JPB NEWS 24

Headlines

PM ਮੋਦੀ ਦੇ ਪੰਜਾਬ ਦੌਰੇ ਤੇ ਪਹਿਲਾਂ ਅੱਤਵਾਦੀਆ ਦੇ ਨਿਸ਼ਾਨੇ ‘ਤੇ ਚੰਡੀਗੜ੍ਹ ਤੇ ਮੋਹਾਲੀ

PM ਮੋਦੀ ਦੇ ਪੰਜਾਬ ਦੌਰੇ ‘ਤੇ ਪਹਿਲਾਂ ਅੱਤਵਾਦੀਆ ਦੇ ਨਿਸ਼ਾਨੇ ‘ਤੇ ਚੰਡੀਗੜ੍ਹ ਤੇ ਮੋਹਾਲੀ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਜਲੰਧਰ (ਜੇ ਪੀ ਬੀ ਨਿਊਜ਼ 24 ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੋਹਾਲੀ ਦੌਰੇ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਤਵਾਦੀ ਕਿਸੇ ਵੀ ਬੱਸ ਸਟੈਂਡ ਨੂੰ ਨਿਸ਼ਾਨਾ ਬਣਾ ਸਕਦੇ ਹਨ।

ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਇਨਪੁਟ ਭੇਜ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ। ਇੱਥੇ ਉਹ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ।

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਗਸਤ ਨੂੰ ਮੋਹਾਲੀ ਫੇਰੀ ਤੋਂ ਪਹਿਲਾਂ ਇੱਕ ਵੀਡੀਓ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ। ਉਸ ਨੇ ਕਿਹਾ, “ਪਹਿਲਾਂ ਵੀ ਅਸੀਂ ਪੰਜਾਬ ਤੋਂ ਪ੍ਰਧਾਨ ਮੰਤਰੀ ਨੂੰ ਵਾਪਸ ਮੋੜਿਆ ਸੀ, ਇਸ ਵਾਰ ਵੀ ਪ੍ਰਧਾਨ ਮੰਤਰੀ ਨੂੰ ਵਾਪਸ ਕਰਾਂਗੇ।