ਨਗਰ ਨਿਗਮ ਦੀ ਬੇਸਮੈਂਟ ‘ਚੋਂ ਮਿਲੀ ਲਿਫਟਮੈਨ ਦੀ ਲਟਕਦੀ ਲਾਸ਼
ਜਲੰਧਰ (ਜੇ ਪੀ ਬੀ ਨਿਊਜ਼ 24 ) : ਜਲੰਧਰ ਨਗਰ ਨਿਗਮ ਦੀ ਇਮਾਰਤ ‘ਚ ਹੀ ਨਗਰ ਨਿਗਮ ਕਰਮਚਾਰੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਸਵੇਰੇ ਜਦੋਂ ਲੋਕ ਨਗਰ ਨਿਗਮ ਦੀ ਇਮਾਰਤ ਦੇ ਬੇਸਮੈਂਟ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਉੱਥੇ ਇੱਕ ਲਾਸ਼ ਲਟਕਦੀ ਦੇਖੀ। ਜਿਸ ਨਾਲ ਲੋਕ ਡਰ ਗਏ। ਲੋਕਾਂ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਫਾਂਸੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਮ੍ਰਿਤਕ ਦੀ ਪਛਾਣ ਪਵਨ ਕੁਮਾਰ ਵਜੋਂ ਹੋਈ ਹੈ ਅਤੇ ਉਹ ਨਗਰ ਨਿਗਮ ਦੀ ਇਮਾਰਤ ਵਿੱਚ ਹੀ ਲਿਫਟ ਆਪਰੇਟਰ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।