ਪੁਲਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ, ਕੁੜੀ ਨੇ ਚਲਾਈਆਂ ਗੋਲੀਆਂ,ਦੇਖੋ ਵੀਡੀਓ
ਜੇ ਪੀ ਬੀ ਨਿਊਜ਼ 24 : ਮਹਾਨਗਰ ‘ਚ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਪੁਲਸ ਕਮਿਸ਼ਨਰ ਨੇ ਸ਼ਹਿਰ ‘ਚ ਚੌਕਸੀ ਵਧਾ ਦਿੱਤੀ ਹੈ। ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਲਈ ਸ਼ਹਿਰ ਦੇ ਹਰ ਕੋਨੇ ‘ਚ ਪੁਲਿਸ ਤਾਇਨਾਤ ਹੈ ਪਰ ਇਸ ਸਭ ਦੇ ਬਾਵਜੂਦ ਸੋਸ਼ਲ ਮੀਡੀਆ ‘ਤੇ ਇਕ ਘਟਨਾ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜੋ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਵੀਡੀਓ ‘ਚ ਇਕ ਲੜਕੀ ਜਨਤਕ ਤੌਰ ‘ਤੇ ਹਵਾ ‘ਚ ਗੋਲੀਆਂ ਚਲਾਂਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਐਨਆਰਆਈ ਪਰਿਵਾਰ ਨਾਲ ਸਬੰਧਤ ਹੈ ਅਤੇ ਵੀਜ਼ਾ ਮਿਲਣ ਦੀ ਖੁਸ਼ੀ ਵਿੱਚ ਲੜਕੀ ਨੇ ਹਵਾ ਵਿੱਚ ਫਾਇਰਿੰਗ ਕੀਤੀ। ਇਸ ਘਟਨਾ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ, ਉਨ੍ਹਾਂ ‘ਚ ਇਕ ਮਹਿੰਗੀ ਕਾਰ ਅਤੇ ਸ਼ਰਾਬ ਦੀ ਬੋਤਲ ਵੀ ਨਜ਼ਰ ਆ ਰਹੀ ਹੈ।