦਾ ਮੈਦਾਨ ਇੱਕ ਹਫ਼ਤੇ ਦੇ ਅੰਦਰ ਮੁਕੰਮਲ ਕਰ ਲਿਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੁਰਜੀਤ ਹਾਕੀ ਸੁਸਾਇਟੀ ਦੇ ਇਕਬਾਲ ਸਿੰਘ ਸੰਧੂ ਵੱਲੋਂ ਫਾਈਵ-ਏ-ਸਾਈਡ ਐਸਟ੍ਰੋਟਰਫ ਹਾਕੀ ਗਰਾਊਂਡ ਲਈ ਰੀ-ਬਾਉਂਡ ਬੋਰਡ ਖਰੀਦਣ ਦੀ ਮੰਗ ਨੂੰ ਤੁਰੰਤ ਪ੍ਰਵਾਨ ਕਰਦਿਆਂ ਉਨ੍ਹਾਂ ਵੱਲੋਂ 1 ਲੱਖ ਰੁਪਏ ਦੀ ਗਰਾਂਟ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ। ਸੁਕੀਤ ਨੇ ਸੁਰਜੀਤ ਹਾਕੀ ਅਕੈਡਮੀ ਦੇ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਸੁਸਾਇਟੀ ਦੇ ਸਕੱਤਰ ਸੁਰਿੰਦਰ ਸਿੰਘ ਭਾਪਾ, ਐੱਸ.ਡੀ.ਐੱਮ. ਜਲੰਧਰ-1 ਜੈ ਇੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਲਵਜੀਤ ਸਿੰਘ ਵੀ ਹਾਜ਼ਰ ਸਨ।  

ਸੁਰਜੀਤ ਹਾਕੀ ਸਟੇਡੀਅਮ ਦੀ ਨੁਹਾਰ ਜਲਦ ਬਦਲੇਗੀ : ਡੀ.ਸੀ. ਜਸਪ੍ਰੀਤ Read More »

ਜਲੰਧਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ ਡੀਸੀ ਜਸਪ੍ਰੀਤ ਸਿੰਘ ਨੇ ਕੀਤਾ

35 ਈਵੈਂਟਸ ‘ਚ 600 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਪੰਜ ਦਿਨਾਂ ‘ਚ 450 ਮੈਚ ਹੋਣਗੇ, ਮੈਚਾਂ ਦੀ ਲਾਈਵ ਸਟ੍ਰੀਮਿੰਗ ਹੋਵੇਗੀ 7 ਅਗਸਤ ਨੂੰ ਸਮਾਪਤੀ ਸਮਾਰੋਹ ਦੌਰਾਨ 3 ਲੱਖ ਦੇ ਨਕਦ ਅਤੇ ਹੋਰ ਆਕਰਸ਼ਕ ਇਨਾਮ ਵੰਡੇ ਜਾਣਗੇ  ਜਲੰਧਰ (ਜੇ ਪੀ ਬੀ ਨਿਊਜ਼ 24) : ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਜਲੰਧਰ ਦੀ ਤਰਫ਼ੋਂ ਥਿੰਕ-ਗੈਸ ਅਤੇ ਐਡੀਡਾਸ ਦੇ ਸਹਿਯੋਗ ਨਾਲ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਅੱਜ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ ਡੀਸੀ ਜਸਪ੍ਰੀਤ ਸਿੰਘ (ਆਈ.ਏ.ਐਸ.) ਨੇ ਕੀਤਾ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਇਹ ਸਾਨੂੰ ਆਪਣੇ ਮਾਤਾ-ਪਿਤਾ, ਸ਼ਹਿਰ, ਸੂਬੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦਾ ਮੌਕਾ ਦਿੰਦੀਆਂ ਹਨ | ਉਸਨੇ ਚੈਂਪੀਅਨਸ਼ਿਪ ਦੇ ਪ੍ਰਬੰਧਨ ਲਈ ਡੀ.ਬੀ.ਏ. ਦੀ ਪ੍ਰਸ਼ੰਸਾ ਕੀਤੀ। ਚੈਂਪੀਅਨਸ਼ਿਪ ਬਾਰੇ ਡੀ.ਬੀ.ਏ ਦੇ ਸਕੱਤਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਰਿਤਿਨ ਖੰਨਾ ਨੇ ਦੱਸਿਆ ਕਿ ਇਸ ਵਾਰ ਸਾਡੇ ਕੋਲ 35 ਈਵੈਂਟਸ ਲਈ 600 ਤੋਂ ਵੱਧ ਐਂਟਰੀਆਂ ਆਈਆਂ ਹਨ ਅਤੇ ਡੀ.ਬੀ.ਏ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜੇਤੂਆਂ ਨੂੰ ਨਗਦ ਰਾਸ਼ੀ ਅਤੇ ਹੋਰ ਨਕਦ ਰਾਸ਼ੀ ਦਿੱਤੀ ਜਾਵੇਗੀ। 