ਜਲੰਧਰ (ਜੇ ਪੀ ਬੀ ਨਿਊਜ਼ 24 ) : ਜਦੋਂ ਥਾਣਾ ਨੰਬਰ 5 ਦੇ ਐਸ ਐਚ ਓ ਰਵਿੰਦਰ ਨੂੰ ਫੋਨ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਅਜੇ ਤੱਕ ਅਸੀਂ ਕੋਈ ਐਫ ਆਈ ਆਰ ਦਰਜ ਨਹੀਂ ਕਰਵਾਈ ਹੈ। ਗੈਂਗਸਟਰਾਂ ਵੱਲੋਂ ਮਹਾਨਗਰ ਵਿਚ ਵੀ.ਆਈ.ਪੀਜ਼ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਰ ਰੋਜ਼ ਗੈਂਗਸਟਰਾਂ ਨੂੰ ਵੀਆਈਪੀਜ਼ ਤੋਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਫੋਨ ਆ ਰਹੇ ਹਨ ।ਇਸ ਦੇ ਨਾਲ ਹੀ ਜਲੰਧਰ ਵੈਸਟ ਹਲਕੇ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਸਾਥੀ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ। ਪਰ ਸਭ ਤੋਂ ਵੱਡੀ ਗੱਲ ਇਹ ਹੈ ਕਿ ਵਿਧਾਇਕ ਸ਼ੀਤਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਵੀ ਕਿਤੇ ਵੀ ਐਫਆਈਆਰ ਦਰਜ ਨਹੀਂ ਹੋਈ।