ਜਲੰਧਰ ਦੇ ਪੀ.ਪੀ.ਆਰ ਮਾਰਕੀਟ ‘ਚ ਹੰਗਾਮਾ,ਪੁਲਸ ਮੁਲਾਜ਼ਮਾਂ ‘ਤੇ ਕਾਰ ਚੜ੍ਹਾਉਣ ਦੀ ਕੀਤੀ ਕੋਸ਼ਿਸ਼
ਜਲੰਧਰ (ਜੇ ਪੀ ਬੀ ਨਿਊਜ਼ 24 ) : ਸਿਟੀ ਥਾਣਾ ਨੰ. 7 ਦੇ ਤਹਿਤ ਬੀਤੀ ਸ਼ਾਮ ਕੁਝ ਨੌਜਵਾਨਾਂ ਵੱਲੋਂ ਪੀ.ਪੀ.ਆਰ ਮਾਰਕੀਟ ਵਿੱਚ ਹੰਗਾਮਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਅਨੁਸਾਰ ਨੌਜਵਾਨਾਂ ਨੇ ਪਹਿਲਾਂ ਉਥੇ ਖੜ੍ਹੀਆਂ ਗੱਡੀਆਂ ਨੂੰ ਟੱਕਰ ਮਾਰੀ ਅਤੇ ਫਿਰ ਨਾਕੇ ‘ਤੇ ਖੜ੍ਹੇ ਪੁਲਸ ਮੁਲਾਜ਼ਮਾਂ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ।ਪੁਲੀਸ ਪਾਰਟੀ ਨੇ ਨੌਜਵਾਨਾਂ ਦਾ ਪਿੱਛਾ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਲੋਕਾਂ ਨੇ ਲੜਕੇ ਨੂੰ ਫੜ ਕੇ ਪੁਲਸ ਦੇ ਹਵਾਲੇ ਕੀਤਾ।