3 ਲੱਖ ਤੋਂ ਵੱਧ। ਆਕਰਸ਼ਕ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਦੌਰਾਨ ਅੰਡਰ-11, 13, 15, 17, 19 ਲੜਕੇ ਅਤੇ ਲੜਕੀਆਂ ਦੇ ਵਰਗ ਵਿੱਚ ਸਿੰਗਲਜ਼, ਡਬਲਜ਼ ਅਤੇ ਮਿਕਸਡ ਡਬਲਜ਼ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਜਦੋਂ ਕਿ ਵੈਟਰਨ ਵਰਗ ਵਿੱਚ 35 ਤੋਂ 60 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾਣਗੇ। ਘਟਨਾਵਾਂ ਵਾਪਰ ਰਹੀਆਂ ਹਨ। ਪੰਜ ਰੋਜ਼ਾ ਇਸ ਚੈਂਪੀਅਨਸ਼ਿਪ ਵਿੱਚ ਕਰੀਬ 450 ਮੈਚ ਹੋਣਗੇ। ਚੈਂਪੀਅਨਸ਼ਿਪ ਦੌਰਾਨ ਮੁਫਤ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮੈਚਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਥਿੰਕ ਗੈਸ, ਐਡੀਦਾਸ, ਐਮਕੇ ਵਾਇਰਸ, ਮੈਟਰੋ ਮਿਲਕ, ਜਗਤਜੀਤ ਇੰਡਸਟਰੀਜ਼, ਸਾਵੀ ਇੰਟਰਨੈਸ਼ਨਲ ਅਤੇ ਐਲਪੀਯੂ ਈਵੈਂਟ ਦੇ ਮੁੱਖ ਸਪਾਂਸਰ ਹਨ। ਚੈਂਪੀਅਨਸ਼ਿਪ ਦਾ ਸਮਾਪਤੀ ਸਮਾਰੋਹ 7 ਅਗਸਤ ਨੂੰ ਹੋਵੇਗਾ ਜਿੱਥੇ ਜੇਤੂਆਂ ਨੂੰ ਸ਼੍ਰੀ ਘਨਸ਼ਿਆਮ ਥੋਰੀ (ਆਈ.ਏ.ਐਸ.) ਡਾਇਰੈਕਟਰ, ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਚੈਂਪੀਅਨਸ਼ਿਪ ਦੌਰਾਨ ਜਲੰਧਰ ਤੋਂ ਪਹਿਲੇ ਨੈਸ਼ਨਲ ਚੈਂਪੀਅਨ (1951) ਸ਼੍ਰੀ ਨਰਿੰਦਰ ਸਿਆਲ ਨੂੰ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਅੱਜ ਦੇ ਸਮਾਗਮ ਵਿੱਚ ਡੀਸੀ ਨੇ ਰਾਸ਼ਟਰੀ ਪੱਧਰ ਦੇ ਜੇਤੂ ਦਿਵਯਮ ਸਚਦੇਵਾ, ਲੀਜ਼ਾ ਟਾਂਕ, ਮਾਨਿਆ ਰਲਹਨ, ਸਮਰਥ ਭਾਰਦਵਾਜ, ਰਾਮ ਲਖਨ ਅਤੇ ਜੈਦੀਪ ਕੋਹਲੀ ਨੂੰ 11-11 ਹਜ਼ਾਰ ਰੁਪਏ ਦਿੱਤੇ। ਇਸ ਮੌਕੇ ਐਸਡੀਐਮ ਡਾਕਟਰ ਜੈ ਇੰਦਰ ਸਿੰਘ, ਰਾਕੇਸ਼ ਖੰਨਾ, ਹਰਪ੍ਰੀਤ ਸਿੰਘ, ਅਮਨ ਮਿੱਤਲ, ਮੁਕੁਲ ਵਰਮਾ, ਨਰੇਸ਼ ਬੁਧੀਆ, ਲਵਲੀਨ ਕੁਮਾਰ, ਰਣਜੀਤ ਸਿੰਘ, ਧੀਰਜ ਸ਼ਰਮਾ ਆਦਿ ਹਾਜ਼ਰ ਸਨ।

ਜਲੰਧਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ ਡੀਸੀ ਜਸਪ੍ਰੀਤ ਸਿੰਘ ਨੇ ਕੀਤਾ Read More »

ਸਾਜਨ ਅਤੇ ਹਾਈਨ ਪਹਿਲੇ ਏਵਨ ਬੈਡਮਿੰਟਨ ਕਲੱਬ (ਰਜਿ.) ਟੂਰਨਾਮੈਂਟ ਦੇ ਜੇਤੂ ਬਣੇ

ਜਲੰਧਰ (ਜੇ ਪੀ ਬੀ ਨਿਊਜ਼ 24 ) : ਐਤਵਾਰ ਨੂੰ ਏਵਨ ਬੈਡਮਿੰਟਨ ਕਲੱਬ (ਰਜਿ.) ਨੇ ਐਚ.ਐਮ.ਵੀ. ਕਾਲਜ ਦੇ ਇਨਡੋਰ ਸਟੇਡੀਅਮ ਵਿੱਚ ਸਫਲਤਾਪੂਰਵਕ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ ਕਰਕੇ ਆਪਣੀ ਪਹਿਲੀ ਵਰ੍ਹੇਗੰਢ ਮਨਾਈ। ਟੂਰਨਾਮੈਂਟ ਦੀ ਸ਼ੁਰੂਆਤ ਜਲੰਧਰ ਮਹਾਂਨਗਰ ਦੇ ਮੇਅਰ ਜਗਦੀਸ਼ ਰਾਜ ਰਾਜਾ ਨੇ ਲਗਭਗ ਕਟਿੰਗ ਕਰਕੇ ਕੀਤੀ। ਇਸ ਪੁਰਸ਼ ਡਬਲ ਟੂਰਨਾਮੈਂਟ ਵਿੱਚ ਜ਼ਿਲ੍ਹਾ ਜਲੰਧਰ ਦੀਆਂ 16 ਟੀਮਾਂ ਨੇ ਭਾਗ ਲਿਆ। ਸਾਰੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਜਨ ਕੁਮਾਰ ਅਤੇ ਹਾਇਨ ਮਲਹੋਤਰਾ 4 ਰਾਊਂਡ ਤੱਕ ਚੱਲੇ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹੇ। ਸੁਨਿਕ ਸਹਿਗਲ ਅਤੇ ਜਸਵਿੰਦਰ ਸਿੰਘ ਦੂਜੇ ਅਤੇ ਗੌਰਵ ਅਗਰਵਾਲ ਅਤੇ ਪ੍ਰਦੀਪ ਸਿੰਘ ਤੀਜੇ ਸਥਾਨ ’ਤੇ ਰਹੇ। ਕਲੱਬ ਦੇ ਮੀਤ ਪ੍ਰਧਾਨ ਲੈਫਟੀਨੈਂਟ ਕੁਲਦੀਪ ਸ਼ਰਮਾ ਅਤੇ ਜਨਰਲ ਸਕੱਤਰ ਸੁਨੀਲ ਸ਼ਰਮਾ ਨੇ ਸਾਰੀਆਂ ਟੀਮਾਂ ਦੇ ਫਿਕਸਚਰ ਲਗਾ ਕੇ ਟੂਰਨਾਮੈਂਟ ਦੀ ਰੂਪ-ਰੇਖਾ ਤਿਆਰ ਕੀਤੀ। ਉਸ ਨੇ ਸਾਰੇ ਮੈਚਾਂ ਨੂੰ ਨਿਯਮ ਦੇ ਨਿਯਮਾਂ ਦੇ ਨਾਲ ਯੋਜਨਾਬੱਧ ਢੰਗ ਨਾਲ ਕਰਵਾਇਆ।ਕੌਂਸਲਰ ਬੰਟੀ ਨੀਲਕੰਠ, ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਜਿੰਮੀ ਕਾਲੀਆ ਨੇ ਟੂਰਨਾਮੈਂਟ ਵਿੱਚ ਹਾਜ਼ਰੀ ਲਗਵਾ ਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਕਲੱਬ ਦੇ ਪ੍ਰਧਾਨ ਸਤਪਾਲ ਸੇਤੀਆ ਨੇ ਸਮੂਹ ਪਤਵੰਤਿਆਂ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ। ਅੰਤ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਮਹਿਲਾ ਪ੍ਰਧਾਨ ਰਾਜਵਿੰਦਰ ਕੌਰ ਨੇ ਜੇਤੂ ਖਿਡਾਰਨਾਂ ਨੂੰ ਟਰਾਫੀ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਲੈਫਟੀਨੈਂਟ ਕੁਲਦੀਪ ਸ਼ਰਮਾ, ਸੁਨੀਲ ਸ਼ਰਮਾ ਅਤੇ ਸਤਪਾਲ ਸੇਤੀਆ ਜੀ ਨੇ ਸਾਰੇ ਖਿਡਾਰੀਆਂ ਦੀ ਖੇਡ ਭਾਵਨਾ ਅਤੇ ਉੱਚ ਪੱਧਰੀ ਪ੍ਰਦਰਸ਼ਨ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਅਜਿਹੇ ਟੂਰਨਾਮੈਂਟ ਕਰਵਾਉਣ ਦਾ ਵਾਅਦਾ ਕੀਤਾ।

ਸਾਜਨ ਅਤੇ ਹਾਈਨ ਪਹਿਲੇ ਏਵਨ ਬੈਡਮਿੰਟਨ ਕਲੱਬ (ਰਜਿ.) ਟੂਰਨਾਮੈਂਟ ਦੇ ਜੇਤੂ ਬਣੇ Read More »

108 ਸੰਤ ਰਿਖੀ ਰਾਮ ਮਹਾਰਾਜ ਜੀ ਦੀ ਯਾਦ ਵਿਚ ਪਿੰਡ ਜੈਤੇਵਾਲੀ ਵਿਖੇ ਕਰਵਾਇਆ ਗਿਆ 12ਵਾਂ ਕਬੂਤਰਬਾਜ਼ੀ ਮੁਕਾਬਲਾ

