ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਦੋ ਦਿਨਾਂ ਅੰਦਰ ਡਰੱਗ ਨੈੱਟਵਰਕ ’ਚ ਸ਼ਾਮਲ 11 ਵਿਅਕਤੀ ਕਾਬੂ

68 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ
ਜਲੰਧਰ, 10 ਨਵੰਬਰ 2025: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਅਧੀਨ ਲਗਾਤਾਰ ਕਾਰਵਾਈ ਜਾਰੀ ਰੱਖਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਬੀਤੇ ਦੋ ਦਿਨਾਂ ਦੌਰਾਨ ਸ਼ਹਿਰ ਭਰ ਵਿੱਚ ਵੱਖ-ਵੱਖ ਕਾਰਵਾਈਆਂ ਕੀਤੀਆਂ ਗਈਆਂ। ਇਸ ਦੌਰਾਨ 11 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 68 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ, ਸੀ.ਪੀ. ਜਲੰਧਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਦੇ ਹੋਏ ਪਿਛਲੇ ਦੋ ਦਿਨਾਂ ਦੌਰਾਨ ਕਮਿਸ਼ਨਰੇਟ ਜਲੰਧਰ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਨੇ ਹਲਕਾ ਜੀਓ ਅਫਸਰਾਂ ਦੀ ਨਿਗਰਾਨੀ ਹੇਠ ਕਈ ਸ਼ੱਕੀ ਥਾਵਾਂ ’ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਜਿਸ ਦੌਰਾਨ ਪੁਲਿਸ ਟੀਮਾਂ ਵਲੋਂ *9 ਦੋਸ਼ੀਆਂ* ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋ *68 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ* ਕੀਤੀਆਂ ਗਈਆਂ। ਇਸ ਕਾਰਵਾਈ ਦੋਰਾਨ ਪੁਲਿਸ ਪਾਰਟੀ ਵਲੋ *ਦੋ ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਕਾਬੂ* ਕੀਤਾ ਗਿਆ। ਇਹਨਾ ਗ੍ਰਿਫਤਾਰ ਕੀਤੇ *11 ਮੁਲਜ਼ਮਾ ਵਿਰੁੱਧ NDPS ਐਕਟ ਅਧੀਨ ਮੁਕੱਦਮੇ ਦਰਜ* ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
_*ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਹੋਰ ਤੀਵਰਤਾ ਨਾਲ ਜਾਰੀ ਰਹੇਗੀ, ਤਾਂ ਜੋ ਇਸ ਨਸ਼ਿਆਂ ਦੇ ਨੈੱਟਵਰਕ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।*_