JPB NEWS 24

Headlines
Major police action under the leadership of CP, 35 people who broke the law in PPR mall and model town were rounded up

ਸੀ ਪੀ ਦੀ ਅਗਵਾਈ ਵਿਚ ਪੁਲਿਸ ਦਾ ਵੱਡਾ ਐਕਸ਼ਨ, ਪੀਪੀਆਰ ਮਾਲ ਤੇ ਮਾਡਲ ਟਾਊਨ ਵਿਚ ਕਾਨੂੰਨ ਦੀ ਉਲੰਘਣਾ ਕਰਨ ਵਾਲੇ 35 ਬੰਦੇ ਰਾਊਂਡਅਪ

ਜਲੰਧਰ, 13 ਅਕਤੂਬਰ, ਜਤਿਨ ਬੱਬਰ: ਨਿਯਮਾਂ ਦੀ ਉਲੰਘਣਾ ਕਰਕੇ ਜਨਤਕ ਥਾਵਾਂ ‘ਤੇ ਲੋਕਾਂ ਦੀ ਖੱਜਲ-ਖੁਆਰੀ ‘ਤੇ ਸ਼ਿਕੰਜਾ ਕੱਸਦਿਆਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੀ.ਪੀ.ਆਰ.ਮਾਰਕਿਟ ਅਤੇ ਮਾਡਲ ਟਾਊਨ ਮਾਰਕੀਟ ਵਿਖੇ ਵਿਆਪਕ ਕਾਰਵਾਈ ਕਰਦਿਆਂ 35 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਮੋਰਚੇ ਤੋਂ ਅਗਵਾਈ ਕਰਦੇ ਹੋਏ ਸ਼ਨੀਵਾਰ ਦੇਰ ਸ਼ਾਮ ਪੀ.ਪੀ.ਆਰ ਮਾਲ ਅਤੇ ਮਾਡਲ ਟਾਊਨ ਮਾਰਕੀਟ ਵਿੱਚ ਪੁਲਿਸ ਕਮਿਸ਼ਨਰ ਨੇ ਖੁਦ ਪੂਰੀ ਕਾਰਵਾਈ ਦੀ ਅਗਵਾਈ ਕੀਤੀ।

ਪੁਲੀਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਸ਼ਾਮ ਕਰੀਬ ਸਾਢੇ ਸੱਤ ਵਜੇ ਕਾਰਵਾਈ ਸ਼ੁਰੂ ਕੀਤੀ, ਜੋ ਕਰੀਬ ਸਾਢੇ 10 ਵਜੇ ਸਮਾਪਤ ਹੋਈ।

ਸਵਪਨ ਸ਼ਰਮਾ ਅਤੇ ਕਮਿਸ਼ਨਰੇਟ ਪੁਲਿਸ ਦੇ ਹੋਰ ਉੱਚ ਅਧਿਕਾਰੀਆਂ ਨੇ ਕਰੀਬ ਤਿੰਨ ਘੰਟੇ ਤੱਕ ਇਹ ਕਾਰਵਾਈ ਕੀਤੀ।

ਪੁਲਿਸ ਕਮਿਸ਼ਨਰ ਨੇ ਖੁਦ ਯਕੀਨੀ ਬਣਾਇਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਾਰੀਆਂ ਦੁਕਾਨਾਂ ਚਾਹੇ ਟ੍ਰੈਫਿਕ, ਪਾਰਕਿੰਗ ਜਾਂ ਕੋਈ ਹੋਰ ਹੋਵੇ, ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਇੱਛਤ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਨੂੰ ਹੱਥ ਵਿਚ ਨਾ ਲਵੇ ਨਹੀਂ ਤਾਂ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ, ਪੁਲਿਸ ਨੇ ਇਸ ਵਿਆਪਕ ਕਾਰਵਾਈ ਦੌਰਾਨ 35 ਵਿਅਕਤੀਆਂ ਨੂੰ ਕਾਬੂ ਕੀਤਾ, 14 ਟ੍ਰੈਫਿਕ ਚਲਾਨ ਕੀਤੇ ਗਏ, ਤਿੰਨ ਵਾਹਨ ਜ਼ਬਤ ਕੀਤੇ ਗਏ ਅਤੇ 126/169 ਬੀ.ਐਨ.ਐਸ. ਅਧੀਨ ਇੱਕ ਰੋਕਥਾਮ ਕਾਰਵਾਈ ਕੀਤੀ ਗਈ।

ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀ ਕਾਰਵਾਈ ਦੁਹਰਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕੋਈ ਵੀ ਹੋਵੇ, ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਕਮਿਸ਼ਨਰੇਟ ਪੁਲਿਸ ਅਜਿਹੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।