ਪਿੰਡ ਜੈਤੇਵਾਲੀ ਵਿਖੇ ਕਰਵਾਇਆ ਗਿਆ 12ਵਾਂ ਕਬੂਤਰਬਾਜ਼ੀ ਮੁਕਾਬਲਾ ਜਲੰਧਰ ( ਜੇ ਪੀ ਬੀ ਨਿਊਜ਼ 24 ) : ਜੈਤੇਵਾਲੀ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਨੌਜਵਾਨ ਸਭਾ ਪਿੰਡ ਜੈਤੇਵਾਲੀ ਵੱਲੋਂ 108 ਸੰਤ ਰਿਖੀ ਰਾਮ ਮਹਾਰਾਜ ਜੀ ਦੀ ਯਾਦ ਵਿਚ ਸਵ. ਬਿੰਦਾ ਔਜਲਾ ਨੂੰ ਸਮਰਪਿਤ 12ਵਾਂ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ ਗਿਆ । ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ 7 ਵਜੇ ਸ਼ੁਰੂ ਕੀਤੇ ਗਏ ਕਬੂਤਰਬਾਜ਼ੀ ਮੁਕਾਬਲਿਆਂ ਵਿੱਚ 106 ਕਬੂਤਰ ਉਡਾਏ ਗਏ । ਸ਼ਾਮ 6 ਵਜੇ ਤੱਕ ਚੱਲੇ ਮੁਕਾਬਲੇ ‘ਚ 12 ਕਬੂਤਰ ਮਾਲਕਾਂ ਨੂੰ ਇਨਾਮ ਤਕਸੀਮ ਕੀਤੇ ਗਏ । ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਕਾਕਾ ਸਾਂਧਰਾ, ਦੂਜਾ ਸਥਾਨ ਕਰਨੈਲ ਦਰਵੇਸ਼ ਪਿੰਡ ਅਤੇ ਤੀਜਾ ਸਥਾਨ ਅਜੇ ਸੱਤੋਵਾਲੀ ਦੇ ਕਬੂਤਰਾਂ ਨੇ ਹਾਸਲ ਕੀਤੇ । ਇਸ ਦੌਰਾਨ ਇਨਾਮਾਂ ਦੀ ਵੰਡ ਸਰਪੰਚ ਰਛਪਾਲ ਸਿੰਘ ਫੌਜੀ, ਪੰਚ ਸਤਪਾਲ ਸਿੰਘ ਔਜਲਾ, ਪੰਚ ਧਰਮਵੀਰ ਜੌਨੀ ਅਤੇ ਪ੍ਬੰਧਕ ਕਮੇਟੀ ਵਲੋਂ ਕੀਤੀ ਗਈ । ਇਸ ਦੌਰਾਨ ਗੱਲਬਾਤ ਕਰਦਿਆਂ ਸਰਪੰਚ ਰਛਪਾਲ ਸਿੰਘ ਫੌਜੀ ਨੇ ਜਿਥੇ ਕਬੂਤਰਬਾਜ਼ੀ ਮੁਕਾਬਲਿਆਂ ਦੇ ਸੁਚੱਜੇ ਆਯੋਜਨ ਲਈ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ ਉਥੇ ਹੀ ਉਹਨਾਂ ਨੇ ਮੁਕਾਬਲੇ ਵਿੱਚ ਹਿੱਸਾ ਲੈਣ ਆਈਆਂ ਸਾਰੀਆਂ ਟੀਮਾਂ ਅਨੁਸ਼ਾਸਨ ਬਣਾਈ ਰੱਖਣ ਲਈ ਧੰਨਵਾਦ ਕੀਤਾ । ਇਸ ਮੌਕੇ ਰਣਵੀਰ ਔਜਲਾ, ਅਮਰਜੀਤ ਪਵਾਰ, ਬਿੱਲਾ ਮਹਿਮੀ, ਸ਼ੁੱਗੀ, ਕਾਕਾ, ਛਿੰਦਾ ਬਾਬਾ, ਸਾਜਨ, ਅਮਨ, ਆਸ਼ੀ, ਅਰਮਾਨ, ਜੋਤੀ ਬੁਢਿਆਣਾ, ਗਿਆਨੀ ਬੁਢਿਆਣਾ ਅਤੇ ਹਰਮਨ ਫੌਜੀ ਆਦਿ ਨੇ ਸ਼ਮੂਲੀਅਤ ਕੀਤੀ ਅਤੇ ਮੁਕਾਬਲੇ ਦੀ ਕਾਮਯਾਬੀ ਲਈ ਯੋਗਦਾਨ ਪਾਇਆ।

