JPB NEWS 24

Headlines
Government is committed to preserving the ancient sporting heritage of punjab - Sushil kumar rinku

ਪੰਜਾਬ ਦੀ ਪੁਰਾਤਨ ਖੇਡ ਵਿਰਾਸਤ ਨੂੰ ਸੰਭਾਲਣ ਲਈ ਸਰਕਾਰ ਵਚਨਬੱਧ-ਸੁਸ਼ੀਲ ਕੁਮਾਰ ਰਿੰਕੂ

ਜਲੰਧਰ, 29 ਜਨਵਰੀ, ਜਤਿਨ ਬੱਬਰ –
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਖੇਡ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ, ਜਿਸ ਤਹਿਤ ਵੱਡੇ ਪੱਧਰ ’ਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਪਿੰਡ ਢਾਣੀ ਲਖਨਪਾਲ ਵਿੱਚ ਕਰਵਾਏ ਗਏ 31ਵੇਂ ਯਾਦਗਾਰੀ ਖੇਡ ਮੇਲੇ ਵਿੱਚ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਛਿੰਝ ਮੇਲਿਆਂ ਨੇ ਸਾਡੇ ਪੰਜਾਬ ਦੇ ਅਮੀਰ ਖੇਡ ਵਿਰਸੇ ਨੂੰ ਸੰਭਾਲ ਕੇ ਰੱਖਿਆ ਹੈ, ਜਿਸ ਰਾਹੀਂ ਨਵੀਂ ਪੀੜ੍ਹੀ ਸਾਡੇ ਇਸ ਵਡਮੁੱਲੇ ਵਿਰਸੇ ਤੋਂ ਜਾਣੂ ਹੋ ਸਕਦੀ ਹੈ। ਇਹ ਮੇਲਾ ਡੇਰਾ ਬਾਬਾ ਚਤਰ ਦਾਸ ਮਹਾਰਾਜ ਵਿਖੇ 64ਵੇਂ ਸਾਲਾਨਾ ਜੋੜ ਮੇਲੇ ਦੀ ਯਾਦ ਵਿਚ ਕਰਵਾਇਆ ਗਿਆ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸਦੀਆਂ ਤੋਂ ਖੇਡਾਂ ਖਾਸ ਕਰਕੇ ਕੁਸ਼ਤੀ ਵਿੱਚ ਮੋਹਰੀ ਰਹੇ ਹਨ, ਇਸ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਆਪਣੀ ਜ਼ਿੰਦਗੀ ਵਿੱਚ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦੇਣ ਤਾਂ ਜੋ ਉਹ ਸਰੀਰਕ ਤੌਰ ’ਤੇ ਮਜ਼ਬੂਤ ਹੋ ਕੇ ਖਿਡਾਰੀ ਵਜੋਂ ਆਪਣਾ ਕੈਰੀਅਰ ਬਣਾ ਸਕਣ। ਇਸ ਦੌਰਾਨ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਗ੍ਰਾਮ ਪੰਚਾਇਤ ਨੂੰ ਸੰਸਦ ਮੈਂਬਰ ਫੰਡ ਵਿੱਚੋਂ 500000 ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਵੀ ਕੀਤਾ ਤਾਂ ਜੋ ਪੰਚਾਇਤ ਵੱਲੋਂ ਅਜਿਹੇ ਸਮਾਗਮ ਕਰਵਾਏ ਜਾ ਸਕਣ।

ਸਾਂਸਦ ਸੁਸ਼ੀਲ ਰਿੰਕੂ ਨੇ ਛਿੰਝ ਮੇਲੇ ਵਿੱਚ ਭਾਗ ਲੈਣ ਵਾਲੇ ਪਹਿਲਵਾਨਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਵੱਲੋਂ ਦਿਖਾਈ ਗਈ ਖੇਡ ਭਾਵਨਾ ਦੀ ਸ਼ਲਾਘਾ ਵੀ ਕੀਤੀ। ਰਿੰਕੂ ਨੇ ਕਿਹਾ ਕਿ ਖੇਡਾਂ ਨਾ ਸਿਰਫ਼ ਸਾਨੂੰ ਸਰੀਰਕ ਤੌਰ ‘ਤੇ ਮਜ਼ਬੂਤ ਬਣਾਉਂਦੀਆਂ ਹਨ ਸਗੋਂ ਸਾਨੂੰ ਅਨੁਸ਼ਾਸਨ ਅਤੇ ਟੀਮ ਭਾਵਨਾ ਵਰਗੇ ਜੀਵਨ ਦੇ ਅਹਿਮ ਸਬਕ ਵੀ ਸਿਖਾਉਂਦੀਆਂ ਹਨ। ਉਨ੍ਹਾਂ ਇਹ ਸਮਾਗਮ ਕਰਵਾਉਣ ਲਈ ਪਿੰਡ ਢਾਣੀ ਲਖਨਪਾਲ ਦੀ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ ਅਤੇ ਅਜਿਹੇ ਸਮਾਗਮਾਂ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾ ਵਤਨ ਪੰਜਾਬ ਦੀਆ ਵਰਗੇ ਵੱਡੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਨਵੀਂ ਖੇਡ ਨੀਤੀ ਰਾਹੀਂ ਪੰਜਾਬ ਦੇ ਖਿਡਾਰੀਆਂ ਨੂੰ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।