ਜਤਿਨ ਬੱਬਰ – ਲਾਲੀ ਇੰਫੋਸਿਸ ਆਈ.ਟੀ. ਅਤੇ ਮੈਨੇਜਮੈਂਟ ਵਿੱਦਿਅਕ ਖੇਤਰ ਵਿਚ 1997 ਤੋਂ ਆਪਣੀਆਂ ਸੇਵਾਵਾਂ ਮੈਨਜਮੈਂਟ” ਖੇਤਰ ਵਿਚ ਭਾਰਤ ਚੋਂ ਦੋ ਵਾਰ ਅਵਲ ਆ ਚੁਕੀ ਹੈ ।
ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਾ ਸਿਰਫ ਆਈ.ਟੀ ਖੇਤਰ ਬਾਰੇ ਜਾਣੂ ਕਰਵਾਉਣਾ ਹੈ ਸਗੋਂ ਗੁਰੂਆਂ ਅਤੇ ਉਹਨਾਂ ਦੀ ਬਾਣੀ ਨਾਲ ਜੋੜ੍ਹਨਾਂ ਵੀ ਹੈ | ਇਸੇ ਕੜੀ ਨੂੰ ਜੋੜਦੇ ਹੋਏ ਅੱਜ ਸੰਸਥਾ
ਨੇ “ਸ਼੍ਰੀ ਹਰਿਮੰਦਿਰ ਸਾਹਿਬ ਜੀ” ਦੀ ਵਿੱਦਿਅਕ ਯਾਤਰਾ ਦਾ ਪ੍ਰਬੰਧ ਕੀਤਾ ਤਾਂ ਜੋ ਵਿਦਿਆਰਥੀ ਅਸਲ ਜੀਵਨ ਵਿਚ ਬਾਣੀ ਦੇ ਨਕਸ਼ੇ ਕਦਮ ਤੇ ਚਲਦੇ ਹੋਏ ਇਕ ਵਧਿਆ ਮਨੁੱਖ ਬਣ ਸਕਣ |
ਇਸ ਮੌਕੇ ਤੇ ਲਾਲੀ ਇੰਫੋਸਿਸ ਦੇ ਐਮ.ਡੀ. ਸਰਦਾਰ ਸੁਖਵਿੰਦਰ ਸਿੰਘ ਲਾਲੀ ਨੇ ਵਿਦਿਆਰਥੀਆਂ ਨੂੰ “ਸ਼੍ਰੀ ਗੁਰੂ ਨਾਨਕ ਦੇਵ ਜੀ” ਦੇ ਦੱਸੇ ਹੋਏ ਵਾਕ ਅਨੁਸਾਰ “ਕਿਰਤ ਕਰੋ, ਨਾਮ ਜਪੋ, ਵੰਡ ਛਕੋ”
ਲਈ ਪ੍ਰੇਰਿਤ ਕੀਤਾ ਤਾਂਕਿ ਵਿਦਿਆਰਥੀਆਂ ਅੰਦਰ ਕਿਰਤ ਕਰਨ ,ਵੰਡ ਛੱਕਣ ਦੀ ਭਾਵਨਾ ਜਾਗ੍ਰਿਤ ਹੋਵੇ |