ਅੱਜ ਬੰਦ ਨਹੀਂ ਹੋਵੇਗਾ ਦਿੱਲੀ-ਅੰਮ੍ਰਿਤਸਰ ਹਾਈਵੇਅ, ਯੂਨੀਅਨ ਨੇ ਲਿਆ ਰੋਡ ਜਾਮ ਦਾ ਸੱਦਾ
(ਜੇ ਪੀ ਬੀ ਨਿਊਜ਼ 24 ) : ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੋਮਵਾਰ ਨੂੰ ਦਿੱਲੀ ਅੰਮ੍ਰਿਤਸਰ ਹਾਈਵੇਅ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਕਾਰਨ ਹਾਈਵੇਅ ਜਾਮ ਕਰਨ ਦਾ ਫੈਸਲਾ ਰੱਦ ਕਰ ਦਿੱਤਾ ਗਿਆ ਹੈ। ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਮੁਕੰਮਲ ਹੜਤਾਲ ਅਤੇ ਚੱਕਾ ਜਾਮ ਕੀਤਾ ਜਾਵੇਗਾ।