JPB NEWS 24

Headlines
Jalandhar commissionerate police has arrested the snatcher along with mobile phones and motorcycles

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਦੋ ਸਨੈਚਰ ਕੀਤੇ ਕਾਬੂ

ਚੰਡੀਗੜ੍ਹ, 3 ਦਸੰਬਰ, ਜਤਿਨ ਬੱਬਰ- ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸ਼ਹਿਰ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋਤੀ ਮੁਹੰਮਦ ਸਮਾਇਲ, ਪੁੱਤਰ ਮੁਹੰਮਦ ਸ਼ਾਦ, ਵਾਸੀ ਕੁਆਟਰ ਕਲੋਨੀ, ਬਸਤੀ ਪੀਰਜ਼ਾਦ, ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ 25 ਨਵੰਬਰ, 2024 ਨੂੰ ਦੁਪਹਿਰ 2 ਵਜੇ ਦੇ ਕਰੀਬ ਦੋ ਅਣਪਛਾਤੇ ਵਿਅਕਤੀਆਂ ਨੇ ਜਲੰਧਰ ਵਿੱਚ ਚਮੜਾ ਕੰਪਲੈਕਸ ਦੇ ਨੇੜੇ
ਉਸਦਾ ਮੋਬਾਈਲ ਫ਼ੋਨ ਖੋਹ ਲਿਆ।

ਸਿੱਟੇ ਵਜੋਂ, ਉਨ੍ਹਾਂ ਦੱਸਿਆ ਕਿ 29 ਨਵੰਬਰ, 2024 ਨੂੰ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਬੀਐਨਐਸ ਦੀ ਧਾਰਾ 304(2) ਅਤੇ 3(5) ਤਹਿਤ ਐਫਆਈਆਰ ਨੰਬਰ 195 ਦਰਜ ਕੀਤੀ ਗਈ ਸੀ।

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਵਿਗਿਆਨਕ ਅਤੇ ਮਨੁੱਖੀ ਸੂਝ-ਬੂਝ ਦੇ ਆਧਾਰ ‘ਤੇ ਕੀਤੀ ਗਈ ਤਫ਼ਤੀਸ਼ ਦੌਰਾਨ ਦੋ ਮੁਲਜ਼ਮਾਂ ਦੀ ਪਛਾਣ ਸੌਰਵ ਪੁੱਤਰ ਬਿੱਟੂ, ਵਾਸੀ ਡਬਲਯੂ.ਜੇ.-165, ਲਾਹੌਰੀਆ, ਮੁਹੱਲਾ ਬਸਤੀ ਗੁੱਜਾ, ਜਲੰਧਰ, ਅਤੇ ਪੂਰੀ, ਪੁੱਤਰੀ ਵਿਰਾਸਤੀ, ਵਾਸੀ ਭਈਆ ਮੰਡੀ ਚੌਕ, ਬਸਤੀ ਬਾਵਾ ਖੇਲ, ਜਲੰਧਰ ਵਜੋਂ ਹੋਈ ।

ਇਸ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ ਦੋਨਾਂ ਦੋਸ਼ੀਆਂ ਨੂੰ ਜਲੰਧਰ ਦੇ ਚਮੜਾ ਕੰਪਲੈਕਸ ਦੇ ਨੇੜੇ ਪਾਣੀ ਦੀ ਟੈਂਕੀ ਦੇ ਨਜ਼ਦੀਕ ਤੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ ਚੋਰੀ ਦਾ ਮੋਬਾਈਲ ਫ਼ੋਨ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।