108 ਸੰਤ ਰਿਖੀ ਰਾਮ ਮਹਾਰਾਜ ਜੀ ਦੀ ਯਾਦ ਵਿਚ ਪਿੰਡ ਜੈਤੇਵਾਲੀ ਵਿਖੇ ਕਰਵਾਇਆ ਗਿਆ 12ਵਾਂ ਕਬੂਤਰਬਾਜ਼ੀ ਮੁਕਾਬਲਾ Read More »

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਚੰਡੀਗੜ੍ਹ ( ਜੇ ਪੀ ਬੀ ਨਿਊਜ਼ 24  ) : ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ, ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਭਾਰਤ ਅਤੇ ਨਿਆਂ ਵਿਭਾਗ, ਭਾਰਤ ਸਰਕਾਰ। ਇਸ ਸਮਾਗਮ ਵਿੱਚ ਮਾਣਯੋਗ ਜੱਜਾਂ, ਐਡਵੋਕੇਟ ਜਨਰਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਯੋਗ ਆਸਣਾਂ ਅਤੇ ਸਿਮਰਨ ਕਰਦੇ ਹੋਏ ਭਾਰੀ ਉਤਸ਼ਾਹ ਦਿਖਾਇਆ। ਇਸ ਮੌਕੇ ‘ਤੇ ਬੋਲਦਿਆਂ ਮਾਨਯੋਗ ਮਿਸਟਰ ਜਸਟਿਸ ਆਗਸਟੀਨ ਜਾਰਜ ਮਸੀਹ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭਾਗ ਲੈਣ ਵਾਲਿਆਂ ਨੂੰ ਯੋਗ ਦੇ ਫਾਇਦਿਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਯੋਗ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਤੋਹਫ਼ਾ ਹੈ ਅਤੇ ਇਹ ਸਰੀਰਕ ਵਿਕਾਸ ਅਤੇ ਮਾਨਸਿਕ ਆਰਾਮ ਵਿੱਚ ਸਹਾਈ ਹੁੰਦਾ ਹੈ | ਨਾਲ ਹੀ ਤਾਕਤ, ਲਚਕਤਾ ਅਤੇ ਇਮਿਊਨਿਟੀ ਦਾ ਵਿਕਾਸ। ਇਹ ਮੌਜੂਦਾ ਮਹਾਂਮਾਰੀ ਦੇ ਮੌਜੂਦਾ ਦ੍ਰਿਸ਼ ਵਿੱਚ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ, ਜਦੋਂ ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਵਿੱਚ ਆ ਗਈ ਹੈ। ਉਨ੍ਹਾਂ ਕਿਹਾ ਕਿ ਯੋਗਾ ਕਸਰਤ ਬਾਰੇ ਨਹੀਂ ਬਲਕਿ ਆਪਣੇ ਆਪ, ਸੰਸਾਰ ਅਤੇ ਕੁਦਰਤ ਨਾਲ ਏਕਤਾ ਦੀ ਭਾਵਨਾ ਨੂੰ ਖੋਜਣ ਲਈ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਹਰ ਸਾਲ 21 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਣ ਵਾਲਾ ਅੰਤਰਰਾਸ਼ਟਰੀ ਯੋਗ ਦਿਵਸ ‘ਮਨੁੱਖਤਾ ਲਈ ਯੋਗ’ ਵਿਸ਼ੇ ਨਾਲ ਮਨਾਇਆ ਜਾ ਰਿਹਾ ਹੈ ਤਾਂ ਕਿ ਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਜਾ ਸਕੇ ਅਤੇ ਇਹ ਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਜਾ ਸਕੇ। ਚੰਗੀ ਸਿਹਤ ਵਿੱਚ ਸਰੀਰ ਅਤੇ ਮਨ.

