JPB NEWS 24

Headlines

ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਭਗਵਾਨ ਵਾਲਮੀਕਿ ਮੁਹੱਲੇ ਦੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਭਗਵਾਨ ਵਾਲਮੀਕਿ ਮੁਹੱਲੇ ਦੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਜਲੰਧਰ (ਜੇ ਪੀ ਬੀ ਨਿਊਜ਼ 24 ) :  ਵਾਰਡ ਨੰਬਰ 45 ਜੋ ਕਿ ਵਿਕਾਸ ਪੱਖੋਂ ਹਮੇਸ਼ਾ ਸੁਰਖੀਆਂ ਵਿੱਚ ਰਹਿੰਦਾ ਹੈ ਵਿਕਾਸ ਕਾਰਜ ਨਿਰੰਤਰ ਜਾਰੀ ਰੱਖਦਿਆਂ ਅੱਜ ਸਰਦਾਰ ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਭਗਵਾਨ ਵਾਲਮੀਕਿ ਮੁਹੱਲਾ ਦੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਇਸ ਤੋਂ ਪਹਿਲਾਂ ਇਨ੍ਹਾਂ ਗਲੀਆਂ ਵਿੱਚ ਸੀਵਰੇਜ ਦੀ ਨਵੀ ਲਾਈਨ ਪੁਆ ਕੇ ਮੁਕੰਮਲ ਤੌਰ ਤੇ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਨਿਜਾਤ ਦਿੱਤੀ ਸਰਦਾਰ ਕਮਲਜੀਤ ਭਾਟੀਆ ਨੇ ਕਿਹਾ ਕਿ ਇਹ ਸ਼ੁਰੂ ਹੋਇਆ ਕੰਮ ਭਗਵਾਨ ਬਾਲਮੀਕਿ ਪ੍ਰਕਾਸ਼ ਪ੍ਰਗਟ ਦਿਵਸ ਨੂੰ ਮੁੱਖ ਰੱਖਦਿਆਂ ਸ਼ੁਰੂ ਕਰਵਾਇਆ ਹੈ ਅਤੇ ਕੋਸ਼ਿਸ਼ ਕੀਤੀ ਜਾਵੇਗੀ ਪ੍ਰਕਾਸ਼ ਪੁਰਬ ਤੱਕ ਕੰਮ ਮੁਕੰਮਲ ਕਰਵਾ ਦਿੱਤਾ ਜਾਵੇ

ਇਸ ਮੌਕੇ ਤੇ ਸਰਦਾਰ ਕਮਲਜੀਤ ਭਾਟੀਆ ਦੇ ਨਾਲ ਸ੍ਰੀ ਦੀਪਕ ਜੋੜਾ ਸ੍ਰੀ ਸੁਰਿੰਦਰ ਕੁਮਾਰ ਸ਼੍ਰੀ ਸੋਨੂੰ ਕਲਿਆਣ ਸ੍ਰੀ ਬੰਟੀ ਥਾਪਰ ਸ੍ਰੀ ਰਜੇਸ਼ ਕਲਿਆਣ ਬਿੱਲਾ ਹੰਸ ਅਤੇ ਮੁਹੱਲੇ ਦੇ ਲੋਕ ਸ਼ਾਮਲ ਸਨ ਇਸ ਮੌਕੇ ਤੇ ਸਰਦਾਰ ਭਾਟੀਆ ਦਾ ਮੁਹੱਲਾ ਨਿਵਾਸੀਆਂ ਵੱਲੋਂ ਧੰਨਵਾਦ ਕੀਤਾ ਗਿਆ