
ਜਲੰਧਰ, 4 ਫਰਵਰੀ , ਜਤਿਨ ਬੱਬਰ –
ਚੰਗੇ ਅਤੇ ਖੁਸ਼ਹਾਲ ਸਮਾਜ ਦੀ ਉਸਾਰੀ ਲਈ ਹਰ ਪੰਜਾਬੀ ਨੂੰ ਚੰਗਾ ਸਾਹਿਤ ਪੜ੍ਹਨ-ਲਿਖਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਭਾਈ ਗੁਰਦਾਸ ਜੀ ਸੈਮੀਨਾਰ ਹਾਲ ਦਾ ਉਦਘਾਟਨ ਕਰਨ ਮੌਕੇ ਕੀਤਾ।
ਸ਼੍ਰੀ ਸੁਸ਼ੀਲ ਰਿੰਕੂ ਨੇ ਸ਼੍ਰੀ ਗੁਰੂ ਹਰਗੋਬਿੰਦ ਐਜੂਕੇਸ਼ਨਲ ਸੋਸਾਇਟੀ, ਗੁਰੂ ਹਰਗੋਬਿੰਦ ਪਬਲਿਕ ਸਕੂਲ ਦੀ ਤਰਫੋਂ ਨਵੇਂ ਬਣੇ ਭਾਈ ਗੁਰਦਾਸ ਹਾਲ ਦਾ ਉਦਘਾਟਨ ਕੀਤਾ। ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ | ਇਸ ਦੌਰਾਨ ਸਾਂਸਦ ਨੇ ਭਾਗ ਲੈਣ ਵਾਲੇ ਸਮੂਹ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮਾਜ ਨੂੰ ਆਪਣੇ ਵੱਡਮੁੱਲੇ ਸਾਹਿਤ ਨੂੰ ਸੰਭਾਲਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ ਅਤੇ ਪ੍ਰਬੰਧਕਾਂ ਨੇ ਭਾਈ ਗੁਰਦਾਸ ਹਾਲ ਦੀ ਸਥਾਪਨਾ ਕਰਕੇ ਇਸ ਦਿਸ਼ਾ ਵਿੱਚ ਇੱਕ ਚੰਗਾ ਉਪਰਾਲਾ ਕੀਤਾ ਹੈ, ਜਿੱਥੇ ਸਾਹਿਤਕ ਪ੍ਰੋਗਰਾਮ ਅਤੇ ਪੁਸਤਕ ਰਿਲੀਜ਼ ਪ੍ਰੋਗਰਾਮ ਹੁੰਦੇ ਹਨ। ਪੰਜਾਬੀ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਸਮੇਂ-ਸਮੇਂ ‘ਤੇ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਹਸਪਤਾਲ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਚੀਮਾ, ਬੇਅੰਤ ਸਿੰਘ ਫਰੰਟੀਅਰ ਸਕੂਲ ਕਮੇਟੀ ਦੇ ਚੇਅਰਮੈਨ ਗੁਰਕਿਰਪਾਲ ਸਿੰਘ ਅਤੇ ਹਰਜੀਤ ਐਡਵੋਕੇਟ ਅਤੇ ਚਰਨਜੀਤ ਸਿੰਘ ਸਰਾਫ਼ ਨੇ ਸੰਸਦ ਮੈਂਬਰ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਦੁਸ਼ਾਲਾ ਅਤੇ ਸਿਰੋਪਾਓ ਭੇਟ ਕੀਤਾ। ਸਟੇਜ ਦੀ ਸਮੁੱਚੀ ਕਾਰਵਾਈ ਸੰਗਤ ਰਾਮ ਨੇ ਬਾਖੂਬੀ ਨਿਭਾਈ। ਇਸ ਮੌਕੇ ਰਿੰਕੂ ਜੀ ਨੇ ਸ੍ਰੀ ਗੁਰੂ ਹਰਗੋਬਿੰਦ ਐਜੂਕੇਸ਼ਨਲ ਸੋਸਾਇਟੀ ਨੂੰ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਅਤੇ ਭਵਿੱਖ ਵਿੱਚ ਵੀ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਡਾ: ਅਰਵਿੰਦਰ ਸਿੰਘ, ਉੱਘੇ ਸਮਾਜ ਸੇਵੀ ਮਨਜੀਤ ਸਿੰਘ ਜੌਲੀ, ਜੋਗਿੰਦਰ ਸਿੰਘ ਗੁੰਬਰ, ਇੰਜੀਨੀਅਰ ਕਰਮਜੀਤ ਸਿੰਘ, ਪ੍ਰੋਫੈਸਰ ਮਿਹਰਬਾਨ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਅਮਨਜੀਤ ਸਿੰਘ ਛਾਬੜਾ, ਅਮਰਜੀਤ ਸਿੰਘ ਭਾਟੀਆ, ਬਲਵਿੰਦਰ ਸਿੰਘ ਹੇਅਰ, ਗੁਰਮੀਤ ਸਿੰਘ, ਇੰਦਰਪਾਲ ਸਿੰਘ, ਡਾ. ਚਰਨਜੀਤ ਸਿੰਘ ਲੁਬਾਣਾ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਸੁਰਿੰਦਰ ਸਿੰਘ ਸਿਆਲ, ਗੁਰਦੀਪ ਸਿੰਘ ਔਲਖ, ਮਾਸਟਰ ਅਨੇਜਾ ਜੀ, ਅਮਰ ਸਿੰਘ, ਹਰਜਿੰਦਰ ਜਿੰਦੀ, ਪ੍ਰੋਫੈਸਰ ਦਲਬੀਰ ਸਿੰਘ ਰਿਆੜ, ਬਿਸ਼ਨ ਸਿੰਘ, ਪ੍ਰਿੰਸੀਪਲ ਗੁਰਮੀਤ ਕੌਰ ਹਾਜ਼ਰ ਸਨ।