ਬੱਸ ਅੱਡਾ ਮੁਕੰਮਲ ਬੰਦ ਹੋਇਆ ਬੰਦ, ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਕੀਤਾ ਚੱਕਾ ਜਾਮ
ਜਲੰਧਰ (ਜੇ ਪੀ ਬੀ ਨਿਊਜ਼ 24 ) : ਪੰਜਾਬ ਵਿੱਚ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਧਰਨੇ ਪ੍ਰਦਰਸਨ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿਛਲੀ ਸਰਕਾਰ ਵੱਲੋਂ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਸਹੂਲਤ ਦਿੱਤੇ ਜਾਣ ਤੋਂ ਬਾਅਦ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋ ਜਾਣ ਤੋਂ ਬਾਅਦ ਸਰਕਾਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਖ਼ਿਲਾਫ਼ ਹੁਣ ਸਮੁੱਚੇ ਪੰਜਾਬ ਦੇ ਪ੍ਰਾਈਵੇਟ ਟਰਾਂਸਪੋਰਟਰਜ਼ ਵੱਲੋਂ ਅੱਜ 9 ਅਗਸਤ ਨੂੰ ਆਪਣੀਆਂ ਬੱਸਾਂ ਬੰਦ ਕਰਕੇ ਮੁਕੰਮਲ ਚੱਕਾ ਜਾਮ ਕੀਤਾ ਗਿਆ ਅਤੇ ਬੱਸ ਮਾਲਕਾਂ ਵਲੋਂ ਜਲੰਧਰ ਬੱਸ ਸਟੈਂਡ ਦੇ ਸਾਰੇ ਰਸਤੇ ਬੰਦ ਕਰ ਦਿਤੇ ਗਏ ਹਨ।
ਬੱਸ ਸਟੈਂਡ ਦੇ ਮੁੱਖ ਗੇਟ ਦੇ ਬਾਹਰ ਬੱਸਾਂ ਲਗਾ ਕੇ ਰਾਹ ਬੰਦ ਕਰ ਦਿੱਤੇ ਗਏ ਜਿਸ ਨੂੰ ਲੈ ਕੇ ਲੋਕ ਖੱਜਲ ਖੁਆਰ ਹੋ ਰਹੇ ਹਨ।ਪ੍ਰਾਈਵੇਟ ਬੱਸ ਚਾਲਕਾਂ ਦਾ ਕਹਿਣਾ ਹੈ ਕਿ ਆਧਾਰ ਕਾਰਡ ਦੀ ਸਹੂਲਤ ਜਾਂ ਫਿਰ ਪ੍ਰਾਈਵੇਟ ਬੱਸ ਚਾਲਕਾਂ ਲਈ ਵੀ ਸ਼ੁਰੂ ਕੀਤੀ ਜਾਵੇ। ਟੈਕਸ ਵਿੱਚ ਛੋਟ ਦਿੱਤੀ ਜਾਵੇ ਪ੍ਰਾਇਵੇਟ ਬੱਸ ਐਸੋਸੀਏਸ਼ਨ ਦੀ ਐਕਸ਼ਨ ਕਮੇਟੀ ਦੇ ਅਹੁਦੇਦਾਰ ਸੰਦੀਪ ਸ਼ਰਮਾ ਅਤੇ ਮਿੰਨੀ ਬੱਸ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਗੜ੍ਹਦੀਵਾਲ ਨੇ ਸਾਂਝੇ ਤੌਰ ਤੇ ਦਸਿਆ ਕਿ ਨੇ ਕਿਹਾ ਕਿ ਸਰਕਾਰ ਵੱਲੋਂ ਬੀਬੀਆਂ ਭੈਣਾਂ ਨੂੰ ਮੁਫ਼ਤ ਬੱਸ ਸਫ਼ਰ ਦਿੱਤੀ ਗਈ ਸਹੂਲਤ ਪ੍ਰਾਈਵੇਟ ਟਰਾਂਸਪੋਰਟਰ ਵੱਡੇ ਆਰਥਿਕ ਨੁਕਸਾਨ ਵਿੱਚ ਚਲੇ ਗਏ ਹਨ
ਪੰਜਾਬ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਵੀ ਪ੍ਰਾਈਵੇਟ ਟਰਾਂਸਪੋਰਟਰਜ਼ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਨਾ ਹੀ ਟਰਾਂਸਪੋਰਟ ਮੰਤਰੀ ਵੱਲੋਂ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਇੱਕ ਦਿਨ ਲਈ ਆਪਣੀਆਂ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ , ਉਨ੍ਹਾਂ ਕਿਹਾ ਕਿ ਜੇ ਫਿਰ ਵੀ ਗੂੰਗੀ ਬੋਲੀ ਸਰਕਾਰ ਦੇ ਕਨ੍ਹਾ ਤੇ ਜੂੰ ਨਾ ਸਰਕੀ ਤਾ ਪੰਜਾਬ ਭਰ ਚ 14 ਅਗਸਤ ਹਰ ਜਿਲੇ ਵਿਚ ਬੱਸ ਸਾੜਕੇ ਭਗਵੰਤ ਮਾਨ ਸਰਕਾਰ ਖਿਲਾਫਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।