JPB NEWS 24

Headlines
Commissionerate police has busted a gang involved in many thefts and snatching incidents

ਕਮਿਸ਼ਨਰੇਟ ਪੁਲਿਸ ਨੇ ਕਈ ਚੋਰੀਆਂ ਅਤੇ ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਗਿਰੋਹ ਦਾ ਪਰਦਾਫਾਸ਼ ਕੀਤਾ

ਜਲੰਧਰ, 3 ਮਈ, ਜਤਿਨ ਬੱਬਰ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਪੁਲਿਸ ਕਮਿਸ਼ਨਰੇਟ ਨੇ ਕਈ ਚੋਰੀਆਂ ਅਤੇ ਖੋਹਾਂ ਕਰਨ ਵਾਲੇ ਇੱਕ ਬਦਨਾਮ ਗਿਰੋਹ ਦਾ ਪਰਦਾਫਾਸ਼ ਕਰਕੇ ਪੰਜ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਤਿੰਨ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਸੂਹ ਮਿਲੀ ਸੀ ਕਿ ਸੰਨੀ, ਸਾਗਰ ਸਿੰਘ ਉਰਫ ਗਾਮਾ, ਅਮਰਜੀਤ ਸਿੰਘ ਉਰਫ ਵਿੱਕੀ, ਵਿਕਰਮ ਸਿੰਘ ਉਰਫ ਵਿੱਕੀ ਅਤੇ ਰਵੀ ਖਿਲਾਫ ਕਈ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਵੱਲੋਂ ਮੋਟਰਸਾਈਕਲ, ਇੱਕ ਸਪਲੈਂਡਰ (ਪੀ.ਬੀ.08-ਐਫਬੀ-3473) ਅਤੇ ਬਿਨਾਂ ਨੰਬਰ ਦੇ ਇੱਕ ਐਕਟਿਵਾ ਦੀ ਵਰਤੋਂ ਕਰਦਿਆਂ ਪ੍ਰਵਾਸੀ ਵਿਅਕਤੀਆਂ ਤੋਂ ਮੋਬਾਈਲ ਫ਼ੋਨ ਅਤੇ ਪਰਸ ਖੋਹ ਲਏ ਜਾਣ ਦੀ ਸੂਚਨਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲੀਸ ਪਾਰਟੀ ਨੇ ਇਨ੍ਹਾਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਮੋਬਾਈਲ ਫੋਨ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਅਮਰਜੀਤ ਸਿੰਘ ਉਰਫ ਵਿੱਕੀ ਅਤੇ ਸਾਗਰ ਸਿੰਘ ਉਰਫ ਗਾਮਾ ਨੇ ਮੰਨਿਆ ਕਿ ਉਨ੍ਹਾਂ ਨੇ ਮਨੋਜ ਕੁਮਾਰ ਪੁੱਤਰ ਧਰਮ ਰਾਜ ਵਾਸੀ ਫਾਟਕ ਤੋਂ 3000 ਰੁਪਏ ਅਤੇ ਇੱਕ ਹੀਰੋ ਸਪਲੈਂਡਰ ਮੋਟਰਸਾਈਕਲ (ਪੀ.ਬੀ.08-ਬੀ.ਐੱਸ.-9611) ਖੋਹਿਆ ਸੀ। ਇਸ ਲਈ, ਉਨ੍ਹਾਂ ਕਿਹਾ ਕਿ ਪੁਲਿਸ ਮੁਕੱਦਮਾ/ਐਫਆਈਆਰ ਨੰਬਰ 67 ਮਿਤੀ 06-04-2024 ਅਧੀਨ 379ਬੀ,34 ਆਈ.ਪੀ.ਸੀ. ਪੀ.ਐਸ. ਬਸਤੀ ਬਾਵਾ ਖੇਲ ਜਲੰਧਰ ਨੂੰ ਟਰੇਸ ਕਰ ਲਿਆ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਇਨ੍ਹਾਂ ਕੋਲੋਂ ਤਿੰਨ ਹੀਰੋ ਹਾਂਡਾ ਮੋਟਰਸਾਈਕਲ, ਇੱਕ ਐਕਟਿਵਾ ਅਤੇ 10 ਮੋਬਾਈਲ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਜਲੰਧਰ ਵਿਖੇ ਐਫਆਈਆਰ 80 ਮਿਤੀ 01-05-2024 ਅਧੀਨ 379ਬੀ/411/34 ਆਈਪੀਸੀ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੰਨੀ ਖ਼ਿਲਾਫ਼ ਪਹਿਲਾਂ ਹੀ ਚਾਰ, ਸਾਗਰ ਸਿੰਘ ਉਰਫ਼ ਗਾਮਾ ਖ਼ਿਲਾਫ਼ ਦੋ ਅਤੇ ਅਮਰਜੀਤ ਸਿੰਘ ਉਰਫ਼ ਵਿੱਕੀ ਖ਼ਿਲਾਫ਼ ਦੋ ਕੇਸ ਪੈਂਡਿੰਗ ਹਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ, ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।