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ Read More »

‘ਅਗਨੀਵੀਰਾਂ’ ਲਈ ਭਰਤੀ ਵੇਰਵੇ ਜਾਰੀ, 1 ਕਰੋੜ ਦਾ ਬੀਮਾ – ਕੰਟੀਨ ਦੀ ਸਹੂਲਤ ਅਤੇ 30 ਦਿਨਾਂ ਦੀ ਛੁੱਟੀ

‘ਅਗਨੀਵੀਰਾਂ’ ਲਈ ਭਰਤੀ ਵੇਰਵੇ ਜਾਰੀ, 1 ਕਰੋੜ ਦਾ ਬੀਮਾ – ਕੰਟੀਨ ਦੀ ਸਹੂਲਤ ਅਤੇ 30 ਦਿਨਾਂ ਦੀ ਛੁੱਟੀ ਨਵੀਂ ਦਿੱਲੀ ( ਜੇ ਪੀ ਬੀ ਨਿਊਜ਼ 24 ) : ਅਗਨੀਪਥ ਯੋਜਨਾ ਵਿਚ ਅਗਨੀਵੀਰਾਂ ਦੀ ਭਰਤੀ ਲਈ ਹਵਾਈ ਸੈਨਾ ਨੇ ਆਪਣੀ ਵੈੱਬਸਾਈਟ ‘ਤੇ ਵੇਰਵੇ ਜਾਰੀ ਕੀਤੇ ਹਨ। ਇਸ ਵੇਰਵੇ ਅਨੁਸਾਰ ਚਾਰ ਸਾਲਾਂ ਦੀ ਸੇਵਾ ਦੌਰਾਨ ਅਗਨੀਵੀਰਾਂ ਨੂੰ ਹਵਾਈ ਸੈਨਾ ਵੱਲੋਂ ਵੱਖ-ਵੱਖ ਸਹੂਲਤਾਂ ਦਿੱਤੀਆਂ ਜਾਣਗੀਆਂ, ਜੋ ਕਿ ਸਥਾਈ ਹਵਾਈ ਫੌਜੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਨੁਸਾਰ ਹੋਣਗੀਆਂ। ਏਅਰਫੋਰਸ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ ਜਾਣਕਾਰੀ ਮੁਤਾਬਕ ਤਨਖਾਹ ਦੇ ਨਾਲ-ਨਾਲ ਅਗਨੀਵੀਰਾਂ ਨੂੰ ਹਾਰਡਸ਼ਿਪ ਅਲਾਊਂਸ, ਯੂਨੀਫਾਰਮ ਅਲਾਊਂਸ, ਕੰਟੀਨ ਸੁਵਿਧਾ ਅਤੇ ਮੈਡੀਕਲ ਸੁਵਿਧਾ ਵੀ ਮਿਲੇਗੀ। ਇਹ ਸਹੂਲਤਾਂ ਇੱਕ ਰੈਗੂਲਰ ਸਿਪਾਹੀ ਨੂੰ ਮਿਲਦੀਆਂ ਹਨ।ਅਗਨੀਵੀਰਾਂ ਨੂੰ ਸੇਵਾ ਕਾਲ ਦੌਰਾਨ ਯਾਤਰਾ ਭੱਤਾ ਵੀ ਮਿਲੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਾਲ ਵਿੱਚ 30 ਦਿਨ ਦੀ ਛੁੱਟੀ ਮਿਲੇਗੀ। ਉਨ੍ਹਾਂ ਲਈ ਮੈਡੀਕਲ ਛੁੱਟੀ ਦਾ ਪ੍ਰਬੰਧ ਵੱਖਰਾ ਹੈ। ਅਗਨੀਵੀਰਾਂ ਨੂੰ CSD ਕੰਟੀਨ ਦੀ ਸਹੂਲਤ ਵੀ ਮਿਲੇਗੀ। ਜੇਕਰ ਬਦਕਿਸਮਤੀ ਨਾਲ ਕਿਸੇ ਅਗਨੀਵੀਰ ਦੀ ਸੇਵਾ ਦੌਰਾਨ ਮੌਤ ਹੋ ਜਾਂਦੀ ਹੈ (4-4), ਤਾਂ ਉਸਦੇ ਪਰਿਵਾਰ ਨੂੰ ਬੀਮਾ ਕਵਰ ਮਿਲੇਗਾ। ਇਸ ਤਹਿਤ ਉਨ੍ਹਾਂ ਦੇ ਪਰਿਵਾਰ ਨੂੰ ਕਰੀਬ 1 ਕਰੋੜ ਰੁਪਏ ਮਿਲਣਗੇ। ਹਵਾਈ ਸੈਨਾ ਨੇ ਕਿਹਾ ਹੈ ਕਿ ਏਅਰਫੋਰਸ ਐਕਟ 1950 ਦੇ ਤਹਿਤ ਏਅਰਫੋਰਸ ਵਿੱਚ ਉਨ੍ਹਾਂ ਦੀ ਭਰਤੀ 4 ਸਾਲ ਲਈ ਹੋਵੇਗੀ। ਹਵਾਈ ਸੈਨਾ ਵਿੱਚ ਅਗਨੀਵੀਰਾਂ ਦਾ ਇੱਕ ਵੱਖਰਾ ਰੈਂਕ ਹੋਵੇਗਾ ਜੋ ਮੌਜੂਦਾ ਰੈਂਕ ਤੋਂ ਵੱਖਰਾ ਹੋਵੇਗਾ। ਅਗਨੀਪਥ ਯੋਜਨਾ ਦੀਆਂ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ ਅਗਨੀਵੀਰਾਂ ਨੂੰ। ਹਵਾਈ ਸੈਨਾ ਵਿਚ ਨਿਯੁਕਤੀ ਦੇ ਸਮੇਂ 18 ਸਾਲ ਤੋਂ ਘੱਟ ਉਮਰ ਦੇ ਅਗਨੀਵੀਰਾਂ ਨੂੰ ਉਹਨਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤ ਦੇ ਦਸਤਖਤ ਕੀਤੇ ਨਿਯੁਕਤੀ ਪੱਤਰ ਪ੍ਰਾਪਤ ਕਰਨੇ ਹੋਣਗੇ। ਚਾਰ ਸਾਲ ਦੀ ਸੇਵਾ ਤੋਂ ਬਾਅਦ 25 ਫੀਸਦੀ ਅਗਨੀਵੀਰਾਂ ਨੂੰ ਰੈਗੂਲਰ ਕੇਡਰ ਵਿੱਚ ਲਿਆ ਜਾਵੇਗਾ। ਇਨ੍ਹਾਂ 25 ਫੀਸਦੀ ਅਗਨੀਵੀਰਾਂ ਦੀ ਨਿਯੁਕਤੀ ਸੇਵਾ ਕਾਲ ਦੌਰਾਨ ਉਨ੍ਹਾਂ ਦੀ ਸੇਵਾ ਕਾਰਗੁਜ਼ਾਰੀ ਦੇ ਆਧਾਰ ‘ਤੇ ਕੀਤੀ ਜਾਵੇਗੀ। ਹਵਾਈ ਸੈਨਾ ਮੁਤਾਬਕ ਅਗਨੀਵੀਰ ਸਨਮਾਨ ਅਤੇ ਪੁਰਸਕਾਰ ਦਾ ਹੱਕਦਾਰ ਹੋਵੇਗਾ। ਅਗਨੀਵੀਰਾਂ ਨੂੰ ਹਵਾਈ ਸੈਨਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਨਮਾਨ ਅਤੇ ਪੁਰਸਕਾਰ ਦਿੱਤੇ ਜਾਣਗੇ। ਹਵਾਈ ਸੈਨਾ ਵਿੱਚ ਭਰਤੀ ਹੋਣ ਤੋਂ ਬਾਅਦ ਅਗਨੀਵੀਰਾਂ ਨੂੰ ਫੌਜ ਦੀਆਂ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾਵੇਗੀ।

‘ਅਗਨੀਵੀਰਾਂ’ ਲਈ ਭਰਤੀ ਵੇਰਵੇ ਜਾਰੀ, 1 ਕਰੋੜ ਦਾ ਬੀਮਾ – ਕੰਟੀਨ ਦੀ ਸਹੂਲਤ ਅਤੇ 30 ਦਿਨਾਂ ਦੀ ਛੁੱਟੀ Read More »