
ਰੇਲਵੇ ਫਾਟਕ ਨੇੜੇ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਲੋਕਾ ’ਚ ਮੱਚਿਆ ਹੜਕੰਪ
ਗੁਰਦਾਸਪੁਰ ( ਜੇ ਪੀ ਬੀ ਨਿਊਜ਼ 24) : ਕਾਹਨੂੰਵਾਨ ਰੇਲਵੇ ਫਾਟਕ ਨੇੜੇ ਇੱਕ ਅਣਪਛਾਤੇ ਵਿਅਕਤੀ ਨੇ ਪਠਾਨਕੋਟ ਤੋਂ ਅੰਮ੍ਰਿਤਸਰ ਪੈਸੰਜਰ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।ਜਿਸ ਕਾਰਨ ਉਸ ਦੇ ਸਰੀਰ ਦੇ ਟੁਕੜੇ ਹੋ ਗਏ। ਇਸ ਦੌਰਾਨ ਮੌਕੇ ‘ਤੇ ਪਹੁੰਚੇ ਜੀਆਰਪੀ ਅਧਿਕਾਰੀਆਂ ਅਤੇ ਰੇਲਵੇ ਪੁਲੀਸ ਮੌਕੇ ’ਤੇ ਪੁੱਜੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਹਨੂੰਵਾਨ ਫਾਟਕ ਤੋਂ ਕੁਝ ਦੂਰੀ ’ਤੇ ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਇੱਕ ਯਾਤਰੀ ਰੇਲ ਗੱਡੀ ਅੱਗੇ ਛਾਲ ਮਾਰ ਕੇ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ।ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਵਿਅਕਤੀ ਦੀ ਪਛਾਣ ਕਰਨੀ ਬਹੁਤ ਮੁਸ਼ਕਲ ਸੀ। ਪੁਲਸ ਵਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।