6 ਸਾਲ ਲਈ ਪਾਰਟੀ ‘ਚੋਂ ਕੱਢੇ ਡਿਪਟੀ ਮੇਅਰ ਹਰਸਿਮਰਨਜੀਤ ਬੰਟੀ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੀ ਕਾਰਵਾਈ
ਜਲੰਧਰ (ਜੇ ਪੀ ਬੀ ਨਿਊਜ਼ 24 ) : ਡਿਪਟੀ ਮੇਅਰ ਹਰਸਿਮਰਨਜੀਤ ਬੰਟੀ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਪੱਤਰ ‘ਚ ਬੰਟੀ ‘ਤੇ ਅਨੁਸ਼ਾਸਨਹੀਣਤਾ ਦਾ ਦੋਸ਼ ਲਗਾਇਆ ਗਿਆ ਹੈ। ਪੱਤਰ ‘ਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੇ ਦਸਤਖਤ ਹਨ। ਇਸ ਪੱਤਰ ਨੂੰ ਕਾਂਗਰਸੀ ਵਰਕਰਾਂ ਵੱਲੋਂ ਵੱਖ-ਵੱਖ ਵਟਸਐਪ ਗਰੁੱਪਾਂ ਵਿੱਚ ਸਾਂਝਾ ਕੀਤਾ ਜਾ ਰਿਹਾ ਹੈ।