ਜਨਮ ਦਿਨ ਦੀ ਪਾਰਟੀ ਨੂੰ ਲੈ ਕੇ ਦੋ ਵਿਦਿਆਰਥੀਆਂ ਵਿਚਾਲੇ ਹੋਈ ਲੜਾਈ, ਦੋਵੇਂ ਵਿਦਿਆਰਥੀ ਤੀਜੀ ਮੰਜ਼ਿਲ ਤੋਂ ਡਿੱਗੇ, ਇੱਕ ਦੀ ਮੌਤ, ਇੱਕ ਜ਼ਖ਼ਮੀ
ਜਲੰਧਰ (ਜੇ ਪੀ ਬੀ ਨਿਊਜ਼ 24 ) : ਜਲੰਧਰ ਤੋਂ ਇਸ ਵੇਲੇ ਵੱਡੀ ਖ਼ਬਰ ਆ ਰਹੀ ਹੈ। ਡੀਵੀਏਟ (ਡੀਏਵੀ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ), ਜਲੰਧਰ ਦੇ ਬੀਐਸਸੀ ਵਿਦਿਆਰਥੀ ਦੀ ਤੀਜੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ ਹੈ। ਜਦਕਿ ਇੱਕ ਵਿਦਿਆਰਥੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਾਮਲਾ ਬੀਤੀ ਰਾਤ ਦਾ ਦੱਸਿਆ ਜਾ ਰਿਹਾ ਹੈ। ਇਸ ਵਿੱਚ ਦੋ ਵਿਦਿਆਰਥੀ ਲੜਦੇ ਹੋਏ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਏ।
ਜਾਣਕਾਰੀ ਮੁਤਾਬਕ ਬੀਤੀ ਰਾਤ ਡਿਵੀਏਟ ‘ਚ ਵਿਦਿਆਰਥੀਆਂ ਵਿਚਾਲੇ ਝਗੜਾ ਹੋ ਗਿਆ। ਝਗੜੇ ਦੌਰਾਨ ਦੋ ਵਿਦਿਆਰਥੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਏ। ਇਨ੍ਹਾਂ ‘ਚੋਂ ਇਕ ਦੀ ਮੌਤ ਹੋ ਗਈ ਅਤੇ ਇਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀ ਵਿਦਿਆਰਥੀ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਡਾ: ਸੰਜੀਵ ਨਵਲ, ਡੀਨ, ਵਿਦਿਆਰਥੀ ਭਲਾਈ ਵਿਭਾਗ, ਡਿਵੀਏਟ ਨੇ ਇੱਕ ਵਿਦਿਆਰਥੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਦੋਵੇਂ ਵਿਦਿਆਰਥੀ ਲੜਦੇ ਹੋਏ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਏ
ਡਾਕਟਰ ਸੰਜੀਵ ਨਵਤ ਅਨੁਸਾਰ ਘਟਨਾ ਬੀਤੀ ਰਾਤ ਵਾਪਰੀ। ਦੇਰ ਰਾਤ ਹੋਸਟਲ ਦੀ ਤੀਜੀ ਮੰਜ਼ਿਲ ‘ਤੇ ਰਹਿਣ ਵਾਲੇ ਵਿਦਿਆਰਥੀ ਕਿਸ਼ਨ ਕੁਮਾਰ ਯਾਦਵ ਅਤੇ ਅਮਨ ਦਾ ਜਨਮ ਦਿਨ ਦੀ ਪਾਰਟੀ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ। ਦੋਵੇਂ ਵਿਦਿਆਰਥੀ ਲੜਦੇ ਹੋਏ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਕਾਲਜ ਮੈਨੇਜਮੈਂਟ ਦੋਵਾਂ ਵਿਦਿਆਰਥੀਆਂ ਨੂੰ ਹਸਪਤਾਲ ਲੈ ਗਈ। ਜਿੱਥੇ ਕਿਸ਼ਨ ਕੁਮਾਰ ਯਾਦਵ ਦੀ ਮੌਤ ਹੋ ਗਈ, ਜਦਕਿ ਅਮਨ ਦਾ ਇਲਾਜ ਚੱਲ ਰਿਹਾ ਹੈ। ਡਾ: ਸੰਜੀਵ ਨਵਲ ਅਨੁਸਾਰ ਇਹ ਦੋਵੇਂ ਵਿਦਿਆਰਥੀ ਬਿਹਾਰ ਦੇ ਵਸਨੀਕ ਹਨ, ਜੋ ਡੀਵੀਏਟ ਵਿੱਚ ਬੀ.ਐਸ.ਸੀ. ਦੇ ਵਿਦਿਆਰਥੀ ਹਨ। ਘਟਨਾ ਦੀ ਸੂਚਨਾ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਗਈ ਹੈ।