ਲੁਧਿਆਣਾ : ਰੇਲਵੇ ਟਰੈਕ ਲੰਘਦੇ ਤਿੰਨ ਨੌਜਵਾਨਾਂ ਦੀ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਮੌਤ
ਲੁਧਿਆਣਾ, 22 ਜਨਵਰੀ : ਲੁਧਿਆਣਾ ਜ਼ਿਲ੍ਹੇ ਵਿੱਚ ਰੇਲ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੂਸਾਰ ਲੁਧਿਆਣਾ ਦੇ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਉਤੇ ਤਿੰਨ ਨੌਜਵਾਨ ਰੇਲਵੇ ਟਰੈਕ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ ਵਿੱਚ ਆ ਗਏ, ਜਿੰਨਾਂ ਦੀ ਮੌਤ ਹੋ ਗਈ। ਤਿੰਨ ਨੌਜਵਾਨ ਵੱਖ ਵੱਖ ਸ਼ਹਿਰਾਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਬੀਤੀ ਰਾਤ ਜਦੋਂ ਉਹ ਖਾਣਾ ਖਾ ਕੇ ਢਾਬੇ ਤੋਂ ਵਾਪਸ ਆ ਰਹੇ ਸਨ ਤਾਂ ਉਸ ਸਮੇਂ ਇਹ ਹਾਦਸਾ ਵਾਪਰਿਆ। ਮ੍ਰਿਤੀ ਦੀ ਪਹਿਚਾਣ ਲਵਦੀਪ ਵਾਸੀ ਨਵਾਂ ਸ਼ਹਿਰ, ਸੁਖਮਨ ਵਾਸੀ ਅੰਮ੍ਰਿਤਸਰ ਅਤੇ ਰਵੀ ਕੁਮਾਰ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਲਿਆ।