ਸ਼ਹੀਦ ਭਗਤ ਸਿੰਘ ਦੇ ਅਰਥੀ ਫੂਕ ਮੁਜ਼ਾਹਰੇ ਵਿੱਚ ਖਟਕੜ ਕਲਾਂ ਦਾ ਮੁੱਖ ਮਾਰਗ ਜਾਮ ਕੀਤਾ ਗਿਆ
ਰੋਪੜ ( ਜੇ ਪੀ ਬੀ ਨਿਊਜ਼ 24 ) : ਕਰਨਾਲ ‘ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਲੈ ਕੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਵਿਵਾਦਿਤ ਬਿਆਨ ਕਾਰਨ ਪੰਜਾਬ ‘ਚ ਮਾਹੌਲ ਗਰਮਾ ਗਿਆ ਹੈ। ਸ਼ਹੀਦ ਭਗਤ ਸਿੰਘ ਮਾਮਲੇ ਵਿੱਚ ਸਿਮਰਜੀਤ ਮਾਨ ਵੱਲੋਂ ਦਿੱਤੇ ਗਏ ਵਿਵਾਦਤ ਬਿਆਨ ਨੂੰ ਲੈ ਕੇ ਲੋਕਾਂ ਨੇ ਖਟਕੜ ਕਲਾਂ ਹਾਈਵੇਅ ਜਾਮ ਕਰ ਦਿੱਤਾ। ਇਸ ਦੇ ਨਾਲ ਹੀ ਖਟਕੜ ਕਲਾਂ ‘ਚ ਜਬਰ ਵਿਰੋਧੀ ਕਮੇਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਜੋ ਕੋਈ ਵੀ ਸਿਮਰਜੀਤ ਸਿੰਘ ਦੀ ਪੱਗ ਲਾਹ ਕੇ ਉਸ ਨੂੰ ਥੱਪੜ ਮਾਰ ਕੇ ਖਟਕੜ ਕਲਾਂ ਲੈ ਕੇ ਆਵੇਗਾ, ਉਸ ਨੂੰ 5 ਲੱਖ ਇੱਕ ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਕੌਮੀ ਪ੍ਰਧਾਨ ਸਿਮਰਜੀਤ ਮਾਨ ਦਾ ਵਿਰੋਧ ਕਰਦਿਆਂ ਲੋਕਾਂ ਨਾਲ ਖਟਕੜ ਕਲਾਂ ਦਾ ਮੁੱਖ ਮਾਰਗ ਜਾਮ ਕਰ ਦਿੱਤਾ। ਇਸ ਨੂੰ ਲੈ ਕੇ ਭਾਜਪਾ ਨੇ ਜਲੰਧਰ ‘ਚ ਅਰਥੀ ਫੂਕ ਮਾਰਚ ਕੱਢਿਆ। ਸਿਆਸੀ ਪਾਰਟੀਆਂ ਦੇ ਨਾਲ-ਨਾਲ ਨੌਜਵਾਨ ਜਥੇਬੰਦੀਆਂ ਨੇ ਸਿਮਰਜੀਤ ਮਾਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਜਿੱਥੇ ਨੌਜਵਾਨਾਂ ਨੇ ਚੰਡੀਗੜ੍ਹ-ਜਲੰਧਰ ਹਾਈਵੇਅ ਬੰਦ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਅੱਜ ਡੀਸੀ ਦਫ਼ਤਰ ਦੇ ਬਾਹਰ ਸਿਮਰਨਜੀਤ ਸਿੰਘ ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ। ਭਾਜਪਾ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਵਿਵਾਦ ਪੈਦਾ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਨੇ ਜਾਣਬੁੱਝ ਕੇ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ।
ਭਾਜਪਾ ਆਗੂਆਂ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਨੂੰ ਸ਼ਹੀਦ-ਏ-ਆਜ਼ਮ ਬਾਰੇ ਇੰਟਰਵਿਊ ਦੌਰਾਨ ਕੀਤੀ ਗਈ ਟਿੱਪਣੀ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਫਾਂਸੀ ਦੇ ਤਖ਼ਤੇ ‘ਤੇ ਚੜ੍ਹੇ ਸ਼ਹੀਦ ਬਾਰੇ ਅਸ਼ਲੀਲ ਟਿੱਪਣੀਆਂ ਕਿਸੇ ਚੁਣੇ ਹੋਏ ਨੁਮਾਇੰਦੇ ਨੂੰ ਸ਼ੋਭਾ ਨਹੀਂ ਦਿੰਦੀਆਂ। ਭਾਜਪਾ ਆਗੂਆਂ ਨੇ ਕਿਹਾ ਕਿ ਖਾਲਿਸਤਾਨੀ ਸਮਰਥਕ ਸਿਮਰਨਜੀਤ ਸਿੰਘ ਮਾਨ ਅਸ਼ਲੀਲ ਟਿੱਪਣੀਆਂ ਕਰਕੇ ਪੰਜਾਬ ਅਤੇ ਦੇਸ਼ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਗਰਮ ਖਿਆਲੀ ਪਹਿਲਾਂ ਹੀ ਚਾਹੁੰਦੇ ਹਨ ਕਿ ਦੇਸ਼ ਅਤੇ ਸੂਬੇ ਦਾ ਮਾਹੌਲ ਖਰਾਬ ਕੀਤਾ ਜਾਵੇ।