JPB NEWS 24

Headlines
Digital media association (DMA) will organise “Free eye medical camp” on september 28 at jalandhar cantt

DIGITAL MEDIA ASSOCIATION (DMA) ਵਲੋਂ 28 ਸਤੰਬਰ ਨੂੰ ਜਲੰਧਰ ਕੈਂਟ ਵਿਖੇ ਲਗਾਇਆ ਜਾਵੇਗਾ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ”,

ਜਲੰਧਰ ( ਜਤਿਨ ਬੱਬਰ ) :- ਸਮੁੱਚੀ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ DIGITAL MEDIA ASSOCIATION (REGD.) DMA ਵਲੋਂ ਸਿਵਲ ਸਰਜਨ ਜਲੰਧਰ ਦੀ ਅਗਵਾਈ ਵਿੱਚ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ” ਮਿਤੀ 28-09-2024 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਜਲੰਧਰ ਛਾਉਣੀ ਵਿਖੇ ਸਵੇਰੇ 10 ਵਜੇ ਲੈ ਕੇ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DMA ਦੇ ਪ੍ਰਧਾਨ ਅਮਨ ਬੱਗਾ ਅਤੇ DMA ਜਲੰਧਰ ਕੈਂਟ ਦੇ ਇੰਚਾਰਜ ਹਰਸ਼ਰਨ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਾ. ਗੁਰਪ੍ਰੀਤ ਕੌਰ SMO , Eye Mobile Unit , ਜਲੰਧਰ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਪੜਤਾਲ ਕਰਨਗੇ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਇਸ ਕੈਂਪ ਵਿੱਚ Nagpal Medicous, Sabharwal Medical Hall ਅਤੇ Rahul Mediworld ਵਲੋਂ ਮਰੀਜਾਂ ਨੂੰ Eye Drops ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ Cantt Optical Piont ਵਲੋਂ ਆਰਥਿਕ ਪੱਖੋਂ ਕਮਜ਼ੋਰ ਮਰੀਜਾਂ ਨੂੰ ਐਨਕਾਂ ਬਿਲਕੁੱਲ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਦੂਜੇ ਹੋਰ ਮਰੀਜ ਵੀ (No Profit No Loss) ਵਾਜਿਬ ਰੇਟਾਂ ਤੇ ਐਨਕਾਂ ਲੈ ਸਕਦੇ ਹਨ। ਇਸ ਕੈਂਪ ਵਿੱਚ ਚਿੱਟੇ ਮੋਤੀਏ ਵਾਲੇ ਮਰੀਜਾਂ ਦੇ ਅਪਰੇਸ਼ਨ ਮੁਫ਼ਤ ਕੀਤੇ ਜਾਣਗੇ ਅਤੇ ਲੈਂਸ ਵੀ ਮੁਫ਼ਤ ਪਾਏ ਜਾਣਗੇ।

ਇਸ ਮੌਕੇ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨ ਬੱਗਾ, ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ, ਜਨਰਲ ਸਕੱਤਰ ਅਜੀਤ ਸਿੰਘ ਬੁਲੰਦ, ਸਰਪ੍ਰਸਤ ਪ੍ਰਦੀਪ ਵਰਮਾ, ਮੁੱਖ ਸਲਾਹਕਾਰ ਜਸਵਿੰਦਰ ਸਿੰਘ ਆਜ਼ਾਦ, ਚੀਫ਼ ਕੋਆਰਡੀਨੇਟਰ ਸੁਮੇਸ਼ ਸ਼ਰਮਾ, ਪੀਆਰਔ ਧਰਮਿੰਦਰ ਸੋਂਧੀ, ਸੀਨੀਅਰ ਉਪ ਪ੍ਰਧਾਨ ਅਮਰਪ੍ਰੀਤ ਸਿੰਘ ਅਤੇ ਮਹਾਬੀਰ ਸੇਠ,ਉਪ ਪ੍ਰਧਾਨ ਨਰਿੰਦਰ ਗੁਪਤਾ ਸੰਦੀਪ ਵਰਮਾ, ਵਰਿੰਦਰ ਸ਼ਰਮਾ, ਕਪਿਲ ਗਰੋਵਰ, ਸੀਨੀਅਰ ਉਪ ਪ੍ਰਧਾਨ ਮਹਿਲਾ ਵਿੰਗ ਨੀਤੂ ਕਪੂਰ, ਅਤੇ ਜਲੰਧਰ ਕੈਂਟ ਦੇ ਇੰਚਾਰਜ ਹਰਸ਼ਰਨ ਸਿੰਘ ਚਾਵਲਾ ਸਮੇਤ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਨਗਰ ਵਾਸੀਆਂ ਨੂੰ ਬੇਨਤੀ ਕੀਤੀ ਹੈ ਕਿ ਇਸ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਓ ਜੀ। ਵਧੇਰੇ ਜਾਣਕਾਰੀ ਲਈ Mob. No. 99158-75333, 94656-89300, 98761-23929, 98621-68090, 98726-90888 ਤੇ ਸੰਪਰਕ ਕੀਤਾ ਜਾ ਸਕਦਾ ਹੈ।