ਪੁਲਿਸ ਵਲੋਂ ਗੈਂਗਸਟਰਾਂ ਅਤੇ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ,ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ
ਜਲੰਧਰ (ਜੇ ਪੀ ਬੀ ਨਿਊਜ਼ 24 ) : ਪੰਜਾਬ ਦੇ ਨਵੇਂ ਡੀਜੀਪੀ ਗੌਰਵ ਯਾਦਵ ਨੇ ਅਹੁਦਾ ਸੰਭਾਲਦੇ ਹੀ ਪੰਜਾਬ ਦੇ ਗੈਂਗਸਟਰਾਂ ਅਤੇ ਡਰੱਗ ਡੀਲਰਾਂ ਖਿਲਾਫ ਮੁਹਿੰਮ ਛੇੜ ਦਿੱਤੀ ਹੈ।ਉਕਤ ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਵਲੋਂ ਜਲੰਧਰ ਪੁਲਿਸ ਕਮਿਸ਼ਨਰ ਅਤੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਕਈ ਇਲਾਕਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਚੈਕਿੰਗ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜਲੰਧਰ ਦੇ ਬਸਤੀ ਗੁੱਜਾ ਇਲਾਕੇ ਵਿੱਚ ਇੱਕ ਵਿਸ਼ੇਸ਼ ਸਰਚ ਅਭਿਆਨ ਤਹਿਤ ਕੀਤੀ ਗਈ। ਇਸ ਦੌਰਾਨ ਏ.ਸੀ.ਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਸ ਇਲਾਕੇ ਵਿੱਚ ਤਲਾਸ਼ੀ ਦੀ ਲੋੜ ਹੈ, ਇਸ ਲਈ ਅੱਜ ਇੱਥੇ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ।
ਇਸੇ ਤਰ੍ਹਾਂ ਜਲੰਧਰ ਦੇ ਕਈ ਹੋਰ ਹਿੱਸਿਆਂ ਵਿੱਚ ਵੀ ਵੱਖ-ਵੱਖ ਅਧਿਕਾਰੀ ਸਰਚ ਆਪਰੇਸ਼ਨ ਲਈ ਲੱਗੇ ਹੋਏ ਹਨ। ਇਸ ਮੌਕੇ ਜਲੰਧਰ ਛਾਉਣੀ ਦੇ ਏ.ਸੀ.ਪੀ ਬਬਨਦੀਪ ਸਿੰਘ ਨੇ ਕਿਹਾ ਕਿ ਅਸੀਂ ਇਸ ਮੁਹਿੰਮ ਤਹਿਤ ਕੰਮ ਕਰਕੇ ਆਪਣੇ ਜਲੰਧਰ ਖੇਤਰ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਰੱਖਿਆ ਹੈ। ਅਸੀਂ ਪੰਜਾਬ ਨਾਲ ਕੀਤਾ ਵਾਅਦਾ ਪੂਰਾ ਕਰਾਂਗੇ। ਅਸੀਂ ਨਸ਼ਿਆਂ ਦੇ ਖਿਲਾਫ ਸੀ, ਖਿਲਾਫ ਹਾਂ ਅਤੇ ਖਿਲਾਫ ਰਹਾਂਗੇ ਅਤੇ ਨਸ਼ਾ ਮੁਕਤ ਪੰਜਾਬ ਬਣਾਵਾਂਗੇ।